29/08/2026
“ਬਾਬਾ ਬਕਾਲਾ ਵਿਸ਼ਾਲ ਪੰਥਕ ਕਾਨਫਰੰਸ ਅਕਾਲੀ ਦਲ ਵਾਰਿਸ ਪੰਜਾਬ ਦੇ”
ਨੌਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਇਤਿਹਾਸਕ ਦਿਹਾੜੇ ਮੌਕੇ 'ਵਾਰਿਸ ਪੰਜਾਬ ਦੇ' ਅਕਾਲੀ ਦਲ ਜਥੇਬੰਦੀ ਵੱਲੋਂ ਕੀਤੀ ਗਈ ਵਿਸ਼ਾਲ ਪੰਥਕ ਕਾਨਫਰੰਸ।
ਸੰਗਤਾਂ ਦੇ ਠਾਠਾਂ ਮਾਰਦੇ ਵਿਸ਼ਾਲ ਅਤੇ ਇਤਿਹਾਸਕ ਇਕੱਠ ਨੇ ਅਕਾਸ਼ ਗੁੰਜਾਊ ਜੈਕਾਰਿਆਂ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਅਤੇ ਸਮੁੱਚਾ ਪੰਥ ਹੱਕ, ਸੱਚ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਚੜ੍ਹਦੀ ਕਲਾ ਵਿੱਚ ਖੜ੍ਹਾ ਹੈ।
ਇਸ ਵਿਸ਼ਾਲ ਇਕੱਠ ਅਤੇ ਲੋਕਾਂ ਦੇ ਬੇਮਿਸਾਲ ਉਤਸ਼ਾਹ ਨੇ ਸਾਫ਼ ਕਰ ਦਿੱਤਾ ਹੈ ਕਿ 2027 ਦੇ ਇਨਕਲਾਬ ਦਾ ਮੁੱਢ ਬੱਝ ਚੁੱਕਾ ਹੈ। ਪੰਜਾਬ ਦਾ ਜਾਗਰੂਕ ਅਵਾਮ ਹੁਣ ਬਦਲਾਅ ਲਈ ਤਿਆਰ-ਬਰ-ਤਿਆਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਥ-ਪੰਜਾਬ ਹਿਤੈਸ਼ੀ ਸੋਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਨਵਾਂ ਇਤਿਹਾਸ ਸਿਰਜੇਗੀ।
ਇਸ ਇਤਿਹਾਸਕ ਕਾਨਫਰੰਸ ਵਿੱਚ ਪਹੁੰਚੇ ਮੇਰੇ ਹਲਕੇ ਅਟਾਰੀ ਤੋ ਕੌਮ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਸਮੂਹ ਸੰਗਤਾਂ, ਨੌਜਵਾਨ ਵੀਰਾਂ ਅਤੇ ਬਜ਼ੁਰਗਾਂ ਦਾ ਤਹਿ ਦਿਲੋਂ ਧੰਨਵਾਦ।