05/05/2023
ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਜੀ ਦੇ ਜਨਮ ਦਿਹਾੜੇ ਦੀ ਲੱਖ ਲੱਖ ਵਧਾਈ।
ਸਰਦਾਰ ਜੱਸਾ ਸਿੰਘ ਰਾਮਗੜੀਆ ਦਾ ਜਨਮ 5 ਮਈ 1723 ਉਸ ਸਮੇਂ ਹੋਇਆ ਜਦੋਂ ਪੰਜਾਬ ਵਿਚ ਮੁਗਲ ਹਕੂਮਤ ਨੇ ਸਿੱਖਾਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਤਹੱਈਆ ਕੀਤਾ ਹੋਇਆ ਸੀ। ਉਹਨਾਂ ਦੇ ਜੀਵਨ ‘ਤੇ ਸੰਖੇਪ ਜਿਹੀ ਝਾਤ ਮਾਰਨ ਤੋਂ ਹੀ ਪਤਾ ਚੱਲ ਜਾਂਦਾ ਹੈ ਕਿ ‘ਪੰਜਾਬ ਦੇ ਜੰਮਿਆ ਨੂੰ ਨਿੱਤ ਮੁਹਿੰਮਾਂ’ ਦੇ ਅਖਾਣ ਨੂੰ ਉਹਨਾਂ ਨੇ ਆਪਣੀ ਜਿੰਦਗੀ ਦਾ ਅੰਗ ਬਣਾਇਆ ਹੋਇਆ ਸੀ।
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਭਾਈ ਬਘੇਲ ਸਿੰਘ ਨਾਲ ਰੱਲ ਕੇ ਦਿੱਲੀ ਲਾਲ ਕਿਲ੍ਹਾ ਫ਼ਤਿਹ ਕੀਤਾ ਤੇ ਜਿਸ ਤਖ਼ਤ ਤੇ ਔਰੰਗਜ਼ੇਬ ਬੈਠਦਾ ਸੀ ਉਸ ਤਖ਼ਤ ਭਾਵ ਤਖ਼ਤ ਏ ਤਾਉਸ ਨੂੰ ਤੇ ੪੪ ਥੰਮਾਂ ਨੂੰ ਪੁੱਟਕੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਲਿਆਂਦਾ ਤੇ ਬੁੰਗਾ ਰਾਮਗੜ੍ਹੀਆਂ ਦਾ ਨਿਰਮਾਣ ਸ਼ੁਰੂ ਕਰ ਦਿੱਤਾ।