District Public Relations Office Amritsar

District Public Relations Office Amritsar District Public Relations Officer Amritsar
(1)

30/08/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੇਰ ਏ ਪੰਜਾਬ ਟੀ 20 ਕ੍ਰਿਕਟ ਲੀਗ ਦੇ ਉਦਘਾਟਨੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।

[Live] CM during opening ceremony of Sher e Punjab T20 cricket league.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰਖ਼ਾਲਸਾ ਯੂਨੀਵਰਸਿਟੀ ਵਿਖੇ 31 ਅਗਸਤ ਅਤੇ 1 ਸਤੰਬਰ ਨੂੰ ਕਰਵਾਇਆ ਜਾਵੇਗਾ ਮਿਲਟਰੀ ਲਿਟਰੇਚਰ ਫੈਸਟ...
30/08/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

ਖ਼ਾਲਸਾ ਯੂਨੀਵਰਸਿਟੀ ਵਿਖੇ 31 ਅਗਸਤ ਅਤੇ 1 ਸਤੰਬਰ ਨੂੰ ਕਰਵਾਇਆ ਜਾਵੇਗਾ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ-2026

ਲੈਫਟੀਨੈਂਟ ਜਨਰਲ (ਡਾ.) ਜੇ.ਐੱਸ. ਚੀਮਾ ਵੱਲੋਂ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ-2026 ਵਿੱਚ ਸ਼ਾਮਲ ਹੋਣ ਦੀ ਅਪੀਲ

ਅੰਮ੍ਰਿਤਸਰ, 30 ਅਗਸਤ:
ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਵਿਖੇ ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ-2026 ਕਰਵਾਇਆ ਜਾ ਰਿਹਾ ਹੈ। ਇਹ ਫੈਸਟੀਵਲ 31 ਅਗਸਤ ਅਤੇ 1 ਸਤੰਬਰ 2026 ਨੂੰ ਖ਼ਾਲਸਾ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਫਟੀਨੈਂਟ ਜਨਰਲ (ਡਾ.) ਜੇ.ਐੱਸ. ਚੀਮਾ ਪੀ.ਵੀ.ਐੱਸ.ਐੱਮ., ਏ.ਵੀ.ਐੱਸ.ਐੱਮ., ਵੀ.ਐੱਸ.ਐੱਮ. ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦੇਸ਼ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਦੇਸ਼ ਦੀ ਸੁਰੱਖਿਆ, ਸੈਨਿਕ ਇਤਿਹਾਸ, ਜੰਗੀ ਰਣਨੀਤੀਆਂ ਅਤੇ ਭਾਰਤੀ ਸਸ਼ਸਤਰ ਸੈਨਾਵਾਂ ਦੀਆਂ ਇਤਿਹਾਸਕ ਪ੍ਰਾਪਤੀਆਂ ਨਾਲ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਧਰਤੀ ਨਾਲ ਜੁੜੇ ਮਹੱਤਵਪੂਰਨ ਸੈਨਿਕ ਇਤਿਹਾਸ ਨੂੰ ਵੀ ਇਸ ਫੈਸਟੀਵਲ ਦੌਰਾਨ ਉਜਾਗਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਸਵੇਰੇ 10:00 ਵਜੇ ਤੋਂ 11:30 ਵਜੇ ਤੱਕ “ਪੱਛਮੀ ਏਸ਼ੀਆ ਵਿੱਚ ਅਸ਼ਾਂਤੀ ਅਤੇ ਭਾਰਤ ਦੇ ਹਿੱਤ” ਵਿਸ਼ੇ ’ਤੇ ਵਿਚਾਰ-ਚਰਚਾ ਹੋਵੇਗੀ, ਜਦਕਿ ਦੁਪਹਿਰ 12:00 ਵਜੇ ਤੋਂ 1:30 ਵਜੇ ਤੱਕ “ਜਲ੍ਹਿਆਂਵਾਲਾ ਬਾਗ਼ ਕਤਲੇਆਮ – ਕੌੜੀ ਵਿਰਾਸਤ: ਖ਼ੂਨੀ ਬਸੰਤ” ਵਿਸ਼ੇ ’ਤੇ ਸੈਸ਼ਨ ਕਰਵਾਇਆ ਜਾਵੇਗਾ।

ਇਸੇ ਤਰ੍ਹਾਂ 1 ਸਤੰਬਰ ਨੂੰ ਸਵੇਰੇ 10:00 ਵਜੇ ਤੋਂ 11:30 ਵਜੇ ਤੱਕ “1965 ਦੀ ਭਾਰਤ-ਪਾਕਿਸਤਾਨ ਜੰਗ – ਅੰਮ੍ਰਿਤਸਰ ਖੇਤਰ ਵਿੱਚ ਸੈਨਿਕ ਕਾਰਵਾਈਆਂ” ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਹੋਵੇਗਾ। ਇਸ ਸੈਸ਼ਨ ਦੌਰਾਨ 1965 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਅੰਮ੍ਰਿਤਸਰ ਸੈਕਟਰ ਵਿੱਚ ਹੋਈਆਂ ਸੈਨਿਕ ਕਾਰਵਾਈਆਂ ਅਤੇ ਉਨ੍ਹਾਂ ਨਾਲ ਸਬੰਧਤ ਇਤਿਹਾਸਕ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਲੈਫਟੀਨੈਂਟ ਜਨਰਲ (ਡਾ.) ਜੇ.ਐੱਸ. ਚੀਮਾ ਨੇ ਅੱਗੇ ਦੱਸਿਆ ਕਿ ਲੈਫਟੀਨੈਂਟ ਜਨਰਲ ਟੀ.ਐੱਸ. ਸ਼ੇਰਗਿੱਲ, ਪੀ.ਵੀ.ਐੱਸ.ਐੱਮ., ਪੀ.ਐੱਚ.ਡੀ. (ਸੇਵਾਮੁਕਤ) ਵੀ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ।

ਡਾ. ਚੀਮਾ ਨੇ ਵਿਦਿਆਰਥੀਆਂ, ਨੌਜਵਾਨਾਂ ਅਤੇ ਇਤਿਹਾਸ ਤੇ ਸੈਨਿਕ ਮਾਮਲਿਆਂ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੁਰੱਖਿਆ ਅਤੇ ਸੈਨਿਕ ਇਤਿਹਾਸ ਨੂੰ ਡੂੰਘਾਈ ਨਾਲ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ।

Office of the District Public Relations Officer, Amritsar

Military Literature Festival Amritsar-2026 to be held at Khalsa University on August 31 and September 1

Lt Gen (Dr) J S Cheema PVSM AVSM VSM appeals to people to participate in the first Military Literature Festival Amritsar-2026

Amritsar, August 30:
The Military Literature Festival Association is organising the first Military Literature Festival Amritsar-2026 in Amritsar. The festival will be held on August 31 and September 1, 2026, at Khalsa University, Amritsar.

Sharing information in this regard, Lt Gen (Dr) J S Cheema PVSM AVSM VSM said that the objective of the Military Literature Festival is to familiarise the younger generation and the general public with the country's security, military history, warfare strategies and the historic achievements of the Indian Armed Forces. He said that the significant military history associated with the land of Amritsar would also be highlighted during the festival.

He said that on August 31, from 10:00 AM to 11:30 AM, a discussion would be held on the topic “West Asia in Turmoil and Stakes for India”, while from 12:00 noon to 1:30 PM, a session on “Jallianwala Massacre – Bitter Legacy: Crimson Spring” would be organised.

Similarly, on September 1, from 10:00 AM to 11:30 AM, a special session on “1965 Indo-Pak War – Operations in Amritsar Sector” would be held. The session would deliberate upon the military operations conducted in the Amritsar sector during the 1965 Indo-Pak War and the historical aspects associated with them.

Lt Gen (Dr) J S Cheema PVSM AVSM VSM further informed that Lieutenant General T.S. Shergill, PVSM, PhD (Retd.) would be participating specially in the Military Literature Festival.

Dr. Cheema appealed to students, youth and people interested in history and military affairs to participate in the Military Literature Festival in large numbers. He said that such events provide the younger generation with an opportunity to gain a deeper understanding of the country's security and military history.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ “ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਅਭਿਆ...
30/08/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਅਭਿਆਨ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

ਅੰਮ੍ਰਿਤਸਰ, 30 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” (Mission Clean Punjab) ਤਹਿਤ ਅੰਮ੍ਰਿਤਸਰ ਵਿੱਚ ਚਲਾਇਆ ਜਾ ਰਿਹਾ ਵਿਸ਼ੇਸ਼ ਸਫ਼ਾਈ ਅਭਿਆਨ ਅੱਜ ਦੂਜੇ ਦਿਨ ਵੀ ਪੂਰੀ ਸਰਗਰਮੀ ਨਾਲ ਜਾਰੀ ਰਿਹਾ।

ਮੁਹਿੰਮ ਦੇ ਦੂਜੇ ਦਿਨ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨ ਜੋਤ ਕੌਰ ਦੀ ਅਗਵਾਈ ਹੇਠ ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਸਫ਼ਾਈ ਕਰਵਾਈ ਗਈ ਅਤੇ ਸੜਕਾਂ, ਚੌਂਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।

ਇਸ ਮੌਕੇ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸੁੰਦਰ ਸ਼ਹਿਰ ਬਣਾਉਣਾ ਸਾਡੀ ਮੁੱਖ ਤਰਜੀਹ ਹੈ। ਸ਼ਹਿਰ ਦੀ ਨੁਹਾਰ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਸ਼ਹਿਰ ਵਾਸੀ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕੂੜਾ ਨਿਰਧਾਰਿਤ ਥਾਵਾਂ ’ਤੇ ਹੀ ਪਾਉਣ ਤਾਂ ਅੰਮ੍ਰਿਤਸਰ ਨੂੰ ਹੋਰ ਵੀ ਸੁੰਦਰ ਅਤੇ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ।

ਵਿਧਾਇਕਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜਾ ਖੁੱਲ੍ਹੇ ਵਿੱਚ ਜਾਂ ਸੜਕਾਂ ’ਤੇ ਸੁੱਟਣ ਦੀ ਬਜਾਏ ਨਗਰ ਨਿਗਮ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਜਾਂ ਨਿਰਧਾਰਿਤ ਡਸਟਬਿਨਾਂ ਵਿੱਚ ਹੀ ਪਾਇਆ ਜਾਵੇ। ਇਸ ਦੇ ਨਾਲ ਹੀ ਵਾਤਾਵਰਨ ਲਈ ਖ਼ਤਰਾ ਬਣ ਰਹੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਵੀ ਗੁਰੇਜ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ “ਮਿਸ਼ਨ ਕਲੀਨ ਪੰਜਾਬ” ਨੂੰ ਸਫ਼ਲ ਬਣਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕਾਂ ਦਾ ਸਾਂਝਾ ਸਹਿਯੋਗ ਬੇਹੱਦ ਜ਼ਰੂਰੀ ਹੈ। ਹਰ ਨਾਗਰਿਕ ਵੱਲੋਂ ਕੀਤਾ ਗਿਆ ਛੋਟਾ ਜਿਹਾ ਯਤਨ ਵੀ ਸਾਡੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਇੱਕ ਸਾਫ਼-ਸੁਥਰੇ ਅਤੇ ਮਿਸਾਲੀ ਸ਼ਹਿਰ ਵਜੋਂ ਵਿਕਸਤ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦਾ ਹੈ।

OFFICE OF THE DISTRICT PUBLIC RELATIONS OFFICER, AMRITSAR

Special Cleanliness Drive Continues for Second Day in Amritsar East under “Mission Clean Punjab”

Special cleanliness campaign conducted from Ram Talai Chowk to Ghio Mandi Chowk

Amritsar, August 30: The special cleanliness drive being carried out in Amritsar under the “Mission Clean Punjab” initiative launched by the Punjab Government with the objective of making the state clean, green and pollution-free, continued with full vigour for the second consecutive day today.

On the second day of the campaign, a special cleanliness drive was conducted from Ram Talai Chowk to Ghio Mandi Chowk under the leadership of MLA from Amritsar East, Jeevan Jyot Kaur. In addition, cleanliness activities were also undertaken in various other parts of the city, with special focus on roads, chowks and public places.

Speaking on the occasion, MLA Jeevan Jyot Kaur said that making the holy city of Amritsar clean, green and beautiful is one of our foremost priorities. She said that the administration, along with the Aam Aadmi Party team, is making continuous efforts to further improve the overall appearance and cleanliness of the city.

She said that cleanliness is not merely the responsibility of the government or administration but is a shared responsibility of every citizen. If residents keep their surroundings clean and dispose of waste only at designated places, Amritsar can be made even cleaner and more beautiful.

The MLA appealed to the residents to avoid throwing garbage in the open or on roads and instead deposit it in the garbage collection vehicles of the Municipal Corporation or in designated dustbins. She also urged people to completely refrain from using plastic carry bags, which pose a serious threat to the environment.

She said that the active cooperation of the government, administration and the general public is essential for making “Mission Clean Punjab” a success. Even a small effort by every citizen can make a significant contribution towards developing the holy city of Amritsar into a clean, green and model city.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ "ਮਿਸ਼ਨ ਕਲੀਨ ਪੰਜਾਬ" ਤਹਿਤ, ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਦੂਜੇ ਦਿਨ ਵੀ ਇੱਕ ਵਿ...
30/08/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

"ਮਿਸ਼ਨ ਕਲੀਨ ਪੰਜਾਬ" ਤਹਿਤ, ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਦੂਜੇ ਦਿਨ ਵੀ ਇੱਕ ਵਿਸ਼ੇਸ਼ ਸਫਾਈ ਮੁਹਿੰਮ ਜਾਰੀ

ਵਿਧਾਇਕ ਡਾ. ਗੁਪਤਾ ਨੇ ਜਲ੍ਹਿਆਂਵਾਲਾ ਬਾਗ ਤੋਂ ਅੰਦਰੂਨ ਸ਼ਹਿਰ ਤੱਕ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ

ਅੰਮ੍ਰਿਤਸਰ, 30 ਅਗਸਤ, 2026: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ "ਮਿਸ਼ਨ ਕਲੀਨ ਪੰਜਾਬ" ਤਹਿਤ, ਵਿਧਾਇਕ ਡਾ. ਅਜੇ ਗੁਪਤਾ ਵੱਲੋਂ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਜਲ੍ਹਿਆਂਵਾਲਾ ਬਾਗ ਤੋਂ ਅੰਦਰੂਨ ਸ਼ਹਿਰ ਤੱਕ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਅੱਜ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਸਫਾਈ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ, ਵਿਧਾਇਕ ਡਾ. ਅਜੇ ਗੁਪਤਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸ਼ਹੀਦਾਂ ਦੀ ਧਰਤੀ, ਜਲ੍ਹਿਆਂਵਾਲਾ ਬਾਗ ਵਿਖੇ ਮੱਥਾ ਟੇਕਿਆ।

ਇਸ ਮੌਕੇ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਾਫ਼, ਹਰਾ-ਭਰਾ ਅਤੇ ਸੁੰਦਰ ਰੱਖਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਟੀਮ ਸ਼ਹਿਰ ਦੀ ਦਿੱਖ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਫਾਈ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਵੀ ਹੈ। ਜੇਕਰ ਨਾਗਰਿਕ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ ਅਤੇ ਕੂੜੇ ਦਾ ਨਿਪਟਾਰਾ ਸਿਰਫ਼ ਨਿਰਧਾਰਤ ਥਾਵਾਂ 'ਤੇ ਹੀ ਕਰਨ, ਤਾਂ ਅੰਮ੍ਰਿਤਸਰ ਨੂੰ ਹੋਰ ਵੀ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।

ਵਿਧਾਇਕ ਡਾ. ਗੁਪਤਾ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਖੁੱਲ੍ਹੇ ਵਿੱਚ ਜਾਂ ਸੜਕਾਂ 'ਤੇ ਸੁੱਟਣ ਦੀ ਬਜਾਏ ਨਗਰ ਨਿਗਮ ਦੇ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਜਾਂ ਨਿਰਧਾਰਤ ਡਸਟਬਿਨਾਂ ਵਿੱਚ ਸੁੱਟਣ। ਇਸ ਤੋਂ ਇਲਾਵਾ, ਪਲਾਸਟਿਕ ਦੇ ਥੈਲਿਆਂ ਦੀ ਵਰਤੋਂ, ਜੋ ਵਾਤਾਵਰਣ ਲਈ ਗੰਭੀਰ ਖ਼ਤਰਾ ਹਨ, ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ ਹੈ।

ਇਸ ਮੌਕੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ "ਮਿਸ਼ਨ ਕਲੀਨ ਪੰਜਾਬ" ਨੂੰ ਸਫਲ ਬਣਾਉਣ ਲਈ ਨਗਰ ਨਿਗਮ ਅਤੇ ਆਮ ਜਨਤਾ ਦਾ ਸਮੂਹਿਕ ਸਹਿਯੋਗ ਬਹੁਤ ਜ਼ਰੂਰੀ ਹੈ। ਹਰੇਕ ਨਾਗਰਿਕ ਦੇ ਛੋਟੇ-ਛੋਟੇ ਯਤਨ ਵੀ ਸਾਡੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਇੱਕ ਸਾਫ਼, ਸੁੰਦਰ ਅਤੇ ਆਦਰਸ਼ ਸ਼ਹਿਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਇੰਚਾਰਜ ਕੌਂਸਲਰ ਜਰਨੈਲ ਸਿੰਘ ਢੋਟ,ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ, ਵਾਰਡ ਇੰਚਾਰਜ, ਸੈਨੀਟੇਸ਼ਨ ਅਧਿਕਾਰੀ ਅਤੇ ਸਟਾਫ ਮੌਜੂਦ ਸਨ।

District Public Relations Officer Office, Amritsar

Under "Mission Clean Punjab," a special cleanliness drive continues for the second day in the Amritsar Central Assembly constituency.

MLA Dr. Gupta launches cleanliness drive from Jallianwala Bagh to Androon City

Amritsar, August 30, 2026: Under "Mission Clean Punjab," launched by the Punjab Government with the aim of making the state clean, green, and pollution-free, the special cleanliness drive being carried out by MLA Dr. Ajay Gupta in the Amritsar Central Assembly constituency from Jallianwala Bagh to Androon City continued with full vigor for the second day today. Before launching the cleanliness drive, MLA Dr. Ajay Gupta, along with his colleagues, paid obeisance at Jallianwala Bagh, the land of martyrs.

On this occasion, MLA Dr. Ajay Gupta said that keeping the holy city of Amritsar clean, green, and beautiful is our top priority. He added that the administration and the Aam Aadmi Party team are continuously making efforts to further improve the city's appearance. He emphasized that cleanliness is not only the responsibility of the Municipal Corporation, but also a shared responsibility of every citizen. If citizens maintain cleanliness around them and dispose of garbage only in designated areas, Amritsar can be made even cleaner and more beautiful.

MLA Dr. Gupta appealed to the citizens to dispose of garbage in the Municipal Corporation's door-to-door garbage collection vehicles or designated dustbins instead of throwing it in the open or on the streets. Furthermore, the use of plastic bags, which pose a serious threat to the environment, should be completely avoided.

On this occasion, Mayor Jitendra Singh Bhatia said that the collective cooperation of the Municipal Corporation and the general public is crucial to making "Mission Clean Punjab" a success. Even small efforts by every citizen can significantly contribute to developing our holy city of Amritsar into a clean, beautiful, and ideal city. Present on the occasion were Councillor Jarnail Singh Dhot, Aam Aadmi Party's Amritsar Lok Sabha in-charge, Aam Aadmi Party block in-charges, ward in-charges, sanitation officers, and staff.

ਵਿਧਾਇਕ ਡਾ. ਅਜੇ ਗੁਪਤਾ ਨੇ ਬੀਤੀ ਦੇਰ ਰਾਤ ਗੁਰਬਖਸ਼ ਨਗਰ ਇਲਾਕੇ ਦਾ ਦੌਰਾ ਕਰਕੇ ਸੀਵਰੇਜ ਬਲਾਕੇਜ ਦੀ ਸਮੱਸਿਆ ਹੱਲ ਕਰਵਾਆਅੰਮ੍ਰਿਤਸਰ, 30 ਅਗਸਤ,...
30/08/2026

ਵਿਧਾਇਕ ਡਾ. ਅਜੇ ਗੁਪਤਾ ਨੇ ਬੀਤੀ ਦੇਰ ਰਾਤ ਗੁਰਬਖਸ਼ ਨਗਰ ਇਲਾਕੇ ਦਾ ਦੌਰਾ ਕਰਕੇ ਸੀਵਰੇਜ ਬਲਾਕੇਜ ਦੀ ਸਮੱਸਿਆ ਹੱਲ ਕਰਵਾਆ

ਅੰਮ੍ਰਿਤਸਰ, 30 ਅਗਸਤ, 2026: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੂੰ ਬੀਤੀ ਰਾਤ 11:00 ਵਜੇ ਗੁਰਬਖਸ਼ ਨਗਰ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ ਸੀਵਰੇਜ ਬਲਾਕੇਜ ਦੀ ਸਮੱਸਿਆ ਬਾਰੇ ਵਸਨੀਕਾਂ ਨੇ ਦੱਸਿਆ। ਸਮੱਸਿਆ ਸੁਣ ਕੇ ਵਿਧਾਇਕ ਡਾ. ਗੁਪਤਾ ਰਾਤ 11:00 ਵਜੇ ਮੌਕੇ 'ਤੇ ਪਹੁੰਚੇ। ਗੁਰਬਖਸ਼ ਨਗਰ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ ਵਸਨੀਕ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਸਨ। ਵਿਧਾਇਕ ਡਾ. ਗੁਪਤਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾਇਆ। ਨਗਰ ਨਿਗਮ ਦੇ ਐਸਡੀਓ ਅਸ਼ੋਕ ਕੁਮਾਰ ਅਤੇ ਜੇਈ ਵਿਕਰਮ ਕੁਮਾਰ ਸੀਵਰੇਜ ਸਫਾਈ ਮਸ਼ੀਨਰੀ ਲੈ ਕੇ ਪਹੁੰਚੇ। ਸੀਵਰੇਜ ਸਫਾਈ ਦਾ ਕੰਮ ਰਾਤ 11:15 ਵਜੇ ਸ਼ੁਰੂ ਹੋਇਆ।

ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪਹਿਲਾਂ ਕਿਸ਼ਨਕੋਟ ਇਲਾਕੇ ਵਿੱਚ ਸੀਵਰੇਜ ਸਿਸਟਮ ਦੀ ਮੁਰੰਮਤ ਕੀਤੀ। ਵਿਧਾਇਕ ਡਾ. ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਤੋਂ ਬਾਅਦ ਗੁਰਬਖਸ਼ ਨਗਰ ਅਤੇ ਨਵਾਂਕੋਟ ਖੇਤਰਾਂ ਵਿੱਚ ਸੀਵਰੇਜ ਦੀ ਸਫਾਈ ਲਗਾਤਾਰ ਜਾਰੀ ਰੱਖੀ ਜਾਵੇ ਜਦੋਂ ਤੱਕ ਇਨ੍ਹਾਂ ਖੇਤਰਾਂ ਵਿੱਚ ਸੀਵਰੇਜ ਪੂਰੀ ਤਰ੍ਹਾਂ ਸਾਫ਼ ਨਹੀਂ ਹੋ ਜਾਂਦਾ। ਇਨ੍ਹਾਂ ਖੇਤਰਾਂ ਵਿੱਚ ਸੀਵਰੇਜ ਦੀ ਸਫਾਈ ਅੱਜ ਰਾਤ ਵੀ ਜਾਰੀ ਰਹੇਗੀ। ਇਲਾਕੇ ਦੇ ਲੋਕਾਂ ਨੇ ਦੇਰ ਰਾਤ ਇਲਾਕੇ ਵਿੱਚ ਪਹੁੰਚੇ ਵਿਧਾਇਕ ਡਾ. ਅਜੇ ਗੁਪਤਾ ਦਾ ਧੰਨਵਾਦ ਕੀਤਾ।

ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਉਨ੍ਹਾਂ ਦਾ ਵਿਧਾਨ ਸਭਾ ਹਲਕਾ ਉਨ੍ਹਾਂ ਦਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਲੋਕਾਂ ਵੱਲੋਂ ਉਨ੍ਹਾਂ ਨੂੰ ਕੋਈ ਸਮੱਸਿਆ ਦੱਸੀ ਜਾਂਦੀ ਹੈ, ਤਾਂ ਉਸ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹਨ।

ਕਰਮਜੀਤ ਸਿੰਘ ਰਿੰਟੂ ਨੇ ਕੰਪਨੀ ਬਾਗ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਕੀਤਾ ਆਗਾਜ਼10 ਦਿਨਾਂ ਦੀ ਸਫ਼ਾਈ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਲਈ ਹਰ ...
29/08/2026

ਕਰਮਜੀਤ ਸਿੰਘ ਰਿੰਟੂ ਨੇ ਕੰਪਨੀ ਬਾਗ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਕੀਤਾ ਆਗਾਜ਼

10 ਦਿਨਾਂ ਦੀ ਸਫ਼ਾਈ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਲਈ ਹਰ ਸ਼ਹਿਰ ਵਾਸੀ ਆਪਣਾ ਯੋਗਦਾਨ ਪਾਵੇ: ਕਰਮਜੀਤ ਸਿੰਘ ਰਿੰਟੂ

ਅੰਮ੍ਰਿਤਸਰ, 29 ਅਗਸਤ 2026: ਪੰਜਾਬ ਸਰਕਾਰ ਵੱਲੋਂ ਆਰੰਭੀ ਗਈ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਕੰਪਨੀ ਬਾਗ ਵਿਖੇ ਨਗਰ ਨਿਗਮ ਦੀ ਟੀਮ ਨਾਲ ਖੁਦ ਸਫ਼ਾਈ ਸੇਵਾ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ।

ਇਸ ਮੌਕੇ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੰਮ੍ਰਿਤਸਰ ਸਾਡਾ ਘਰ ਹੈ ਅਤੇ ਇਸ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇੱਕ ਸੱਚੇ ਜਨ-ਪ੍ਰਤੀਨਿਧੀ ਦੀ ਜ਼ਿੰਮੇਵਾਰੀ ਸਿਰਫ਼ ਸਮੱਸਿਆਵਾਂ ਗਿਣਾਉਣਾ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਖੁਦ ਜ਼ਮੀਨੀ ਪੱਧਰ ’ਤੇ ਉਤਰ ਕੇ ਕੰਮ ਕਰਨਾ ਵੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਮੁਹਿੰਮ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਨਗਰ ਨਿਗਮ ਅਤੇ ਪ੍ਰਸ਼ਾਸਨਿਕ ਟੀਮਾਂ ਪੂਰੀ ਤਨਦੇਹੀ ਨਾਲ ਇਸ ਮੁਹਿੰਮ ਵਿੱਚ ਜੁਟੀਆਂ ਹੋਈਆਂ ਹਨ, ਪਰ ਇਸ ਦੀ ਅਸਲ ਸਫ਼ਲਤਾ ਲਈ ਸ਼ਹਿਰ ਵਾਸੀਆਂ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।

ਰਿੰਟੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ 10 ਦਿਨਾਂ ਨੂੰ ਸਿਰਫ਼ ਇੱਕ ਸਰਕਾਰੀ ਮੁਹਿੰਮ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਆਪਣੇ ਅੰਮ੍ਰਿਤਸਰ ਨੂੰ ਹੋਰ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਇਸ ਨੂੰ ਇੱਕ ਜਨ-ਅੰਦੋਲਨ ਦਾ ਰੂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ, ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਗੁਰੂ ਨਗਰੀ ਨੂੰ ਸਫ਼ਾਈ, ਸੁੰਦਰਤਾ ਅਤੇ ਹਰਿਆਲੀ ਪੱਖੋਂ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਉਨ੍ਹਾਂ ਨੇ ਵੀ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ, ਪਾਰਟੀ ਆਗੂ, ਵਰਕਰ ਅਤੇ ਇਲਾਕਾ ਵਾਸੀ ਵੀ ਮੌਜੂਦ ਸਨ।

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰਕੇਂਦਰੀ ਵਿਧਾਨ ਸਭਾ ਹਲਕੇ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂਵਿਧਾ...
29/08/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ

ਵਿਧਾਇਕ ਡਾ. ਅਜੈ ਗੁਪਤਾ ਅਤੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ

ਅੰਮ੍ਰਿਤਸਰ, 29 ਅਗਸਤ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਭਰ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਟੈਲੀਫੋਨ ਐਕਸਚੇਂਜ ਖੇਤਰ ਤੋਂ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ ਨੇ ਮੇਅਰ ਸ. ਜਤਿੰਦਰ ਸਿੰਘ ਭਾਟੀਆ, ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ, ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਸਫਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਜੂਦ ਛੋਟੇ ਕੂੜਾ ਡੰਪਾਂ ਦੀ ਸਫਾਈ ਕਰਕੇ ਗੰਦਗੀ ਨੂੰ ਹਟਾਇਆ ਗਿਆ।

ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਛੋਟੇ-ਛੋਟੇ ਕੂੜਾ ਡੰਪਾਂ ਨੂੰ ਸਾਫ਼ ਕਰਨ ਲਈ ਵਿਸ਼ੇਸ਼ ਤੌਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕ ਆਪਣਾ ਘਰੇਲੂ ਕੂੜਾ ਸਿਰਫ਼ ਨਗਰ ਨਿਗਮ ਦੇ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਨੂੰ ਹੀ ਦੇਣ।

ਡਾ. ਗੁਪਤਾ ਨੇ ਖਾਸ ਤੌਰ ’ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਅਤੇ ਕੂੜਾ ਨਿਰਧਾਰਤ ਥਾਂ ’ਤੇ ਹੀ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅੰਮ੍ਰਿਤਸਰ ਨੂੰ ਸਾਫ਼, ਸੁੰਦਰ ਅਤੇ ਸਵੱਛ ਸ਼ਹਿਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

ਇਸ ਮੌਕੇ ਵਿਸ਼ਾਲ ਗਿੱਲ, ਮੋਨਿਕਾ ਭੱਟੀ, ਰਿਤੂ ਮਹਾਜਨ, ਰਾਜੂ ਭਾਟੀਆ, ਦੀਪਕ ਬੱਗਾ, ਰੋਹਿਤ ਪਹਿਲਵਾਨ, ਚਿਰਾਗ ਮਹਿਰਾ, ਸੰਦੀਪ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀ ਹਾਜ਼ਰ ਸਨ।

OFFICE OF THE DISTRICT PUBLIC RELATIONS OFFICER, AMRITSAR

‘Mission Clean Punjab’ Special Sanitation Drive Launched in Central Assembly Constituency

MLA Dr. Ajay Gupta and Mayor Jatinder Singh Bhattia Spread the Message of Cleanliness

Amritsar, August 29, 2026: Under the leadership of Chief Minister S. Bhagwant Singh Mann, the Punjab Government has launched a special cleanliness campaign across the state under ‘Mission Clean Punjab’. As part of this initiative, the Municipal Corporation Amritsar launched a special sanitation drive in the Central Assembly Constituency. The campaign commenced from the Telephone Exchange area with the objective of improving cleanliness in the city and creating greater awareness among residents about maintaining a clean environment.

MLA Dr. Ajay Gupta, along with Mayor S. Jatinder Singh Bhattia, Municipal Corporation Health Officer Dr. Kiran Kumar, officials of the Sanitation Department, Aam Aadmi Party volunteers and sanitation workers, actively participated in the launch of the campaign. During the drive, small garbage dumping points at various locations across the city were cleaned and accumulated waste was removed.

Dr. Ajay Gupta said that under ‘Mission Clean Punjab’, special efforts are being made to clean small garbage dumping points across Amritsar city. He said that keeping the city clean is not only the responsibility of the Municipal Corporation but also a collective responsibility of every citizen.

He appealed to residents not to throw garbage on roads, streets or public places and urged them to cooperate with the Municipal Corporation in maintaining cleanliness. He said that residents should hand over their household waste only to the Municipal Corporation’s door-to-door garbage collection vehicles.

Dr. Gupta also made a special appeal to street vendors and rehri-fadi operators to keep the areas around their establishments clean and dispose of waste only at designated places. He said that with the active cooperation of citizens, the goal of making Amritsar a clean, beautiful and hygienic city can be achieved.

Those present on the occasion included Vishal Gill, Monica Bhatti, Ritu Mahajan, Raju Bhattia, Deepak Bagga, Rohit Pehalwan, Chirag Mehra and Sandeep Singh, along with Aam Aadmi Party volunteers and sanitation workers of the Municipal Corporation.

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਅੰਮ੍ਰਿਤਸਰਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜੰਡਿਆਲਾ ਗੁਰੂ ਵਿੱਚ ਵਿਸ਼ੇ...
29/08/2026

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਅੰਮ੍ਰਿਤਸਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜੰਡਿਆਲਾ ਗੁਰੂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ

‘ਮਿਸ਼ਨ ਕਲੀਨ ਪੰਜਾਬ’ ਦਾ ਉਦੇਸ਼ ਸਫ਼ਾਈ ਦੇ ਨਾਲ-ਨਾਲ ਲੋਕਾਂ ਵਿੱਚ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਸਾਫ਼-ਸੁਥਰੇ, ਹਰਿਆ-ਭਰਿਆ ਅਤੇ ਵਾਤਾਵਰਣ ਪੱਖੋਂ ਬਿਹਤਰ ਪੰਜਾਬ ਦੀ ਸਿਰਜਣਾ ਲਈ ਵਚਨਬੱਧ

ਜੰਡਿਆਲਾ ਗੁਰੂ, 29 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜੰਡਿਆਲਾ ਗੁਰੂ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵੱਖ-ਵੱਖ ਵਾਰਡਾਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਗਏ। ਇਹ ਸਫ਼ਾਈ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਨਿਰੰਤਰ ਜਾਰੀ ਰਹੇਗੀ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮਕਸਦ ਕੇਵਲ ਸਫ਼ਾਈ ਕਰਵਾਉਣਾ ਹੀ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ, ਜ਼ਿੰਮੇਵਾਰੀ ਅਤੇ ਆਪਣੀ ਭੂਮਿਕਾ ਪ੍ਰਤੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਇਸ ਨੂੰ ਕਾਇਮ ਰੱਖਣ ਲਈ ਸਰਕਾਰ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਭੂਮਿਕਾ ਅਹਿਮ ਹੈ।

ਸ. ਈ.ਟੀ.ਓ. ਨੇ ਕਿਹਾ ਕਿ ਜੰਡਿਆਲਾ ਗੁਰੂ ਸ਼ਹਿਰ ਵਿੱਚ ਜਿੱਥੇ ਵੀ ਕੂੜੇ ਦੇ ਢੇਰ, ਗੰਦਗੀ ਜਾਂ ਸਫ਼ਾਈ ਨਾਲ ਸਬੰਧਤ ਕੋਈ ਸਮੱਸਿਆ ਹੈ, ਉਨ੍ਹਾਂ ਥਾਵਾਂ ਦੀ ਵਿਸ਼ੇਸ਼ ਤੌਰ ’ਤੇ ਨਿਸ਼ਾਨਦੇਹੀ ਕਰਕੇ ਸਫ਼ਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਸਰਗਰਮ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ, ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਸਫ਼ਾਈ ਸਬੰਧੀ ਆਪਣੇ ਕੀਮਤੀ ਸੁਝਾਅ ਅਤੇ ਵਿਚਾਰ ਪ੍ਰਸ਼ਾਸਨ ਨਾਲ ਸਾਂਝੇ ਕਰਨ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸਾਫ਼-ਸੁਥਰੇ ਅਤੇ ਸੁੰਦਰ ਪੰਜਾਬ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

DISTRICT PUBLIC RELATIONS OFFICE, AMRITSAR

PWD Minister Harbhajan Singh ETO Launches Special Sanitation Drive in Jandiala Guru under ‘Mission Clean Punjab’

‘Mission Clean Punjab’ Aims to Create Awareness and a Sense of Responsibility for Cleanliness among People: Harbhajan Singh ETO

Punjab Government Committed to Building a Clean, Green and Environment-Friendly Punjab

Jandiala Guru, August 29: As part of the ‘Mission Clean Punjab’ launched by the Punjab Government to make the state clean, green and beautiful, a special sanitation drive was initiated in Jandiala Guru. Under the leadership of PWD Minister S. Harbhajan Singh ETO, special cleanliness activities were carried out in various wards of the Jandiala Guru Municipal Council. The special sanitation campaign will continue from August 29 to September 9.

On the occasion, PWD Minister S. Harbhajan Singh ETO said that the objective of ‘Mission Clean Punjab’ is not merely to undertake cleanliness activities but also to create awareness among people and inculcate a sense of responsibility towards maintaining cleanliness. He said that a clean environment is the foundation of a healthy society and the active participation of every citizen is essential for maintaining it.

S. ETO said that all locations in Jandiala Guru where garbage dumps, unclean surroundings or sanitation-related issues exist would be specifically identified and cleaned. He said that during the campaign, efforts would also be made to further improve the sanitation system across the city and make residents more aware of the importance of cleanliness.

He appealed to the residents of Jandiala Guru to actively cooperate with the government and local administration to make ‘Mission Clean Punjab’ a success. He urged people to keep their surroundings clean, avoid littering and share their valuable suggestions and ideas with the administration regarding cleanliness and beautification of the city.

The PWD Minister said that the goal of building a clean and beautiful Punjab cannot be achieved without the active participation of the people. He reiterated that the Punjab Government is fully committed to making the state clean, green, beautiful and environmentally sustainable and is continuously taking initiatives in this direction.

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਅੰਮ੍ਰਿਤਸਰਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰ...
29/08/2026

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਅੰਮ੍ਰਿਤਸਰ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਡਸਟਬਿਨ ਲਗਾਉਣ ਦੀ ਅਪੀਲ

ਅਜਨਾਲਾ, 29 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਵਿੱਚ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਐੱਸ.ਡੀ.ਐੱਮ. ਅਜਨਾਲਾ ਸ੍ਰੀਮਤੀ ਚਾਰੂਮਿਤਾ, ਨਗਰ ਕੌਂਸਲ ਅਜਨਾਲਾ ਦੇ ਕਾਰਜਸਾਧਕ ਅਫ਼ਸਰ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜ ਕਰਵਾਏ ਗਏ।

ਇਸ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਲੱਗੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ ਅਤੇ ਗੰਦਗੀ ਵਾਲੀਆਂ ਥਾਵਾਂ ਦੀ ਸਫ਼ਾਈ ਕਰਵਾਈ ਗਈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਖੁਦ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਆਪਣੀਆਂ ਦੁਕਾਨਾਂ ਅਤੇ ਘਰਾਂ ਦੇ ਬਾਹਰ ਡਸਟਬਿਨ ਜ਼ਰੂਰ ਲਗਾਉਣ ਅਤੇ ਕੂੜੇ ਨੂੰ ਨਿਰਧਾਰਤ ਢੰਗ ਨਾਲ ਹੀ ਇਕੱਠਾ ਕਰਨ।

ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਪ੍ਰਸ਼ਾਸਨ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਅਜਨਾਲਾ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਵੱਛ ਬਣਾਇਆ ਜਾ ਸਕਦਾ ਹੈ।

ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਹਿੱਸਾ ਬਣਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਹਰ ਸੰਭਵ ਸਹਿਯੋਗ ਦੇਣ।

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰਵਿਧਾਇਕਾ ਜੀਵਨਜੋਤ ਕੌਰ ਵੱਲੋਂ “ਮਿਸ਼ਨ ਕਲੀਨ ਪੰਜਾਬ” ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ...
29/08/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

ਵਿਧਾਇਕਾ ਜੀਵਨਜੋਤ ਕੌਰ ਵੱਲੋਂ “ਮਿਸ਼ਨ ਕਲੀਨ ਪੰਜਾਬ” ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ

ਅੰਮ੍ਰਿਤਸਰ, 29 ਅਗਸਤ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਏ ਜਾ ਰਹੇ “ਮਿਸ਼ਨ ਕਲੀਨ ਪੰਜਾਬ” ਤਹਿਤ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਮੈਡਮ ਜੀਵਨਜੋਤ ਕੌਰ ਵੱਲੋਂ ਅੱਜ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਪਵਿੱਤਰ ਅਤੇ ਇਤਿਹਾਸਕ ਸ਼ਹਿਰ ਹੋਣ ਦੇ ਨਾਲ-ਨਾਲ ਵਿਸ਼ਵ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ। ਇਸ ਲਈ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਨਗਰ ਨਿਗਮ ਦੀਆਂ ਟੀਮਾਂ ਦੇ ਸਹਿਯੋਗ ਨਾਲ ਮੁੱਖ ਮਾਰਗਾਂ, ਬਜ਼ਾਰਾਂ, ਗਲੀਆਂ ਅਤੇ ਮੁਹੱਲਿਆਂ ਵਿੱਚ ਵਿਸ਼ੇਸ਼ ਸਫ਼ਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਵਿਧਾਇਕਾ ਨੇ ਕਿਹਾ ਕਿ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ ਸਾਫ਼-ਸੁਥਰੇ ਵਾਤਾਵਰਨ ਲਈ ਲੋਕਾਂ, ਦੁਕਾਨਦਾਰਾਂ ਅਤੇ ਸਮਾਜਿਕ ਸੰਸਥਾਵਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿੱਚ ਕੂੜਾ ਨਾ ਸੁੱਟਣ ਅਤੇ ਨਿਰਧਾਰਿਤ ਡਸਟਬਿਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਮਿਸਾਲੀ ਸ਼ਹਿਰ ਬਣਾਇਆ ਜਾ ਸਕਦਾ ਹੈ।

Address

District Administrative Complex, 2nd Floor, Room No. 233
Amritsar
143001

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 6pm
Sunday 9am - 5pm

Telephone

+919988298974

Website

Alerts

Be the first to know and let us send you an email when District Public Relations Office Amritsar posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office Amritsar:

Shortcuts

Share