District Public Relations Office Barnala

District Public Relations Office Barnala This is the official page of District Public Relations Office, Barnala.

04/09/2026

[ਲਾਈਵ] ਕੈਬਨਿਟ ਮੰਤਰੀ ਅਮਨ ਅਰੋੜਾ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Cabinet Minister Aman Arora addressing a Press Conference at Punjab Bhawan.

*ਪੰਚਾਇਤਾਂ ਦੀ ਆਮਦਨ ਵਧਾਉਣ ਅਤੇ ਵਿਕਾਸ ਯੋਜਨਾਵਾਂ ਸਬੰਧੀ ਸਰਪੰਚਾਂ ਲਈ ਜ਼ਿਲ੍ਹਾ ਪੱਧਰੀ ਵਰਕਸ਼ਾਪ**ਵਿਧਾਇਕ ਪੰਡੋਰੀ ਅਤੇ ਉੱਗੋਕੇ ਨੇ ਕੀਤੀ ਸ਼ਿਰ...
04/09/2026

*ਪੰਚਾਇਤਾਂ ਦੀ ਆਮਦਨ ਵਧਾਉਣ ਅਤੇ ਵਿਕਾਸ ਯੋਜਨਾਵਾਂ ਸਬੰਧੀ ਸਰਪੰਚਾਂ ਲਈ ਜ਼ਿਲ੍ਹਾ ਪੱਧਰੀ ਵਰਕਸ਼ਾਪ*

*ਵਿਧਾਇਕ ਪੰਡੋਰੀ ਅਤੇ ਉੱਗੋਕੇ ਨੇ ਕੀਤੀ ਸ਼ਿਰਕਤ, ਕਿਹਾ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਅਹਿਮ ਸਕੀਮਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ*

ਬਰਨਾਲਾ, 4 ਸਤੰਬਰ
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਧੀਨ ਵੱਖ ਵੱਖ ਅਹਿਮ ਸਕੀਮਾਂ ਅਤੇ ਵਨ ਸੋਰਸ ਰੈਵੇਨਿਊ ਅਧੀਨ ਸਰਪੰਚਾਂ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਵਿਧਾਇਕ ਹਲਕਾ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਨੇ ਸ਼ਿਰਕਤ ਕੀਤੀ।
ਉਹਨਾਂ ਦੱਸਿਆ ਕਿ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੀ ਹੋਈ ਮੀਟਿੰਗ ਦੀਆਂ ਹਦਾਇਤਾਂ ਅਨੁਸਾਰ ਆਰ.ਜੀ.ਐਸ.ਏ. ਸਕੀਮ ਅਧੀਨ ਹੋ ਰਹੇ ਕਾਰਜਾਂ ਅਤੇ ਟ੍ਰੇਨਿੰਗਾਂ ਨੂੰ ਅਮਲੀ ਰੂਪ ਵਿਚ ਲਿਆਂਦਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੇ ਮੁੱਖ ਉਦੇਸ਼ ਸਰਪੰਚਾਂ ਨੂੰ ਓ.ਐਸ.ਆਰ. (Own Source Revenue) ਦੇ ਵੱਖ-ਵੱਖ ਸਰੋਤਾਂ ਅਤੇ ਪੰਚਾਇਤਾਂ ਵੱਲੋਂ ਆਪਣੇ ਪੱਧਰ 'ਤੇ ਆਮਦਨ ਵਧਾਉਣ ਦੇ ਢੰਗਾਂ ਅਤੇ ਇਸਦੀ ਮਹੱਤਤਾ ਬਾਰੇ ਵਿਹਾਰਕ ਗਿਆਨ ਦੇਣਾ ਹੈ।
ਇਸ ਦੌਰਾਨ ਗ੍ਰਾਮ ਪੰਚਾਇਤਾਂ ਵਿੱਚ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨਾਲ ਸਬੰਧਿਤ ਵੱਖ-ਵੱਖ ਫਲੈਗਸ਼ਿਪ ਸਕੀਮਾਂ, ਉਨ੍ਹਾਂ ਦੇ ਉਦੇਸ਼, ਲਾਭਪਾਤਰੀਆਂ ਦੀ ਯੋਗਤਾ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਬੰਧਤ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਵੱਲੋਂ ਇਨ੍ਹਾਂ ਸਕੀਮਾਂ 'ਤੇ ਵਿਸ਼ੇਸ਼ ਜਾਣਕਾਰੀ ਅਤੇ ਸਰਪੰਚਾਂ ਦੀ ਸਹੂਲਤ ਲਈ ਪੜ੍ਹਨਯੋਗ ਸਮੱਗਰੀ ਵੀ ਵੰਡੀ ਗਈ ਤਾਂ ਜੋ ਉਹ ਆਪਣੇ ਪਿੰਡਾਂ ਵਿੱਚ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਪਹੁੰਚਾ ਸਕਣ।
ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੱਸਿਆ ਕਿ ਇਹ ਵਰਕਸ਼ਾਪ ਗ੍ਰਾਮ ਪੰਚਾਇਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਇੱਕ ਅਹਿਮ ਕਦਮ ਹੈ। ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ ਤਾਂ ਜੋ ਪਿੰਡਾਂ ਵਿਚ ਫੰਡਾਂ ਦੀ ਸੁਚੱਜੀ ਵਰਤੋਂ ਕਰਕੇ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਡੀ ਡੀ ਪੀ ਓ ਸਵਿੰਦਰ ਸਿੰਘ ਵੀ ਹਾਜ਼ਰ ਸਨ।

ਪੰਡੋਰੀ ਅਤੇ ਅਸਪਾਲ ਕਲਾਂ ਵਿੱਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਬਰਨਾਲਾ/ਮਹਿਲ ਕਲਾਂ: ਪੰਜਾਬ ਖੇਤੀਬਾੜੀ ਯੂਨੀਵਰਸਿਟੀ  ਦੇ ਫਾਰਮ ਸਲਾਹਕਾਰ...
04/09/2026

ਪੰਡੋਰੀ ਅਤੇ ਅਸਪਾਲ ਕਲਾਂ ਵਿੱਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ
ਬਰਨਾਲਾ/ਮਹਿਲ ਕਲਾਂ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਜ਼ਿਲ੍ਹੇ ਦੇ ਪਿੰਡ ਪੰਡੋਰੀ ਅਤੇ ਅਸਪਾਲ ਕਲਾਂ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ।
ਇਨ੍ਹਾਂ ਕੈਂਪਾਂ ਦੌਰਾਨ ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤ ਵਿੱਚ ਹੀ ਸੁਚੱਜੀ ਸੰਭਾਲ ਲਈ ਹੈਪੀ ਸੀਡਰ, ਸੁਪਰ ਸੀਡਰ, ਪੀ.ਏ.ਯੂ. ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਿਧੀ ਰਾਹੀਂ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਿਸਾਨਾਂ ਨੂੰ ਹਾੜ੍ਹੀ ਦੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਕਣਕ ਅਤੇ ਰਾਇਆ ਦੀਆਂ ਨਵੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਫ਼ਸਲੀ ਵਿਭਿੰਨਤਾ ਨੂੰ ਧਿਆਨ ਵਿੱਚ ਰੱਖਦਿਆਂ ਹਾੜ੍ਹੀ ਰੁੱਤੇ ਬੀਜੀਆਂ ਜਾਣ ਵਾਲੀਆਂ ਤੇਲਬੀਜ ਫ਼ਸਲਾਂ, ਦਾਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਬਾਰੇ ਵੀ ਜਾਣਕਾਰੀ ਦਿੱਤੀ ਗਈ। ਝੋਨੇ ਅਤੇ ਬਾਸਮਤੀ ਵਿੱਚ ਫੋਕ ਘਟਾਉਣ ਲਈ ਗੋਭ ਦੇ ਸਮੇਂ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ ਪ੍ਰਤੀ ਏਕੜ 200 ਲਿਟਰ ਪਾਣੀ ਵਿੱਚ) ਦਾ ਛਿੜਕਾਅ ਕਰਨ ਦਾ ਸੁਝਾਅ ਦਿੱਤਾ ਗਿਆ। ਇਸ ਤੋਂ ਇਲਾਵਾ, ਪੱਤਾ ਲਪੇਟ ਸੁੰਡੀ, ਸ਼ੀਥ ਬਲਾਈਟ ਅਤੇ ਬਲਾਸਟ ਵਰਗੀਆਂ ਬਿਮਾਰੀਆਂ ਤੇ ਕੀੜਿਆਂ ਦੇ ਪ੍ਰਬੰਧਨ ਲਈ ਨਵੀਆਂ ਸਿਫ਼ਾਰਸ਼ਾਂ ਤੋਂ ਜਾਣੂ ਕਰਵਾਇਆ ਗਿਆ।
ਇਸ ਦੌਰਾਨ ਕਿਸਾਨਾਂ ਨੂੰ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਸਹੀ ਢੰਗ ਦੱਸੇ ਗਏ ਅਤੇ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ 'ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਜਾਂਚ ਦੇ ਆਧਾਰ 'ਤੇ ਲੋੜ ਅਨੁਸਾਰ ਖਾਦਾਂ ਪਾਉਣ ਨਾਲ ਖੇਤੀ ਖਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ।
ਘਰੇਲੂ ਬਗੀਚੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਪੀ.ਏ.ਯੂ. ਵੱਲੋਂ ਤਿਆਰ ਕੀਤੀਆਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਉਪਲਬਧ ਕਰਵਾਈਆਂ ਗਈਆਂ ਅਤੇ ਪੀ.ਏ.ਯੂ. ਦਾ ਖੇਤੀ ਸਾਹਿਤ ਵੀ ਵੰਡਿਆ ਗਿਆ।
ਕੈਂਪਾਂ ਦੌਰਾਨ ਕਿਸਾਨਾਂ ਵੱਲੋਂ ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜਾਂ ਅਤੇ ਜ਼ਮੀਨ ਵਿੱਚ ਜੈਵਿਕ ਮਾਦਾ ਵਧਾਉਣ ਦੇ ਤਰੀਕਿਆਂ ਆਦਿ ਬਾਰੇ ਪੁੱਛੇ ਗਏ ਸਵਾਲਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਉੱਤਰ ਦਿੱਤੇ ਗਏ। ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਹਾੜ੍ਹੀ ਰੁੱਤ ਲਈ ਲਗਾਏ ਜਾ ਰਹੇ ਆਗਾਮੀ ਕਿਸਾਨ ਮੇਲਿਆਂ ਦਾ ਪ੍ਰਚਾਰ ਵੀ ਕੀਤਾ ਗਿਆ।
ਕੈਂਪ ਵਿੱਚ ਖੇਤੀਬਾੜੀ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀਆਂ ਬਾਰੇ ਜਾਣਕਾਰੀ ਦਿੱਤੀ।

*ਬਡਬਰ ਕਾਲਜ ਵਿਚ 25 ਲੱਖ ਦੀ ਲਾਗਤ ਵਾਲੀ 'ਇਨੋਵੇਸ਼ਨ ਲੈਬ' ਵਿਦਿਆਰਥੀਆਂ ਨੂੰ ਸਮਰਪਿਤ**ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 5 ਕਾਲਜਾਂ ਵਿੱਚ ਕ...
04/09/2026

*ਬਡਬਰ ਕਾਲਜ ਵਿਚ 25 ਲੱਖ ਦੀ ਲਾਗਤ ਵਾਲੀ 'ਇਨੋਵੇਸ਼ਨ ਲੈਬ' ਵਿਦਿਆਰਥੀਆਂ ਨੂੰ ਸਮਰਪਿਤ*

*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 5 ਕਾਲਜਾਂ ਵਿੱਚ ਕੀਤਾ ਵਰਚੁਅਲ ਉਦਘਾਟਨ*

*ਵਿਦਿਆਰਥੀਆਂ ਨੂੰ ਉੱਦਮੀ ਬਣਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗੀ ਇਨੋਵੇਸ਼ਨ ਲੈਬ: ਹਸਨ ਭਾਰਦਵਾਜ*

ਬਰਨਾਲਾ: ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਮਕਸਦ ਨਾਲ, ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਵਿਚ ਡਿਜੀਟਲ ਅਤਿ-ਆਧੁਨਿਕ 'ਇਨੋਵੇਸ਼ਨ ਲੈਬ' ਦਾ ਅੱਜ ਵਰਚੁਅਲ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਜਦਕਿ ਕਾਲਜ ਵਿਚ ਪੁੱਜ ਕੇ ਸੰਸਦ ਮੈਬਰ ਗੁਰਮੀਤ ਸਿੰਘ ਮੀਤ ਹੇਅਰ ਤਰਫੋਂ ਮੇਅਰ ਹਸਨ ਭਾਰਦਵਾਜ ਨੇ ਲੈਬ ਦਾ ਉਦਘਾਟਨ ਕੀਤਾ।
ਇਸ ਮੌਕੇ ਮੇਅਰ ਹਸਨ ਭਾਰਦਵਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਅਤੇ ਕਾਲਜਾਂ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸੇ ਤਹਿਤ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਵਿਚ ਕਰੀਬ 25 ਲੱਖ ਦੀ ਲਾਗਤ ਨਾਲ 'ਮੇਕਰ ਭਵਨ ਫਾਊਂਡੇਸ਼ਨ' ਦੇ ਸਹਿਯੋਗ ਨਾਲ ਇਹ ਲੈਬ ਤਿਆਰ ਕੀਤੀ ਗਈ ਹੈ ਜੋ ਕਿ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਵੱਡਾ ਮੀਲ ਪੱਥਰ ਸਾਬਤ ਹੋਵੇਗੀ। ਇਹ ਵਿਸ਼ੇਸ਼ ਲੈਬ ਸੂਬੇ ਦੇ ਚੋਣਵੇਂ 5 ਕਾਲਜਾਂ ਵਿੱਚੋਂ ਇੱਕ, ਇਸ ਸੰਸਥਾ ਵਿੱਚ ਸਥਾਪਿਤ ਕੀਤੀ ਗਈ ਹੈ।
ਇਸ ਮੌਕੇ ਪ੍ਰਿੰਸੀਪਲ ਸੰਦੀਪ ਕੁਮਾਰ ਨੇ ਕਿਹਾ ਕਿ ਇਹ ਨਵੀਂ ਲੈਬ ਵਿਦਿਆਰਥੀਆਂ ਨੂੰ ਡਿਜੀਟਲ ਡਿਜ਼ਾਈਨਿੰਗ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ ਦਾ ਅਮਲੀ ਤਜਰਬਾ ਮੁਹੱਈਆ ਕਰਵਾਏਗੀ। ਇਸ ਲੈਬ ਵਿੱਚ ਉੱਚ-ਦਰਜੇ ਦੀ ਲੇਜ਼ਰ ਕਟਿੰਗ ਮਸ਼ੀਨ, 3D ਪ੍ਰਿੰਟਰ ਅਤੇ ਹੋਰ ਸੂਖਮ ਉਪਕਰਣ ਉਪਲਬਧ ਹਨ। ਇਸ ਤੋਂ ਇਲਾਵਾ ਲੈਬ ਵਿੱਚ ਹਾਈ-ਟੈਕ ਕੰਪਿਊਟਰ ਅਤੇ ਪ੍ਰਮੁੱਖ ਡਿਜ਼ਾਈਨਿੰਗ ਸਾਫਟਵੇਅਰ ਹਨ, ਜਿਨ੍ਹਾਂ ਰਾਹੀਂ ਵਿਦਿਆਰਥੀ ਆਪਣੇ ਪ੍ਰੋਜੈਕਟ ਲੈਬ ਦੇ ਅੰਦਰ ਹੀ ਡਿਜ਼ਾਈਨ ਕਰਕੇ ਤਿਆਰ ਕਰ ਸਕਦੇ ਹਨ। ਓਹਨਾਂ ਕਿਹਾ ਕਿ ਇਹ ਲੈਬ ਮਕੈਨੀਕਲ, ਇਲੈਕਟ੍ਰਾਨਿਕਸ ਅਤੇ ਹੋਰ ਸਾਰੇ ਖੇਤਰਾਂ ਦੇ ਵਿਦਿਆਰਥੀਆਂ ਦੇ ਨਵੇਂ ਵਿਚਾਰਾਂ ਅਤੇ ਪ੍ਰੋਜੈਕਟਾਂ ਲਈ ਇੱਕ ਸਾਂਝੇ ਮੰਚ ਵਜੋਂ ਕੰਮ ਕਰੇਗੀ।
ਇਸ ਮੌਕੇ ਸਟੈਂਡਰਡ ਕੰਬਾਈਨਜ਼ ਤੋਂ ਸ੍ਰੀ ਨਛੱਤਰ ਸਿੰਘ ਹੰਡਿਆਇਆ, ਵੱਖ ਵੱਖ ਵਿਭਾਗ ਮੁਖੀ ਜਸਵੀਰ ਸਿੰਘ ਗਿੱਲ, ਕ੍ਰਿਸ਼ਨ ਸਿੰਘ, ਜਗਦੀਪ ਸਿੰਘ ਸਿੱਧੂ, ਅਫ਼ਸਰ ਇੰਚਾਰਜ ਲਵਪ੍ਰੀਤ ਸਿੰਘ, ਅਨੁਰਾਧਾ ਰਾਣੀ, ਵਿਦੁਰ ਮੌਂਗਾ, ਲੈਬ ਇੰਚਾਰਜ ਅਮਰੀਕ ਸਿੰਘ ਲੈਕਚਰਾਰ ਤੇ ਰਾਜਵਿੰਦਰ ਸਿੰਘ ਲੈਕਚਰਾਰ, ਲੈਬ ਸਹਾਇਕ ਘਣਸ਼ਾਮ ਸ਼ਰਮਾ ਤੋਂ ਇਲਾਵਾ ਅਮਨਦੀਪ ਕੌਰ ਤੇ ਰਵਨੀਤ ਕੌਰ ਮੌਜੂਦ ਸਨ।
Government of Punjab
Hasanpreet Bhardwaj

*ਮਿਸ਼ਨ ਕਲੀਨ ਪੰਜਾਬ: ਮੀਤ ਹੇਅਰ ਨੇ ਸਫ਼ਾਈ ਮੁਹਿੰਮ ਵਿਚ ਕੀਤੀ ਸ਼ਮੂਲੀਅਤ, ਬਰਨਾਲਾ ਵਾਸੀਆਂ ਨੂੰ ਸਹਿਯੋਗ ਦੀ ਅਪੀਲ**ਕਿਹਾ, ਹਰ ਨਾਗਰਿਕ ਆਪਣਾ ਫਰ...
04/09/2026

*ਮਿਸ਼ਨ ਕਲੀਨ ਪੰਜਾਬ: ਮੀਤ ਹੇਅਰ ਨੇ ਸਫ਼ਾਈ ਮੁਹਿੰਮ ਵਿਚ ਕੀਤੀ ਸ਼ਮੂਲੀਅਤ, ਬਰਨਾਲਾ ਵਾਸੀਆਂ ਨੂੰ ਸਹਿਯੋਗ ਦੀ ਅਪੀਲ*

*ਕਿਹਾ, ਹਰ ਨਾਗਰਿਕ ਆਪਣਾ ਫਰਜ਼ ਨਿਭਾਵੇ ਅਤੇ ਬਰਨਾਲੇ ਨੂੰ ਸਾਫ ਸੁਥਰਾ ਰੱਖਣ ਵਿਚ ਯੋਗਦਾਨ ਪਾਵੇ*

ਬਰਨਾਲਾ: ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ ਬਰਨਾਲਾ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਇੱਥੇ ਅਗਰਸੈਨ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਖੁਦ ਸਫ਼ਾਈ ਕਾਰਜਾਂ ਵਿੱਚ ਹਿੱਸਾ ਲਿਆ ਅਤੇ ਬਰਨਾਲਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਨਗਰ ਨਿਗਮ ਦੇ ਮੇਅਰ ਹਸਨ ਭਾਰਦਵਾਜ ਸਮੇਤ ਵੱਖ-ਵੱਖ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੇ ਸਾਂਝੇ ਤੌਰ 'ਤੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। ਇਸ ਦੌਰਾਨ ਸੜਕਾਂ, ਫੁੱਟਪਾਥਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫ਼ਾਈ ਕੀਤੀ ਗਈ ਅਤੇ ਲੋਕਾਂ ਨੂੰ ਜਨਤਕ ਥਾਵਾਂ ਨੂੰ ਸਾਫ਼ ਰੱਖਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਸਿਰਫ਼ ਸਰਕਾਰ ਜਾਂ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਫ਼ਾਈ ਮੁਹਿੰਮਾਂ ਦਾ ਮਕਸਦ ਸਿਰਫ਼ ਸ਼ਹਿਰ ਦੀ ਸਫ਼ਾਈ ਕਰਨਾ ਹੀ ਨਹੀਂ, ਬਲਕਿ ਲੋਕਾਂ ਵਿੱਚ ਸਫ਼ਾਈ ਪ੍ਰਤੀ ਜ਼ਿੰਮੇਵਾਰੀ ਅਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਵੀ ਹੈ।
ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਸਫ਼ਾਈ ਨੂੰ ਸਿਰਫ਼ ਵਿਸ਼ੇਸ਼ ਮੁਹਿੰਮਾਂ ਜਾਂ ਕੁਝ ਦਿਨਾਂ ਤੱਕ ਸੀਮਤ ਨਾ ਰੱਖਣ। ਹਰ ਨਾਗਰਿਕ ਆਪਣੇ ਘਰ, ਦੁਕਾਨ, ਦਫ਼ਤਰ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਏ।
ਸੰਸਦ ਮੈਂਬਰ ਨੇ ਕਿਹਾ ਕਿ ਇੱਕਲੀ ਸਰਕਾਰ, ਪ੍ਰਸ਼ਾਸਨ ਜਾਂ ਸਫ਼ਾਈ ਕਰਮਚਾਰੀ ਇਸ ਮੁਹਿੰਮ ਨੂੰ ਉਸ ਸਮੇਂ ਤੱਕ ਸਫ਼ਲ ਨਹੀਂ ਬਣਾ ਸਕਦੇ, ਜਦੋਂ ਤੱਕ ਹਰ ਬਰਨਾਲਾ ਵਾਸੀ ਆਪਣਾ ਫ਼ਰਜ਼ ਨਹੀਂ ਨਿਭਾਉਂਦਾ। ਉਨ੍ਹਾਂ ਕਿਹਾ ਕਿ ਜੇਕਰ ਲੋਕ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ 'ਤੇ ਪਾਉਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਤਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ, ਬਾਜ਼ਾਰਾਂ, ਸੜਕਾਂ ਅਤੇ ਪਾਰਕਾਂ ਨੂੰ ਗੰਦਾ ਨਾ ਕੀਤਾ ਜਾਵੇ ਅਤੇ ਆਪਣੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫ਼ਾਈ ਪ੍ਰਤੀ ਵੀ ਜ਼ਿੰਮੇਵਾਰੀ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਬਰਨਾਲਾ ਨੂੰ ਹੋਰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
ਇਸ ਮੌਕੇ ਮੇਅਰ ਹਸਨ ਭਾਰਦਵਾਜ ਨੇ ਵੀ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਸਫ਼ਾਈ ਮੁਹਿੰਮਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੇ ਵੀ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਉਹ 'ਮੇਰਾ ਸ਼ਹਿਰ, ਮੇਰੀ ਜ਼ਿੰਮੇਵਾਰੀ’ ਦੀ ਭਾਵਨਾ ਨਾਲ ਇਸ ਮੁਹਿੰਮ ਨਾਲ ਜੁੜਨ ਅਤੇ ਬਰਨਾਲਾ ਨੂੰ ਸਾਫ਼-ਸੁਥਰਾ ਤੇ ਖੂਬਸੂਰਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
Government of Punjab
CMO Punjab
Meet Hayer
Hasanpreet Bhardwaj

03/09/2026

Online registration for ‘Khedan Watan Punjab Diyan’ has commenced. To participate in these games, register yourself by scanning the QR code.

#ਖੇਡਾਂ_ਵਤਨ_ਪੰਜਾਬ_ਦੀਆਂ


#ਪੰਜਾਬ_ਸਰਕਾਰ

03/09/2026

[ਲਾਈਵ] ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇੰਡਸਟਰੀਅਲ ਕਨਕਲੇਵ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

[Live] Punjab Education Minister Harjot Singh Bains addressing media on occasion of Industrial conclave.

03/09/2026

[ਲਾਈਵ] ਮੰਤਰੀ ਸਮੂਹ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Group of Ministers addressing a Press Conference at Punjab Bhawan.

*ਵਿਧਾਇਕ ਉੱਗੋਕੇ ਵਲੋਂ ਪਿੰਡ ਨਾਨਕਪੁਰਾ ਪਿੰਡੀ ਧੌਲਾ ਵਿੱਚ ‘ਮਾਡਰਨ ਸੱਥ’ ਦਾ ਉਦਘਾਟਨ**ਪਿੰਡਾਂ ਵਿੱਚ ਸਾਂਝੀਆਂ ਥਾਵਾਂ ਨੂੰ ਆਧੁਨਿਕ ਸਹੂਲਤਾਂ ਨਾ...
02/09/2026

*ਵਿਧਾਇਕ ਉੱਗੋਕੇ ਵਲੋਂ ਪਿੰਡ ਨਾਨਕਪੁਰਾ ਪਿੰਡੀ ਧੌਲਾ ਵਿੱਚ ‘ਮਾਡਰਨ ਸੱਥ’ ਦਾ ਉਦਘਾਟਨ*

*ਪਿੰਡਾਂ ਵਿੱਚ ਸਾਂਝੀਆਂ ਥਾਵਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਸਰਕਾਰ ਦੀ ਤਰਜੀਹ: ਲਾਭ ਸਿੰਘ ਉੱਗੋਕੇ

ਬਰਨਾਲਾ/ਤਪਾ, 2 ਸਤੰਬਰ
ਹਲਕਾ ਭਦੌੜ ਦੇ ਪਿੰਡ ਨਾਨਕਪੁਰਾ ਪਿੰਡੀ ਧੌਲਾ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਨਵੀਂ ਤਿਆਰ ਕੀਤੀ ਗਈ ‘ਮਾਡਰਨ ਸੱਥ’ ਦਾ ਉਦਘਾਟਨ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਬੋਲਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਨੂੰ ਬਿਹਤਰ ਅਤੇ ਆਧੁਨਿਕ ਸਹੂਲਤਾਂ ਨਾਲ ਵਿਕਸਤ ਕਰਨ ਦਾ ਮਕਸਦ ਲੋਕਾਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ‘ਮਾਡਰਨ ਸੱਥ’ ਪਿੰਡ ਵਾਸੀਆਂ ਲਈ ਆਪਸੀ ਵਿਚਾਰ-ਵਟਾਂਦਰੇ, ਸਮਾਜਿਕ ਗਤੀਵਿਧੀਆਂ ਅਤੇ ਸਾਂਝੇ ਪ੍ਰੋਗਰਾਮਾਂ ਲਈ ਇੱਕ ਸੁਚੱਜਾ ਸਥਾਨ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਓਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਹਲਕਾ ਭਦੌੜ ਨੂੰ 3 ਪੜਾਵਾਂ ਵਿਚ 10 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਮਾਡਰਨ ਸੱਥ ਲਈ ਇਸ ਸਕੀਮ ਅਧੀਨ ਕਰੀਬ 5 ਲੱਖ ਰੁਪਏ ਜਾਰੀ ਕੀਤੇ ਗਏ ਸਨ।
ਓਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। ਇਸ ਮੌਕੇ ਪਿੰਡ ਦੇ ਪਤਵੰਤੇ, ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੂਲ ਨੂੰ 50 ਬੂਟੇ ਵੰਡੇ*ਬਰਨਾਲਾ, 2 ਸਤੰਬਰਵਾਤਾਵਰਣ ਦੀ ਸੰਭਾਲ, ਹਰਿਆਲੀ ਨੂੰ ਉਤਸ਼ਾਹਿਤ ਕਰਨ ਅਤੇ ਆਮ...
02/09/2026

*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੂਲ ਨੂੰ 50 ਬੂਟੇ ਵੰਡੇ*

ਬਰਨਾਲਾ, 2 ਸਤੰਬਰ
ਵਾਤਾਵਰਣ ਦੀ ਸੰਭਾਲ, ਹਰਿਆਲੀ ਨੂੰ ਉਤਸ਼ਾਹਿਤ ਕਰਨ ਅਤੇ ਆਮ ਲੋਕਾਂ, ਖ਼ਾਸ ਕਰਕੇ ਵਿਦਿਆਰਥੀਆਂ ਵਿੱਚ ਰੁੱਖਾਂ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਰੁੱਖ ਲਗਾਉਣ ਦੀ ਮੁਹਿੰਮ (Tree Plantation Drive) ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਟੰਡਨ ਇੰਟਰਨੈਸ਼ਨਲ ਸਕੂਲ, ਬਰਨਾਲਾ ਨੂੰ 50 ਪੌਦਿਆਂ ਦੀ ਵੰਡ ਕੀਤੀ ਗਈ। ਇਹ ਬੂਟੇ ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵੰਡੇ ਗਏ। ਇਹ ਸਮੁੱਚੀ ਮੁਹਿੰਮ ਸ਼੍ਰੀਮਤੀ ਅੰਸ਼ੁਲ ਬੈਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ।
ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਹ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਨਾਲ ਜੋੜਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਅੱਜ ਦੇ ਵਿਦਿਆਰਥੀ ਹੀ ਭਵਿੱਖ ਦੇ ਜ਼ਿੰਮੇਵਾਰ ਨਾਗਰਿਕ ਹਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇਸ ਮੁਹਿੰਮ ਦਾ ਉਦੇਸ਼ ਲੋਕਾਂ ਵਿੱਚ ਵਾਤਾਵਰਣ ਸੁਰੱਖਿਆ, ਰੁੱਖਾਂ ਦੀ ਸੰਭਾਲ ਅਤੇ ਟਿਕਾਊ ਵਿਕਾਸ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਅਥਾਰਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਜਨਤਕ ਸਥਾਨਾਂ ’ਤੇ ਅਜਿਹੀਆਂ ਜਾਗਰੂਕਤਾ ਅਤੇ ਵਾਤਾਵਰਣ-ਸੰਭਾਲ ਸਬੰਧੀ ਗਤੀਵਿਧੀਆਂ ਜਾਰੀ ਰੱਖਣ ਲਈ ਯਤਨ ਕੀਤੇ ਜਾਣਗੇ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਸਮੂਹ ਨਾਗਰਿਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ “ਹਰਾ-ਭਰਾ ਤੇ ਸਾਫ਼-ਸੁਥਰਾ ਬਰਨਾਲਾ” ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।

Address

Room No. 91, Second Floor, District Administrative Complex
Barnala
148101

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Website

Alerts

Be the first to know and let us send you an email when District Public Relations Office Barnala posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office Barnala:

Shortcuts

Share