Gram Panchayat Chananwal

Gram Panchayat Chananwal we wants your advises

07/11/2016
30/10/2016
Late Navdeep Singh Batth E-Library Vill. Chananwal Distt. Barnala
08/10/2016

Late Navdeep Singh Batth E-Library Vill. Chananwal Distt. Barnala

drone view of chananwal
02/10/2016

drone view of chananwal

30/08/2016

ਅਜੀਤ ਅਖ਼ਬਾਰ : 20160830 : ਪੇਜ - 10

mela saradhan da
28/08/2016

mela saradhan da

23/08/2016

ਲਿਖਾਰੀ ਨੇ ਪੰਜਾਬ ਦੇ ਅਲੋਪ ਹੋ ਰਹੇ ਸ਼ਬਦ ਵਰਤੇ ਹਨ।
ਦਾਦੇ, ਨਾਨਕੇ, ਪਤੀਅਸ , ਪਤਿਓਅਰੇ ਦੱਸਿਓ
ਕੁੜਮ, ਸ਼ਰੀਕੇ, ਪੇਕੇ , ਸਹੁਰੇ ਦੱਸਿਓ
ਦੰਦਾਸਾ, ਨੱਥ, ਸੁਰਮਾ ਤੇ ਮੱਥੇ ਲੱਟ ਦੱਸਿਓ
ਭਾਠ, ਡੰਗੋਤਰੇ, ਮਰਾਸੀ ਜਾਤ ਨੱਟ ਦੱਸਿਓ
ਛੰਭ, ਟੋਭਾ, ਖੂਹ ਤੇ ਸਾਂਭ ਕੇ ਤਲਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ ਸਾਂਭਕੇ ਪੰਜਾਬ ਰੱਖਿਓ.🙏🙏🙏
ਪੀਲੂ, ਵਾਰਸ, ਹਾਸ਼ਮ ਤੇ ਕਾਦਰਯਾਰ ਦੱਸਿਓ
ਲਾਲ, ਤੇਜਾ, ਗੰਗੂ, ਕਿਰਪਾਲ ਿਜਹੇ ਗੱਦਾਰ ਦੱਸਿਓ
ਪਟਨਾ, ਚਮਕੌਰ, ਸਰਹੰਦ, ਮਾਛੀਵਾੜਾ ਦੱਸਿਓ
ਛਿੰਝ, ਕੁਸ਼ਤੀ, ਬਾਜ਼ੀ ਤੇ ਅਖਾੜਾ ਦੱਸਿਓ
ਸਭਰਾਓ, ਮੁੱਦਕੀ,ਚੇਤੇ ਖਿਦਰਾਣਾ ਢਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ ਸਾਂਭ ਕੇ ਪੰਜਾਬ ਰੱਖਿਓ🙏🙏🙏
ਹਸਾਉਣੀ, ਕਹਾਣੀ, ਸਾਖੀ ਜਾਂ ਬਾਤ ਦੱਸਿਓ
ਤ੍ਰਿਕਾਲਾਂ, ਲੌਹਢਾ, ਮੂੰਹ ਨੇਹਰਾ, ਪ੍ਰਭਾਤ ਦੱਸਿਓ
ਕਹੀ, ਰੰਬੀ, ਤੰਗਲੀ, ਜਿੰਦਰਾ, ਸਲੰਘ ਦੱਸਿਓ
ਪੀੜ੍ਹੀ , ਮੰਜਾ, ਮੂਹੜਾ ਤੇ ਪਲੰਘ ਦੱਸਿਓ
ਸਾਂਭ ਚੂਰੀ, ਤੀਰ ,ਘੜਾ ,ਪੱਟ ਦਾ ਕਬਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ ...................🙏🙏🙏
ਠੱਕਾ, ਪੱਛੋ ਤੇ ਪੁਰੇ ਦੀ ਪੌਣ ਦੱਸਿਓ
ਦੁੱਲਾ, ਜੱਗਾ, ਜਿਓਣਾ ਸਨ ਕੌਣ ਦੱਸਿਓ
ਗਲੋਟਾ, ਛਿੱਕੂ, ਪੂਣੀ, ਖੱਡੀ ਤਾਣੀ ਦੱਸਿਓ
ਜਪੁ, ਰਹਿਰਾਸ, ਸੋਹਿਲਾ ਅਨੰਦ ਬਾਣੀ ਦੱਸਿਓ
ਲੇਹਾ, ਭੱਖੜਾ, ਸੂਲਾਂ ਸਾਂਭਕੇ ਗੁਲਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ ਸਾਂਭ .........🙏🙏🙏
ਰੁੱਗ, ਥੱਬੀ, ਸੱਥਰੀ ਤੇ ਪੰਡ ਦੱਸਿਓ
ਨਖੱਤਾ, ਛੜਾ, ਦੁਹਾਜੂ ਨਾਲੇ ਰੰਡ ਦੱਸਿਓ
ਟੱਪੇ, ਸਿੱਠਣੀ , ਘੋੜੀਆਂ, ਸੁਹਾਗ ਦੱਸਿਓ
ਦੁਪੱਟਾ, ਚੁੰਨੀ, ਫੁਲਕਾਰੀਆਂ ਤੇ ਬਾਗ ਦੱਸਿਓ
ਢੱਡ,ਇਕਤਾਰਾ ਤੇ ਸਾਂਭਕੇ ਰਬਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ ਸਾਂਭ ਕੇ ਪੰਜਾਬ ਰੱਖਿਓ🙏🙏🙏
ਪੀਚੋ, ਪਿੱਲ ਚੋਟ, ਸ਼ੱਕਰਭੁੱਜੀ ਖੇਡ ਦੱਸਿਓ
ਧੌਲ, ਜੱਫਾ, ਕੈਂਚੀ ਪੈਂਦੀ ਰੇਡ ਦੱਸਿਓ
ਗੱਫਾ, ਬੁੱਕ, ਮੁੱਠ ਨਾਲੇ ਓਕ ਦੱਸਿਓ
ਪੱਠ, ਲੇਲਾ, ਬਲੂੰਗੜਾ ਤੇ ਬੋਕ ਦੱਸਿਓ
ਵਿੱਘੇ, ਮਰੱਬੇ, ਕਿੱਲੇ ਦਾ ਿਹਸਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ ਸਾਂਭਕੇ ਪੰਜਾਬ ਰੱਖਿਓ🙏🙏🙏
ਕਿਲਕਾਰੀ, ਚੀਕ, ਦਹਾੜ ਤੇ ਬੜ੍ਹਕ ਦੱਸਿਓ
ਚੋਜ, ਅਣਖ, ਨਖਰਾ ਤੇ ਮੜ੍ਹਕ ਦੱਸਿਓ
ਪੀਹਲਾਂ, ਤੂਤ , ਨਮੋਲੀਆਂ ,ਬੇਰ ਦੱਸਿਓ
ਪਸੇਰੀ , ਅੱਧ ਪਾ, ਪਾਈਆ ਨਾਲੇ ਸੇਰ ਦੱਸਿਓ
ਲਗਾਮ, ਕਾਠੀ ਪੈਰਾਂ 'ਚ ਰਕਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ ਸਾਂਭਕੇ .............🙏🙏🙏
ਲੱਠਾ, ਛੱਬੀ, ਖੱਦਰ ਤੇ ਮਲਮਲ ਦੱਸਿਓ
ਪਰ , ਪਰਸੋਂ ,ਭਲਕ ਤੇ ਕੱਲ੍ਹ ਦੱਸਿਓ
ਪੰਜਾ, ਜੈਤੋ, ਨਨਕਾਣਾ, ਨੀਲਾ ਤਾਰਾ ਦੱਸਿਓ
ਤਵੀ, ਚਰਖੜੀ, ਦੇਗ ਦਾ ਨਜ਼ਾਰਾ ਦੱਸਿਓ
ਚੇਤੇ ਫੂਲਾ, ਨਲੂਆ, ਕਪੂਰ ਨਵਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ .............🙏🙏🙏
ਜੰਡ, ਵਣ, ਸ਼ਰੀਹ ਤੇ ਸਾਗਵਾਨ ਦੱਸਿਓ
ਲੋਕ ਤੱਥ, ਮੁਹਾਵਰੇ , ਅਖੌਤਾਂ ਅਖਾਣ ਦੱਸਿਓ
ਸਾਹਲ, ਗੁਨੀਆਂ, ਰੰਦਾ, ਕਰੰਡੀ, ਤੇਸੀ ਦੱਸਿਓ
ਭੂਰਾ, ਕੰਬਲ , ਲੋਈ ਨਾਲੇ ਖੇਸੀ ਦੱਸਿਓ
ਮਿੱਠੇ ਬੋਲ ਵੀਰ, ਭਾਜੀ ਤੇ ਜਨਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ .............🙏🙏🙏
ਪੂਰਨ, ਘਨ੍ਹਈਆ, ਜੈਤਾ, ਬੁੱਧੂ ਸ਼ਾਹ ਦੱਸਿਓ
ਬੀਹੀ, ਗਲੀ, ਡੰਡੀ , ਕੱਚਾ ਰਾਹ ਦੱਸਿਓ
ਪੋਠੋਹਾਰ, ਮਾਝਾ, ਮਾਲਵਾ , ਦੁਆਬਾ ਦੱਸਿਓ
ਸੁਨਾਮ, ਖੜਕੜ ਕਲਾਂ ਤੇ ਸਰਾਭਾ ਦੱਸਿਓ
"ਪੇਂਡੂਆ" ਡੇਰੇ, ਸਾਧ, ਬਾਬੇ ਬੇਨਕਾਬ ਰੱਖਿਓ
ਆਉਂਦੀ ਪੀੜ੍ਹੀ ਜੋਗਾ ਸਾਂਭਕੇ ਪੰਜਾਬ ਰੱਖਿਓ..🙏

Teean Da Aakhri Din
15/08/2016

Teean Da Aakhri Din

ਤੀਆਂ chananwal
08/08/2016

ਤੀਆਂ chananwal

tasveeran di jubani
24/06/2016

tasveeran di jubani

Address

Barnala
148104

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 10am - 5pm

Telephone

9779006681

Website

Alerts

Be the first to know and let us send you an email when Gram Panchayat Chananwal posts news and promotions. Your email address will not be used for any other purpose, and you can unsubscribe at any time.

Contact The Organization

Send a message to Gram Panchayat Chananwal:

Share