District Public Relations Office Batala

District Public Relations Office Batala Contact information, map and directions, contact form, opening hours, services, ratings, photos, videos and announcements from District Public Relations Office Batala, Government Organization, Additional District Public Relations Officer, Batala.

This page of District Public Relations Office, Batala, a district level office of Information and Public Relations Department, Government of Punjab, is an official channel of communication between the people of Batala and the district administration.

04/09/2026

[ਲਾਈਵ] ਕੈਬਨਿਟ ਮੰਤਰੀ ਅਮਨ ਅਰੋੜਾ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Cabinet Minister Aman Arora addressing a Press Conference at Punjab Bhawan.

ਨਵ ਨਿਯੁਕਤ ਸਰਪੰਚਾਂ ਨੂੰ ਓ.ਐੱਸ.ਆਰ. ਅਤੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨਾਲ ਸਬੰਧਿਤ ਫਲੈਗਸ਼ਿਪ ਸਕੀਮਾਂ ਦੀ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਵਰਕਸ਼ਾਪ...
03/09/2026

ਨਵ ਨਿਯੁਕਤ ਸਰਪੰਚਾਂ ਨੂੰ ਓ.ਐੱਸ.ਆਰ. ਅਤੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨਾਲ ਸਬੰਧਿਤ ਫਲੈਗਸ਼ਿਪ ਸਕੀਮਾਂ ਦੀ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਵਰਕਸ਼ਾਪ ਲੱਗੀ

ਬਟਾਲਾ, 3 ਸਤੰਬਰ ( )

ਸਰਪੰਚਾਂ ਦੀ ਜ਼ਿਲ੍ਹਾ ਪੱਧਰ 'ਤੇ ਓ.ਐੱਸ.ਆਰ. (Own Source Revenue) ਅਤੇ ਵੱਖ-ਵੱਖ ਫਗੈਲਸ਼ਿਪ ਸਕੀਮਾ ਸਬੰਧੀ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਵਰਕਸ਼ਾਪ ਅੱਜ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਲਗਾਈ ਹੈ। ਜਿਸ ਵਿੱਚ ਵੱਖ-ਵੱਖ ਵਿਭਾਗਾ ਨਾਲ ਸਬੰਧਤ ਵੱਖ-ਵੱਖ ਫਲੈਗਸ਼ਿਪ ਸਕੀਮਾ ਦੇ ਮਾਹਿਰ/ਨੋਡਲ ਅਧਿਕਾਰੀਆਂ ਵੱਲੋਂ ਸਰਪੰਚਾਂ ਨੂੰ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਧੀਕ ਡਿਪਟੀ ਕਮਿਸ਼ਨਰ( ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਡੀ.ਡੀ.ਪੀ.ਓ. ਹਰਪ੍ਰੀਤ ਸਿੰਘ , ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ, ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਚੇਅਰਮੈਨ ਨਿਸ਼ਾਨ ਸਿੰਘ ਰੰਧਾਵਾ, ਬੀ.ਡੀ.ਪੀ.ਓ ਬਲਜੀਤ ਸਿੰਘ, ਜ਼ਿਲ੍ਹਾ ਪਰੀਸ਼ਦ ਮੈਂਬਰ ਮਿੱਤਰਮਾਨ ਸਿੰਘ, ਅਮਰੀਕ ਸਿੰਘ ਸਰਪੰਚ ਪਿੰਡ ਚੂਹੇਵਾਲ, ਸਮੇਤ ਪਿੰਡਾਂ ਦੇ ਸਰਪੰਚ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਨਵੇਂ ਚੁਣੇ ਗਏ ਸਰਪੰਚਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੀਆਂ ਫਲੈਗਸ਼ਿਪ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਰਵਾਉਣ ਵਿੱਚ ਵੱਡੀ ਸਹਾਈਤਾ ਮਿਲੇਗੀ ਅਤੇ ਪਿੰਡਾਂ ਵਿੱਚ ਚਹੁਪੱਖੀ ਕੰਮ ਕਰਵਾਏ ਜਾਣਗੇ।

ਇਸ ਮੌਕੇ ਪੇਡਾ (PEDA) ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਰੋਹਿਤ ਕੁਮਾਰ ਵਲੋਂ ਸੋਲਰ ਲਾਈਟਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣ ਲਈ 70 ਫੀਸਦ ਸਰਕਾਰ ਵਲੋਂ ਅਤੇ 30 ਫੀਸਦ ਪੰਚਾਇਤਾਂ ਵਲੋਂ ਪੇਡਾ ਨੂੰ ਅਦਾਇਗੀ ਕੀਤੀ ਜਾਵੇਗੀ।

ਇਸੇ ਤਰ੍ਹਾਂ ਪੇਂਡੂ ਵਿਕਾਸ ਮੰਤਰਾਲਾ ਵਿਭਾਗ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਐਕਟ, ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ੱਲਿਆ ਯੋਜਨਾ, ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ, ਸੰਸਦ ਆਦਰਸ਼ ਗ੍ਰਾਮ ਯੋਜਨਾ ਸਕੀਮਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

ਜਲ ਸਪਲਾਈ ਅਤੇ ਸ਼ੈਨੀਟੇਸ਼ਨ ਵਿਭਾਗ ਵੱਲੋਂ ਜਲ ਜੀਵਨ ਮਿਸ਼ਨ/ਅਟਲ ਭੂਜਲ ਯੋਜਨ, ਸਵੱਛ ਭਾਰਤ ਮਿਸ਼ਨ ( ਗ੍ਰਾਮੀਣ) ਯੋਜਨਾ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸਮੱਗਰ ਸਿੱਖਿਆ ਅਭਿਆਨ, ਮਿਡ-ਡੇ-ਮੀਲ ਸਕੀਮ-ਪ੍ਰਾਇਮਰੀ ਸਿੱਖਿਆ ਪੋਸ਼ਣ ਸਬੰਧੀ ਸਹਾਇਤਾ ਦਾ ਰਾਸ਼ਟਰੀ ਪ੍ਰੋਗਰਾਮ ਯੋਜਨਾ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਿਭਾਗ ਵੱਲੋਂ ਪੋਸ਼ਣ ਅਭਿਆਨ- ਮੰਨੀ ਗਈ ਕਿਸ਼ੋਰੀ ਸਸ਼ਕਤ ਨਾਰੀ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਬੇਟੀ ਬਚਾਓ-ਬੇਟੀ ਪੜ੍ਹਾਓ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਰਾਸ਼ਟਰੀ ਸਿਹਤ ਮਿਸ਼ਨ/ਜਨਨੀ ਸੁਰੱਖਿਆ ਯੋਜਨਾ, ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ, ਪਧਾਨ ਮੰਤਰੀ ਕ੍ਰਿਸ਼ੀ ਵਿਕਾਸ ਯੋਜਨਾ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ।

ਇਸੇ ਤਰ੍ਹਾਂ ਪਸ਼ੂ ਪਾਲਣ ਵਿਭਾਗ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ (ਪਸ਼ੂਧਨ ਯੋਜਨਾ), ਮੱਛੀ ਪਾਲਣ ਵਿਭਗ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ, ਨਵੀਂ ਅਤੇ ਨਵਿਆਉਣ ਊਰਜਾ ਮੰਤਰਾਲਾ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੂਰਜੀ ਘਰ-ਮਫਤ ਬਿਜਲੀ ਯੋਜਨਾ, ਪ੍ਰਧਾਨ ਮੰਤਰੀ- ਕੁਸੁਮ( ਪ੍ਰਧਾਨ ਮੰਤਰੀ ਕਿਸਾਨ) ਅਤੇ ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲਾ ਵਿਭਾਗ ਵੱਲੋਂ ਊਰਜਾ ਸੁਰੱਖਿਆਂ ਏਵਮ ਉਤਥਾਨ ਮਹਾਭਯਨ) ਯੋਜਨਾ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ।

ਬਟਾਲਾ ‘ਚ 6 ਤੇ 11 ਸਤੰਬਰ ਨੂੰ ਹੋਵੇਗਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨਆਸ਼ੂਤੋਸ਼ ਰਾਣਾ ਤੇ ਉਨ੍ਹਾਂ ਦੀ ਟੀਮ ਭਗਵਾਨ ਰਾਮ ਜੀ ਦੇ ਜੀਵਨ, ਦ...
03/09/2026

ਬਟਾਲਾ ‘ਚ 6 ਤੇ 11 ਸਤੰਬਰ ਨੂੰ ਹੋਵੇਗਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ

ਆਸ਼ੂਤੋਸ਼ ਰਾਣਾ ਤੇ ਉਨ੍ਹਾਂ ਦੀ ਟੀਮ ਭਗਵਾਨ ਰਾਮ ਜੀ ਦੇ ਜੀਵਨ, ਦਰਸ਼ਨ ’ਤੇ ਆਧਾਰਿਤ ਨਾਟਕ ਦੀ ਕਰਨਗੇ ਪੇਸ਼ਕਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਮੇਅਰ ਭੁਪਿੰਦਰ ਸਿੰਘ ਬਾਜਵਾ, ਅੰਮਿ੍ਤ ਕਲਸੀ ਨੇ ਪ੍ਰੈੱਸ ਕਾਨਫਰੰਸ ‘ਚ ਦਿੱਤੀ ਜਾਣਕਾਰੀ

ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ 'ਹਮਾਰੇ ਰਾਮ' ਦਾ ਮੰਚਨ ਹੋਵੇਗਾ

ਸ਼ੋਅ ਦੇਖਣ ਲਈ ਐਂਟਰੀ ਕਾਰਡ ਰਾਹੀਂ ਹੋਵੇਗੀ, ਐਂਟਰੀ ਕਾਰਡ 'ਬੁੱਕ ਮਾਈ ਸ਼ੋਅ' ਐਪ ਰਾਹੀਂ ਮੁਫ਼ਤ ਡਾਊਨਲੋਡ ਕੀਤਾ ਜਾ ਸਕਦਾ ਹੈ

ਬਟਾਲਾ, 3 ਸਤੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿੱਚ 6 ਅਤੇ 11 ਸਤੰਬਰ ਨੂੰ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ ਕੀਤਾ ਜਾਵੇਗਾ।

ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿੱਚ ਹੋਣ ਵਾਲੀਆਂ ਇਨ੍ਹਾਂ ਪੇਸ਼ਕਾਰੀਆਂ ਦੌਰਾਨ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਆਪਣੀ ਪੂਰੀ ਟੀਮ ਸਮੇਤ ਭਗਵਾਨ ਰਾਮ ਜੀ ਦੇ ਜੀਵਨ, ਆਦਰਸ਼ਾਂ ਅਤੇ ਦਰਸ਼ਨ ’ਤੇ ਆਧਾਰਿਤ ਨਾਟਕ ਪੇਸ਼ ਕਰਨਗੇ।

ਨਗਰ ਨਿਗਮ ਬਟਾਲਾ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੱਤੀ। ਇਸ ਮੌਕੇ ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ, ਵਿਧਾਇਕ ਸ਼ੈਰੀ ਕਲਸੀ ਦੇ ਭਰਾਤਾ ਅੰਮਿ੍ਤ ਕਲਸੀ, ਕੌਂਸਲਰ ਦਾਸ ਕਰਨ ਸੰਧੂ ਵੀ ਮੌਜੂਦ ਸਨ।

ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਆਪਸੀ ਭਾਈਚਾਰੇ, ਧਾਰਮਿਕ ਸਦਭਾਵਨਾ ਅਤੇ ਸਾਰੇ ਧਰਮਾਂ ਪ੍ਰਤੀ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਭਗਵਾਨ ਰਾਮ ਜੀ ਦੇ ਜੀਵਨ ਨਾਲ ਜੁੜੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਸਾਡੇ ਰਾਮ’ ਨਾਟਕ ਦਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 6 ਅਤੇ 11 ਸਤੰਬਰ ਨੂੰ ਹਰ ਰੋਜ਼ ਦੋ-ਦੋ ਸ਼ੋਅ ਦੁਪਹਿਰ 2 ਵਜੇ ਅਤੇ ਸ਼ਾਮ 6.30 ਵਜੇ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸ਼ੋਅ ਮੁਫ਼ਤ ਕਰਵਾਏ ਜਾ ਰਹੇ ਹਨ। ਸ਼ੋਅ ਵਿੱਚ ਐਂਟਰੀ ਕਾਰਡ ਰਾਹੀਂ ਹੋਵੇਗੀ ਅਤੇ ਐਂਟਰੀ ਕਾਰਡ 'ਬੁੱਕ ਮਾਈ ਸ਼ੋਅ' ਐਪ ਰਾਹੀਂ ਬਿਲਕੁਲ ਮੁਫ਼ਤ ਡਾਊਨਲੋਡ ਕੀਤਾ ਜਾ ਸਕਦਾ ਹੈ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਨ੍ਹਾਂ ਪੇਸ਼ਕਾਰੀਆਂ ਵਿੱਚ ਸ਼ਾਮਲ ਹੋਣ ਅਤੇ ਭਗਵਾਨ ਰਾਮ ਜੀ ਦੇ ਜੀਵਨ ਅਤੇ ਦਰਸ਼ਨ ਨਾਲ ਜੁੜੇ ਸੰਦੇਸ਼ ਨੂੰ ਸਮਝਣ ਦੇ ਨਾਲ-ਨਾਲ ਇਸ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ ਦਾ ਅਨੁਭਵ ਪ੍ਰਾਪਤ ਕਰਨ।

ਇਸ ਮੌਕੇ ਗੱਲ ਕਰਦਿਆਂ ਅੰਮਿ੍ਤ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਜ਼ਿਲ੍ਹਾ ਪੱਧਰੀ 'ਹਮਾਰੇ ਰਾਮ' ਸ਼ੋਅ ਬਟਾਲਾ ਵਿਖੇ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ‘ਹਮਾਰੇ ਰਾਮ’ ਵਰਗੀਆਂ ਪੇਸ਼ਕਾਰੀਆਂ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਭਾਰਤੀ ਸੱਭਿਆਚਾਰ, ਅਧਿਆਤਮਿਕ ਮੁੱਲਾਂ ਅਤੇ ਭਗਵਾਨ ਰਾਮ ਜੀ ਦੇ ਆਦਰਸ਼ ਜੀਵਨ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਭਗਵਾਨ ਰਾਮ ਜੀ ਦਾ ਸਾਦਾ ਜੀਵਨ, ਮਰਿਆਦਾ, ਤਿਆਗ, ਕਰਤੱਵ ਨਿਸ਼ਠਾ ਅਤੇ ਧਾਰਮਿਕਤਾ ਸਮਾਜ ਲਈ ਹਮੇਸ਼ਾ ਪ੍ਰੇਰਨਾਦਾਇਕ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦੇ ਧਾਰਮਿਕ ਅਤੇ ਅਧਿਆਤਮਿਕ ਮਹਾਂਪੁਰਖਾਂ ਦਾ ਸਨਮਾਨ ਕਰਦੀ ਹੈ। ਇਸੇ ਕੜੀ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਫਲਤਾਪੂਰਵਕ ਮਨਾਈ ਗਈ ਹੈ, ਜਦਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਸਾਲ ਭਰ ਮਨਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਹਿਲੀ ਵਾਰ ਭਗਵਾਨ ਪਰਸ਼ੂਰਾਮ ਜਯੰਤੀ ਨੂੰ ਰਾਜ ਪੱਧਰ ’ਤੇ ਮਨਾਇਆ ਗਿਆ ਹੈ।

ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਹਮਾਰੇ ਰਾਮ’ ਨਾਟਕ ਦੀਆਂ ਪੇਸ਼ਕਾਰੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਸੱਭਿਆਚਾਰਕ ਅਤੇ ਅਧਿਆਤਮਿਕ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

03/09/2026

[ਲਾਈਵ] ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇੰਡਸਟਰੀਅਲ ਕਨਕਲੇਵ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

[Live] Punjab Education Minister Harjot Singh Bains addressing media on occasion of Industrial conclave.

03/09/2026

[ਲਾਈਵ] ਮੰਤਰੀ ਸਮੂਹ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Group of Ministers addressing a Press Conference at Punjab Bhawan.

02/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਸ਼ੇਰੋਂ, ਸੰਗਰੂਰ ਵਿਖੇ ਲੋਕ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ।
*

[Live] CM during Lok Milni in village Sheron, Sangrur.

02/09/2026

[ਲਾਈਵ] ਸਮਾਜਿਕ ਸੁਰੱਖਿਆ ਮੰਤਰੀ,ਪੰਜਾਬ, ਡਾ. ਬਲਜੀਤ ਕੌਰ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Social Security Minister, Punjab, Dr. Baljit Kaur addressing a Press Conference at Punjab Bhawan.

ਮਿਸ਼ਨ ਕਲੀਨ ਪੰਜਾਬ'ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਘਰੇਲੂ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕਰਨ ਅਤੇ ਸਾਫ਼ ਕੀਤੀਆਂ ਗਈਆਂ ਥਾਵਾਂ ’ਤੇ ਕੂੜਾ ਸੁ...
02/09/2026

ਮਿਸ਼ਨ ਕਲੀਨ ਪੰਜਾਬ'

ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਘਰੇਲੂ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕਰਨ ਅਤੇ ਸਾਫ਼ ਕੀਤੀਆਂ ਗਈਆਂ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਿੱਚ ਸਫਾਈ ਮੁਹਿੰਮ ਜਾਰੀ

ਬਟਾਲਾ, 2 ਸਤੰਬਰ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਅੱਜ ‘ਕਲੀਨ ਪੰਜਾਬ’ ਮਿਸ਼ਨ ਤਹਿਤ ਬਟਾਲਾ ਵਿਖੇ ਚਲਾਈ ਗਈ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਦਾ ਉਦੇਸ਼ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀ.) ਨੂੰ ਖ਼ਤਮ ਕਰਨਾ ਅਤੇ ਸੂਬੇ ਭਰ ਵਿੱਚ ਸਾਫ਼-ਸੁਥਰੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਸਫ਼ਾਈ ਮੁਹਿੰਮ ਦੌਰਾਨ ਖੁਦ ਸ਼ਹਿਰ ਦੇ ਅੰਦਰੂਨੀ ਖੇਤਰ ਦਾ ਦੌਰਾ ਕਰਦਿਆਂ ਕੂੜੇ ਦੇ ਢੇਰ ਚੁਕਵਾਏ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਉਦੋਂ ਹੀ ਸਫ਼ਲ ਹੋ ਸਕਦੇ ਹਨ, ਜਦੋਂ ਸਰਕਾਰੀ ਏਜੰਸੀਆਂ ਅਤੇ ਨਾਗਰਿਕ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਇਕੱਠੇ ਮਿਲ ਕੇ ਕੰਮ ਕਰਨ।

ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਅਪੀਲ ਕੀਤੀ ਅਤੇ ਕਿਹਾ ਕਿ ਕੂੜਾ-ਕਰਕਟ ਤੋਂ ਮੁਕਤ ਕੀਤੀਆਂ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਨੂੰ ਯਕੀਨੀ ਬਣਾਇਆ ਜਾਵੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਚੱਲ ਰਹੀ ‘ਕਲੀਨ ਪੰਜਾਬ’ ਮੁਹਿੰਮ ਦਾ ਉਦੇਸ਼ ਕੇਵਲ ਸੰਵੇਦਨਸ਼ੀਲ ਥਾਵਾਂ ਤੋਂ ਕੂੜੇ ਦੇ ਢੇਰਾਂ ਨੂੰ ਖ਼ਤਮ ਕਰਨਾ ਹੀ ਨਹੀਂ ਸਗੋਂ ਲੋਕਾਂ ਦੇ ਵਿਵਹਾਰ ਵਿੱਚ ਵੀ ਬਦਲਾਅ ਲਿਆਉਣਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰੇਲੂ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਸਾਫ਼ ਕੀਤੀਆਂ ਗਈਆਂ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਕੇ ਸਫ਼ਾਈ ਕਰਮੀਆਂ ਅਤੇ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ।

01/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਤੀੜਾ, ਐਸ ਏ ਐਸ ਨਗਰ ਵਿਖੇ ਲੋਕ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ।

[Live] CM during Lok Milni in village Tirra, S.A.S. Nagar.

ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾਸ਼ਹਿਰ ਵਾਸੀਆਂ ਨੂੰ ਇੱਧਰ-ਉੱਧਰ ਕੂੜਾ ਨਾ ਸੁੱਟਣ ਦੀ ਕੀ...
01/09/2026

ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

ਸ਼ਹਿਰ ਵਾਸੀਆਂ ਨੂੰ ਇੱਧਰ-ਉੱਧਰ ਕੂੜਾ ਨਾ ਸੁੱਟਣ ਦੀ ਕੀਤੀ ਅਪੀਲ

ਬਟਾਲਾ, 1 ਸਤੰਬਰ ( )

ਪੰਜਾਬ ਭਰ ਵਿੱਚ ਸ਼ੁਰੂ ਕੀਤੇ 10 ਦਿਨਾ ਸੂਬਾ ਪੱਧਰੀ ਸਫਾਈ ਅਭਿਆਨ ਤਹਿਤ ਅੱਜ ਸਵੱਖਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਵੱਖ ਵੱਖ ਬਜਾਰਾਂ ਵਿੱਚ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਐਮ ਸੀ ਗੁਰਪ੍ਰੀਤ ਸਿੰਘ ਰਾਜੂ ਵੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਇਸ ਮੁਹਿੰਮ ਦਾ ਮੁੱਖ ਮਕਸਦ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਹਟਾਉਣਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਜ਼ਿੰਮੇਵਾਰੀ ਨਾਲ ਕੂੜੇ ਦਾ ਨਿਪਟਾਰਾ ਕਰਨ ਅਤੇ ਸਾਫ਼-ਸਫ਼ਾਈ ਵਿੱਚ ਨਗਰ ਨਿਗਮ ਤੇ ਹੋਰ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਸ-ਪਾਸ ਦੀਆਂ ਸਫ਼ਾਈ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਨੂੰ ਇਕ ਵਾਰ ਦੀ ਸਫ਼ਾਈ ਮੁਹਿੰਮ ਬਣਾਉਣ ਦੀ ਬਜਾਏ ਨਿਰੰਤਰ ਜਨਤਕ ਲਹਿਰ ਬਣਾਉਣ ਵਿੱਚ ਸਹਿਯੋਗ ਕਰਨ।

Address

Additional District Public Relations Officer
Batala
143505

Alerts

Be the first to know and let us send you an email when District Public Relations Office Batala posts news and promotions. Your email address will not be used for any other purpose, and you can unsubscribe at any time.

Shortcuts

Share