31/05/2026
*ਅੱਜ ਮੋਹਾਲੀ ਵਿਖੇ ਹੱਕੀ ਮੰਗਾਂ ਲਈ ਲੜ ਰਹੇ ਸੂਬੇ ਦੇ ਸੰਘਰਸ਼ੀ ਸਾਥੀਆਂ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਜਬਰ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਸੰਘਰਸ਼ੀ ਯੋਧੇ ਜਤਿੰਦਰ ਭੁੱਚੋ ਪੁਲਿਸ ਨਾਲ ਝੜਪ ਦੌਰਾਨ ਅਚਾਨਕ ਬੇਹੋਸ਼ ਹੋ ਗਏ। ਉਹਨਾਂ ਨੂੰ ਤੁਰੰਤ ਮੋਹਾਲੀ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਤਸੱਲੀ ਵਾਲੀ ਗੱਲ ਹੈ ਕਿ ਡਾਕਟਰਾਂ ਮੁਤਾਬਕ ਹੁਣ ਉਹਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਲੋਕਾਂ ਦੀਆਂ ਹੱਕੀ ਮੰਗਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕਰਨ ਵਾਲੀ ਪੰਜਾਬ ਸਰਕਾਰ ਦਾ ਇਹ ਵਤੀਰਾ ਬੇਹੱਦ ਨਿੰਦਣਯੋਗ ਹੈ। ਅਸੀਂ ਇਸ ਧੱਕੇਸ਼ਾਹੀ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ।
ਪੰਜਾਬ ਸਰਕਾਰ ਮੁਰਦਾਬਾਦ
*ਸੰਘਰਸ਼ੀ ਜਜ਼ਬਾ ਜ਼ਿੰਦਾਬਾਦ!