Mass Education & Information Wing Budhlada

Mass Education & Information Wing Budhlada Contact information, map and directions, contact form, opening hours, services, ratings, photos, videos and announcements from Mass Education & Information Wing Budhlada, Government Official, SDH Budhlada, Budhlada.

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸਿਹਤ ਬਲਾਕ ਬੁਢਲਾਡਾ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ, ਕੰਸਟਰਕਸ਼ਨ ਸਾਈਟਾਂ ਅਤੇ ਨਰਸਰੀਆਂ ਦੀ...
30/07/2026

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸਿਹਤ ਬਲਾਕ ਬੁਢਲਾਡਾ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ, ਕੰਸਟਰਕਸ਼ਨ ਸਾਈਟਾਂ ਅਤੇ ਨਰਸਰੀਆਂ ਦੀ ਕੀਤੀ ਗਈ ਜਾਂਚ
ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਸਾਰੇ ਪਾਣੀ ਵਾਲੇ ਭਾਂਡੇ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਕਰਨ : ਡਾ. ਸਤਿੰਦਰ ਕੌਰ
ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ: ਮੱਤੀ
ਬੁਢਲਾਡਾ, 30 ਜੁਲਾਈ: ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਮਲੇਰੀਆ ਵਰਗੀਆਂ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸੂਬਾ ਪੱਧਰ 'ਤੇ ਚਲਾਈ ਜਾ ਰਹੀ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਅੱਜ ਸਿਹਤ ਬਲਾਕ ਬੁਢਲਾਡਾ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਐਂਟੀ ਲਾਰਵਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਡਾ. ਸਤਿੰਦਰ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ।
ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੁਢਲਾਡਾ ਸ਼ਹਿਰ ਦੀਆਂ ਵੱਖ-ਵੱਖ ਕੰਸਟਰਕਸ਼ਨ ਸਾਈਟਾਂ, ਨਰਸਰੀਆਂ, ਪਾਣੀ ਖੜ੍ਹਾ ਹੋਣ ਵਾਲੇ ਸਥਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਡੇਂਗੂ ਦੇ ਲਾਰਵੇ ਦੀ ਭਾਲ ਕੀਤੀ ਗਈ। ਜਿੱਥੇ ਵੀ ਮੱਛਰਾਂ ਦੇ ਪੈਦਾ ਹੋਣ ਦੀ ਸੰਭਾਵਨਾ ਨਜ਼ਰ ਆਈ, ਉੱਥੇ ਤੁਰੰਤ ਲੋੜੀਂਦੀਆਂ ਰੋਕਥਾਮ ਕਾਰਵਾਈਆਂ ਕੀਤੀਆਂ ਗਈਆਂ ਅਤੇ ਸਬੰਧਤ ਵਿਅਕਤੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਕਿਸੇ ਵੀ ਹਾਲਤ ਵਿੱਚ ਪਾਣੀ ਨੂੰ ਲੰਬੇ ਸਮੇਂ ਤੱਕ ਖੜ੍ਹਾ ਨਾ ਰਹਿਣ ਦਿੱਤਾ ਜਾਵੇ।
ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਆ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਜਾਗਰੂਕ ਕਰਕੇ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਆਮ ਤੌਰ 'ਤੇ ਦਿਨ ਦੇ ਸਮੇਂ ਕੱਟਦਾ ਹੈ। ਇਸ ਲਈ ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਸਾਰੇ ਪਾਣੀ ਵਾਲੇ ਭਾਂਡੇ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਕਰਨ।
ਉਨ੍ਹਾਂ ਦੱਸਿਆ ਕਿ ਘਰਾਂ ਵਿੱਚ ਵਰਤੇ ਜਾਣ ਵਾਲੇ ਕੂਲਰਾਂ ਦਾ ਪਾਣੀ ਨਿਯਮਿਤ ਤੌਰ 'ਤੇ ਬਦਲਿਆ ਜਾਵੇ, ਫਰਿੱਜ ਦੀ ਟਰੇਅ ਸਾਫ਼ ਰੱਖੀ ਜਾਵੇ, ਪੰਛੀਆਂ ਲਈ ਰੱਖੇ ਪਾਣੀ ਦੇ ਬਰਤਨ ਧੋਏ ਜਾਣ, ਫੁੱਲਾਂ ਦੇ ਗਮਲਿਆਂ, ਛੱਤਾਂ 'ਤੇ ਪਏ ਡੱਬਿਆਂ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਅਤੇ ਹੋਰ ਅਜਿਹੇ ਸਮਾਨ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਘਰਾਂ ਅਤੇ ਸੰਸਥਾਵਾਂ ਦੇ ਆਲੇ-ਦੁਆਲੇ ਸਫ਼ਾਈ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।
ਡਾ. ਸਤਿੰਦਰ ਕੌਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਵਿੱਚ ਸਿਹਤ ਵਿਭਾਗ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਮਹੱਤਵਪੂਰਨ ਹੈ। ਜੇਕਰ ਹਰ ਪਰਿਵਾਰ ਹਫ਼ਤੇ ਵਿੱਚ ਸਿਰਫ਼ ਦਸ ਮਿੰਟ ਆਪਣੇ ਘਰ ਦੀ ਜਾਂਚ ਕਰ ਲਵੇ ਤਾਂ ਡੇਂਗੂ ਦੇ ਮੱਛਰ ਦੀ ਪੈਦਾਵਾਰ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।
ਇਸ ਮੌਕੇ ਹਰਬੰਸ ਮੱਤੀ, ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਮੱਛਰ ਨੂੰ ਪੈਦਾ ਹੀ ਨਾ ਹੋਣ ਦੇਣਾ ਹੈ। ਉਨ੍ਹਾਂ ਕਿਹਾ ਕਿ ਹਰ ਹਫ਼ਤੇ "ਡਰਾਈ ਡੇ" ਮਨਾਇਆ ਜਾਵੇ ਅਤੇ ਘਰ ਦੇ ਅੰਦਰ ਤੇ ਬਾਹਰ ਪਾਣੀ ਇਕੱਠਾ ਹੋਣ ਵਾਲੇ ਹਰ ਬਰਤਨ ਨੂੰ ਖਾਲੀ ਕਰਕੇ ਸਾਫ਼ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਬਹੁਤ ਘੱਟ ਮਾਤਰਾ ਵਿੱਚ ਖੜ੍ਹੇ ਸਾਫ਼ ਪਾਣੀ ਵਿੱਚ ਵੀ ਅੰਡੇ ਦੇ ਸਕਦਾ ਹੈ, ਇਸ ਲਈ ਛੋਟੇ ਤੋਂ ਛੋਟੇ ਪਾਣੀ ਵਾਲੇ ਭਾਂਡੇ ਵੱਲ ਵੀ ਧਿਆਨ ਦੇਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਅਚਾਨਕ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਸਰੀਰ 'ਤੇ ਲਾਲ ਦਾਣੇ, ਕਮਜ਼ੋਰੀ ਜਾਂ ਉਲਟੀਆਂ ਵਰਗੇ ਲੱਛਣ ਦਿਖਾਈ ਦੇਣ ਤਾਂ ਉਹ ਖੁਦ ਦਵਾਈ ਲੈਣ ਦੀ ਬਜਾਏ ਤੁਰੰਤ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਜਾਂਚ ਕਰਵਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਕੰਸਟਰਕਸ਼ਨ ਸਾਈਟਾਂ 'ਤੇ ਵਿਸ਼ੇਸ਼ ਤੌਰ 'ਤੇ ਪਾਣੀ ਵਾਲੀਆਂ ਟੈਂਕੀਆਂ, ਸੀਮੈਂਟ ਦੇ ਟੱਬਾਂ, ਡਰੰਮਾਂ, ਖਾਲੀ ਬਾਲਟੀਆਂ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ ਗਈ। ਮਜ਼ਦੂਰਾਂ ਅਤੇ ਸਾਈਟ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਹਰ ਰੋਜ਼ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ ਅਤੇ ਜਿੱਥੇ ਲੋੜ ਹੋਵੇ ਉੱਥੇ ਲਾਰਵਾ ਨਾਸ਼ਕ ਉਪਾਅ ਅਪਣਾਉਣ।
ਇਸ ਤੋਂ ਇਲਾਵਾ ਨਰਸਰੀਆਂ ਵਿੱਚ ਵੀ ਪੌਦਿਆਂ ਦੇ ਗਮਲਿਆਂ, ਪਾਣੀ ਵਾਲੀਆਂ ਟਰੇਆਂ ਅਤੇ ਹੋਰ ਸਥਾਨਾਂ ਦੀ ਜਾਂਚ ਕੀਤੀ ਗਈ। ਨਰਸਰੀ ਸੰਚਾਲਕਾਂ ਨੂੰ ਦੱਸਿਆ ਗਿਆ ਕਿ ਜੇਕਰ ਪਾਣੀ ਲੰਬੇ ਸਮੇਂ ਤੱਕ ਖੜ੍ਹਾ ਰਹਿੰਦਾ ਹੈ ਤਾਂ ਉੱਥੇ ਡੇਂਗੂ ਦਾ ਮੱਛਰ ਆਸਾਨੀ ਨਾਲ ਪੈਦਾ ਹੋ ਸਕਦਾ ਹੈ। ਉਨ੍ਹਾਂ ਨੂੰ ਹਫ਼ਤਾਵਾਰੀ ਸਫ਼ਾਈ ਅਤੇ ਨਿਯਮਿਤ ਜਾਂਚ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਟੀਮਾਂ ਵੱਲੋਂ ਲੋਕਾਂ ਨੂੰ ਪੈਂਫਲੈਟ ਵੰਡੇ ਗਏ ਅਤੇ ਡੇਂਗੂ ਤੋਂ ਬਚਾਅ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ, ਬੱਚਿਆਂ ਨੂੰ ਮੱਛਰਾਂ ਤੋਂ ਬਚਾਉਣ ਅਤੇ ਘਰਾਂ ਦੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਡਾ. ਸਤਿੰਦਰ ਕੌਰ ਨੇ ਸਮੂਹ ਨਾਗਰਿਕਾਂ, ਸਮਾਜ ਸੇਵੀ ਸੰਸਥਾਵਾਂ, ਸਕੂਲਾਂ, ਪੰਚਾਇਤਾਂ, ਧਾਰਮਿਕ ਸੰਸਥਾਵਾਂ ਅਤੇ ਵਪਾਰਕ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀ ਇਸ ਮੁਹਿੰਮ ਨੂੰ ਲੋਕ ਅੰਦੋਲਨ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਸਿਰਫ਼ ਸਰਕਾਰੀ ਵਿਭਾਗ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਿਅਕਤੀ ਆਪਣੇ ਘਰ ਅਤੇ ਕਾਰਜ ਸਥਾਨ 'ਤੇ ਸਫ਼ਾਈ ਰੱਖੇ ਅਤੇ ਹਫ਼ਤੇ ਵਿੱਚ ਇੱਕ ਵਾਰ ਪਾਣੀ ਵਾਲੇ ਭਾਂਡਿਆਂ ਦੀ ਜਾਂਚ ਕਰੇ ਤਾਂ ਡੇਂਗੂ ਦੀ ਬਿਮਾਰੀ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖ਼ਾਰ ਦੀ ਸਥਿਤੀ ਵਿੱਚ ਝਾੜ-ਫੂਕ ਜਾਂ ਘਰੇਲੂ ਨੁਸਖ਼ਿਆਂ 'ਤੇ ਨਿਰਭਰ ਨਾ ਰਹਿਣ, ਸਗੋਂ ਤੁਰੰਤ ਯੋਗ ਡਾਕਟਰ ਨਾਲ ਸੰਪਰਕ ਕਰਨ।
ਇਸ ਮੌਕੇ ਸੰਜੀਵ ਕੁਮਾਰ ਸਿਹਤ ਸੁਪਰਵਾਈਜ਼ਰ, ਹਰਪ੍ਰੀਤ ਕੌਰ ਐਲ.ਐਚ.ਵੀ., ਮੰਗਲ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਗੋਰਾ ਲਾਲ, ਕਰਮਜੀਤ ਕੌਰ ਏ.ਐਨ.ਐਮ. ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਕਰਮਚਾਰੀ, ਬਿਲਡਿੰਗ ਚੈਕਰ ਅਤੇ ਐਂਟੀ ਲਾਰਵਾ ਟੀਮਾਂ ਦੇ ਮੈਂਬਰ ਹਾਜ਼ਰ ਸਨ। ਸਾਰੇ ਕਰਮਚਾਰੀਆਂ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਜਾਗਰੂਕ ਕਰਦੇ ਹੋਏ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਬਣਾਈ ਰੱਖਣ ਦੀ ਅਪੀਲ ਕੀਤੀ।
ਕੈਪਸ਼ਨ–1:
ਬੁਢਲਾਡਾ ਵਿਖੇ ਕੰਸਟਰਕਸ਼ਨ ਸਾਈਟ 'ਤੇ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਦੇ ਹੋਏ ਡਾ. ਸਤਿੰਦਰ ਕੌਰ, ਸੀਨੀਅਰ ਮੈਡੀਕਲ ਅਫ਼ਸਰ, ਅਤੇ ਸਿਹਤ ਵਿਭਾਗ ਦੀ ਟੀਮ।
ਕੈਪਸ਼ਨ–2:
ਬੋਹਾ ਵਿਖੇ ਨਰਸਰੀ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਦੇ ਹੋਏ ਮਲਟੀਪਰਪਜ਼ ਹੈਲਥ ਵਰਕਰ ਗੁਰਵਿੰਦਰ ਸਿੰਘ ਅਤੇ ਅਜਾਇਬ ਸਿੰਘ।

Special Dengue Awareness Activities and Inspection of Construction Sites and Nurseries Conducted in Health Block Budhlada Under the 'Har Shukkarvaar Dengue Te Vaar' Campaign
People should ensure that no water stagnates in and around their homes and clean all water containers thoroughly at least once every week: Dr Satinder Kaur
Dengue testing and treatment are available free of cost in all Government hospitals of Punjab: Harbans Matti
Budhlada, July 30: Under the Punjab Government's state-wide "Har Shukkarvaar Dengue Te Vaar" (Every Friday, Strike Against Dengue) campaign aimed at preventing mosquito-borne diseases such as dengue and malaria, special awareness and anti-larval activities were conducted today across Health Block Budhlada. The activities were carried out under the directions of Civil Surgeon, Mansa, Dr Ranjit Singh Rai and the leadership of Dr Satinder Kaur, Senior Medical Officer, Sub-Divisional Hospital Budhlada.
During the campaign, Health Department teams visited various construction sites, nurseries, water stagnation points and other vulnerable locations in Budhlada city to inspect for mosquito larvae. Wherever conditions favourable for mosquito breeding were observed, immediate preventive measures were undertaken and the concerned persons were instructed to ensure that water is not allowed to stagnate for long periods under any circumstances.
Addressing the public, Dr Satinder Kaur said that the risk of dengue and malaria increases significantly during the rainy season. Therefore, the Health Department is conducting a special awareness campaign every Friday to educate the public and prevent the spread of these diseases. She explained that the dengue mosquito breeds in clean, stagnant water and generally bites during daytime. She appealed to people not to allow water to collect in or around their homes and to empty and thoroughly clean all water containers at least once every week.
She further advised residents to change the water in desert coolers regularly, clean refrigerator drip trays, wash water bowls kept for birds, and ensure that flower pots, rooftop containers, discarded tyres, broken utensils and other items do not accumulate stagnant water. Maintaining cleanliness in homes and surrounding areas, she said, is the responsibility of every citizen.
Dr Satinder Kaur emphasized that public participation is essential for effective dengue prevention. She stated that if every family spends just ten minutes each week inspecting their homes and surroundings, mosquito breeding can be significantly reduced.
On the occasion, Harbans Matti, Block Extension Educator, informed the public that the most effective way to prevent dengue is to eliminate mosquito breeding sources. He urged everyone to observe a weekly "Dry Day" by emptying, cleaning and drying all water-holding containers inside and outside their homes. He pointed out that the dengue mosquito can breed even in very small quantities of clean stagnant water, making regular inspection of every container extremely important.
He also educated people about the symptoms of dengue, including sudden high fever, severe headache, pain behind the eyes, muscle and joint pain, skin rashes, weakness and vomiting. He advised that anyone experiencing these symptoms should immediately visit the nearest Government health facility instead of self-medicating. He added that dengue testing and treatment are provided free of cost in all Government hospitals across Punjab.
Health Department teams paid special attention to construction sites by inspecting water storage tanks, cement tubs, drums, buckets and other water-holding containers. Labourers and site managers were advised to ensure proper drainage of water every day and adopt suitable anti-larval measures wherever necessary.
Similarly, inspections were conducted at nurseries where flower pots, plant trays and other water-holding points were examined. Nursery owners were informed that stagnant water can become a breeding ground for dengue mosquitoes and were encouraged to maintain weekly cleaning schedules and regular inspections.
The teams also distributed awareness pamphlets and educated people about preventive measures against dengue. Citizens were advised to wear full-sleeved clothing, use mosquito nets wherever appropriate, protect children from mosquito bites and maintain cleanliness in and around their homes.
Dr Satinder Kaur appealed to all citizens, social organisations, educational institutions, Panchayats, religious organisations and commercial establishments to actively support the Health Department's campaign and transform it into a people's movement. She stressed that prevention of dengue and malaria is not solely the responsibility of the Health Department but a collective responsibility of society.
She further appealed to the public to maintain cleanliness at their homes and workplaces and inspect all water containers every week. She advised people not to rely on home remedies or superstitious practices in case of fever, but to consult a qualified doctor immediately for proper diagnosis and treatment.
Present on the occasion were Sanjeev Kumar, Health Supervisor; Harpreet Kaur, LHV; Mangal Singh, Multi-Purpose Health Worker; Gora Lal; Karamjit Kaur, ANM, along with other Health Department officials, staff members, building checkers and anti-larval teams. All officials appealed to the public to cooperate with the Health Department in preventing dengue and to keep their surroundings clean and free from stagnant water.
Caption–1
Dr Satinder Kaur, Senior Medical Officer, along with the Health Department team, conducting dengue awareness activities at a construction site in Budhlada under the "Har Shukkarvaar Dengue Te Vaar" campaign.
Caption–2
Multi-Purpose Health Workers Gurvinder Singh and Ajaib Singh conducting dengue awareness activities at a nursery in Boha.

23/07/2026
ਹਰ ਮਹੀਨੇ ਦੀ 9 ਤਾਰੀਖ ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਜ਼ਰੂਰੀ ਜਾਂਚ, ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ...
11/05/2026

ਹਰ ਮਹੀਨੇ ਦੀ 9 ਤਾਰੀਖ ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਜ਼ਰੂਰੀ ਜਾਂਚ, ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ: ਡਾ. ਰਾਜੇਸ਼ ਕੁਮਾਰ
ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰੇਕ ਨਾਗਰਿਕ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਤਿਹਾਸਕ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਵਿਸ਼ਾਲ ਸੁਧਾਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਇਹ ਹੈ ਕਿ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ,ਆਮ ਆਦਮੀ ਕਲੀਨਿਕ ਅਤੇ ਸਬ ਸੈਂਟਰਾਂ ਵਿੱਚ ਗੁਣਵੱਤਾ ਮਾਪਦੰਡਾਂ ਨੂੰ ਲਾਗੂ ਕਰਕੇ ਸੇਵਾਵਾਂ ਵਿੱਚ ਸੁਧਾਰ ਲਿਆਂਦਾ ਜਾ ਰਿਹਾ ਹੈ।ਇਸੇ ਕੜੀ ਤਹਿਤ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੇ ਹੁਕਮਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸਿਹਤ ਬਲਾਕ ਬੁਢਲਾਡਾ ਅਧੀਨ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਲਗਾਏ ਗਏ ।ਇਸ ਸੰਬੰਧੀ ਜਾਣਕਾਰੀ ਦਿੰਦਿਆ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਜ਼ਰੂਰੀ ਜਾਂਚ, ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ।ਉਨਾ ਇਹ ਵੀ ਦੱਸਿਆ ਕਿ ਔਰਤਾਂ ਦੇ ਮਾਹਿਰ ਡਾਕਟਰ ਵੱਲੋਂ ਇਨ੍ਹਾਂ ਸਪੈਸ਼ਲ ਕੈਂਪਾ ਦੌਰਾਨ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਜਲਦੀ ਪਹਿਚਾਣ ਕਰਕੇ ਸੁਰੱਖਿਅਤ ਜਣੇਪਾ ਹੋਣ ਲਈ ਉਚ ਹਸਪਤਾਲ ਵਿੱਚ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ।ਇਸ ਤੋਂ ਇਲਾਵਾ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ। ਗਰਭਵਤੀ ਔਰਤਾਂ ਦੇ ਚਾਰ ਜ਼ਰੂਰੀ ਚੈਕ ਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਜੱਚਾ ਬੱਚਾ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮੱਦਦ ਮਿਲੇਗੀ। ਖ਼ਤਰੇ ਦੇ ਚਿੰਨ੍ਹਾਂ ਅਤੇ ਨਾਰਮਲ ਡਿਲਿਵਰੀ ਲਈ ਸਿਹਤ ਸੰਸਥਾ ਦੀ ਪਲਾਨ ਕੀਤਾ ਜਾਂਦਾ ਹੈ। ਇਸ ਮੌਕੇ ਚੈਕ ਅੱਪ ਲਈ ਆਈਆਂ ਯੋਗ ਗਰਭਵਤੀ ਔਰਤਾਂ ਨੂੰ ਜੱਚਾ ਬੱਚਾ ਕਾਰਡ ਵਿੱਚ ਦਰਜ ਜਾਣਕਾਰੀ ਰਾਹੀਂ ਗਰਭ ਸਮੇਂ ਹੋਣ ਵਾਲੀਆਂ ਮੁਸ਼ਕਲਾਂ ਅਤੇ ਬੱਚੇ ਦੀ ਸੰਭਾਲ ਬਾਰੇ ਅਤੇ ਖੂਨ ਦੀ ਮਾਤਰਾ ਪੂਰੀ ਰੱਖਣ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਕੈਪਸ਼ਨ : ਐਸ ਡੀ ਐਚ ਬੁਢਲਾਡਾ ਵਿਖੇ 09-05-2026 ਨੂੰ ਆਜੋਯਿਤ ਗਰਭਵਤੀ ਔਰਤਾਂ ਦੇ ਜਾਂਚ ਕੈਂਪ

03/04/2026
ਤਪਦਿਕ (ਟੀ.ਬੀ) ਤੋਂ ਬਚਾਅ ਲਈ ਜਾਗਰੂਕਤਾ ਜ਼ਰੂਰੀ : ਡਾ. ਸਰਬਜੀਤ ਸਿੰਘਐਸ ਡੀ ਐਚ ਬੁਢਲਾਡਾ ਵਿਖੇ ਮਨਾਇਆ ਗਿਆ "ਵਿਸ਼ਵ ਤਪਦਿਕ ਦਿਵਸ"ਪੰਜਾਬ ਸਰਕਾਰ ਵ...
25/03/2026

ਤਪਦਿਕ (ਟੀ.ਬੀ) ਤੋਂ ਬਚਾਅ ਲਈ ਜਾਗਰੂਕਤਾ ਜ਼ਰੂਰੀ : ਡਾ. ਸਰਬਜੀਤ ਸਿੰਘ
ਐਸ ਡੀ ਐਚ ਬੁਢਲਾਡਾ ਵਿਖੇ ਮਨਾਇਆ ਗਿਆ "ਵਿਸ਼ਵ ਤਪਦਿਕ ਦਿਵਸ"
ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰੇਕ ਨਾਗਰਿਕ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਤਿਹਾਸਕ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਵਿਸ਼ਾਲ ਸੁਧਾਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਇਹ ਹੈ ਕਿ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਸਬ ਸੈਂਟਰਾਂ ਵਿੱਚ ਗੁਣਵੱਤਾ ਮਾਪਦੰਡਾਂ ਨੂੰ ਲਾਗੂ ਕਰਕੇ ਸੇਵਾਵਾਂ ਵਿੱਚ ਸੁਧਾਰ ਲਿਆਂਦਾ ਜਾ ਰਿਹਾ ਹੈ।ਇਸੇ ਕੜੀ ਤਹਿਤ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੇ ਹੁਕਮਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਸਰਬਜੀਤ ਸਿੰਘ ਦੀ ਅਗਵਾਈ ਹੇਠ ਐਸ ਡੀ ਐਚ ਬੁਢਲਾਡਾ ਵਿਖੇ ਵਿਸ਼ਵ ਤਪਦਿਕ (ਟੀ.ਬੀ) ਦਿਵਸ ਮਨਾਇਆ ਗਿਆ ਜਿਸ ਦਾ ਮੱਕਸਦ ਲੋਕਾਂ ਨੂੰ ਟੀ.ਬੀ.(ਖੰਘ ਦੀ ਬੀਮਾਰੀ) ਬਾਰੇ ਜਾਣਕਾਰੀ ਦੇਣਾ ਅਤੇ ਇਸ ਬੀਮਾਰੀ ਨੂੰ ਖਤਮ ਕਰਨ ਲਈ ਸਾਂਝੇ ਯਤਨਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ।ਇਸ ਮੌਕੇ ਡਾ. ਸਰਬਜੀਤ ਸਿੰਘ ਨੇ ਟੀ.ਬੀ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਟੀ.ਬੀ.(ਟਿਊਬਰਕੁਲੋਸਿਸ) ਜਾਂ ਤਪਦਿਕ ਰੋਗ ਇਕ ਛੂਤ ਦੀ ਬਿਮਾਰੀ ਹੈ ਜੋ 'ਮਾਈਕੋਬੈਕਟੀਰੀਅਮ ਟਿਊਬਰਕੁਲੋਸਿਸ' ਨਾਮੀ ਬੈਕਟੀਰੀਆ ਕਾਰਨ ਹੁੰਦੀ ਹੈ। ਇਹ ਬੈਕਟੀਰੀਆ ਆਮ ਤੌਰ 'ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦਾ ਹੈ। ਟੀ.ਬੀ.ਜਦੋਂ ਫੇਫੜਿਆਂ ਨੂੰ ਪ੍ਰਭਾਵਿਤ ਕਰਦਾ ਹੈ ਤਾਂ ਇਸ ਨੂੰ ਫੇਫੜਿਆਂ ਦੀ ਟੀ.ਬੀ. (ਪਲਮਨਰੀ ਟੀ.ਬੀ.) ਕਿਹਾ ਜਾਂਦਾ ਹੈ। ਉਨਾਂ ਦੱਸਿਆ ਕਿ ਟੀ.ਬੀ. ਸਰੀਰ ਦੇ ਹੋਰ ਹਿੱਸਿਆਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ,( ਜਿਵੇਂ ਕਿ ਹੱਡੀਆਂ, ਪਾਚਣ ਪ੍ਰਣਾਲੀ, ਲਿੰਫ ਨੋਡਸ) ਆਦਿ ਜਿਸ ਨੂੰ ਐਕਸਟਰਾਪੁਲਮਨਰੀ ਟੀ.ਬੀ. ਕਿਹਾ ਜਾਂਦਾ ਹੈ। ਉਨਾਂ ਦੱਸਿਆ ਕਿ ਟੀ.ਬੀ. ਦੀ ਬੀਮਾਰੀ ਆਮ ਤੌਰ 'ਤੇ ਹਵਾ ਰਾਹੀਂ ਫੈਲਦੀ ਹੈ। ਜਦੋਂ ਕੋਈ ਵਿਅਕਤੀ ਖੰਘਦਾ ਜਾਂ ਛਿੱਕਦਾ ਹੈ ਤਾਂ ਬੈਕਟੀਰੀਆ ਦੂਜੇ ਵਿਅਕਤੀ ਦੁਆਰਾ ਸਾਹ ਲੈਣ 'ਤੇ ਸਰੀਰ 'ਚ ਜਾ ਸਕਦੇ ਹਨ। ਇਸ ਲਈ ਇਹ ਬਿਮਾਰੀ ਖ਼ਾਸ ਤੌਰ 'ਤੇ ਜਨਤਕ ਥਾਵਾਂ 'ਤੇ ਬਹੁਤ ਜ਼ਿਆਦਾ ਫੈਲਦੀ ਹੈ ਜਿੱਥੇ ਲੋਕਾਂ ਦੀ ਭੀੜ ਹੁੰਦੀ ਹੈ। ਉਨਾਂ ਦੱਸਿਆ ਕਿ ਟੀ.ਬੀ. ਦੇ ਲੱਛਣਾਂ 'ਚ ਖੰਘ(ਦੋ ਹਫ਼ਤਿਆਂ ਤੋਂ ਵੱਧ), ਬੁਖ਼ਾਰ, ਰਾਤ ਨੂੰ ਪਸੀਨਾ ਆਉਣਾ, ਤੇਜ਼ੀ ਨਾਲ ਭਾਰ ਘਟਣਾ ਤੇ ਸਰੀਰ 'ਚ ਥਕਾਵਟ ਆਦਿ ਸ਼ਾਮਿਲ ਹਨ। ਉਨਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਇਹ ਲੱਛਣ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ 'ਤੇ ਜਾ ਕੇ ਆਪਣੀ ਸਿਹਤ ਦੀ ਜਾਂਚ ਜ਼ਰੂਰ ਕਰਵਾਏ। ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਲਈ ਮੁਫ਼ਤ ਜਾਂਚ ਅਤੇ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਹੈ। ਟੀ.ਬੀ. ਦੀ ਰੋਕਥਾਮ ਲਈ ਬੀ.ਸੀ.ਜੀ ਦਾ ਟੀਕਾ ਨਵਜਨਮੇ ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਮੁਫ਼ਤ ਲਗਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਐਨ.ਟੀ.ਈ.ਪੀ. ਅਧੀਨ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ. ਦੀ ਬਿਮਾਰੀ ਦੀ ਜਾਂਚ ਦੀਆਂ ਸਹੂਲਤਾਂ, ਬਲਗਮ ਦੀ ਜਾਂਚ ਅਤੇ ਛਾਤੀ ਦਾ ਐਕਸਰੇ ਮੁਫ਼ਤ ਉਪਲੱਬਧ ਹਨ। ਟੀ.ਬੀ. ਦੀ ਸਹੀ ਅਤੇ ਜਲਦੀ ਜਾਂਚ ਲਈ ਸਾਰੇ ਜਿਲ੍ਹਿਆਂ ਵਿੱਚ ਸੀ.ਬੀ.ਨੈਟ ਅਤੇ ਟਰਨੈਟ ਮਸ਼ੀਨਾ ਲਗਾਈਆਂ ਗਈਆਂ ਹਨ। ਹਰ ਕਿਸਮ ਦੀ ਟੀ.ਬੀ. ਦਾ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ੳਪਲੱਬਧ ਹੈ।ਨਿਕਸ਼ੈ ਪੋਸ਼ਣ ਯੋਜਨਾ ਦੇ ਤਹਿਤ ਮਰੀਜ਼ਾਂ ਨੂੰ ਪੋਸ਼ਣ ਲਈ ਆਰਥਿਕ ਸਹਾਇਤਾ ਵੀ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਟੀ.ਬੀ ਦਾ ਇਲਾਜ ਲੰਮਾ ਚੱਲ ਸਕਦਾ ਹੈ ਪਰ ਜੇਕਰ ਮਰੀਜ਼ ਸਹੀ ਤਰੀਕੇ ਨਾਲ ਪਾਲਣਾ ਕਰੇ ਤਾਂ ਉਹ ਇਸ ਬੀਮਾਰੀ ਤੌਂ ਜਲਦੀ ਛੁਟਕਾਰਾ ਪਾ ਸਕਦਾ ਹੈ ।ਟੀ.ਬੀ. ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਂਦੇ ਹੋਏ ਉਨਾਂ ਦੱਸਿਆ ਕਿ ਸਾਨੂੰ ਮੂੰਹ ਢੱਕ ਕੇ ਖੰਘਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਸਫ਼ਾਈ ਦਾ ਖਾਸ ਧਿਆਨ ਰੱਖੋ ਅਤੇ ਸਮੇਂ-ਸਮੇਂ ਤੇ ਆਪਣੀ ਸਿਹਤ ਜਾਂਚ ਜ਼ਰੂਰ ਕਰਵਾਓ। ਅੰਤ ਵਿੱਚ ਗੁਰਸੇਵਕ ਸਿੰਘ ਵੱਲੋਂ ਸਭ ਨੂੰ ਅਪੀਲ ਕੀਤੀ ਗਈ ਕਿ ਟੀ.ਬੀ. ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਰਕਾਰ ਦੇ ਉਪਰਾਲਿਆਂ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ ।

ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਅਤਿ ਜਰੂਰੀ: ਡਾ.ਸਰਬਜੀਤ ਸਿੰਘਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਸਮੇਂ ਸਮੇਂ ਤੇ ਜਾਂ...
20/03/2026

ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਅਤਿ ਜਰੂਰੀ: ਡਾ.ਸਰਬਜੀਤ ਸਿੰਘ
ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਸਮੇਂ ਸਮੇਂ ਤੇ ਜਾਂਚ ਕਰਵਾਉਣ:- ਡਾ.ਸਰਬਜੀਤ ਸਿੰਘ
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ.ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਬਲਜੀਤ ਕੌਰ ਜਿਲਾ ਟੀਕਾਕਰਨ ਅਫਸਰ ਦੀ ਯੋਗ ਅਗਵਾਈ ਹੇਠ ਬਲਾਕ ਬੁਢਲਾਡਾ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਅਤੇ ਵਿਸ਼ੇਸ਼ ਟੀਕਾਕਰਣ ਸੈਸ਼ਨ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ ਕੈਂਪ, ਟੀਕਾਕਰਨ ਕੈਂਪ ਅਤੇ ਜਾਗਰੂਕਤਾ ਕੈਂਪ ਲਗਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ.ਸਰਬਜੀਤ ਸਿੰਘ ਐਸ.ਐਮ.ਓ. ਬੁਢਲਾਡਾ ਨੇ ਦੱਸਿਆ ਕਿ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਅਤਿ ਜਰੂਰੀ ਹੈ। ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ, ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ਤੇ ਕਿਸੇ ਲਾਪ੍ਰਵਾਹੀ ਨੂੰ ਛੱਡ ਕੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ ,ਅਤੇ ਆਪਣਾ ਰੁਟੀਨ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਬਲਾਕ ਬੁਢਲਾਡਾ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਅਤੇ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਕੈਂਪ ਹਰ ਬੁੱਧਵਾਰ ਨੂੰ ਮਮਤਾ ਦਿਵਸ ਦੇ ਮੌਕੇ ਤੇ ਲਗਾਏ ਜਾਦੇ ਹਨ। ਇਨ੍ਹਾਂ ਕੈਂਪਾਂ ਵਿੱਚ ਜਾਂਚ ਦੇ ਨਾਲ ਨਾਲ ਟੈਸਟ ਅਤੇ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ।
ਕੈਪਸ਼ਨ : ਬਲਾਕ ਬੁਢਲਾਡਾ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਅਤੇ ਗਰਭਵਤੀ ਮਾਵਾਂ ਤੇ ਬੱਚਿਆਂ ਦਾ ਟੀਕਾਕਰਨ ਕੈਂਪ

Address

SDH Budhlada
Budhlada
151502

Website

Alerts

Be the first to know and let us send you an email when Mass Education & Information Wing Budhlada posts news and promotions. Your email address will not be used for any other purpose, and you can unsubscribe at any time.

Shortcuts

Share