05/01/2026
ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ 'ਮੁੱਖ ਮੰਤਰੀ ਸਿਹਤ ਯੋਜਨਾ' (ਐੱਮ.ਐੱਸ.ਐੱਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸੰਬੰਧੀ ਅਹਿਮ ਮੀਲਪੱਥਰ ਸਥਾਪਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।