26/08/2026
ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਮਿਤੀ 24 ਅਤੇ 25 ਅਗਸਤ, 2026 ਨੂੰ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ, 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।
ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ, ਸੁਖਦੇਵ ਨਗਰ, ਅਰਬਨ ਅਸਟੇਟ; ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮੁੰਡੀਆਂ ਕਲਾਂ; ਸਕੂਲ ਆਫ਼ ਐਮੀਨੈਂਸ, ਮੁੰਡੀਆਂ ਕਲਾਂ ਅਤੇ ਸਕੂਲ ਆਫ਼ ਐਮੀਨੈਂਸ, ਮੁੰਡੀਆਂ ਖੁਰਦ ਦਾ ਦੌਰਾ ਕੀਤਾ ਗਿਆ।
ਨੈਸ਼ਨਲ ਫੂਡ ਸਕਿਓਰਟੀ ਐਕਟ, 2013 ਅਧੀਨ ਸਕੀਮਾਂ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸ਼ਿਕਾਇਤ ਲਈ ਹੈਲਪਲਾਈਨ ਨੰਬਰ 9876764545 ’ਤੇ ਸੰਪਰਕ ਕੀਤਾ ਜਾ ਸਕਦਾ ਹੈ