District Public Relations Office, Jalandhar

District Public Relations Office, Jalandhar Official page of District Public Relations Office.

02/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਸ਼ੇਰੋਂ, ਸੰਗਰੂਰ ਵਿਖੇ ਲੋਕ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ।
*

[Live] CM during Lok Milni in village Sheron, Sangrur.

02/09/2026

[ਲਾਈਵ] ਸਮਾਜਿਕ ਸੁਰੱਖਿਆ ਮੰਤਰੀ,ਪੰਜਾਬ, ਡਾ. ਬਲਜੀਤ ਕੌਰ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Social Security Minister, Punjab, Dr. Baljit Kaur addressing a Press Conference at Punjab Bhawan.

ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸ...
01/09/2026

ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲਗਾਤਾਰ ਜੰਗ ਵਿੱਢੀ ਹੋਈ ਹੈ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਸ਼੍ਰੀ ਬਲਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਅਮਰਜੀਤ ਬੈਂਸ, ਐਸ.ਐਸ.ਪੀ. ਜਲੰਧਰ (ਦਿਹਾਤੀ) ਸ਼੍ਰੀ ਹਰਵਿੰਦਰ ਸਿੰਘ ਵਿਰਕ ਅਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ 1 ਮਾਰਚ 2025 ਤੋਂ 30 ਅਗਸਤ 2026 ਤੱਕ 58797 ਕੇਸ ਦਰਜ ਕਰਕੇ 76701 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ 21.99 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।

ਸ਼੍ਰੀ ਭਗਤ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਇਸ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੇ ਬਿਹਤਰ ਆਪਸੀ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਨੇ ਡੀ.ਐਸ.ਪੀਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਐਸ.ਐਚ.ਓਜ਼, ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾਣ ਅਤੇ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਸਬੰਧੀ ਗਤੀਵਿਧੀਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਪੁਲਿਸ ਨੂੰ ਜ਼ਮਾਨਤ ਜਾਂ ਪੈਰੋਲ ’ਤੇ ਬਾਹਰ ਆਏ ਨਸ਼ਾ ਤਸਕਰਾਂ ’ਤੇ ਵੀ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਨਸ਼ਿਆਂ ਦੇ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਅਤੇ ਹਲਕਾ ਕੋਆਰਡੀਨੇਟਰਾਂ ਤੋਂ ਫੀਡਬੈਕ ਵੀ ਪ੍ਰਾਪਤ ਕੀਤੀ।

ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਸ਼੍ਰੀ ਅਤਿਨ ਅਗਨੀਹੋਤਰੀ, ਜ਼ਿਲ੍ਹਾ ਇੰਚਾਰਜ (ਦਿਹਾਤੀ) ਸ਼੍ਰੀ ਅਜੈ ਭੀਲ ਤੋਂ ਇਲ਼ਾਵਾ ਹਲਕਾ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਆਦਿ ਵੀ ਮੌਜੂਦ ਸਨ।

Government of Punjab CMO Punjab Bhagwant Mann
Mohinder Bhagat

ਜਲੰਧਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਥ...
01/09/2026

ਜਲੰਧਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਥਾਨਕ ਨਿਊ ਗੌਤਮ ਨਗਰ ਵਿਖੇ ਚਲਾਈ ਗਈ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। ਪੰਜਾਬ ਸਰਕਾਰ ਵਲੋਂ 29 ਅਗਸਤ ਤੋਂ ਸ਼ੁਰੂ ਕੀਤੀ ਇਸ ਮੁਹਿੰਮ ਦਾ ਉਦੇਸ਼ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀ.) ਨੂੰ ਖ਼ਤਮ ਕਰਨਾ ਅਤੇ ਸੂਬੇ ਭਰ ਵਿੱਚ ਸਾਫ਼-ਸੁਥਰੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ।

ਕੈਬਨਿਟ ਮੰਤਰੀ ਨੇ ਸਫ਼ਾਈ ਮੁਹਿੰਮ ਦੌਰਾਨ ਸੈਨੀਟੇਸ਼ਨ ਵਰਕਰਾਂ ਨਾਲ ਮਿਲ ਕੇ ਖੁਦ ਗਲੀਆਂ ਦੀ ਸਫ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਉਦੋਂ ਹੀ ਸਫ਼ਲ ਹੋ ਸਕਦੇ ਹਨ, ਜਦੋਂ ਸਰਕਾਰੀ ਏਜੰਸੀਆਂ ਅਤੇ ਨਾਗਰਿਕ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਇਕੱਠੇ ਮਿਲ ਕੇ ਕੰਮ ਕਰਨ।

ਸ਼੍ਰੀ ਭਗਤ ਨੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਅਪੀਲ ਕੀਤੀ ਅਤੇ ਕਿਹਾ ਕਿ ਕੂੜਾ-ਕਰਕਟ ਤੋਂ ਮੁਕਤ ਕੀਤੀਆਂ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਨੂੰ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਚੱਲ ਰਹੀ ‘ਕਲੀਨ ਪੰਜਾਬ’ ਮੁਹਿੰਮ ਦਾ ਉਦੇਸ਼ ਕੇਵਲ ਸੰਵੇਦਨਸ਼ੀਲ ਥਾਵਾਂ ਤੋਂ ਕੂੜੇ ਦੇ ਢੇਰਾਂ ਨੂੰ ਖ਼ਤਮ ਕਰਨਾ ਹੀ ਨਹੀਂ ਸਗੋਂ ਲੋਕਾਂ ਦੇ ਵਿਵਹਾਰ ਵਿੱਚ ਵੀ ਬਦਲਾਅ ਲਿਆਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰੇਲੂ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਸਾਫ਼ ਕੀਤੀਆਂ ਗਈਆਂ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਕੇ ਸਫ਼ਾਈ ਕਰਮੀਆਂ ਅਤੇ ਨਗਰ ਨਿਗਮ/ਕੌਂਸਲਾਂ ਦਾ ਸਹਿਯੋਗ ਕੀਤਾ ਜਾਵੇ।

Government of Punjab CMO Punjab Bhagwant Mann
Mohinder Bhagat

ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵਲੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾ...
01/09/2026

ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵਲੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ‘ਰਨ ਫਾਰ ਇਕੁਐਲਿਟੀ’ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਤੋਂ ਸ਼ੁਰੂ ਹੋਈ ਇਸ ਮੈਰਾਥਨ ਵਿੱਚ 650 ਐਥਲੀਟਾਂ ਨੇ ਹਿੱਸਾ ਲਿਆ।

ਇਹ ਮੈਰਾਥਨ ਕਪੂਰਥਲਾ ਚੌਕ, ਵਰਕਸ਼ਾਪ ਚੌਕ ਅਤੇ ਡੀ.ਏ.ਵੀ. ਕਾਲਜ ਤੋਂ ਹੁੰਦੀ ਹੋਈ ਇਸੇ ਰੂਟ ਤੋਂ ਮੁੜ ਕਾਲਜ ਪਹੁੰਚ ਕੇ ਸਮਾਪਤ ਹੋਈ। ਮੈਰਾਥਨ ਵਿੱਚ ਸ਼ਾਮਲ ਐਥਲੀਟਾਂ, ਖੇਡ ਕਲੱਬਾਂ ਅਤੇ ਐਨ.ਜੀ.ਓਜ਼ ਦਾ ਉਤਸ਼ਾਹ ਦੇਣ ਯੋਗ ਸੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸੂਬੇ ਭਰ ਵਿੱਚ ਪ੍ਰੋਗਰਾਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਈਂ ਮਹਾਨ ਕੀਰਤਨ ਦਰਬਾਰ ਕਰਵਾਏ ਗਏ ਹਨ, ਜਦਕਿ ਮੁੱਖ ਮੰਤਰੀ ਵੱਲੋਂ ਰਵਾਨਾ ਕੀਤੀਆਂ ਗਈਆਂ ਵਿਸ਼ੇਸ਼ ਵੈਨਾਂ ਰਾਹੀਂ 12000 ਤੋਂ ਵੱਧ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਫਲਸਫ਼ੇ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਵਿਲੱਖਣ ਮੁਹਿੰਮ ਵੀ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਦੇ ਰਕਬੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ।

ਸ਼੍ਰੀ ਭਗਤ ਨੇ ਅੱਗੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੇ ਅਗਲੇ ਪੜਾਅ ਵਿੱਚ ਸੂਬੇ ਭਰ ਵਿੱਚ ਡਰੋਨ ਸ਼ੋਅ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸਬੰਧੀ ਵੀ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ।

Government of Punjab CMO Punjab
Bhagwant Mann
Mohinder Bhagat

01/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਤੀੜਾ, ਐਸ ਏ ਐਸ ਨਗਰ ਵਿਖੇ ਲੋਕ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ।

[Live] CM during Lok Milni in village Tirra, S.A.S. Nagar.

01/09/2026

[ਲਾਈਵ] ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਆਈ.ਟੀ. ਮੰਤਰੀ ਅਮਨ ਅਰੋੜਾ ਯੂਨੀਫਾਈਡ ਪੋਰਟਲ ਲਾਂਚ ਕਰਦੇ ਹੋਏ।

[Live] Good Governance & I.T. Minister, Punjab, Aman Arora launching Unified Portal.

ਜਲੰਧਰ : ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤ...
31/08/2026

ਜਲੰਧਰ : ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵਲੋਂ ਅੱਜ ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ, ਧੋਗੜੀ ਵਿਖੇ ਦੋਆਬਾ ਖੇਤਰ ਦੀ ਪਹਿਲੀ ਸਰਕਾਰੀ ਵਾਇਰਸ ਇੰਡੈਕਸਿੰਗ ਲੈਬੋਰੇਟਰੀ ਦਾ ਉਦਘਾਟਨ ਕੀਤਾ ਗਿਆ।
ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਅਤਿ ਆਧੁਨਿਕ ਲੈਬੋਰੇਟਰੀ ਸੂਬੇ ਵਿੱਚ ਬਾਗਬਾਨੀ ਖੇਤਰ ਲਈ ਮੀਲ ਦਾ ਪੱਥਰ ਸਾਬਿਤ ਹੋਵੇਗੀ।

ਉਦਘਾਟਨੀ ਸਮਾਗਮ ਦੌਰਾਨ ਵਿਧਾਇਕ ਕਰਤਾਰਪੁਰ ਸ਼੍ਰੀ ਬਲਕਾਰ ਸਿੰਘ ਅਤੇ ਡਾਇਰੈਕਟਰ ਬਾਗਬਾਨੀ ਸ਼੍ਰੀ ਮਨੀਸ਼ ਕੁਮਾਰ, ਜੁਆਇੰਟ ਡਾਇਰੈਕਟਰ ਸ਼੍ਰੀ ਗੁਰਸ਼ਰਨ ਸਿੰਘ ਤੇ ਸ਼੍ਰੀ ਹਰਮੇਲ ਸਿੰਘ, ਡਿਪਟੀ ਡਾਇਰੈਕਟਰ ਡਾ. ਨਰਿੰਦਰ ਪਾਲ ਕਲਸੀ, ਕੰਟਰੋਲਿੰਗ ਅਫ਼ਸਰ ਸੈਂਟਰ ਆਫ਼ ਐਕਸੀਲੈਂਸ ਡਾ. ਰੁਪਿੰਦਰ ਸਿੰਘ ਗਿੱਲ, ਪ੍ਰਾਜੈਕਟ ਅਫ਼ਸਰ ਡਾ. ਦਮਨਦੀਪ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਭਗਤ ਨੇ ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਜ਼ਾਰਾਂ ਆਲੂ ਉਤਪਾਦਕਾਂ ਦੀ ਮਦਦ ਲਈ ਇਕ ਕ੍ਰਾਂਤੀਕਾਰੀ ਪਹਿਲ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਅਤਿ-ਆਧੁਨਿਕ ਲੈਬੋਰੇਟਰੀ ਐਡਵਾਂਸ ਡਾਇਗਨੌਸਟਿਕ ਤਕਨੀਕ ਨਾਲ ਲੈਸ ਹੈ, ਜੋ ਬੀਜ ਤੋਂ ਫੈਲਣ ਵਾਲੇ ਵਾਇਰਸ ਦਾ ਸ਼ੁਰੂਆਤੀ ਪੜਾਅ ’ਚ ਹੀ ਪਤਾ ਲਗਾਉਣ ਦੇ ਸਮਰੱਥ ਹੈ। ਇਹ ਲੈਬ ਯਕੀਨੀ ਬਣਾਏਗੀ ਕਿ ਕਿਸਾਨ ਪ੍ਰਭਾਵਿਤ ਬੀਜ ਨਾ ਬੀਜਣ, ਜਿਸ ਨਾਲ ਫਸਲ ਉਗਾਉਣ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇਗਾ, ਬਿਮਾਰੀ ਰਹਿਤ ਆਲੂ ਬੀਜਾਂ ਦੀ ਉਪਲਬਧਤਾ ਵਧਾ ਕੇ ਮਜ਼ਦੂਰੀ ਅਤੇ ਮਹੱਤਵਪੂਰਣ ਵਿੱਤੀ ਸਾਧਨਾਂ ਦੀ ਬੱਚਤ ਵੀ ਹੋਵੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਸੂਬੇ ਵਿੱਚ ਆਪਣੀ ਤਰ੍ਹਾਂ ਦੀ ਅਜਿਹੀ ਦੂਜੀ ਸੁਵਿਧਾ ਹੋਣ ਕਰਕੇ ਇਹ ਲੈਬੋਰੇਟਰੀ ਨਾ ਸਿਰਫ਼ ਜਲੰਧਰ ਸਗੋਂ ਪੂਰੇ ਪੰਜਾਬ ਦੇ ਆਲੂ ਉਤਪਾਦਕਾਂ ਲਈ ਲਾਹੇਵੰਦ ਸਿੱਧ ਹੋਵੇਗੀ।

ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਕਰਤਾਰਪੁਰ ਸ਼੍ਰੀ ਬਲਕਾਰ ਸਿੰਘ ਨੇ ਕਿਹਾ ਕਿ ਨਵੀਂ ਵਾਇਰਸ ਇੰਡੈਕਸਿੰਗ ਲੈਬੋਰੇਟਰੀ ਫ਼ਸਲਾਂ ਦੇ ਹੋਣ ਵਾਲੇ ਨੁਕਸਾਨ ਤੋਂ ਬਚਾਅ ਕੇ ਖੇਤਬਾੜੀ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਹੋਵੇਗੀ।

Government of Punjab CMO Punjab

31/08/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾਣਾ ਮੰਡੀ ਰਾਜਪੁਰਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।
*

[Live] CM during 'Ik Shaam Bhagwan Shiv de Naam' event in Dana Mandi Rajpura.

31/08/2026

[ਲਾਈਵ] ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

[Live] Cabinet Minister Barinder Kumar Goyal addressing media at Punjab Bhawan.

Address

Skylark Chowk
Chowk
14001

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Alerts

Be the first to know and let us send you an email when District Public Relations Office, Jalandhar posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office, Jalandhar:

Shortcuts

Share