Gurtej Singh Khosa

Gurtej Singh Khosa Official page of Gurtej Singh Khosa Chairman, District Planning Committee, Faridkot & District President Aam Aadmi Party Faridkot.

ਅੱਜ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਥੀਆਂ ਨਾਲ ਅਸ਼ੋਕ ਚੱਕਰਹਾਲ, ਫਰੀਦਕੋਟ ਵਿਖੇ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਸਾਡੇ ਸਟੇਟ ਵਾਈਸ ਪ੍ਰਧ...
06/09/2026

ਅੱਜ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਥੀਆਂ ਨਾਲ ਅਸ਼ੋਕ ਚੱਕਰਹਾਲ, ਫਰੀਦਕੋਟ ਵਿਖੇ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਸਾਡੇ ਸਟੇਟ ਵਾਈਸ ਪ੍ਰਧਾਨ ਪਰਮਿੰਦਰ ਜੀ, ਜ਼ੋਨ ਇੰਚਾਰਜ ਰਵੀ ਗਿੱਲ ਜੀ, ਜ਼ਿਲ੍ਹਾ ਪ੍ਰਧਾਨ ਹਰਸਿਮਰਨ ਮਲੋਤਰਾ ਜੀ, ਤਿੰਨਾਂ ਹਲਕਿਆਂ ਦੇ ਇੰਚਾਰਜ ਸਾਹਿਬਾਨ, ਸਮੂਹ ਬਲਾਕ ਪ੍ਰਧਾਨ ਸਾਹਿਬਾਨ ਅਤੇ ਸੰਗਠਨ ਇੰਚਾਰਜ ਸਾਹਿਬਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਮੀਟਿੰਗ ਦੌਰਾਨ ਯੂਥ ਨਾਲ ਜੁੜੀਆਂ ਸਮੱਸਿਆਵਾਂ, ਨੌਜਵਾਨਾਂ ਦੀ ਭੂਮਿਕਾ ਅਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਇਕਜੁੱਟਤਾ ਅਤੇ ਮਿਹਨਤ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣ ਅਤੇ ਆਮ ਆਦਮੀ ਪਾਰਟੀ ਨੂੰ ਚੜ੍ਹਦੀ ਕਲਾ ਵੱਲ ਲੈ ਕੇ ਜਾਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ। 💚

ਨੌਜਵਾਨਾਂ ਦੀ ਤਾਕਤ, ਪਾਰਟੀ ਦੀ ਮਜ਼ਬੂਤੀ — ਇਕੱਠੇ ਹੋ ਕੇ ਪੰਜਾਬ ਦੀ ਬਿਹਤਰੀ ਲਈ ਅੱਗੇ ਵਧੀਏ।

ਅੱਜ ਪਿੰਡ ਦੀਪ ਸਿੰਘ ਵਾਲਾ ਵਿਖੇ ਬਾਬਾ ਲੇਖ ਰਾਮ ਜੀ ਦੀ 59 ਵੀ ਯਾਦ ਨੂੰ ਸਮਰਪਿਤ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਨ...
06/09/2026

ਅੱਜ ਪਿੰਡ ਦੀਪ ਸਿੰਘ ਵਾਲਾ ਵਿਖੇ ਬਾਬਾ ਲੇਖ ਰਾਮ ਜੀ ਦੀ 59 ਵੀ ਯਾਦ ਨੂੰ ਸਮਰਪਿਤ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਸ਼ਾਨਦਾਰ ਟੂਰਨਾਮੈਂਟ ਦੇ ਸਫ਼ਲ ਆਯੋਜਨ ਲਈ ਸਮੁੱਚੀ ਪ੍ਰਬੰਧਕ ਕਮੇਟੀ ਦਾ ਦਿਲੋਂ ਧੰਨਵਾਦ, ਜਿਨ੍ਹਾਂ ਵੱਲੋਂ ਮਾਣ-ਸਨਮਾਨ ਬਖ਼ਸ਼ਿਆ ਗਿਆ। ਖੇਡਾਂ ਨਾਲ ਜੁੜੇ ਅਜਿਹੇ ਉਪਰਾਲੇ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਆਪਣੇ ਪਾਰਟੀ ਵਰਕਰਾਂ ਅਤੇ ਸਾਥੀਆਂ ਨਾਲ ਮੁਲਾਕਾਤ ਕੀਤੀ। ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ...
05/09/2026

ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਆਪਣੇ ਪਾਰਟੀ ਵਰਕਰਾਂ ਅਤੇ ਸਾਥੀਆਂ ਨਾਲ ਮੁਲਾਕਾਤ ਕੀਤੀ। ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਲੋੜਾਂ ਬਾਰੇ ਜਾਣਕਾਰੀ ਲਈ।

ਇਸ ਦੇ ਨਾਲ ਹੀ ਆਪਣੇ ਸਾਥੀਆਂ ਅਤੇ ਇਲਾਕਾ ਨਿਵਾਸੀਆਂ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੀ ਸਾਰ ਲਈ। ਲੋਕਾਂ ਵਿੱਚ ਰਹਿਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਸਾਡਾ ਫਰਜ਼ ਹੈ।

ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਉਹਨਾਂ ਦੇ ਜਨਮ ਦਿਹਾੜੇ ਦੇ ਪਾਵਨ ਮੌਕੇ ‘ਤੇ ਸ਼ਰਧਾ-ਭਾਵਨਾ ਸਹਿਤ ਨਮਨ...
05/09/2026

ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਉਹਨਾਂ ਦੇ ਜਨਮ ਦਿਹਾੜੇ ਦੇ ਪਾਵਨ ਮੌਕੇ ‘ਤੇ ਸ਼ਰਧਾ-ਭਾਵਨਾ ਸਹਿਤ ਨਮਨ....

ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਉਹਨਾਂ ਦਾ ਸੀਸ ਦਿੱਲੀ ਦੇ ਚਾਂਦਨੀ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਆਉਣ ਦੀ ਲਾਸਾਨੀ ਸੇਵਾ ਸਦਕਾ ਇਸ ਮਹਾਨ ਸਿੱਖ ਸੂਰਬੀਰ ਨੂੰ ਸਦਾ ਸ਼ਰਧਾ-ਭਾਵਨਾ ਸਹਿਤ ਯਾਦ ਕੀਤਾ ਜਾਂਦਾ ਰਹੇਗਾ।

ਉਹਨਾਂ ਦੀ ਸੇਵਾ-ਭਾਵਨਾ, ਬਹਾਦਰੀ ਅਤੇ ਸਮਰਪਣ ਹਮੇਸ਼ਾ ਲੋਕਾਈ ਨੂੰ ਸੱਚ, ਨਿਆਂ ਅਤੇ ਧਾਰਮਿਕ ਆਜ਼ਾਦੀ ਲਈ ਜੂਝਣ ਖਾਤਰ ਪ੍ਰੇਰਿਤ ਕਰਦੇ ਰਹਿਣਗੇ।

ਅਧਿਆਪਕ ਦਿਵਸ ਦੀਆਂ ਲੱਖ-ਲੱਖ ਮੁਬਾਰਕਾਂਗਿਆਨ ਦੀ ਜੋਤ ਜਗਾ ਕੇ ਸਾਡੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੇ ਸਾਰੇ ਸਤਿਕਾਰਯੋਗ ਅਧਿਆਪਕਾਂ ਨੂੰ ਦਿਲੋਂ ਸ...
05/09/2026

ਅਧਿਆਪਕ ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ
ਗਿਆਨ ਦੀ ਜੋਤ ਜਗਾ ਕੇ ਸਾਡੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੇ ਸਾਰੇ ਸਤਿਕਾਰਯੋਗ ਅਧਿਆਪਕਾਂ ਨੂੰ ਦਿਲੋਂ ਸਤਿਕਾਰ ਤੇ ਪ੍ਰਣਾਮ।

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਫਰੀਦਕੋਟ ਦੇ ਵੱਖ-ਵੱਖ ਮੰਦਰਾਂ ਵਿੱਚ ਹਾਜ਼ਰੀ ਭਰ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਦਰਸ਼ਨ...
04/09/2026

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਫਰੀਦਕੋਟ ਦੇ ਵੱਖ-ਵੱਖ ਮੰਦਰਾਂ ਵਿੱਚ ਹਾਜ਼ਰੀ ਭਰ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਦਰਸ਼ਨ ਕੀਤੇ ਅਤੇ ਸੰਗਤ ਨਾਲ ਮਿਲ ਕੇ ਇਹ ਪਾਵਨ ਤਿਉਹਾਰ ਮਨਾਇਆ।

ਭਗਵਾਨ ਸ਼੍ਰੀ ਕ੍ਰਿਸ਼ਨ ਜੀ ਸਾਰੇ ਫਰੀਦਕੋਟ ਵਾਸੀਆਂ ’ਤੇ ਆਪਣੀ ਮਿਹਰ ਭਰੀ ਕਿਰਪਾ ਬਣਾਈ ਰੱਖਣ ਅਤੇ ਹਰ ਘਰ ਵਿੱਚ ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਖੁਸ਼ੀਆਂ ਬਖ਼ਸ਼ਣ।

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। 🙏🦚

🙏 जय श्री कृष्ण 🙏ਫਰੀਦਕੋਟ ਵਿਖੇ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਵੱਲੋਂ ਸ਼੍ਰੀ ਕ੍ਰਿਸ਼ਨਾ ਜਨਮ ਅਸ਼ਟਮੀ ਦੇ ਪਾਵਨ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯ...
04/09/2026

🙏 जय श्री कृष्ण 🙏

ਫਰੀਦਕੋਟ ਵਿਖੇ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਵੱਲੋਂ ਸ਼੍ਰੀ ਕ੍ਰਿਸ਼ਨਾ ਜਨਮ ਅਸ਼ਟਮੀ ਦੇ ਪਾਵਨ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ।

ਸ਼੍ਰੀ ਕ੍ਰਿਸ਼ਨ ਭਗਵਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੰਗਤਾਂ ਦੇ ਦਰਸ਼ਨ ਕਿਤੇ ।
ਰਾਧੇ ਰਾਧੇ 🌸🦚

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਾਡੀਆਂ ਭੈਣਾਂ ਦੇ ਖਾਤਿਆਂ ਵਿੱਚ 1000-1500 ₹ ਦੀ ਰਾਸ਼ੀ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨ ਵਾਲੀਆ ਸਾਡੀ ਮ...
03/09/2026

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਾਡੀਆਂ ਭੈਣਾਂ ਦੇ ਖਾਤਿਆਂ ਵਿੱਚ 1000-1500 ₹ ਦੀ ਰਾਸ਼ੀ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨ ਵਾਲੀਆ ਸਾਡੀ ਮਾਲਵਾ ਜ਼ੋਨ ਇੰਚਾਰਜ ਸਤਿਕਾਰਯੋਗ ਅਜਿੰਦਰ ਕੌਰ ਜੀ, ਫਰੀਦਕੋਟ ਹਲਕਾ ਕੋਆਰਡੀਨੇਟਰ ਐਡਵੋਕੇਟ ਸਰਬਜੀਤ ਕੌਰ ਬਰਾੜ ਜੀ, ਸਮੂਹ ਬਲਾਕ ਪ੍ਰਧਾਨਾਂ ਅਤੇ ਸ਼ਹਿਰਾਂ-ਪਿੰਡਾਂ ਵਿੱਚ ਵੱਖ-ਵੱਖ ਬੂਥਾਂ ’ਤੇ ਮਿਹਨਤ ਕਰਨ ਵਾਲੀਆਂ ਸਾਰੀਆਂ ਭੈਣਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ।

ਤੁਹਾਡੀ ਮਿਹਨਤ, ਲਗਨ ਅਤੇ ਸੇਵਾ ਭਾਵਨਾ ਸਦਕਾ ਇਹ ਰਾਸ਼ੀ ਸਾਡੀਆਂ ਭੈਣਾਂ ਦੇ ਖਾਤਿਆਂ ਵਿੱਚ ਪਹੁੰਚੀ ਹੈ।

ਮੈਂ ਜਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਸਮੂਹ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਨਾਲ ਹੀ ਅੱਜ ਸਮਾਗਮ ਵਿੱਚ ਨਾ ਪਹੁੰਚ ਸਕਣ ਲਈ ਦਿਲੋਂ ਮੁਆਫ਼ੀ ਚਾਹੁੰਦਾ ਹਾਂ, ਕਿਉਂਕਿ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਕਾਰਨ ਦੇਰੀ ਹੋ ਗਈ।

ਤੁਹਾਡੀ ਸਾਰੀ ਟੀਮ ਦੀ ਮਿਹਨਤ ਅਤੇ ਸੇਵਾ ਨੂੰ ਦਿਲੋਂ ਸਲਾਮ। 🙏

03/09/2026

Address

Chairman District Planning Committee
Faridkot
151203

Telephone

+919914521800

Website

Alerts

Be the first to know and let us send you an email when Gurtej Singh Khosa posts news and promotions. Your email address will not be used for any other purpose, and you can unsubscribe at any time.

Contact The Organization

Send a message to Gurtej Singh Khosa:

Shortcuts

Share