06/09/2026
ਮਾੜੇ ਅਨਸਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ 'ਤੇ ਸਖ਼ਤ ਸ਼ਿਕੰਜਾ ਕੱਸਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਪੂਰੇ ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਦੌਰਾਨ GOs ਅਤੇ SHOs ਦੀ ਸਿੱਧੀ ਨਿਗਰਾਨੀ ਹੇਠ ਬਾਹਰਲੇ ਜਿਲ੍ਹਿਆਂ ਅਤੇ ਸਟੇਟਾਂ ਤੋਂ ਆ ਰਹੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਵਾਹਨ ਚਾਲਕਾਂ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਅਤੇ ਨਸ਼ਾ ਤਸਕਰੀ ਨਾਲ ਸਬੰਧਿਤ ਗਤੀਵਿਧੀਆਂ ਨੂੰ ਰੋਕਣਾ, ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।
To tighten the noose around anti-social elements, drug smugglers, and other criminal elements, Fazilka Police conducted a Special Naka and Vehicle Checking Drive across the district today.
Under the direct supervision of GOs and SHOs, intensive checking of vehicles was carried out. Vehicle occupants were verified, suspicious persons were questioned, and documents were thoroughly checked to prevent criminal activities and curb drug trafficking.