District Public Relations Office Fazilka

District Public Relations Office Fazilka DPRO Office works under the Information and Public Relations Department PB. It conveys information regarding diff. govt schemes to public.

06/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਘੁੱਦਾ, ਬਠਿੰਡਾ ਵਿਖੇ ਲੋਕ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ।

[Live] CM during Lok Milni in village Ghudda, Bathinda.

05/09/2026

ਲਾਈਵ] ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਬਤ ਮੀਡੀਆ ਨੂੰ ਜਾਣਕਾਰੀ ਹੋਏ।

[Live] FM Harpal Singh Cheema briefing media on Cabinet decisions.

05/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਕਾਸ ਭਵਨ ਵਿਖੇ ਅਧਿਆਪਕ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਕਰਦੇ ਹੋਏ।

[Live] CM attending Teachers Day celebrations at Vikas Bhawan.

ਵਿਧਾਇਕ ਫਾਜਿਲਕਾ ਨੇ ਪਿੰਡ ਆਹਾਲ ਬੋਦਲਾਂ ਤੇ ਨਵੇਂ ਆਹਾਲ ਬੋਦਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜ਼ਰੂਰਤਮੰਦ ਪਰਿਵਾਰਾਂ...
04/09/2026

ਵਿਧਾਇਕ ਫਾਜਿਲਕਾ ਨੇ ਪਿੰਡ ਆਹਾਲ ਬੋਦਲਾਂ ਤੇ ਨਵੇਂ ਆਹਾਲ ਬੋਦਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ

ਫਾਜ਼ਿਲਕਾ 4 ਸਤੰਬਰ...
ਹਲਕਾ ਫਾਜ਼ਿਲਕਾ ਦੇ ਵਿਧਾਇਕ ਸ.ਨਰਿੰਦਰਪਾਲ ਸਿੰਘ ਸਵਨਾ ਵੱਲੋਂ ਜਿੱਥੇ ਪਿੰਡ ਆਹਾਲ ਬੋਦਲਾਂ ਤੇ ਨਵੇਂ ਆਹਾਲ ਬੋਦਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਹੀ ਪਿੰਡ ਦੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ!
ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਲੋਕ ਭਲਾਈ ਕਾਰਜ ਲਗਾਤਾਰ ਜਾਰੀ ਰਹਿਣਗੇ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਰ ਵੱਲੋਂ ਰਾਸ਼ਨ ਵੰਡ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਮਦ ਤੋਂ ਵਾਂਝਾ ਨਾ ਰਹੇ।
ਉਹਨਾਂ ਕਿਹਾ ਕਿ ਰਾਸ਼ਨ ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।
ਇਸ ਮੌਕੇ ਪਿੰਡ ਆਹਾਲ ਬੋਦਲਾ ਦੇ ਸਰਪੰਚ ਕਸ਼ਮੀਰ, ਨਵਾਂ ਆਹਾਲ ਬੋਦਲਾ ਦੇ ਸਰਪੰਚ ਰੇਸ਼ਮਾ ਰਾਣੀ, ਬਲਾਕ ਪ੍ਰਧਾਨ ਅਮਰੀਕ, ਬਲਾਕ ਸਮਿਤੀ ਮੈਂਬਰ ਮਹਿੰਦਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਮੈਂਬਰ ਹਾਜ਼ਰ ਸਨ!

‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਫਾਜ਼ਿਲਕਾ ਦੇ ਵਿਧਾਇਕ ਨੇ ਆਰੀਆ ਨਗਰ ਫਾਜਲਕਾ ਵਿਖੇ ਸਾਫ ਸਫਾਈ ਦੀ ਕਰਵਾਈ ਸ਼ੁਰੂਆਤਫਾਜ਼ਿਲਕਾ 4 ਸਤੰਬਰ 2026….ਪੰ...
04/09/2026

‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਫਾਜ਼ਿਲਕਾ ਦੇ ਵਿਧਾਇਕ ਨੇ ਆਰੀਆ ਨਗਰ ਫਾਜਲਕਾ ਵਿਖੇ ਸਾਫ ਸਫਾਈ ਦੀ ਕਰਵਾਈ ਸ਼ੁਰੂਆਤ

ਫਾਜ਼ਿਲਕਾ 4 ਸਤੰਬਰ 2026….
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਆਰੀਆ ਨਗਰ ਫਾਜ਼ਿਲਕਾ ਵਿਖੇ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ!

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਰੀਆ ਨਗਰ ਵਾਸੀਆਂ ਦੀ ਮੰਗ ਸੀ ਕਿ ਉਨ੍ਹਾਂ ਦੇ ਇੱਥੋਂ ਕੂੜੇ ਦਾ ਡੰਪ ਚੁਕਵਾਇਆ ਜਾਵੇ ਤੇ ਸਾਫ ਸਫਾਈ ਕੀਤੀ ਜਾਵੇ ਤੇ ਅੱਜ ਨਗਰ ਕੌਂਸਲ ਦੀ ਟੀਮ ਦੇ ਸਹਿਯੋਗ ਨਾਲ ਇੱਥੇ ਸਫਾਈ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਕਲੀਨ ਮੁਹਿੰਮ ਦਾ ਬਹੁਤ ਵਧੀਆ ਉਪਰਾਲਾ ਹੈ ਤੇ ਇਸ ਮੁਹਿੰਮ ਦੇ ਤਹਿਤ ਆਉਣ ਵਾਲੇ ਦਿਨਾਂ ਵਿੱਚ ਫਾਜ਼ਿਲਕਾ ਸ਼ਹਿਰ ਸਾਫ ਸੁਥਰਾ ਨਜ਼ਰ ਆਵੇਗਾ।

ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਮਸ਼ੀਨਰੀ, ਕਰਮਚਾਰੀ ਅਤੇ ਵਾਹਨ ਸਾਫ ਸਫਾਈ ਦੇ ਕੰਮ ਵਿੱਚ ਲੱਗੇ ਹੋਏ ਹਨ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।

ਇਸ ਮੌਕੇ ਵਾਰਡ ਇੰਚਾਰਜ 21 ਤੋ ਦੀਪਕ ਸ਼ਰਮਾ, ਐਮ.ਐੱਲ.ਏ.ਦਫ਼ਤਰ ਇੰਚਾਰਜ ਹਰੀਸ਼ ਠਾਕੁਰ, ਵਾਰਡ ਇੰਚਾਰਜ 7 ਤੋ ਸ਼ੇਖਰ , ਵਾਰਡ ਇੰਚਾਰਜ 22 ਤੋ ਜਸਕਰਨ
ਸਿੰਘ ਸਿਡਾਨਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਸਨ ।

ਮਿਸ਼ਨ ਕਲੀਨ ਪੰਜਾਬ ਤਹਿਤ ਜਲਾਲਾਬਾਦ ਵਿਧਾਇਕ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਦਕਰ ਚੌਕ ਜਲਾਲਾਬਾਦ ਤੋਂ ਹੋਈ ਸਫ਼ਾਈ ਮੁਹਿੰਮ ਦੀ ਸ਼ੁਰੂਆਤਖ਼ੁਦ ਚੌ...
04/09/2026

ਮਿਸ਼ਨ ਕਲੀਨ ਪੰਜਾਬ ਤਹਿਤ ਜਲਾਲਾਬਾਦ ਵਿਧਾਇਕ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਦਕਰ ਚੌਕ ਜਲਾਲਾਬਾਦ ਤੋਂ ਹੋਈ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਖ਼ੁਦ ਚੌਂਕ ਦੀ ਸਫਾਈ ਕਰਕੇ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਣ ਤੇ ਮੁਹਿਮ ਵਿੱਚ ਯੋਗਦਾਨ ਪਾਉਣ ਬਾਰੇ ਕੀਤਾ ਪ੍ਰੇਰਿਤ

ਜਲਾਲਾਬਾਦ/ਫਾਜ਼ਿਲਕਾ 4 ਸਤੰਬਰ...
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਡਾਕਟਰ ਭੀਮ ਰਾਓ ਅੰਬੇਦਕਰ ਚੌਕ ਜਲਾਲਾਬਾਦ ਵਿਖੇ ਸਫਾਈ ਅਭਿਆਨ ਚਲਾਇਆ! ਇਸ ਦੌਰਾਨ ਉਨਾਂ ਖੁਦ ਚੌਂਕ ਵਿੱਚ ਸਫਾਈ ਕੀਤੀ!
ਇਸ ਮੌਕੇ ਬੋਲਦਿਆਂ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸ਼ਹਿਰ ਦੀ ਹਰੇਕ ਗਲੀ-ਮੁਹੱਲੇ ਦੀ ਸਫਾਈ ਕੀਤੀ ਜਾਵੇਗੀ ਅਤੇ ਇਕੱਠੇ ਕੀਤੇ ਜਾਣ ਵਾਲੇ ਕੂੜੇ ਦਾ ਸਹੀ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਆਉਣ ਵਾਲੇ 15 ਤੋਂ 20 ਦਿਨ ਹਰ ਰੋਜ਼ ਸ਼ਹਿਰ ਦੀ ਸਾਫ ਸਫਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ ਸਫਾਈ ਕਰਨਾ ਹੀ ਨਹੀਂ ਸਗੋਂ ਲੋਕਾਂ ਵਿੱਚ ਜਾਗਰੂਕਤਾ ਅਤੇ ਜਿੰਮੇਵਾਰੀ ਦੀ ਪੈਦਾ ਭਾਵਨਾ ਪੈਦਾ ਕਰਨਾ ਵੀ ਹੈ! ਉਹਨਾਂ ਕਿਹਾ ਕਿਆਓ, ਸਾਰੇ ਮਿਲ ਕੇ ਆਪਣੇ ਜਲਾਲਾਬਾਦ ਨੂੰ ਸਾਫ਼, ਸੁੰਦਰ ਤੇ ਬਿਹਤਰ ਬਣਾਈਏ।

ਉਨਾਂ ਅੱਗੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦੀ ਸਫ਼ਲਤਾ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ, ਮੱਛਰਾਂ ਦੀ ਭਰਮਾਰ, ਸੀਵਰੇਜ ਲੀਕੇਜ ਜਾਂ ਖੜ੍ਹਾ ਪਾਣੀ ਸਬੰਧੀ ਸ਼ਿਕਾਇਤ ਨਗਰ ਕੌਂਸਲ ਦਫਤਰ ਜਲਾਲਾਬਾਦ ਵਿਖੇ ਦਰਜ ਕਰਵਾਈ ਜਾਵੇ। ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਸਰਕਾਰ ਦੇ ਨਾਲ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ।

04/09/2026

[ਲਾਈਵ] ਕੈਬਨਿਟ ਮੰਤਰੀ ਅਮਨ ਅਰੋੜਾ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Cabinet Minister Aman Arora addressing a Press Conference at Punjab Bhawan.

• ਫਾਜ਼ਿਲਕਾ ਵਿੱਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਾਫ ਸਫਾਈ ਦਾ ਕੰਮ ਜੋਰਾਂ ਸੋਰਾਂ ਨਾਲ ਜਾਰੀ• ਵਿਧਾਇਕ ਸਵਨਾ ਨੇ ਫਾਜ਼ਿਲਕਾ ਦੀ ਰਾਮਦੇਵ ਨਗਰੀ...
03/09/2026

• ਫਾਜ਼ਿਲਕਾ ਵਿੱਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਾਫ ਸਫਾਈ ਦਾ ਕੰਮ ਜੋਰਾਂ ਸੋਰਾਂ ਨਾਲ ਜਾਰੀ
• ਵਿਧਾਇਕ ਸਵਨਾ ਨੇ ਫਾਜ਼ਿਲਕਾ ਦੀ ਰਾਮਦੇਵ ਨਗਰੀ (ਚੱਕਰਾਂ ਵਾਲੇ ਝੁੱਗੇ) ਵਿਖੇ ਸਾਫ ਸਫਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫਾਜ਼ਿਲਕਾ 3 ਸਤੰਬਰ 2026….
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਫਾਜ਼ਿਲਕਾ ਵਿਖੇ ਸਾਫ ਸਫਾਈ ਦਾ ਕੰਮ ਜੋਰਾਂ ਸੋਰਾਂ ਤੇ ਜਾਰੀ ਹੈ। ਇਸੇ ਤਹਿਤ ਹੀ ਅੱਜ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਨਗਰ ਕੌਂਸਲ ਦੀ ਟੀਮ ਤੇ ਸਫਾਈ ਸੇਵਕਾਂ ਦੀ ਮਦਦ ਨਾਲ ਰਾਮਦੇਵ ਨਗਰੀ (ਚੱਕਰਾਂ ਵਾਲੇ ਝੁੱਗੇ) ਵਿਖੇ ਸਫਾਈ ਕੀਤੀ ਗਈ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਰਾਮਦੇਵ ਨਗਰੀ ਵਾਸੀਆਂ ਦੀ ਮੰਗ ਸੀ ਕਿ ਉਨ੍ਹਾਂ ਦੇ ਇੱਥੋਂ ਕੂੜੇ ਦਾ ਡੰਪ ਚੁਕਵਾਇਆ ਜਾਵੇ ਤੇ ਸਾਫ ਸਫਾਈ ਕੀਤੀ ਜਾਵੇ ਤੇ ਅੱਜ ਨਗਰ ਕੌਂਸਲ ਦੀ ਟੀਮ ਦੇ ਸਹਿਯੋਗ ਨਾਲ ਇੱਥੇ ਸਫਾਈ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਕਲੀਨ ਮੁਹਿੰਮ ਦਾ ਬਹੁਤ ਵਧੀਆ ਉਪਰਾਲਾ ਹੈ ਤੇ ਇਸ ਮੁਹਿੰਮ ਦੇ ਤਹਿਤ ਆਉਣ ਵਾਲੇ ਦਿਨਾਂ ਵਿੱਚ ਫਾਜ਼ਿਲਕਾ ਸ਼ਹਿਰ ਸਾਫ ਸੁਥਰਾ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਮਸ਼ੀਨਰੀ, ਕਰਮਚਾਰੀ ਅਤੇ ਵਾਹਨ ਸਾਫ ਸਫਾਈ ਦੇ ਕੰਮ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਐਮ.ਸੀ ਸੋਮਾ ਰਾਣੀ, ਐਮ ਸੀ ਪਿੰਦਰ, ਐਮ.ਸੀ ਸੰਦੀਪ ਚਲਾਨਾ, ਵਾਰਡ ਇੰਚਾਰਜ 23 ਤੋ ਅਨਿਲ ਸੇਠੀ, ਵਾਰਡ ਇੰਚਾਰਜ 22 ਤੋ ਜਸਕਰਨ, ਵਿਧਾਇਕ ਦਫ਼ਤਰ ਇੰਚਾਰਜ ਹਰੀਸ਼ ਠਾਕੁਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ|

ਸੀ.ਐੱਮ.ਦੀ ਯੋਗਸ਼ਾਲਾ ਤਹਿਤ ਫਾਜ਼ਿਲਕਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਤੇ ਬਜ਼ੁਰਗ ਰੋਜ਼ਾਨਾ ਕਰ ਰਹੇ ਹਨ ਯੋਗਾਅਬੋਹਰ ਦੀ ਢਾਣੀ ਕਰਨੈਲ ਸਿੰਘ ਤ...
03/09/2026

ਸੀ.ਐੱਮ.ਦੀ ਯੋਗਸ਼ਾਲਾ ਤਹਿਤ ਫਾਜ਼ਿਲਕਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਤੇ ਬਜ਼ੁਰਗ ਰੋਜ਼ਾਨਾ ਕਰ ਰਹੇ ਹਨ ਯੋਗਾ
ਅਬੋਹਰ ਦੀ ਢਾਣੀ ਕਰਨੈਲ ਸਿੰਘ ਤੋਂ 95 ਸਾਲਾ ਮਾਤਾ ਭਾਗਾ ਬਾਈ ਵੀ ਯੋਗਾ ਕਰਨ ਪਹੁੰਚੀ, ਨੌਜਵਾਨਾਂ ਤੇ ਬਜ਼ੁਰਗਾਂ ਲਈ ਬਣੀ ਮਿਸ਼ਾਲ
ਫਾਜ਼ਿਲਕਾ 3 ਸਤੰਬਰ 2026:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਿਰੋਗ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦੇ ਮੰਤਵ ਨਾਲ ਚਲਾਈ ਜਾ ਰਹੀ ਸੀ.ਐੱਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਹਰ ਰੋਜ਼ ਸਵੇਰੇ ਅਤੇ ਸ਼ਾਮ ਮੁਫ਼ਤ ਯੋਗਾ ਕਲਾਸਾਂ ਰਾਹੀਂ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਸਿਹਤਮੰਦ ਜੀਵਨਸ਼ੈਲੀ ਵੱਲ ਕਦਮ ਵਧਾ ਰਹੇ ਹਨ। ਯੋਗਾ ਪ੍ਰਤੀ ਲੋਕਾਂ ਦੀ ਦਿਲਚਸਪੀ ਲਗਾਤਾਰ ਵਧ ਰਹੀ ਹੈ ਅਤੇ ਹਰ ਉਮਰ ਵਰਗ ਦੇ ਲੋਕ ਇਨ੍ਹਾਂ ਕਲਾਸਾਂ ਵਿੱਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਯੋਗਾ ਕੁਆਰਡੀਨੇਟਰ ਰਾਧੇ ਸ਼ਾਮ ਨੇ ਦੱਸਿਆ ਕਿ ਅਬੋਹਰ ਦੀ ਢਾਣੀ ਕਰਨੈਲ ਸਿੰਘ ਤੋਂ 95 ਸਾਲਾ ਮਾਤਾ ਭਾਗਾ ਬਾਈ ਰੋਜ਼ਾਨਾ ਯੋਗਾ ਕਰਨ ਲਈ ਪਹੁੰਚ ਰਹੇ ਹਨ ਤੇ ਇਹ ਬਜ਼ੁਰਗ ਮਾਤਾ ਨੌਜਵਾਨਾਂ ਤੇ ਬਜ਼ੁਰਗਾਂ ਲਈ ਬਣੀ ਇੱਕ ਮਿਸ਼ਾਲ ਬਣੇ ਹੋਏ ਹਨ। ਇਸ ਤੋਂ ਇਲਾਵਾ ਇਨ੍ਹਾਂ ਯੋਗ ਕਲਾਸਾਂ ਵਿੱਚ ਪਹੁੰਚ ਰਹੇ ਰਿੰਪਲ ਤੇ ਨੀਤੂ ਬਾਲਾ ਨੇ ਆਪਣੇ ਸਰਵਾਈਕਲ, ਬਿਮਲਾ ਰਾਣੀ ਨੇ ਵੀ ਹਾਈ ਬਲੱਡ ਪ੍ਰੈਸ਼ਰ ਅਤੇ ਸਵਰਨਾ ਰਾਣੀ ਨੇ ਆਪਣੀ ਪਿਸ਼ਾਬ ਨਾਲ ਸਬੰਧਿਤ ਬਿਮਾਰੀ ਤੋਂ ਨਿਜ਼ਾਤ ਪਾਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਤਜ਼ਰਬੇਕਾਰ ਯੋਗਾ ਟ੍ਰੇਨਰਾਂ ਰਾਹੀਂ ਨਿਯਮਿਤ ਤੌਰ 'ਤੇ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਨਾਲ ਲੋਕਾਂ ਦੀ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਵਿੱਚ ਵੀ ਸਕਾਰਾਤਮਕ ਸੁਧਾਰ ਆ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ 110 ਯੋਗਾ ਟਰੇਨਰਾਂ ਵੱਲੋਂ 575 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਹੁਣ ਤੱਕ ਲਗਭਗ 23 ਹਜ਼ਾਰ ਮੈਂਬਰ ਰਜਿਸਟਰਡ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਅੰਕੜੇ ਜ਼ਿਲ੍ਹੇ ਵਿੱਚ ਯੋਗਾ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਅਤੇ ਉਤਸ਼ਾਹ ਨੂੰ ਦਰਸਾਉਂਦੇ ਹਨ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਆਪਣੀ ਰੋਜ਼ਾਨਾ ਦੀ ਜੀਵਨਸ਼ੈਲੀ ਵਿੱਚ ਯੋਗਾ ਨੂੰ ਸ਼ਾਮਲ ਕਰਕੇ ਤੰਦਰੁਸਤ ਅਤੇ ਨਿਰੋਗ ਜੀਵਨ ਵੱਲ ਕਦਮ ਵਧਾ ਸਕਦੇ ਹਨ, ਇਸ ਲਈ ਉਹ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਮੁਹੱਲੇ ਦੇ ਘੱਟੋ-ਘੱਟ 25 ਵਿਅਕਤੀ ਯੋਗਾ ਕਲਾਸਾਂ ਸ਼ੁਰੂ ਕਰਵਾਉਣ ਦੇ ਇੱਛੁਕ ਹੋਣ ਤਾਂ ਪੰਜਾਬ ਸਰਕਾਰ ਵੱਲੋਂ ਉਥੇ ਮੁਫ਼ਤ ਯੋਗਾ ਟਰੇਨਰ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਸ਼ੁਰੂ ਕਰਵਾਉਣ ਜਾਂ ਹੋਰ ਜਾਣਕਾਰੀ ਲਈ 76694-00500 'ਤੇ ਮਿਸਡ ਕਾਲ ਦਿੱਤੀ ਜਾ ਸਕਦੀ ਹੈ ਜਾਂ 78888-40148 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ cmdiyogshala.punjab.gov.in 'ਤੇ ਰਜਿਸਟ੍ਰੇਸ਼ਨ ਕਰਕੇ ਵੀ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਸਕਦਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ - ਰਨ ਫਾਰ ਐਕੁਐਲਟੀ ਕਰਵਾਈ ਗਈਸਹਾਇਕ ...
03/09/2026

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ - ਰਨ ਫਾਰ ਐਕੁਐਲਟੀ ਕਰਵਾਈ ਗਈ

ਸਹਾਇਕ ਕਮਿਸ਼ਨਰ ਅਤੇ ਅੰਡਰ ਟ੍ਰੇਨਿੰਗ ਅਫਸਰ ਸੁਬਰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਖਿਡਾਰੀਆਂ ਨੇ ਲਿਆ ਭਾਗ

ਫਾਜ਼ਿਲਕਾ 3 ਸਤੰਬਰ 2026…
ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕਰਵਾਈ । ਜਿਸ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਤੋਂ ਕੀਤੀ ਗਈ। ਸਹਾਇਕ ਕਮਿਸ਼ਨਰ ਹਰਬੰਸ ਸਿੰਘ ਅਤੇ ਅੰਡਰ ਟ੍ਰੇਨਿੰਗ ਅਫਸਰ ਸੁਬਰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਖਿਡਾਰੀਆਂ (ਲੜਕੇ/ਲੜਕੀਆਂ) ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਵਿੱਚ ਸ਼ਿਰਕਤ ਕੀਤੀ ਗਈ ।
ਇਹ ਮੈਰਾਥਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਇੰਡੀਅਨ ਆਇਲ ਪੈਟਰੋਲ ਪੰਪ, ਸੁਲੇਮਾਨਕੀ ਫਾਜ਼ਿਲਕਾ ਰੋਡ , ਸੁਰੇਸ਼ਵਾਲਾ ਤੱਕ ਪਹੁੰਚੀ ਅਤੇ ਮੁੜ ਵਾਪਸ ਫਿਰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ, ਫਾਜ਼ਿਲਕਾ ਵਿਖੇ ਸਮਾਪਤ ਹੋਈ । ਇਸ ਮੈਰਾਥਾਨ ਵਿਚ ਕੁੱਲ 5 ਕਿਲੋਮੀਟਰ ਦੀ ਰੇਸ ਕਰਵਾਈ ਗਈ ਹੈ ਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਸਮੂਹ ਹਾਜ਼ਰ ਬੱਚਿਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ “ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ 650 ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ‘ਤੇ ਮਨਾ ਰਹੀ ਹੈ , ਜਿਸ ਤਹਿਤ ਨਰੋਏ ਸਮਾਜ ਦੀ ਸਿਰਜਣਾ ਲਈ ਇਹ ਮੈਰਾਥਨ ਕਰਵਾਈ ਗਈ ਹੈ। ਉਨ੍ਹਾਂ ਨੇ ਸਮੂਹ ਭਾਗ ਲੈਣ ਵਾਲੇ ਖਿਡਾਰੀਆਂ, ਬੱਚਿਆਂ ਅਤੇ ਸਮੂਹ ਜਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ।
ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਮੈਰਾਥਾਨ ਤੋਂ ਸਾਨੂੰ ਪ੍ਰੇਰਨਾ ਮਿਲਦੀ ਹੈ ਕਿ ਖੇਡਾਂ ਹੀ ਜੀਵਨ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ ਤਾਂ ਖੇਡਾਂ ਹੀ ਇਕ ਉਹ ਰਸਤਾ ਹੈ, ਜੋ ਸਾਨੂੰ ਨਸ਼ਿਆਂ ਜਿਹੀ ਨਾਮੁਰਾਦ ਬਿਮਾਰੀ ਤੋਂ ਦੂਰ ਰਹਿਣ ਵਿਚ ਮਦਦ ਕਰਦੀਆਂ ਹਨ।
ਅੰਡਰ ਟ੍ਰੇਨਿੰਗ ਅਫਸਰ ਸੁਬਰਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਪੰਜਾਬ ਦੇ ਸਮੂਹ ਜਿਲ੍ਹਿਆਂ ਵਿਚ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੈਰਾਥਾਨ ਸਾਨੂੰ ਸਿਖਾਉਂਦੀ ਹੈ ਕਿ ਬਿਨ੍ਹਾਂ ਕਿਸੇ ਭੇਦ ਭਾਵ ਦੇ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਹਰੇਕ ਵਰਗ ਇਸ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕਰਵਾਈ ਗਈ ਇਸ ਮੈਰਾਥਾਨ ਰਾਹੀਂ ਇਹ ਸੁਨੇਹਾ ਮਿਲਦਾ ਹੈ ਕਿ ਖੇਡਾਂ ਹੀ ਸਾਡੀ ਜਿੰਦਗੀ ਦਾ ਮਹੱਤਵਪੂਰਨ ਹਿੱਸਾ ਹੈ ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਟੀ-ਸ਼ਰਟ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਗਈ ਹੈ । ਉਨ੍ਹਾਂ ਦੱਸਿਆ ਕਿ ਮੈਰਾਥਾਨ ਨੂੰ ਰਨ ਆਫ ਇਕੁਐਲਟੀ ਦਾ ਨਾਮ ਦੇਣ ਦਾ ਮਕਸਦ ਵੱਖ ਵੱਖ ਧਰਮਾਂ ਦੇ ਖਿਡਾਰੀ ਬਿਨ੍ਹਾਂ ਕਿਸੇ ਭੇਦ ਭਾਵ ਦੇ ਇਸ ਵਿਚ ਹਿੱਸਾ ਲੈ ਸਕਣ ਅਤੇ ਖਿਡਾਰੀਆਂ ਵਿਚ ਆਪਸੀ ਭਾਈਚਾਰਾ ਬਰਕਰਾਰ ਰਹੇ।
ਇਸ ਮੌਕੇ ਡੀ.ਐੱਸ.ਪੀ. ਅਵਿਨਾਸ਼ ਚੰਦਰ ਸਮੇਤ ਖੇਡ ਵਿਭਾਗ ਤੋਂ ਜਤਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਖਿਡਾਰੀ ਹਾਜ਼ਰ ਸਨ।

Address

Fazilka

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Website

Alerts

Be the first to know and let us send you an email when District Public Relations Office Fazilka posts news and promotions. Your email address will not be used for any other purpose, and you can unsubscribe at any time.

Shortcuts

Share