shiromani akali loktantrik morcha

shiromani akali loktantrik morcha Contact information, map and directions, contact form, opening hours, services, ratings, photos, videos and announcements from shiromani akali loktantrik morcha, Political Party, Aashima jewellers, Jagraon.

ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚੇ ਦੀ ਵੱਧ ਰਹੀ ਲੋਕਪ੍ਰੀਅਤਾ, ਪ੍ਰਬਜੋਤ ਪਾਲ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਜ਼ਿੰਮੇਵਾਰੀਅੰਮ੍ਰਿਤਸਰ: ਸ਼੍ਰੋਮਣੀ ਅ...
19/08/2026

ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚੇ ਦੀ ਵੱਧ ਰਹੀ ਲੋਕਪ੍ਰੀਅਤਾ, ਪ੍ਰਬਜੋਤ ਪਾਲ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਜ਼ਿੰਮੇਵਾਰੀ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚੇ ਦੀਆਂ ਲੋਕਪੱਖੀ ਗਤੀਵਿਧੀਆਂ ਅਤੇ ਲੋਕਾਂ ਦੇ ਹੱਕਾਂ ਲਈ ਲਗਾਤਾਰ ਉਠਾਈ ਜਾ ਰਹੀ ਆਵਾਜ਼ ਦੇ ਚੱਲਦਿਆਂ ਮੋਰਚੇ ਦੀ ਲੋਕਪ੍ਰੀਅਤਾ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕ ਮੋਰਚੇ ਦੀ ਵਿਚਾਰਧਾਰਾ ਅਤੇ ਲੋਕ ਹਿੱਤਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਮੋਰਚੇ ਨਾਲ ਜੁੜ ਰਹੇ ਹਨ।
ਮੋਰਚੇ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਿਲ੍ਹਾ ਪੱਧਰ ’ਤੇ ਸੰਗਠਨ ਨੂੰ ਸਰਗਰਮ ਕਰਨ ਦੇ ਮਕਸਦ ਨਾਲ ਪ੍ਰਬਜੋਤ ਪਾਲ ਨੂੰ ਜ਼ਿਲ੍ਹਾ ਇੰਚਾਰਜ ਅੰਮ੍ਰਿਤਸਰ (ਮਹਿਲਾ ਵਿੰਗ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਮੋਰਚੇ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਵੱਲੋਂ ਪ੍ਰਬਜੋਤ ਪਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਮੀਦ ਪ੍ਰਗਟ ਕੀਤੀ ਗਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕਪੱਖੀ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਿਹਨਤ ਕਰਨਗੇ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮੋਰਚੇ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਪ੍ਰਬਜੋਤ ਪਾਲ ਨੇ ਮੋਰਚੇ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨਾਲ ਜੁੜੇ ਮੁੱਦਿਆਂ, ਇਨਸਾਫ਼, ਸਨਮਾਨ ਅਤੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਮਹਿਲਾ ਵਿੰਗ ਨੂੰ ਹੋਰ ਸਰਗਰਮ ਕੀਤਾ ਜਾਵੇਗਾ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸੰਗਠਨ ਦਾ ਵਿਸਥਾਰ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਮੋਰਚੇ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰਿਕ ਅਧਿਕਾਰਾਂ ਲਈ ਆਪਣੀ ਆਵਾਜ਼ ਹੋਰ ਬੁਲੰਦ ਕਰਦਾ ਰਹੇਗਾ।
ਮੋਰਚੇ ਵੱਲੋਂ ਪ੍ਰਬਜੋਤ ਪਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

10/08/2026

17/07/2026
28/06/2026

ਭੈਣੀ ਅਰਾਈਆਂ ਵਿਖੇ ਪੀਰ ਦੀ ਦਰਗਾਹ ਦੇ ਸਭਿਆਚਾਰਕ ਮੇਲੇ ਵਿੱਚ ਗੁਰਸੇਵਕ ਸਿੰਘ ਮੱਲ੍ਹਾ ਤੇ ਡਾ. ਨਿਰਭੈ ਸਿੰਘ ਦਾ ਸਿਰੋਪਾਓ ਨਾਲ ਸਨਮਾਨ
ਭੈਣੀ ਅਰਾਈਆਂ, 28 ਜੂਨ: ਪਿੰਡ ਭੈਣੀ ਅਰਾਈਆਂ ਵਿਖੇ ਪੀਰ ਦੀ ਦਰਗਾਹ 'ਤੇ ਕਰਵਾਏ ਗਏ ਸਾਲਾਨਾ ਸਭਿਆਚਾਰਕ ਮੇਲੇ ਵਿੱਚ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਗੁਰਸੇਵਕ ਸਿੰਘ ਮੱਲ੍ਹਾ ਅਤੇ ਸੂਬਾ ਸਕੱਤਰ ਡਾ. ਨਿਰਭੈ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਿਕ ਕਮੇਟੀ ਵੱਲੋਂ ਦੋਵਾਂ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸਨਮਾਨ ਉਪਰੰਤ ਗੁਰਸੇਵਕ ਸਿੰਘ ਮੱਲ੍ਹਾ ਨੇ ਪ੍ਰਬੰਧਿਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੀਰਾਂ ਦੀਆਂ ਦਰਗਾਹਾਂ 'ਤੇ ਲੱਗਣ ਵਾਲੇ ਸਭਿਆਚਾਰਕ ਮੇਲੇ ਸਾਡੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੇ ਹੋਣ ਦੇ ਨਾਲ-ਨਾਲ ਸਮਾਜਿਕ ਏਕਤਾ, ਭਾਈਚਾਰਕ ਸਾਂਝ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਦੇ ਹਨ।
ਇਸ ਮੌਕੇ ਸਨਮਾਨ ਸਮਾਰੋਹ ਦੌਰਾਨ ਮੰਚ 'ਤੇ ਬਿੰਦਰ ਸਿੰਘ ਭੈਣੀ, ਸਾਬਕਾ ਸਰਪੰਚ ਸਤਨਾਮ ਸਿੰਘ ਤਲਵਾੜਾ ਸਮੇਤ ਪ੍ਰਬੰਧਿਕ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਸਮਾਗਮ ਨੂੰ ਸਫ਼ਲ ਬਣਾਇਆ।

18/06/2026
ਪਿੰਡ ਮਾਣੂੰਕੇ ਦੇ ਸੂਏ ਉੱਪਰ ਬਣ ਰਹੇ ਪੁਲ ਨੂੰ ਲੈ ਕੇ ਵਿਵਾਦ ਗਹਿਰਾਇਆ, SALM ਵੱਲੋਂ ਉੱਚ ਪੱਧਰੀ ਜਾਂਚ ਦੀ ਮੰਗਮਾਣੂੰਕੇ (ਜਗਰਾਓਂ), 17 ਜੂਨ: ਪ...
17/06/2026

ਪਿੰਡ ਮਾਣੂੰਕੇ ਦੇ ਸੂਏ ਉੱਪਰ ਬਣ ਰਹੇ ਪੁਲ ਨੂੰ ਲੈ ਕੇ ਵਿਵਾਦ ਗਹਿਰਾਇਆ, SALM ਵੱਲੋਂ ਉੱਚ ਪੱਧਰੀ ਜਾਂਚ ਦੀ ਮੰਗ
ਮਾਣੂੰਕੇ (ਜਗਰਾਓਂ), 17 ਜੂਨ: ਪਿੰਡ ਮਾਣੂੰਕੇ ਵਿਖੇ ਸੂਏ ਉੱਪਰ ਬਣਾਏ ਜਾ ਰਹੇ ਪੁਲ ਨੂੰ ਲੈ ਕੇ ਵਿਵਾਦ ਮੁੜ ਭਖ ਗਿਆ ਹੈ। ਇਸ ਮਾਮਲੇ ਸਬੰਧੀ ਪਿੰਡ ਵਾਸੀ ਮਨਜੀਤ ਕੌਰ ਪਤਨੀ ਕੇਵਲ ਸਿੰਘ ਵੱਲੋਂ ਪਹਿਲਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਦੀ ਸੁਣਵਾਈ ਦੌਰਾਨ ਮਾਣਯੋਗ ਹਾਈ ਕੋਰਟ ਵੱਲੋਂ ਇੱਕ ਕਮੇਟੀ ਗਠਿਤ ਕਰਕੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੱਸਿਆ ਦਾ ਹੱਲ ਕੱਢਣ ਅਤੇ ਉਸ ਤੋਂ ਬਾਅਦ ਪੁਲ ਦਾ ਕੰਮ ਕਰਨ ਲਈ ਕਿਹਾ ਗਿਆ ਸੀ।
ਦੋਸ਼ ਹੈ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬਜਾਏ ਸਬੰਧਤ ਵਿਭਾਗ ਅਤੇ ਪਿੰਡ ਪੰਚਾਇਤ ਵੱਲੋਂ ਪੁਲ ਦਾ ਨਿਰਮਾਣ ਜਾਰੀ ਰੱਖਿਆ ਗਿਆ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਆਪਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਪੁਲਿਸ ਦੇ ਦਬਾਅ ਹੇਠ ਉਨ੍ਹਾਂ ਨੂੰ ਡਰਾ-ਧਮਕਾ ਕੇ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਉਨ੍ਹਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਕਾਰਨ ਉਹ ਆਪਣੀ ਗੱਲ ਖੁੱਲ੍ਹ ਕੇ ਨਹੀਂ ਰੱਖ ਸਕੇ।
ਮਨਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦਾ ਕਹਿਣਾ ਹੈ ਕਿ ਪੁਲ ਦੀ ਡਿਜ਼ਾਈਨ ਅਤੇ ਰੈਂਪ ਦੀ ਉਚਾਈ ਇਸ ਤਰ੍ਹਾਂ ਰੱਖੀ ਗਈ ਹੈ ਕਿ ਉਨ੍ਹਾਂ ਦੇ ਘਰ ਤੱਕ ਆਉਣ-ਜਾਣ ਵਿੱਚ ਗੰਭੀਰ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਦੇ ਅਨੁਸਾਰ ਰੈਂਪ ਦੀ ਉਚਾਈ ਬਹੁਤ ਜ਼ਿਆਦਾ ਹੋਣ ਕਾਰਨ ਨਾ ਤਾਂ ਵਾਹਨ ਆਸਾਨੀ ਨਾਲ ਘਰ ਤੱਕ ਪਹੁੰਚ ਸਕਦੇ ਹਨ ਅਤੇ ਨਾ ਹੀ ਰੋਜ਼ਾਨਾ ਆਵਾਜਾਈ ਸੁਰੱਖਿਅਤ ਢੰਗ ਨਾਲ ਹੋ ਸਕਦੀ ਹੈ। ਪਰਿਵਾਰ ਨੇ ਖ਼ਦਸ਼ਾ ਜਤਾਇਆ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।
ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ (SALM) ਦੇ ਰਾਸ਼ਟਰੀ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਨਾਗਰਿਕ ਨੇ ਆਪਣੀ ਸਮੱਸਿਆ ਨੂੰ ਲੈ ਕੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਅਦਾਲਤ ਵੱਲੋਂ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਉਨ੍ਹਾਂ ਦੀ ਪਾਲਣਾ ਕਰਨਾ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਡਰਾ-ਧਮਕਾ ਕੇ ਜਾਂ ਦਬਾਅ ਹੇਠ ਰੱਖ ਕੇ ਵਿਕਾਸ ਕਾਰਜ ਕਰਨਾ ਲੋਕਤੰਤਰਿਕ ਮਰਿਆਦਾਵਾਂ ਦੇ ਉਲਟ ਹੈ।
ਗੁਰਸੇਵਕ ਸਿੰਘ ਨੇ ਦੋਸ਼ ਲਾਇਆ ਕਿ ਪੁਲ ਦੀ ਬਣਤਰ ਅਤੇ ਰੈਂਪ ਦੀ ਉਚਾਈ ਕਾਰਨ ਪੀੜਤ ਪਰਿਵਾਰ ਨੂੰ ਬੇਵਜ੍ਹਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਤਕਨੀਕੀ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਇਸ ਮਾਮਲੇ ਦੀ ਜਾਂਚ ਨਾ ਕੀਤੀ ਗਈ ਤਾਂ ਭਵਿੱਖ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ, ਜਿਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗਾਂ ਉੱਪਰ ਹੋਵੇਗੀ।
SALM ਦੇ ਰਾਸ਼ਟਰੀ ਪ੍ਰਧਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਮਹਿਕਮਿਆਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਾਂਚ ਪੂਰੀ ਹੋਣ ਤੱਕ ਮੌਕੇ 'ਤੇ ਪ੍ਰੀਮਿਕਸ ਜਾਂ ਹੋਰ ਨਿਰਮਾਣ ਕਾਰਜ ਨੂੰ ਰੋਕਿਆ ਜਾਵੇ ਤਾਂ ਜੋ ਕਿਸੇ ਪੱਖ ਨਾਲ ਅਨਿਆਇ ਨਾ ਹੋਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਉੱਧਰ, ਇਸ ਮਾਮਲੇ ਦੇ ਦੁਬਾਰਾ ਹਾਈ ਕੋਰਟ ਤੱਕ ਪਹੁੰਚਣ ਨਾਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੀ ਕਾਰਵਾਈ ਉੱਪਰ ਵੀ ਕਈ ਸਵਾਲ ਖੜ੍ਹੇ ਹੋ ਰਹੇ ਹਨ। ਮਨਜੀਤ ਕੌਰ ਦੇ ਗੁਆਂਢੀ ਬਜ਼ੁਰਗ ਇਕੱਠੇ ਹੋਕੇ ਨਾਲ਼ੇ ਦੀ ਗੰਦਗੀ ਦਾ ਢੇਰ ਲਾਕੇ ਉਸਨੂੰ ਘਰੋਂ ਸਕੂਟਰੀ ਕੱਢਣ ਤੋਂ ਅਉਖਾ ਕਰਦੇ ਨੇ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਇਸ ਲੜਕੀ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ

15/06/2026

Address

Aashima Jewellers
Jagraon
142026

Alerts

Be the first to know and let us send you an email when shiromani akali loktantrik morcha posts news and promotions. Your email address will not be used for any other purpose, and you can unsubscribe at any time.

Shortcuts

Share