25/06/2026
ਆਮ ਆਦਮੀ ਪਾਰਟੀ ਮਹਿਲਾ ਵਿੰਗ ਵੱਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਫਾਰਮ ਭਰਨ ਦੀ ਮੁਹਿੰਮ ਤੇਜ਼ |
ਪੰਜਾਬ ਸਰਕਾਰ ਦੀ ਅਹਿਮ ਭਲਾਈ ਸਕੀਮ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣ ਦੇ ਉਦੇਸ਼ ਨਾਲ, ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਕੋਆਰਡੀਨੇਟਰ ਆਸ਼ਾ ਰਾਣੀ ਸਮਰਾਏ ਵੱਲੋਂ ਆਪਣੇ ਹਲਕੇ ਵਿੱਚ ਕੈਂਪ ਲਗਾ ਕੇ ਲੋੜਵੰਦ ਮਹਿਲਾਵਾਂ ਦੇ ਫਾਰਮ ਭਰਵਾਏ ਗਏ।