District Public Relations Office Malerkotla

District Public Relations Office Malerkotla Public Page for District Public Relations Office, Malerkotla

ਸ਼ਹੀਦ ਨਿਰਮਲ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ...
17/08/2026

ਸ਼ਹੀਦ ਨਿਰਮਲ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸ਼ਰਧਾ ਦੇ ਫੁੱਲ ਭੇਟ

ਮਾਲੇਰਕੋਟਲਾ 17 ਅਗਸਤ:

ਪਿੰਡ ਭੂਰਥਲਾ ਮੰਡੇਰ ਵਿਖੇ ਦੇਸ਼ ਦੀ ਰੱਖਿਆ ਲਈ 1971 ਦੇ ਭਾਰਤ-ਪਾਕਿਸਤਾਨ ਯੁੱਧ ਦੌਰਾਨ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਨਿਰਮਲ ਸਿੰਘ ਦੀ ਯਾਦ ਵਿੱਚ ਸਥਾਪਿਤ ਸ਼ਹੀਦੀ ਸਮਾਰਕ ਵਿਖੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਅਤੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮਹਾਨ ਸ਼ਹੀਦ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਅਤੇ 15 ਪੰਜਾਬ ਬਟਾਲੀਅਨ ਦੇ ਫੌਜੀ ਜਵਾਨਾਂ ਵੱਲੋਂ ਵੀ ਸ਼ਹੀਦ ਨੂੰ ਨਮਨ ਕੀਤਾ ਗਿਆ।

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਕਿਹਾ ਕਿ ਸ਼ਹੀਦ ਨਿਰਮਲ ਸਿੰਘ ਵਰਗੇ ਸੂਰਮੇ ਸਾਡੇ ਦੇਸ਼ ਦੀ ਅਮੁੱਲੀ ਵਿਰਾਸਤ ਹਨ, ਜਿਨ੍ਹਾਂ ਦੀ ਬਹਾਦਰੀ ਅਤੇ ਦੇਸ਼ਭਗਤੀ ਹਰ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣਾ ਜੀਵਨ ਵਾਰ ਦੇਣ ਵਾਲੇ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ, ਅਮਨ ਅਤੇ ਸੁਰੱਖਿਆ ਦਾ ਮਾਣ ਮਾਣ ਰਹੇ ਹਾਂ। ਸ਼ਹੀਦ ਨਿਰਮਲ ਸਿੰਘ ਨੇ ਦੁਸਮਣਾ ਦਾ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਰਾਵੀ ਦਰਿਆ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ, ਪਰ ਦੁਸ਼ਮਣ ਅੱਗੇ ਸਮਰਪਣ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਹਾਦਤ ਕਦੇ ਵੀ ਵਿਅਰਥ ਨਹੀਂ ਜਾਂਦੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਸਪੂਤ ਦੀ ਕੁਰਬਾਨੀ ਤੋਂ ਦੇਸ਼ ਪ੍ਰੇਮ ਦੀ ਪ੍ਰੇਰਣਾ ਲੈਣੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਸ਼ਹੀਦ ਨਿਰਮਲ ਸਿੰਘ ਦੀ ਕੁਰਬਾਨੀ ਸਿਰਫ਼ ਪਿੰਡ ਭੂਰਥਲਾ ਮੰਡੇਰ ਜਾਂ ਮਾਲੇਰਕੋਟਲਾ ਲਈ ਹੀ ਨਹੀਂ, ਸਗੋਂ ਸਮੁੱਚੇ ਦੇਸ਼ ਲਈ ਮਾਣ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਗਾਥਾਵਾਂ ਨੂੰ ਯਾਦ ਕਰਨਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਜੀਵਨ ਤੋਂ ਸਾਨੂੰ ਦੇਸ਼ ਪ੍ਰਤੀ ਫਰਜ਼, ਹਿੰਮਤ, ਅਨੁਸ਼ਾਸਨ ਅਤੇ ਸਮਰਪਣ ਦੀ ਸਿੱਖਿਆ ਮਿਲਦੀ ਹੈ। ਉਨ੍ਹਾਂ ਸ਼ਹੀਦ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਹਰ ਸਾਲ ਕਰਵਾਏ ਜਾਂਦੇ ਸ਼ਰਧਾਂਜਲੀ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

ਜ਼ਿਕਰਯੋਗ ਹੈ ਕਿ ਸ਼ਹੀਦ ਨਿਰਮਲ ਸਿੰਘ ਦਾ ਜਨਮ 10 ਮਾਰਚ 1950 ਨੂੰ ਮਾਤਾ ਇੰਦ ਕੌਰ ਅਤੇ ਪਿਤਾ ਕਰਤਾਰ ਸਿੰਘ ਦੇ ਘਰ ਪਿੰਡ ਭੂਰਥਲਾ ਮੰਡੇਰ ਵਿਖੇ ਹੋਇਆ। ਉਹ 3 ਫਰਵਰੀ 1968 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਏ ਅਤੇ 15 ਪੰਜਾਬ ਬਟਾਲੀਅਨ ਵਿੱਚ ਦੇਸ਼ ਸੇਵਾ ਨਿਭਾਈ। ਉਹ ਬਾਸਕਟਬਾਲ ਦੇ ਉੱਚ ਕੋਟੀ ਦੇ ਖਿਡਾਰੀ ਵੀ ਸਨ। 1971 ਦੇ ਭਾਰਤ-ਪਾਕਿਸਤਾਨ ਯੁੱਧ ਦੌਰਾਨ ਉਨ੍ਹਾਂ ਨੇ ਅਸਾਧਾਰਣ ਬਹਾਦਰੀ ਅਤੇ ਰਣਨੀਤਿਕ ਸੂਝ-ਬੂਝ ਦਾ ਪ੍ਰਦਰਸ਼ਨ ਕਰਦਿਆਂ ਦੇਸ਼ ਦੀ ਰੱਖਿਆ ਵਿੱਚ ਆਪਣੀ ਜਾਨ ਨਿਛਾਵਰ ਕਰ ਦਿੱਤੀ।

ਸ਼ਹੀਦ ਨਿਰਮਲ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇਹ ਭਾਵਨਾ ਸੱਚ ਸਾਬਤ ਹੁੰਦੀ ਹੈ ਕਿ “ਸ਼ਹੀਦਾਂ ਦੀਆਂ ਕੁਰਬਾਨੀਆਂ ਉੱਤੇ ਸਦਾ ਮਾਣ ਰਹੇਗਾ, ਉਨ੍ਹਾਂ ਦਾ ਨਾਂ ਦੇਸ਼ ਦੀ ਮਿੱਟੀ ਵਿੱਚ ਸਦਾ ਅਮਰ ਰਹੇਗਾ।” ਸ਼ਹੀਦ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਆਪਣੇ ਸਪੂਤ ਦੀ ਕੁਰਬਾਨੀ ਉਨ੍ਹਾਂ ਲਈ ਮਾਣ ਅਤੇ ਦੇਸ਼ ਪ੍ਰਤੀ ਫਰਜ਼ ਨਿਭਾਉਣ ਦੀ ਪ੍ਰੇਰਣਾ ਹੈ।

ਇਸ ਮੌਕੇ 15 ਪੰਜਾਬ ਬਟਾਲੀਅਨ ਦੇ ਜਵਾਨਾਂ ਵੱਲੋਂ ਸ਼ਹੀਦ ਨਿਰਮਲ ਸਿੰਘ ਦੇ ਸਮਾਰਕ ਨੂੰ ਸਲਾਮੀ ਭੇਟ ਕੀਤੀ ਗਈ ਅਤੇ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।

ਇਸ ਮੌਕੇ ਨਾਇਬ ਤਹਿਸੀਲਦਾਰ ਅਮਰਗੜ੍ਹ ਪ੍ਰਵੀਨ ਕੁਮਾਰ, ਕਾਰਜਕਾਰੀ ਸਰਪੰਚ ਅਮਰਜੀਤ ਸਿੰਘ, ਹਲਕਾ ਇੰਚਾਰਜ ਬੀ.ਜੇ.ਪੀ ਹੀਰਾ ਸਿੰਘ ਅਮਰਗੜ੍ਹ ਤੋਂ ਇਲਾਵਾ ਸ਼ਹੀਦ ਨਿਰਮਲ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਪਿੰਡ ਭੂਰਥਲਾ ਮੰਡੇਰ ਵੱਲੋਂ ਮੁੱਖ ਪ੍ਰਬੰਧਕ ਸਾਬਕਾ ਕੈਪਟਨ ਚਮਕੌਰ ਸਿੰਘ, ਖਜਾਨਚੀ ਸਾਬਕਾ ਸੂਬੇਦਾਰ ਬਿੱਕਰ ਸਿੰਘ, ਜਨਰਲ ਸਕੱਤਰ ਸਾਬਕਾ ਸੂਬੇਦਾਰ ਪ੍ਰਗਟ ਸਿੰਘ, ਮੁੱਖ ਸਲਾਹਕਾਰ ਸਾਬਕਾ ਹੌਲਦਾਰ ਜੋਗਿੰਦਰ ਸਿੰਘ, ਸਾਬਕਾ ਸੂਬੇਦਾਰ ਇਕਬਾਲ ਸਿੰਘ, ਸਾਬਕਾ ਸੂਬੇਦਾਰ ਜਗਤਾਰ ਸਿੰਘ, ਰਾਜਿੰਦਰ ਸਿੰਘ, ਗੁਰਜੰਟ ਸਿੰਘ, ਦਵਿੰਦਰ ਸਿੰਘ, ਚਮਕੌਰ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ, ਡਾ. ਦਵਿੰਦਰ ਸਿੰਘ, ਲਖਵੀਰ ਸਿੰਘ, ਜਤਿੰਦਰ ਸਿੰਘ, ਮਨਪ੍ਰੀਤ ਸਿੰਘ , ਸੁਖਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

17/08/2026

ਪੰਜਾਬ ਸਰਕਾਰ ਵੱਲੋਂ ਯੋਗਤਾ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 69,093 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਬਿਨਾਂ ਸਿਫ਼ਾਰਸ਼ ਅਤੇ ਬਿਨਾਂ ਕਿਸੇ ਭੇਦਭਾਵ ਦੇ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਦੇਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

#ਪੰਜਾਬ_ਸਰਕਾਰ

 Period for filing Claims & Objections is now underway, and young voters are actively participating in the electoral pro...
16/08/2026


Period for filing Claims & Objections is now underway, and young voters are actively participating in the electoral process.

During today’s Special Camp, a young girl submitted Form 6 to register as a voter.

Her enthusiasm reflects a growing commitment to democracy.



Election Commission of India
Press Information Bureau - PIB, Government of India
DDNewsLive

Following the publication of the Draft Electoral Roll on 13 August 2026, a Special Camp was held today at every polling ...
16/08/2026

Following the publication of the Draft Electoral Roll on 13 August 2026, a Special Camp was held today at every polling booth across Punjab.

Voters visited their respective polling booths to check their names in the draft electoral roll, with BLOs available to assist and guide them.

Stay informed. Check your name. Be an active voter.



Election Commission of India
Press Information Bureau - PIB, Government of India
DDNewsLive

ਸੁਤੰਤਰਤਾ ਦਿਵਸ ਮੌਕੇ ਮਾਲੇਰਕੋਟਲਾ ਦੇ ਚਾਰ ਬੀ.ਐਲ.ਓਜ਼ ਐਸ.ਆਈ.ਆਰ.-2026 ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ   ਮਾਲੇਰਕੋਟਲਾ  ਸੁਤੰਤਰਤਾ...
16/08/2026

ਸੁਤੰਤਰਤਾ ਦਿਵਸ ਮੌਕੇ ਮਾਲੇਰਕੋਟਲਾ ਦੇ ਚਾਰ ਬੀ.ਐਲ.ਓਜ਼ ਐਸ.ਆਈ.ਆਰ.-2026 ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ



ਮਾਲੇਰਕੋਟਲਾ

ਸੁਤੰਤਰਤਾ ਦਿਵਸ ਮੌਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੌਰਾਨ ਸ਼ਾਨਦਾਰ ਕਾਰਗੁਜ਼ਾਰੀ, ਮਿਹਨਤ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਜ਼ਿਲ੍ਹਾ ਮਾਲੇਰਕੋਟਲਾ ਦੇ ਚਾਰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।

ਸਨਮਾਨਿਤ ਕੀਤੇ ਗਏ ਬੀ.ਐਲ.ਓਜ਼ ਵਿੱਚ ਮੁਹੰਮਦ ਜਾਵੇਦ ਇਕਬਾਲ, ਸ਼ਕੀਲ ਮੁਹੰਮਦ, ਹਰਜਿੰਦਰ ਸਿੰਘ ਅਤੇ ਪ੍ਰਵੀਨ ਕੁਮਾਰ ਸ਼ਾਮਲ ਹਨ। ਇਨ੍ਹਾਂ ਬੀ.ਐਲ.ਓਜ਼ ਵੱਲੋਂ ਐਸ.ਆਈ.ਆਰ.-2026 ਦੌਰਾਨ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਂਦਿਆਂ ਵੋਟਰ ਸੂਚੀਆਂ ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਤਿਆਰੀ ਵਿੱਚ ਅਹਿਮ ਯੋਗਦਾਨ ਪਾਇਆ ਗਿਆ।

ਇਨ੍ਹਾਂ ਦੀ ਸਮਰਪਿਤ ਕਾਰਗੁਜ਼ਾਰੀ ਸਦਕਾ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਵੋਟਰਾਂ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਵਿੱਚ ਵੀ ਮਹੱਤਵਪੂਰਨ ਸਹਿਯੋਗ ਮਿਲਿਆ। ਉਨ੍ਹਾਂ ਦੀ ਮਿਹਨਤ ਹੋਰਨਾਂ ਬੀ.ਐਲ.ਓਜ਼ ਲਈ ਵੀ ਪ੍ਰੇਰਣਾ ਦਾ ਸਰੋਤ ਬਣੀ।

ਜ਼ਿਕਰਯੋਗ ਹੈ ਕਿ ਬੀ.ਐਲ.ਓਜ਼ ਸਮੇਤ ਸਮੁੱਚੀ ਚੋਣ ਟੀਮ ਦੀ ਮਿਹਨਤ, ਸਮਰਪਣ ਅਤੇ ਸਾਂਝੇ ਯਤਨਾਂ ਦੇ ਨਤੀਜੇ ਵਜੋਂ ਜ਼ਿਲ੍ਹਾ ਮਾਲੇਰਕੋਟਲਾ ਨੇ ਐਸ.ਆਈ.ਆਰ.-2026 ਦੀ ਕਾਰਗੁਜ਼ਾਰੀ ਵਿੱਚ ਪੰਜਾਬ ਭਰ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਹ ਉਪਲਬਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲੇ ਦੀ ਸਮਰਪਿਤ ਕਾਰਗੁਜ਼ਾਰੀ ਦਾ ਪ੍ਰਤੀਕ ਹੈ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਨਮਾਨਿਤ ਬੀ.ਐਲ.ਓਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਮਜ਼ਬੂਤ ਬਣਾਉਣ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲੋਕਤੰਤਰ ਦੀ ਮਜ਼ਬੂਤੀ ਵਿੱਚ ਸਿੱਧਾ ਯੋਗਦਾਨ ਪਾਉਂਦਾ ਹੈ।

🔎 Check your electoral details in the Draft Electoral Roll under  . Special Camp on 16 August 2026⏰ 10:00 AM to 1:00 PM📍...
15/08/2026

🔎 Check your electoral details in the Draft Electoral Roll under .

Special Camp on 16 August 2026
⏰ 10:00 AM to 1:00 PM
📍 At your Polling Booth

Visit your polling booth during the Special Camp. Your BLO will be available to assist you with all electoral services.

Be an informed voter.



Election Commission of India
Press Information Bureau - PIB, Government of India
DDNewsLive

15/08/2026
15/08/2026

ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਪਹੁੰਚੇ ਮੰਤਰੀ ਡਾ. ਬਲਬੀਰ ਸਿੰਘ, ਮਾਲੇਰਕੋਟਲਾ ਤੋਂ Live

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੂਹ ਦੇਸ਼ਵਾਸੀਆਂ ਨੂੰ ਭਾਰਤ ਦੇ 80ਵੇਂ ਸੁਤੰਤਰਤਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ...
15/08/2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੂਹ ਦੇਸ਼ਵਾਸੀਆਂ ਨੂੰ ਭਾਰਤ ਦੇ 80ਵੇਂ ਸੁਤੰਤਰਤਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦੀ ਹੈ।

Chief Minister Bhagwant Singh Mann-led Punjab Government extends warmest greetings to all the countrymen on the occasion of India’s 80th Independence Day.

#ਸੁਤੰਤਰਤਾ_ਦਿਵਸ #ਪੰਜਾਬ_ਸਰਕਾਰ

Address

Malerkotla
148023

Alerts

Be the first to know and let us send you an email when District Public Relations Office Malerkotla posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office Malerkotla:

Shortcuts

Share