ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਮਾਲੇਰਕੋਟਲਾ

  • Home
  • India
  • Malerkotla
  • ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਮਾਲੇਰਕੋਟਲਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਮਾਲੇਰਕੋਟਲਾ ਸਰਦਾਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ

ਮੋਹਨਜੀਤ ਸਿੰਘ ਸ਼ੇਰੋਂ ’ਤੇ ਕਥਿਤ ਪੁਲਿਸ ਤਸ਼ੱਦਦ ਵਿਰੁੱਧ ਸੰਗਰੂਰ ਵਿਖੇ ਮੋਰਚਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਕੀਤੀ ਸ਼ਮੂਲ...
06/09/2026

ਮੋਹਨਜੀਤ ਸਿੰਘ ਸ਼ੇਰੋਂ ’ਤੇ ਕਥਿਤ ਪੁਲਿਸ ਤਸ਼ੱਦਦ ਵਿਰੁੱਧ ਸੰਗਰੂਰ ਵਿਖੇ ਮੋਰਚਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਕੀਤੀ ਸ਼ਮੂਲੀਅਤ

ਜਮਹੂਰੀ ਢੰਗ ਨਾਲ ਵਿਰੋਧ ਕਰਨ ਵਾਲੇ ਨਾਗਰਿਕ ਦੀ ਆਵਾਜ਼ ਨੂੰ ਪੁਲਿਸ ਤਸ਼ੱਦਦ ਨਾਲ ਦਬਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ — ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

ਸੰਗਰੂਰ, 6 ਸਤੰਬਰ 2026: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤੌਰ ’ਤੇ ਹੋਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਦੀ ਸਖ਼ਤ ਨਿੰਦਾ ਕਰਦਿਆਂ ਅੱਜ ਸੰਗਰੂਰ ਵਿਖੇ ਇਸ ਮਾਮਲੇ ਨੂੰ ਲੈ ਕੇ ਲਗਾਏ ਗਏ ਮੋਰਚੇ ਵਿੱਚ ਸ਼ਮੂਲੀਅਤ ਕੀਤੀ।

2 ਸਤੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਹਲਕੇ ਅਧੀਨ ਪੈਂਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੋਹਨਜੀਤ ਸਿੰਘ ਨੇ ਇੱਕ ਮਕਾਨ ਦੀ ਛੱਤ ਤੋਂ ਕਾਲਾ ਝੰਡਾ ਦਿਖਾ ਕੇ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਦਾ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ। ਮੋਹਨਜੀਤ ਸਿੰਘ ਨੇ ਬਾਅਦ ਵਿੱਚ ਦੋਸ਼ ਲਗਾਇਆ ਕਿ ਹਿਰਾਸਤ ਦੌਰਾਨ ਉਸ ਨਾਲ ਸਰੀਰਕ ਤਸ਼ੱਦਦ ਕੀਤਾ ਗਿਆ ਅਤੇ ਉਸਦੀ ਧਾਰਮਿਕ ਮਰਿਆਦਾ ਅਤੇ ਕਕਾਰਾਂ ਨਾਲ ਵੀ ਬੇਅਦਬੀ ਕੀਤੀ ਗਈ। ਪੁਲਿਸ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ।

ਪਾਰਟੀ ਆਗੂਆਂ ਨੇ ਕਿਹਾ ਕਿ ਕਿਸੇ ਵੀ ਨਾਗਰਿਕ ਵੱਲੋਂ ਕਾਲਾ ਝੰਡਾ ਦਿਖਾ ਕੇ ਜਾਂ ਸ਼ਾਂਤਮਈ ਢੰਗ ਨਾਲ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਾ ਜਮਹੂਰੀ ਪ੍ਰਣਾਲੀ ਵਿੱਚ ਉਸਦਾ ਹੱਕ ਹੈ। ਸਰਕਾਰ ਨਾਲ ਅਸਹਿਮਤੀ ਪ੍ਰਗਟਾਉਣਾ ਆਪਣੇ ਆਪ ਵਿੱਚ ਅਪਰਾਧ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਖ਼ਿਲਾਫ਼ ਕੋਈ ਕਾਨੂੰਨੀ ਮਾਮਲਾ ਹੋਵੇ ਤਾਂ ਉਸ ਨਾਲ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ, ਪਰ ਪੁਲਿਸ ਹਿਰਾਸਤ ਵਿੱਚ ਕਿਸੇ ਨਾਲ ਤਸ਼ੱਦਦ ਜਾਂ ਧਾਰਮਿਕ ਅਪਮਾਨ ਕਰਨ ਦਾ ਅਧਿਕਾਰ ਕਿਸੇ ਅਧਿਕਾਰੀ ਨੂੰ ਨਹੀਂ ਹੈ।

ਪਾਰਟੀ ਆਗੂਆਂ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਾਇਆ ਜਾ ਸਕਦਾ ਹੈ ਕਿ ਪੰਜਾਬ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਬੰਧਤ ਡੀਐੱਸਪੀ ਦਾ ਤਬਾਦਲਾ ਕੀਤਾ ਗਿਆ ਅਤੇ ਐੱਸਐੱਚਓ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਲਾਈਨ ਭੇਜਿਆ ਗਿਆ ਹੈ, ਜਦਕਿ ਵਿਭਾਗੀ ਜਾਂਚ ਜਾਰੀ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੀ ਮਾਮਲੇ ਸਬੰਧੀ ਕਾਰਵਾਈ ਰਿਪੋਰਟ ਮੰਗੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਜੇ ਜਾਂਚ ਵਿੱਚ ਕਿਸੇ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਦੀ ਜ਼ਿੰਮੇਵਾਰੀ ਸਾਬਤ ਹੁੰਦੀ ਹੈ ਤਾਂ ਉਸ ਖ਼ਿਲਾਫ਼ ਸਿਰਫ਼ ਵਿਭਾਗੀ ਨਹੀਂ, ਸਗੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਵੀ ਕੀਤੀ ਜਾਵੇ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਮੋਹਨਜੀਤ ਸਿੰਘ ਦੀਆਂ ਸਾਰੀਆਂ ਮੈਡੀਕਲ ਰਿਪੋਰਟਾਂ, ਹਿਰਾਸਤ ਅਤੇ ਰਿਹਾਈ ਨਾਲ ਸਬੰਧਤ ਰਿਕਾਰਡ ਅਤੇ ਥਾਣੇ ਦੇ ਉਪਲਬਧ ਸੀਸੀਟੀਵੀ ਰਿਕਾਰਡ ਨੂੰ ਜਾਂਚ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਸੱਚਾਈ ਪੰਜਾਬ ਦੇ ਲੋਕਾਂ ਸਾਹਮਣੇ ਆ ਸਕੇ।

ਆਗੂਆਂ ਨੇ ਕਿਹਾ ਕਿ ਪੰਜਾਬ ਨੇ ਲੰਮੇ ਸਮੇਂ ਤੱਕ ਪੁਲਿਸ ਜ਼ਿਆਦਤੀਆਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਸੰਤਾਪ ਭੋਗਿਆ ਹੈ। ਇਸ ਲਈ ਸੂਬੇ ਵਿੱਚ ਅਜਿਹਾ ਕੋਈ ਮਾਹੌਲ ਪੈਦਾ ਨਹੀਂ ਹੋਣਾ ਚਾਹੀਦਾ ਜਿਸ ਵਿੱਚ ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਨਾਗਰਿਕ ਨੂੰ ਡਰਾਇਆ ਜਾਂ ਦਬਾਇਆ ਜਾਵੇ। ਲੋਕਤੰਤਰ ਦੀ ਅਸਲ ਤਾਕਤ ਸਰਕਾਰ ਦੀ ਪ੍ਰਸ਼ੰਸਾ ਕਰਨ ਵਿੱਚ ਨਹੀਂ, ਸਗੋਂ ਸਰਕਾਰ ਨੂੰ ਸਵਾਲ ਪੁੱਛਣ ਅਤੇ ਉਸ ਨਾਲ ਅਸਹਿਮਤੀ ਪ੍ਰਗਟਾਉਣ ਦੇ ਹੱਕ ਦੀ ਰਾਖੀ ਕਰਨ ਵਿੱਚ ਹੈ।

ਅੱਜ ਸੰਗਰੂਰ ਵਿਖੇ ਲਗਾਏ ਗਏ ਮੋਰਚੇ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸ. ਗੋਬਿੰਦ ਸਿੰਘ ਸੰਧੂ ਜਥੇਬੰਦਕ ਸਕੱਤਰ, ਸ. ਜਗਮੀਤ ਸਿੰਘ ਮੈਂਬਰ ਪੀ.ਏ.ਸੀ., ਸ. ਸਤਨਾਮ ਸਿੰਘ ਰੱਤੋਕੇ ਜ਼ਿਲ੍ਹਾ ਯੂਥ ਪ੍ਰਧਾਨ ਸੰਗਰੂਰ ਅਤੇ ਮੈਂਬਰ ਪੀ.ਏ.ਸੀ., ਸ. ਹਰਦੀਪ ਸਿੰਘ ਨਾਰੀਕੇ ਮੀਤ ਪ੍ਰਧਾਨ ਯੂਥ ਵਿੰਗ, ਸ. ਲੱਖਾ ਸਿੰਘ ਗੁਆਰਾ, ਗੁਲਜੀਤ ਸਿੰਘ ਨਾਰੀਕੇ ਸਮੇਤ ਹੋਰ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਪਾਰਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਮੇਸ਼ਾਂ ਜਮਹੂਰੀ ਹੱਕਾਂ, ਮਨੁੱਖੀ ਅਧਿਕਾਰਾਂ ਅਤੇ ਸਿੱਖਾਂ ਦੀ ਧਾਰਮਿਕ ਮਰਿਆਦਾ ਦੀ ਰਾਖੀ ਲਈ ਡਟ ਕੇ ਖੜ੍ਹਾ ਰਹੇਗਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਵਿੱਚ ਨਿਆਂ ਅਤੇ ਪੂਰੀ ਜਵਾਬਦੇਹੀ ਹੋਣ ਤੱਕ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾਉਂਦਾ ਰਹੇਗਾ।

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ6 ਸਤੰਬਰ 1995 — ਮਨੁੱਖੀ ਅਧਿਕਾਰਾਂ ਦੇ ਇਤਿਹਾਸ ਦਾ ਉਹ ਕਾਲਾ ਦਿਨ, ਜਦੋ...
06/09/2026

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ

6 ਸਤੰਬਰ 1995 — ਮਨੁੱਖੀ ਅਧਿਕਾਰਾਂ ਦੇ ਇਤਿਹਾਸ ਦਾ ਉਹ ਕਾਲਾ ਦਿਨ, ਜਦੋਂ ਸੱਚ ਦੀ ਆਵਾਜ਼ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ।

ਅੱਜ ਤੋਂ 31 ਸਾਲ ਪਹਿਲਾਂ, 6 ਸਤੰਬਰ 1995 ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਜੀ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਪੁਲਿਸ ਵੱਲੋਂ ਚੁੱਕ ਲਿਆ ਗਿਆ ਸੀ।
ਭਾਈ ਖਾਲੜਾ ਜੀ ਦਾ “ਕਸੂਰ” ਸਿਰਫ਼ ਇੰਨਾ ਸੀ ਕਿ ਉਹ ਪੰਜਾਬ ਵਿੱਚ ਹੋਈਆਂ ਗੈਰਕਾਨੂੰਨੀ ਹੱਤਿਆਵਾਂ, ਲਾਪਤਾ ਕੀਤੇ ਗਏ ਲੋਕਾਂ ਅਤੇ ‘ਲਾਵਾਰਿਸ’ ਕਹਿ ਕੇ ਕੀਤੇ ਗਏ ਸਸਕਾਰਾਂ ਦਾ ਸੱਚ ਸਰਕਾਰੀ ਰਿਕਾਰਡਾਂ ਵਿੱਚੋਂ ਖੋਜ ਰਹੇ ਸਨ। ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਜਾਂਚ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ। CBI ਦੀ ਜਾਂਚ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ 2,097 ਸਸਕਾਰਾਂ ਦਾ ਰਿਕਾਰਡ ਸਾਹਮਣੇ ਆਇਆ—ਜਿਨ੍ਹਾਂ ਵਿੱਚ 585 ਲਾਸ਼ਾਂ ਪੂਰੀ ਤਰ੍ਹਾਂ ਪਛਾਣੀਆਂ ਗਈਆਂ, 274 ਅੰਸ਼ਕ ਤੌਰ ’ਤੇ ਪਛਾਣੀਆਂ ਗਈਆਂ ਅਤੇ 1,238 ਅਣਪਛਾਤੀਆਂ ਸਨ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਦੀ ਵੱਡੇ ਪੱਧਰ ’ਤੇ ਉਲੰਘਣਾ ਹੋਣ ਦੀ ਗੱਲ ਦਰਜ ਕੀਤੀ। ਉਨ੍ਹਾਂ ਦੀ ਦੇਹ ਪਰਿਵਾਰ ਨੂੰ ਕਦੇ ਨਹੀਂ ਮਿਲੀ। ਲੰਬੀ ਕਾਨੂੰਨੀ ਲੜਾਈ ਤੋਂ ਬਾਅਦ 2005 ਵਿੱਚ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ ਦਿੱਤੇ ਗਏ ਅਤੇ ਆਖ਼ਰਕਾਰ 2011 ਵਿੱਚ ਸੁਪਰੀਮ ਕੋਰਟ ਨੇ ਪੰਜ ਪੁਲਿਸ ਅਧਿਕਾਰੀਆਂ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ।

ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਕੁਰਬਾਨੀ ਸਾਨੂੰ ਇਹ ਯਾਦ ਦਿਵਾਉਂਦੀ ਹੈ ਕਿ ਜਮਹੂਰੀਅਤ ਦੀ ਅਸਲੀ ਪਰਖ ਉਸ ਵੇਲੇ ਹੁੰਦੀ ਹੈ ਜਦੋਂ ਕੋਈ ਨਾਗਰਿਕ ਸੱਤਾ ਤੋਂ ਸਵਾਲ ਪੁੱਛਦਾ ਹੈ। ਮਨੁੱਖੀ ਅਧਿਕਾਰ ਕਿਸੇ ਸਰਕਾਰ, ਧਰਮ, ਜਾਤ ਜਾਂ ਸਿਆਸੀ ਵਿਚਾਰਧਾਰਾ ਦੀ ਮਿਹਰਬਾਨੀ ਨਹੀਂ, ਸਗੋਂ ਹਰ ਮਨੁੱਖ ਦਾ ਬੁਨਿਆਦੀ ਹੱਕ ਹਨ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਮਨੁੱਖੀ ਹੱਕਾਂ ਲਈ ਕੀਤੀ ਲਾਸਾਨੀ ਸੇਵਾ ਅਤੇ ਕੁਰਬਾਨੀ ਨੂੰ ਨਮਨ ਕਰਦਾ ਹੈ ਅਤੇ ਇਹ ਪ੍ਰਣ ਦੁਹਰਾਉਂਦਾ ਹੈ ਕਿ ਕਿਸੇ ਵੀ ਨਾਗਰਿਕ ਦੇ ਜਮਹੂਰੀ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕਰਨਾ ਸਾਡਾ ਫਰਜ਼ ਹੈ।

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਅਮਰ ਰਹਿਣ।
ਉਨ੍ਹਾਂ ਦੀ ਸੱਚ, ਇਨਸਾਫ਼ ਅਤੇ ਮਨੁੱਖੀ ਮਾਣ ਲਈ ਜਗਾਈ ਜੋਤ ਸਦਾ ਰੌਸ਼ਨ ਰਹੇ।

ਵੱਲੋਂ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

ਮਹਾਨ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੀ 125ਵੀਂ ਬਰਸੀ ਗੁਰਦੁਆਰਾ ਸਿੰਘ ਸਭਾ ਕਲੌੜ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈਫ਼ਤਹਿਗੜ੍ਹ ਸਾਹਿਬ, 6 ...
06/09/2026

ਮਹਾਨ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੀ 125ਵੀਂ ਬਰਸੀ ਗੁਰਦੁਆਰਾ ਸਿੰਘ ਸਭਾ ਕਲੌੜ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ

ਫ਼ਤਹਿਗੜ੍ਹ ਸਾਹਿਬ, 6 ਸਤੰਬਰ 2026: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿੱਖ ਕੌਮ ਦੇ ਮਹਾਨ ਵਿਦਵਾਨ, ਲੇਖਕ ਅਤੇ ਸਿੰਘ ਸਭਾ ਲਹਿਰ ਦੇ ਪ੍ਰਮੁੱਖ ਆਗੂ ਗਿਆਨੀ ਦਿੱਤ ਸਿੰਘ ਜੀ ਦੀ 125ਵੀਂ ਬਰਸੀ ਉਨ੍ਹਾਂ ਦੇ ਜਨਮ ਅਸਥਾਨ ਨੰਦਪੁਰ-ਕਲੌੜ ਵਿਖੇ ਗੁਰਦੁਆਰਾ ਸਿੰਘ ਸਭਾ ਕਲੌੜ ਵਿੱਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਗਿਆਨੀ ਦਿੱਤ ਸਿੰਘ ਜੀ ਦੇ ਸਿੱਖ ਕੌਮ ਪ੍ਰਤੀ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਗਿਆਨੀ ਦਿੱਤ ਸਿੰਘ ਜੀ ਨੇ ਆਪਣੀ ਵਿਦਵਤਾ, ਕਲਮ ਅਤੇ ਦਲੀਲਾਂ ਰਾਹੀਂ ਸਿੱਖੀ ਸਿਧਾਂਤਾਂ ਦੀ ਮਜ਼ਬੂਤ ਪੈਰਵੀ ਕੀਤੀ। ਉਨ੍ਹਾਂ ਨੇ ਸਿੰਘ ਸਭਾ ਲਹਿਰ ਰਾਹੀਂ ਸਿੱਖ ਕੌਮ ਨੂੰ ਧਾਰਮਿਕ, ਸਮਾਜਿਕ ਅਤੇ ਬੌਧਿਕ ਤੌਰ ’ਤੇ ਜਾਗਰੂਕ ਕਰਨ ਵਿੱਚ ਇਤਿਹਾਸਕ ਭੂਮਿਕਾ ਨਿਭਾਈ। ਉਨ੍ਹਾਂ ਦੀਆਂ ਰਚਨਾਵਾਂ ਅਤੇ ਵਿਚਾਰ ਅੱਜ ਵੀ ਸਿੱਖ ਨੌਜਵਾਨੀ ਅਤੇ ਸਮੁੱਚੇ ਖਾਲਸਾ ਪੰਥ ਲਈ ਪ੍ਰੇਰਣਾ ਦਾ ਸਰੋਤ ਹਨ।

ਸਮਾਗਮ ਦੌਰਾਨ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਕਥਾਵਾਚਕਾਂ ਵੱਲੋਂ ਗਿਆਨੀ ਦਿੱਤ ਸਿੰਘ ਜੀ ਦੇ ਜੀਵਨ, ਸੰਘਰਸ਼, ਵਿਦਵਤਾ ਅਤੇ ਪੰਥਕ ਸੇਵਾਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਸਮੁੱਚੀ ਸੰਗਤ ਨੇ ਗਿਆਨੀ ਦਿੱਤ ਸਿੰਘ ਜੀ ਦੇ ਦਰਸਾਏ ਰਸਤੇ ਉੱਤੇ ਚੱਲਦਿਆਂ ਸਿੱਖੀ ਸਿਧਾਂਤਾਂ, ਗੁਰਮਤਿ ਵਿਚਾਰਧਾਰਾ ਅਤੇ ਪੰਥਕ ਹੱਕਾਂ ਦੀ ਰਾਖੀ ਲਈ ਵਚਨਬੱਧ ਰਹਿਣ ਦਾ ਪ੍ਰਣ ਕੀਤਾ।

ਇਸ ਮੌਕੇ ਸ. ਕੁਸ਼ਲਪਾਲ ਸਿੰਘ ਮਾਨ, ਜਨਰਲ ਸਕੱਤਰ ਅਤੇ ਉਮੀਦਵਾਰ ਵਿਧਾਨ ਸਭਾ ਹਲਕਾ ਖਰੜ; ਸ. ਗੁਰਜੰਟ ਸਿੰਘ ਕੱਟੂ, ਜਨਰਲ ਸਕੱਤਰ; ਸ. ਸ਼ਿੰਗਾਰਾ ਸਿੰਘ ਬਡਲਾ, ਜ਼ਿਲ੍ਹਾ ਪ੍ਰਧਾਨ ਸ੍ਰੀ ਫ਼ਤਹਿਗੜ੍ਹ ਸਾਹਿਬ; ਸ. ਧਰਮ ਸਿੰਘ ਕਲੌੜ, ਮੈਂਬਰ ਪੀ.ਏ.ਸੀ.; ਸ. ਸ਼ਿਵਦੇਵ ਸਿੰਘ ਫੌਜੀ, ਸੀਨੀਅਰ ਆਗੂ; ਸਰਪੰਚ ਪਵਨਪ੍ਰੀਤ ਸਿੰਘ ਢੋਲੇਵਾਲ, ਦਫ਼ਤਰ ਇੰਚਾਰਜ ਸ੍ਰੀ ਅਨੰਦਪੁਰ ਸਾਹਿਬ; ਬਾਬਾ ਜਸਵੀਰ ਸਿੰਘ ਜਿਲਾ ਪ੍ਰਧਾਨ ਨਵਾਂ ਸ਼ਹਿਰ,ਸ. ਜਸਪਾਲ ਸਿੰਘ ਗਿੱਲ, ਜਨਰਲ ਸਕੱਤਰ ਯੂਥ ਵਿੰਗ; ਸ. ਗੁਰਪ੍ਰੀਤ ਸਿੰਘ ਦੁਲਵਾਂ, ਪ੍ਰਚਾਰਕ ਸਕੱਤਰ ਯੂਥ ਵਿੰਗ; ਸ. ਗੁਰਿੰਦਰ ਸਿੰਘ ਮੋਹਾਲੀ, ਯੂਥ ਪ੍ਰਧਾਨ ਮੋਹਾਲੀ; ਸ. ਓਪਿੰਦਰਪ੍ਰਤਾਪ ਸਿੰਘ, PA/PS ਸ. ਸਿਮਰਨਜੀਤ ਸਿੰਘ ਮਾਨ; ਸ. ਸੁਖਚੈਨ ਸਿੰਘ ਅਤਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਕਲੌੜ ਦੇ ਪ੍ਰਧਾਨ ਸ. ਸਮਨਜੀਤ ਸਿੰਘ, ਸ. ਦਰਸ਼ਨ ਸਿੰਘ, ਮਾਸਟਰ ਦਰਸ਼ਨ ਸਿੰਘ, ਸ. ਜੈਪ ਸਿੰਘ, ਸ. ਗੁਰਮੁਖ ਸਿੰਘ, ਸ. ਪਰਮਜੀਤ ਸਿੰਘ, ਸ. ਮਲਕੀਤ ਸਿੰਘ, ਸ. ਪਤਵੰਤ ਸਿੰਘ, ਸ. ਖੁਸ਼ਪ੍ਰੀਤ ਸਿੰਘ ਅਤੇ ਸ. ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਵਰਕਰ, ਪੰਥ ਦਰਦੀ, ਇਲਾਕੇ ਦੇ ਪਤਵੰਤੇ ਸੱਜਣ ਅਤੇ ਸੰਗਤਾਂ ਹਾਜ਼ਰ ਰਹੀਆਂ।

ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗਿਆਨੀ ਦਿੱਤ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦੀ ਪੰਥਕ ਸੋਚ, ਵਿਦਵਤਾ ਅਤੇ ਕਲਮ ਵੱਲੋਂ ਕੀਤੀ ਸੇਵਾ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਵੱਲੋਂ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸਇਮਾਨ ਸਿੰਘ ਮਾਨ ਨੇ ਸਰਕਾਰਾਂ ਅਤੇ ਅਕਾਲ ਤਖਤ ਦੇ ਜਥੇਦਾਰ ਦੀ ਭੂਮਿਕਾ ’ਤ...
05/09/2026

ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਇਮਾਨ ਸਿੰਘ ਮਾਨ ਨੇ ਸਰਕਾਰਾਂ ਅਤੇ ਅਕਾਲ ਤਖਤ ਦੇ ਜਥੇਦਾਰ ਦੀ ਭੂਮਿਕਾ ’ਤੇ ਚੁੱਕੇ ਸਵਾਲ

‘ਵੰਦੇ ਮਾਤਰਮ’ ਮਾਮਲੇ ’ਤੇ ਜਥੇਦਾਰ ਤੋਂ ਸਪੱਸ਼ਟੀਕਰਨ ਦੀ ਮੰਗ

ਅੰਮ੍ਰਿਤਸਰ, 5 ਸਤੰਬਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮਨੁੱਖੀ ਅਧਿਕਾਰ ਵਿੱਚ ਦੇ ਜਰਨਲ ਸਕੱਤਰ ਸ. ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਅਰਦਾਸ ਕੀਤੀ ਗਈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਦੇ ਅਗਵਾ ਕੀਤੇ ਜਾਣ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਦੀ ਯਾਦ ਵਿੱਚ ਇਹ ਅਰਦਾਸ ਕੀਤੀ ਗਈ ਹੈ। ਉਨ੍ਹਾਂ ਨੇ ਖਾਲੜਾ ਮਾਮਲੇ ਸਮੇਤ ਪੰਜਾਬ ਵਿੱਚ ਹੋਏ ਕਥਿਤ ਗੈਰ-ਨਿਆਇਕ ਕਤਲਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨਸਾਫ਼ ਦੀ ਮੰਗ ਕੀਤੀ।
ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾ ਦੋਸ਼ ਸੀ ਕਿ ਸਿੱਖ ਨੌਜਵਾਨਾਂ ਦੇ ਕਥਿਤ ਗੈਰ-ਕਾਨੂੰਨੀ ਕਤਲਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਲੋੜੀਂਦੀ ਕਾਰਵਾਈ ਨਹੀਂ ਹੋਈ ਅਤੇ ਜਸਵੰਤ ਸਿੰਘ ਖਾਲੜਾ ਦੇ ਮਾਮਲੇ ਵਿੱਚ ਵੀ ਪੂਰਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਸ੍ਰੋਮਣੀ ਕਮੇਟੀ ਵੱਲੋਂ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾ ਰਿਹਾ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮੌਕੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਖਾਲੜਾ ਮਾਮਲੇ ਨਾਲ ਜੁੜੇ ਮੁੱਦਿਆਂ ’ਤੇ ਸਪੱਸ਼ਟ ਤੌਰ ’ਤੇ ਗੱਲ ਕਰਨੀ ਚਾਹੀਦੀ ਹੈ।ਮਾਨ ਨੇ ਮੌਜੂਦਾ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪੁਲਿਸ ਵਿੱਚ ਪੁਰਾਣੇ ਦੌਰ ਦੀ ਕਥਿਤ ਤਸ਼ੱਦਦ ਵਾਲੀ ਸੋਚ ਅਜੇ ਵੀ ਜਾਰੀ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਸੁਨਾਮ ਨਾਲ ਸਬੰਧਤ ਮੋਹਨਜੀਤ ਸਿੰਘ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਥਿਤ ਤਸ਼ੱਦਦ ਦੀ ਜਾਂਚ ਦੀ ਮੰਗ ਕੀਤੀ। ਸ. ਮਾਨ ਨੇ ਕੇਂਦਰ ਸਰਕਾਰ ਵੱਲੋਂ ‘ਵੰਦੇ ਮਾਤਰਮ’ ਨਾਲ ਸਬੰਧਤ ਕਥਿਤ ਲਾਜ਼ਮੀਕਰਨ ਦੇ ਮੁੱਦੇ ’ਤੇ ਵੀ ਤਿੱਖਾ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਿਸੇ ਵੀ ਅਜਿਹੀ ਧਾਰਮਿਕ ਜਾਂ ਵਿਚਾਰਧਾਰਕ ਪ੍ਰਥਾ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਜੋ ਸਿੱਖ ਸਿਧਾਂਤਾਂ ਦੇ ਅਨੁਕੂਲ ਨਾ ਹੋਵੇ।ਉਨ੍ਹਾਂ ਐਲਾਨ ਕੀਤਾ ਕਿ ਇਸ ਸਬੰਧੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ’ਤੇ ਨੋਟਿਸ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜਥੇਦਾਰ ਵੱਲੋਂ ‘ਵੰਦੇ ਮਾਤਰਮ’ ਦੇ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਜਾਂਦਾ, ਉਨ੍ਹਾਂ ਦੀ ਪਾਰਟੀ ਇਸ ਮਾਮਲੇ ਨੂੰ ਲਗਾਤਾਰ ਉਠਾਉਂਦੀ ਰਹੇਗੀ। ਇਸ ਮੌਕੇ ਸ. ਇਮਾਨ ਸਿੰਘ ਮਾਨ ਨੇ ਐਲਾਨ ਕੀਤਾ ਕਿ 15 ਸਤੰਬਰ ਨੂੰ ਸਾਰਾਗੜ੍ਹੀ ਸਰਾਂ ਦੇ ਬਾਹਰ ‘ਜਮਹੂਰੀਅਤ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਮਾਰਚ ਵੀ ਕੱਢਿਆ ਜਾਵੇਗਾ। ਜਿੰਨੀ ਦੇਰ ਬੰਦੇ ਮਾਤਰਮ ਤੇ ਜਥੇਦਾਰ ਆਪਣਾ ਸਟੈਂਡ ਸਪਸ਼ਟ ਨਹੀਂ ਕਰਦੇ ਉਨੀਂ ਦੇਰ ਮਾਰਚ ਤੋਂ ਬਾਅਦ ਅਣਮਿਥੇ ਸਮੇਂ ਲਈ ਅਕਾਲ ਤਖਤ ਸਕੱਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਹਰਮਨਦੀਪ ਸਿੰਘ ਸੁਲਤਾਨਵਿੰਡ, ਕੁਲਵੰਤ ਸਿੰਘ ਕੋਟਲਾ, ਹਰਜੀਤ ਸਿੰਘ ਮੀਆਂਪੁਰ, ਦਲਜੀਤ ਸਿੰਘ ਬਾਜਵਾ, ਕੁਲਵੰਤ ਸਿੰਘ ਮਝੈਲ, ਬਲਵਿੰਦਰ ਸਿੰਘ ਕਾਲਾ, ਜਸਕਰਨ ਸਿੰਘ ਨੰਗਲ, ਰਵੀਸ਼ੇਰ ਸਿੰਘ, ਦਵਿੰਦਰ ਸਿੰਘ ਸਦਿਓੜਾ ਤੇ ਹੋਰ ਹਾਜ਼ਰ ਸਨ।

ਪ੍ਰੈਸ ਨੋਟਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਪੁਲਿਸ ਤਸ਼ੱਦਦ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ...
04/09/2026

ਪ੍ਰੈਸ ਨੋਟ

ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਪੁਲਿਸ ਤਸ਼ੱਦਦ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ — ਇਮਾਨ ਸਿੰਘ ਮਾਨ

ਸੰਗਰੂਰ, 4 ਸਤੰਬਰ 2026: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਇੱਕ ਵਫ਼ਦ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਪਹੁੰਚ ਕੇ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਦਾ ਹਾਲ-ਚਾਲ ਜਾਣਿਆ। ਪਾਰਟੀ ਆਗੂਆਂ ਨੇ ਮੋਹਨਜੀਤ ਸਿੰਘ ਅਤੇ ਉਸਦੇ ਪਰਿਵਾਰ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਸਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ. ਈਮਾਨ ਸਿੰਘ ਮਾਨ ਨੇ ਕਿਹਾ ਕਿ ਮੋਹਨਜੀਤ ਸਿੰਘ ਵੱਲੋਂ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਅਤੇ ਅਣਮਨੁੱਖੀ ਵਿਵਹਾਰ ਸਬੰਧੀ ਲਗਾਏ ਗਏ ਦੋਸ਼ ਬੇਹੱਦ ਗੰਭੀਰ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਵੱਲੋਂ ਸ਼ਾਂਤਮਈ ਢੰਗ ਨਾਲ ਸਰਕਾਰ ਦੀਆਂ ਨੀਤੀਆਂ ਜਾਂ ਕਾਰਗੁਜ਼ਾਰੀ ਦਾ ਵਿਰੋਧ ਕਰਨਾ ਉਸਦਾ ਜਮਹੂਰੀ ਹੱਕ ਹੈ ਅਤੇ ਇਸ ਹੱਕ ਦੀ ਵਰਤੋਂ ਕਰਨ ਵਾਲੇ ਵਿਅਕਤੀ ਨਾਲ ਕਿਸੇ ਕਿਸਮ ਦੀ ਗੈਰਕਾਨੂੰਨੀ ਜਾਂ ਅਣਮਨੁੱਖੀ ਕਾਰਵਾਈ ਕਬੂਲ ਨਹੀਂ ਕੀਤੀ ਜਾ ਸਕਦੀ।

ਸ. ਈਮਾਨ ਸਿੰਘ ਮਾਨ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਮੋਹਨਜੀਤ ਸਿੰਘ ਦੀ ਮੈਡੀਕਲ ਜਾਂਚ ਅਤੇ ਸਬੰਧਤ ਰਿਕਾਰਡ ਨੂੰ ਪਾਰਦਰਸ਼ੀ ਢੰਗ ਨਾਲ ਸੰਭਾਲਿਆ ਜਾਵੇ ਅਤੇ ਜਾਂਚ ਵਿੱਚ ਜਿਹੜਾ ਵੀ ਅਧਿਕਾਰੀ ਜਾਂ ਮੁਲਾਜ਼ਮ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਿਸੇ ਵੀ ਨਾਗਰਿਕ ਦੇ ਜਮਹੂਰੀ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕਰੇਗਾ। ਪਾਰਟੀ ਵੱਲੋਂ ਪ੍ਰਸ਼ਾਸਨ ਨੂੰ ਸਪੱਸ਼ਟ ਕੀਤਾ ਗਿਆ ਕਿ ਮਾਮਲੇ ਵਿੱਚ ਨਿਆਂਪੂਰਨ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਪਾਰਟੀ ਕਾਨੂੰਨੀ ਅਤੇ ਜਮਹੂਰੀ ਢੰਗ ਨਾਲ ਆਪਣੀ ਅਗਲੇਰੀ ਕਾਰਵਾਈ ਤੈਅ ਕਰੇਗੀ।

ਇਸ ਮੌਕੇ ਸ. ਈਮਾਨ ਸਿੰਘ ਮਾਨ, ਸ. ਹਰਜਿੰਦਰ ਸਿੰਘ ਜੱਖੂ, ਸ. ਗੁਰਨੈਬ ਸਿੰਘ, ਸ. ਹਰਦੀਪ ਸਿੰਘ ਨਾਰੀਕੇ, ਸ. ਸਤਨਾਮ ਸਿੰਘ ਰੱਤੋਕੇ, ਸ. ਮਨਿੰਦਰ ਸਿੰਘ ਗੁਆਰਾ, ਸ. ਲੱਖਾਂ ਸਿੰਘ ਗੁਆਰਾ, ਸ. ਪ੍ਰੀਤਪਾਲ ਸਿੰਘ ਬਾਪਲਾ, ਸ. ਅਮ੍ਰਿਤਪਾਲ ਸਿੰਘ ਨਾਰੀਕੇ ਅਤੇ ਸ. ਸੁਖਦੀਪ ਸਿੰਘ ਸਮੇਤ ਪਾਰਟੀ ਦੇ ਆਗੂ ਹਾਜ਼ਰ ਸਨ।

ਜਾਰੀ ਕਰਤਾ:
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

04/09/2026

ਕਾਲਾ ਝੰਡਾ ਦਿਖਾ ਕੇ ਵਿਰੋਧ ਕਰਨ ਵਾਲੇ ਮੋਹਨਜੀਤ ਸ਼ੇਰੋਂ ਦੇ ਹੱਕ 'ਚ ਗਰਜੇ ਡਾ ਹਰਜਿੰਦਰ ਸਿੰਘ ਜੱਖੂ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ

04/09/2026

ਮੋਹਨਜੀਤ ਸਿੰਘ ਸ਼ੇਰੋਂ ਉੱਪਰ ਹੋਏ ਅਣਮਨੁੱਖੀ ਤਸ਼ੱਦਦ ਦੇ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਹਸਪਤਾਲ ਵਿੱਚ ਪੋਹੰਚ ਕੇ ਨੌਜਵਾਨ ਦਾ ਹਾਲ ਜਾਣਿਆ ਅਤੇ ਆਪਣੀ ਅਗਲੇਰੀ ਕਾਰਵਾਈ ਲਈ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ

ਗੁਰੂ ਸਾਹਿਬ ਨੇ ਸਾਨੂੰ ਕਿਰਪਾਨ, ਘੋੜੇ ਦੀ ਸਵਾਰੀ, ਬਾਜ਼, ਨੀਲੇ ਬਾਣੇ ਦੀ ਅਣਖ਼ੀਲੀ ਪਹਿਚਾਣ ਦੀ ਬਖਸਿਸ ਕੀਤੀ, ਪਰ...... : ਮਾਨਫ਼ਤਹਿਗੜ੍ਹ ਸਾਹਿ...
03/09/2026

ਗੁਰੂ ਸਾਹਿਬ ਨੇ ਸਾਨੂੰ ਕਿਰਪਾਨ, ਘੋੜੇ ਦੀ ਸਵਾਰੀ, ਬਾਜ਼, ਨੀਲੇ ਬਾਣੇ ਦੀ ਅਣਖ਼ੀਲੀ ਪਹਿਚਾਣ ਦੀ ਬਖਸਿਸ ਕੀਤੀ, ਪਰ...... : ਮਾਨ

ਫ਼ਤਹਿਗੜ੍ਹ ਸਾਹਿਬ, 03 ਸਤੰਬਰ ( ) “ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਖੰਡੇ ਬਾਟੇ ਤੋ ਤਿਆਰ ਅੰਮ੍ਰਿਤ ਦੀ ਦਾਤ ਦੇ ਨਾਲ-ਨਾਲ ਘੋੜ ਸਵਾਰੀ, ਬਾਜ਼, ਕਿਰਪਾਨ, ਨੀਲੇ ਬਾਣੇ ਅਤੇ ਰਵਾਇਤੀ ਕੌਮੀ ਹਥਿਆਰਾਂ ਅਤੇ ਅਣਖੀਲੀ ਭੈ ਤੋ ਰਹਿਤ ਉਸ ਅਕਾਲ ਪੁਰਖ ਵਿਚ ਅਟੁੱਟ ਵਿਸਵਾਸ ਵਾਲੀ ਪਹਿਚਾਣ ਬਖਸਿਸ ਕਰਕੇ ਸਾਨੂੰ ਦੁਨੀਆਂ ਦੀਆਂ ਸਭ ਕੌਮਾਂ, ਧਰਮਾਂ ਤੋ ਵੱਖਰੀ ਅਣਖੀਲੀ ਆਜਾਦ ਪਹਿਚਾਣ ਦੀ ਬਖਸਿਸ ਕੀਤੀ । ਪਰ ਅਫਸੋਸ ਹੈ ਕਿ ਹੁਣ ਅਜੋਕੇ ਸਿੱਖਾਂ ਦੀ ਵੱਡੀ ਗਿਣਤੀ ਆਪਣੀਆ ਇਹ ਸਭ ਨਿਰਾਲੀਆਂ ਤੇ ਵੱਖਰੀ ਸੋਚ ਦੇ ਅਮਲਾਂ ਨੂੰ ਅਲਵਿਦਾ ਕਹਿਕੇ ਹਿੰਦੂਤਵ ਫਿਰਕੂ ਜਮਾਤਾਂ ਬੀਜੇਪੀ-ਆਰ.ਐਸ.ਐਸ, ਕਾਂਗਰਸ ਤੇ ਝਾੜੂ ਵਾਲਿਆ ਦੇ ਪਿੱਛ ਲੱਗ ਬਣਦੇ ਜਾ ਰਹੇ ਹਨ । ਗੁਰੂ ਸਾਹਿਬ ਨੇ 14 ਜੰਗਾਂ ਦੀ ਫ਼ਤਿਹ ਕਰਨ ਉਪਰੰਤ ਜਿਸ ਹਲੀਮੀ ਖਾਲਸਾ ਰਾਜ ਦੀ ਨੀਂਹ ਉਨ੍ਹਾਂ ਸਮੁੱਚੀ ਮਨੁੱਖਤਾ ਲਈ ਰੱਖੀ ਸੀ, ਉਸ ਆਜਾਦ ਖਾਲਸਾਈ ਰਾਜ ਨੂੰ ਕਾਇਮ ਕਰਨ ਤੋਂ ਮੂੰਹ ਮੋੜਕੇ ਆਪਣੇ ਗੁਰਾਂ ਨਾਲ ਵੀ ਧ੍ਰੋਹ ਕਮਾਉਣ ਤੋ ਗੁਰੇਜ ਨਹੀ ਕਰਦੇ । ਇਹ ਵੀ ਤਰਾਸਦੀ ਹੀ ਹੈ ਕਿ ਬਹੁਤੀ ਸਿੱਖ ਲੀਡਰਸਿਪ ਵੀ ਹਿੰਦੂ ਤਾਕਤਾਂ ਦੀ ਗੁਲਾਮ ਬਣਕੇ ਆਪਣੇ ਮਾਲੀ, ਸਿਆਸੀ ਸਵਾਰਥਾਂ ਦੀ ਪੂਰਤੀ ਕਰਨ ਵਿਚ ਗ੍ਰਸਤ ਹੋ ਚੁੱਕੀ ਹੈ। ਜਦੋਕਿ ਗੁਰੂ ਸਾਹਿਬਾਨ ਦੀ ਬਾਣੀ ਅਤੇ ਬਾਣੇ ਨੇ ਤਾਂ ਸਾਨੂੰ ਸਮੁੱਚੇ ਸੰਸਾਰ ਵਿਚ ਅਣਖੀਲੀ ਸਤਿਕਾਰਿਤ ਪਹਿਚਾਣ ਬਖਸਿਸ ਕਰਕੇ ਸਾਡੇ ਉਤੇ ਵੱਡਾ ਉਪਕਾਰ ਵੀ ਕੀਤਾ ਅਤੇ ਸਾਨੂੰ ਸਰਬੱਤ ਦੇ ਭਲੇ ਦੀ ਸੋਚ ਅਤੇ ਸਿਧਾਂਤ ਦੇ ਕੇ ਸਮੁੱਚੇ ਸੰਸਾਰ ਵਿਚ ਸਾਡੇ ਕੌਮੀ ਸਤਿਕਾਰ-ਮਾਣ ਨੂੰ ਬੁਲੰਦੀਆਂ ਤੱਕ ਪਹੁੰਚਾਇਆ ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅੱਜ ਕੌਮ ਦੇ ਮਹਾਨ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ, ਭਾਈ ਚਰਨਜੀਤ ਸਿੰਘ ਚੰਨਾ ਦੀ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਦੇ ਮਹਾਨ ਸ਼ਹੀਦੀ ਅਸਥਾਂਨ ਵਿਖੇ ਸਰਧਾ ਅਤੇ ਸਤਿਕਾਰ ਨਾਲ ਮਨਾਈ ਜਾਣ ਵਾਲੀ ਉਪਰੋਕਤ ਸ਼ਹੀਦਾਂ ਦੀ ਬਰਸੀ ਦੇ ਭਰਵੇ ਇਕੱਠ ਨੂੰ ਸੁਬੋਧਿਤ ਹੁੰਦੇ ਹੋਏ ਅਤੇ ਸਮੁੱਚੀ ਸਿੱਖ ਕੌਮ ਨੂੰ ਆਪਣੇ ਗੁਰਾਂ ਦੇ ਮਜਬੂਤ ਸਿਧਾਤਾਂ ਦੇ ਧੂਰੇ ਨਾਲ ਜੁੜੇ ਰਹਿਣ ਅਤੇ ਆਜਾਦ ਬਾਦਸਾਹੀ ਸਿੱਖ ਰਾਜ ਨੂੰ ਹਰ ਕੀਮਤ ਤੇ ਕਾਇਮ ਕਰਨ ਉਤੇ ਦ੍ਰਿੜ ਹੁੰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੀ ਹੋਈ ਸ਼ਹਾਦਤ ਸਾਨੂੰ ਆਪਣੇ ਹਰ ਤਰ੍ਹਾਂ ਦੇ ਕੌਮੀ, ਸਮਾਜਿਕ, ਧਾਰਮਿਕ ਅਤੇ ਭੂਗੋਲਿਕ ਹੱਕ ਹਕੂਕਾ ਦੀ ਦ੍ਰਿੜਤਾ ਤੇ ਸੰਜੀਦਗੀ ਨਾਲ ਰਾਖੀ ਕਰਨ, ਜਾਬਰ ਦੇ ਜੁਲਮਾਂ ਅੱਗੇ ਈਨ ਨਾ ਮੰਨਣ ਦਾ ਇਕ ਅਰਥ ਭਰਪੂਰ ਸੰਦੇਸ਼ ਦਿੰਦੀ ਹੈ । ਜਿਨ੍ਹਾਂ ਹੁਕਮਰਾਨਾਂ ਵੱਲੋ ਐਸ.ਵਾਈ.ਐਲ ਨਹਿਰ ਦੀ ਜਬਰੀ ਖੁਦਾਈ ਕਰਕੇ ਸਾਡੇ ਪੰਜਾਬ ਦੇ ਜਾਨ ਤੋ ਵੀ ਪਿਆਰੇ ਕੀਮਤੀ ਪਾਣੀਆਂ ਨੂੰ ਲੁੱਟਣ ਦੀ ਸਾਜਿਸ ਰਚੀ ਸੀ, ਉਸਨੂੰ ਅਸਫਲ ਬਣਾਉਣ ਅਤੇ ਹੁਕਮਰਾਨਾਂ ਦੀ ਹਰ ਸਾਜਿਸ ਨੂੰ ਚੁਣੋਤੀ ਦਿੰਦੇ ਹੋਏ ਦ੍ਰਿੜਤਾ ਨਾਲ ਸੰਘਰਸ ਹੀ ਨਹੀ ਲੜਿਆ, ਬਲਕਿ ਆਪਣੀਆਂ ਪਰਿਵਾਰਿਕ, ਦੁਨਿਆਵੀ ਸੁੱਖ ਸਹੂਲਤਾਂ ਨੂੰ ਅਲਵਿਦਾ ਕਹਿਕੇ, ਕੌਮੀ ਦਰਦ ਨੂੰ ਮਹਿਸੂਸ ਕਰਦੇ ਹੋਏ ਆਪਣੀਆ ਸ਼ਹਾਦਤਾਂ ਦੇਣ ਦਾ ਰਾਹ ਚੁਣਿਆ ਅਤੇ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆ ਦਾ ਸਦਾ ਲਈ ਸਿੰਗਾਰ ਬਣਨ ਨੂੰ ਤਰਜੀਹ ਦਿੱਤੀ । ਉਨ੍ਹਾਂ ਕਿਹਾ ਕਿ ਜੇਕਰ ਇਹ ਯੋਧੇ ਕੌਮੀ ਮਕਸਦ ਭਰਿਆ ਸੰਘਰਸ ਨਾ ਕਰਦੇ ਅਤੇ ਆਪਣੀਆਂ ਸ਼ਹਾਦਤਾਂ ਨਾ ਦਿੰਦੇ ਤਾਂ ਹੁਕਮਰਾਨਾਂ ਨੇ ਸਾਡੇ ਪੰਜਾਬ ਸੂਬੇ, ਪੰਜਾਬੀਆਂ ਦੇ ਸਭ ਕੁਦਰਤੀ ਸੋਮਿਆ ਨੂੰ ਲੁੱਟਕੇ ਪੰਜਾਬ ਦੀ ਜਰਖੇਜ ਧਰਤੀ ਨੂੰ ਪੂਰਨ ਰੂਪ ਵਿਚ ਬੰਜਰ ਬਣਾਕੇ ਸਾਡੇ ਮਾਲੀ ਸਾਧਨਾਂ ਦੀ ਬਰਬਾਦੀ ਕਰਕੇ ਸਾਨੂੰ ਗੁਲਾਮ ਬਣਾ ਲੈਣਾ ਸੀ । ਪਰ ਸਦਕੇ ਜਾਈਏ ਉਨ੍ਹਾਂ ਗੁਰੂ ਦੇ ਸਿੰਘਾਂ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ, ਚਰਨਜੀਤ ਸਿੰਘ ਚੰਨਾ ਅਤੇ ਹੋਰ ਸ਼ਹੀਦਾਂ ਜਿਨ੍ਹਾਂ ਨੇ ਹੁਕਮਰਾਨਾਂ ਦੇ ਮੰਦਭਾਵਨਾ ਭਰੇ ਮਨਸੂਬਿਆ ਨੂੰ ਅਸਫਲ ਹੀ ਨਹੀ ਬਣਾਇਆ, ਬਲਕਿ ਜਾਬਰ ਹੁਕਮਰਾਨਾਂ ਨੂੰ ਅਰਥ ਭਰਪੂਰ ਸੰਦੇਸ ਵੀ ਦਿੱਤੇ ਕਿ ਤੁਸੀ ਕਦਾਚਿਤ ਨਾ ਤਾਂ ਸਿੱਖ ਕੌਮ ਨੂੰ ਗੁਲਾਮ ਬਣਾ ਸਕੋਗੇ, ਨਾ ਹੀ ਸਾਡੇ ਸਾਧਨਾਂ ਨੂੰ ਜਬਰੀ ਲੁੱਟਕੇ ਪੰਜਾਬ ਦੇ ਅਮੀਰ ਵਿਰਸੇ-ਵਿਰਾਸਤ ਦਾ ਨੁਕਸਾਨ ਕਰ ਸਕੋਗੇ । ਸਲਾਮ ਹੈ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਜਿਨ੍ਹਾਂ ਨੇ ਸ਼ਹਾਦਤ ਦਾ ਜਾਮ ਪੀ ਕੇ ਸਿੱਖ ਕੌਮ ਨੂੰ ਜ਼ਬਰ ਤੇ ਜੁਲਮ ਵਿਰੁੱਧ ਦ੍ਰਿੜਤਾ ਨਾਲ ਜੂਝਣ ਅਤੇ ਹਰ ਖੇਤਰ ਵਿਚ ਫਤਹਿ ਪ੍ਰਾਪਤ ਕਰਨ ਦਾ ਸਾਨੂੰ ਸੰਦੇਸ਼ ਦਿੱਤਾ । ਸ. ਮਾਨ ਨੇ ਉਚੇਚੇ ਤੌਰ ਤੇ ਸਮੁੱਚੀ ਸਿੱਖ ਕੌਮ, ਪੰਜਾਬੀਆਂ ਅਤੇ ਸਭ ਵਰਗਾਂ ਦੇ ਨਿਵਾਸੀਆ ਨੂੰ ਇਹ ਸੰਦੇਸ ਦਿੰਦੇ ਹੋਏ ਕਿਹਾ ਕਿ ਜੋ ਮੁਲਕ ਦਾ ਕੱਟੜਵਾਦੀ ਹੁਕਰਮਾਨ ਸਾਡੇ ਉਤੇ ਜਬਰੀ ਜਨ-ਗਨ-ਮਨ, ਵੰਦੇ ਮਾਤਰਮ ਅਤੇ ਹੋਰ ਦੇਵੀ-ਦੇਵਤਿਆ ਦੀ ਪੂਜਾ ਕਰਨ ਵਾਲੇ ਅਡੰਬਰ ਜਬਰੀ ਥੋਪ ਰਿਹਾ ਹੈ, ਉਸਨੂੰ ਸਿੱਖ ਕੌਮ ਕਤਈ ਪ੍ਰਵਾਨ ਨਹੀ ਕਰੇਗੀ ਕਿਉਂਕਿ ਸਾਡਾ ਗਾਇਨ ਤਾਂ ਦੇਹ ਸਿਵਾ ਬਰ ਮੋਹਿ ੲਹਿ, ਸੁਭ ਕਰਮਨ ਤੇ ਕਬਹੂੰ ਨਾ ਟਰੋ ਵਾਲਾ ਹੈ । ਜਿਸਨੂੰ ਸਿੱਖ ਕੌਮ ਆਪਣੇ ਜਨਮ ਤੋ ਹੀ ਗਾਇਨ ਕਰਦੀ ਆ ਰਹੀ ਹੈ । ਉਸ ਉਤੇ ਹੀ ਅਮਲ ਕਰਾਂਗੇ । ਨਾ ਕਿ ਜਬਰੀ ਥੋਪੇ ਜਾਣ ਵਾਲੇ ਗਾਇਨਾਂ ਜਾਂ ਹੋਰ ਨਿਯਮਾਂ, ਅਸੂਲਾਂ ਦਾ ਪਾਲਣ ਕਰਾਂਗੇ ।

ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਹਰ ਤਰ੍ਹਾਂ ਦੀ ਸਮਾਜਿਕ ਬੁਰਾਈ, ਵਿਤਕਰੇ, ਹੀਣ ਭਾਵਨਾ ਵਿਰੁੱਧ ਸੰਘਰਸ ਕਰਦੇ ਹੋਏ ਆਪਣਾ ਸਰਬੰਸ ਵਾਰਦੇ ਹੋਏ ਸਬਦ ਉਚਾਰੇ ਸਨ ‘ਚਾਰ ਮੋਏ ਤੋ ਕਿਆ ਹੂਆ, ਜੀਵਤ ਕਈ ਹਾਜਰ’ ਦੇ ਸ਼ਬਦ ਬੋਲਕੇ ਸਮੁੱਚੀ ਮਨੁੱਖਤਾ ਦੀ ਬਿਤਹਰੀ ਕੀਤੀ । ਅੱਜ ਵੀ ਹੁਕਮਰਾਨ ਮੁਗਲ ਜਾਬਰਾਂ ਦੀ ਤਰ੍ਹਾਂ ਪੰਜਾਬ ਸੂਬੇ, ਪੰਜਾਬੀਆਂ ਤੇ ਸਿੱਖ ਕੌਮ ਨਾਲ ਵਿਧਾਨਿਕ, ਸਮਾਜਿਕ, ਧਾਰਮਿਕ, ਭੂਗੋਲਿਕ ਵੱਡੇ ਜਬਰ ਕਰ ਰਿਹਾ ਹੈ ਸਾਨੂੰ ਅੱਜ ਦੇ ਸ਼ਹੀਦੀ ਦਿਹਾੜੇ ਤੇ ਸ੍ਰੀ ਚਮਕੌਰ ਸਾਹਿਬ ਦੇ ਮਹਾਨ ਸ਼ਹੀਦੀ ਸਥਾਂਨ ਉਤੇ ਜਿਥੇ ਸ਼ਹੀਦ ਬਾਬਾ ਅਜੀਤ ਸਿੰਘ, ਸ਼ਹੀਦ ਬਾਬਾ ਜੁਝਾਰ ਸਿੰਘ ਨੇ ਵੀ ਸ਼ਹਾਦਤਾਂ ਪ੍ਰਾਪਤ ਕੀਤੀਆ, ਉਸ ਸਥਾਂਨ ਤੇ ਪ੍ਰਣ ਕਰਨਾ ਹੋਵੇਗਾ ਕਿ ਹੁਕਮਰਾਨਾਂ ਦੇ ਜਬਰ ਅੱਗੇ ਅਸੀ ਕਦਾਚਿਤ ਨਹੀ ਝੁਕਾਂਗੇ ਅਤੇ ਨਾ ਹੀ ਈਨ ਮੰਨਾਂਗੇ । ਆਪਣੇ ਸਭ ਹੱਕ ਹਕੂਕ ਪ੍ਰਾਪਤ ਕਰਦੇ ਹੋਏ ਆਪਣੇ ਉਸ ਆਜਾਦ ਬਾਦਸਾਹੀ ਸਿੱਖ ਰਾਜ ਨੂੰ ਕਾਇਮ ਕਰਾਂਗੇ ਜਿਸ ਵਿਚ ਸਭ ਕੌਮਾਂ, ਧਰਮਾਂ, ਕਬੀਲਿਆ ਦੇ ਨਿਵਾਸੀਆ ਨੂੰ ਇਕ ਸਾਫ ਸੁਥਰਾਂ ਰਿਸਵਤ ਤੋ ਰਹਿਤ ਇਨਸਾਫ ਪਸੰਦ ਬਰਾਬਰਤਾ ਦੀ ਸੋਚ ਨੂੰ ਅਮਲੀ ਰੂਪ ਵਿਚ ਪ੍ਰਗਟ ਕਰਨ ਵਾਲਾ ਰਾਜ ਭਾਗ ਪ੍ਰਦਾਨ ਹੋਵੇਗਾ । ਕਿਸੇ ਇਕ ਵੀ ਰੂਹ ਆਤਮਾ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫੀ ਨਹੀ ਹੋ ਸਕੇਗੀ । ਪਿਆਰ, ਮੁਹੱਬਤ ਅਤੇ ਸਦਭਾਵਨਾ ਦੀ ਹੀ ਖੁਸਬੋ ਦੀ ਪ੍ਰਫੁੱਲਤਾ ਹੋਵੇਗੀ । ਇਸ ਸੋਚ ਉਤੇ ਅਮਲ ਕਰਕੇ ਹੀ ਅਸੀ ਪੁਰਾਤਨ ਤੇ ਅਜੋਕੇ ਸ਼ਹੀਦਾਂ ਨੂੰ ਸਹੀ ਰੂਪ ਵਿਚ ਸਰਧਾ ਦੇ ਫੁੱਲ ਭੇਟ ਕਰ ਸਕਦੇ ਹਾਂ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰ ਸਕਾਂਗੇ ।

ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਿੱਖ ਕੌਮ ਅਤੇ ਸਮੁੱਚੇ ਪੰਜਾਬੀ ਬੀਤੇ ਅਤੇ ਅਜੋਕੇ ਸਮੇ ਦੇ ਹੁਕਮਰਾਨਾਂ ਵੱਲੋ ਪੰਜਾਬ ਸੂਬੇ, ਪੰਜਾਬੀਆਂ ਤੇ ਸਿੱਖ ਕੌਮ ਨਾਲ ਹਰ ਖੇਤਰ ਵਿਚ ਕੀਤੇ ਜਾਂਦੇ ਆ ਰਹੇ ਵਿਤਕਰੇ, ਜਬਰ-ਜੁਲਮ ਦੇ ਗੰਭੀਰ ਮੁੱਦਿਆ ਨੂੰ ਮੁੱਖ ਰੱਖਕੇ ਆਉਣ ਵਾਲੇ ਸਮੇ ਵਿਚ ਜਦੋ ਵੀ 2027 ਦੀਆਂ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਜਮਹੂਰੀਅਤ ਚੋਣਾਂ ਹੋਣਗੀਆ ਤਾਂ ਉਸ ਸਮੇ ਪੰਜਾਬ ਵਿਚ ਵੱਸਣ ਵਾਲੇ ਸਭ ਹਿੰਦੂ, ਮੁਸਲਿਮ, ਇਸਾਈ, ਸਿੱਖ ਅਤੇ ਰੰਘਰੇਟੇ ਮਨੁੱਖਤਾ ਪੱਖੀ ਸੋਚ ਦੇ ਮਕਸਦ ਨੂੰ ਮੁੱਖ ਰੱਖਕੇ ਸਾਡੇ ਨਾਲ ਮੰਦਭਾਵਨਾ ਭਰੇ ਮਨਸੂਬਿਆ ਅਧੀਨ ਅਮਲ ਕਰਨ ਵਾਲੀਆ ਉਪਰੋਕਤ ਤਾਕਤਾਂ ਬੀਜੇਪੀ-ਆਰ.ਐਸ.ਐਸ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਇਨ੍ਹਾਂ ਕੱਟੜਵਾਦੀ ਤਾਕਤਾਂ ਦੀ ਗੈਰ ਸਿਧਾਤਿਕ ਤਰੀਕੇ ਸਹਿਯੋਗ ਕਰਨ ਵਾਲੇ ਬਾਦਲ ਦਲੀਆ ਆਦਿ ਨੂੰ ਪੰਜਾਬ ਦੀ ਹਕੂਮਤ ਤੋ ਦੂਰ ਰੱਖਣ ਲਈ ਅਤੇ ਆਪਣੇ ਹੀ ਪੰਜਾਬੀਆਂ ਅਤੇ ਸਿੱਖਾਂ ਦੀ ਆਜਾਦ ਬਾਦਸਾਹੀ ਸਿੱਖ ਰਾਜ ਕਾਇਮ ਕਰਨ ਵਾਲੀ ਆਪਣੇ ਸਮਾਜਿਕ ਤੇ ਇਖਲਾਕੀ ਫਰਜਾਂ ਦੀ ਮੋਹਰੀ ਹੋ ਕੇ ਪੂਰਤੀ ਕਰਨਗੇ ਅਤੇ ਸਹੀ ਮਾਇਨਿਆ ਵਿਚ ਗੁਰੂ ਸਾਹਿਬ ਦੀ ਸੋਚ ਤੇ ਅਧਾਰਿਤ ਸਭਨਾਂ ਨੂੰ ਬਰਾਬਰਤਾ ਦੇ ਹੱਕ ਪ੍ਰਦਾਨ ਕਰਨ ਵਾਲਾ ਖਾਲਸਾ ਰਾਜ ਕਾਇਮ ਕਰਨ ਵਿਚ ਭੂਮਿਕਾ ਨਿਭਾਉਗੇ ।

03/09/2026

3 ਸਤੰਬਰ 2026 ਨੂੰ ਚਮਕੌਰ ਸਾਹਿਬ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ,ਅਤੇ ਚਰਨਜੀਤ ਸਿੰਘ ਚੰਨਾ ਜੀ ਓਹਨਾ ਦੀ ਬਰਸੀ...
01/09/2026

3 ਸਤੰਬਰ 2026 ਨੂੰ ਚਮਕੌਰ ਸਾਹਿਬ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ,ਅਤੇ ਚਰਨਜੀਤ ਸਿੰਘ ਚੰਨਾ ਜੀ ਓਹਨਾ ਦੀ ਬਰਸੀ ਸਮਾਗਮ ਉੱਤੇ ਸਿੱਖ ਕੌਮ ਨੂੰ ਪੋਹਚਣ ਦੀ ਅਪੀਲ

Address

Malerkotla
148023

Alerts

Be the first to know and let us send you an email when ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਮਾਲੇਰਕੋਟਲਾ posts news and promotions. Your email address will not be used for any other purpose, and you can unsubscribe at any time.

Contact The Organization

Send a message to ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਮਾਲੇਰਕੋਟਲਾ:

Shortcuts

Share