Hardev Singh Kalyan

Hardev Singh Kalyan ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਮਾਲੇਰਕੋਟਲਾ
(1)

31/08/2026
31/08/2026
NSA ਅਧੀਨ ਜੇਲ੍ਹ ਕੱਟ ਰਹੇ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਆਪਣੇ ਪਿਤਾ ਜੀ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਵਿੱਚੋਂ 2 ਘੰਟਿਆਂ ਦੀ ਪੈਰੋਲ ’ਲੈ ਕੇ...
29/08/2026

NSA ਅਧੀਨ ਜੇਲ੍ਹ ਕੱਟ ਰਹੇ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਆਪਣੇ ਪਿਤਾ ਜੀ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਵਿੱਚੋਂ 2 ਘੰਟਿਆਂ ਦੀ ਪੈਰੋਲ ’ਲੈ ਕੇ ਅੰਤਿਮ ਸਸਕਾਰ ਤੇ ਪੁਹੰਚੇ

28/08/2026
27/08/2026

“ਸਾਚਾ ਗੁਰੂ ਲਾਧੋ ਰੇ” ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ 28 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮੀਰੀ ਪੀਰੀ ਪੰਥਕ ਕਾਨਫਰੰਸ ਤੇ ਸੱਭ ਸੰਗਤਾਂ ਨੇ ਵੱਧ ਚੜ੍ਹ ਕੇ ਪਹੁੰਚਣ ਦੀ ਕਿਰਪਾਲਤਾ ਕਰਨੀ ।
ਜਾਰੀ ਕਰਤਾ ਭਾਈ ਗੁਰਪ੍ਰੀਤ ਸਿੰਘ ਸਿੱਧੂ 9814159356

ਗੰਭੀਰ ਪੰਥਕ ਮੁੱਦਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਯਾਦ ਪੱਤਰਅੰਮ੍ਰਿਤਸਰ, 2...
27/08/2026

ਗੰਭੀਰ ਪੰਥਕ ਮੁੱਦਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਯਾਦ ਪੱਤਰ

ਅੰਮ੍ਰਿਤਸਰ, 26 ਅਗਸਤ 2026: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿੱਖ ਕੌਮ ਨੂੰ ਦਰਪੇਸ਼ ਗੰਭੀਰ ਧਾਰਮਿਕ, ਪੰਥਕ ਅਤੇ ਕੌਮੀ ਮਸਲਿਆਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਵਿਸਥਾਰਪੂਰਵਕ ਯਾਦ ਪੱਤਰ ਸੌਂਪਿਆ ਗਿਆ।

ਯਾਦ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾਮੁਕਤੀ ਲਈ ਕੌਮ ਨੂੰ ਪ੍ਰਵਾਨਿਤ ਇੱਕ ਸਪੱਸ਼ਟ ਨਿਯਮਾਵਲੀ ਬਣਾਈ ਜਾਵੇ, ਤਾਂ ਜੋ ਤਖ਼ਤਾਂ ਦੇ ਜਥੇਦਾਰ ਸਿੱਖੀ ਸਿਧਾਂਤਾਂ ਅਤੇ ਪੰਥਕ ਮਰਿਆਦਾ ਅਨੁਸਾਰ ਬਿਨਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਆਜ਼ਾਦਾਨਾ ਤੌਰ ’ਤੇ ਫ਼ੈਸਲੇ ਲੈ ਸਕਣ।

ਪਾਰਟੀ ਵੱਲੋਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵੱਖ-ਵੱਖ ਧੜਿਆਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ, ਸਮੂਹ ਪੰਥਕ ਜਥੇਬੰਦੀਆਂ ਵਿੱਚ ਏਕਤਾ ਲਈ ਉਪਰਾਲੇ ਕਰਨ ਅਤੇ ਕੌਮ ਦੇ ਸਾਂਝੇ ਮਸਲਿਆਂ ਉੱਤੇ ਇਕਸਾਰ ਪੰਥਕ ਰਣਨੀਤੀ ਤਿਆਰ ਕਰਨ ਦੀ ਵੀ ਅਪੀਲ ਕੀਤੀ ਗਈ।

ਯਾਦ ਪੱਤਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਕੌਮੀ ਪ੍ਰੋਗਰਾਮ ਉਲੀਕਣ, ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਧਾਰਮਿਕ ਮਾਮਲਿਆਂ ਵਿੱਚ ਬਾਹਰੀ ਦਖ਼ਲਅੰਦਾਜ਼ੀ ਰੋਕਣ ਅਤੇ ਸਕੂਲੀ ਸਿਲੇਬਸਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤੇ ਜਾਣ ਤੋਂ ਰੋਕਣ ਲਈ ਸਿੱਖ ਬੁੱਧੀਜੀਵੀਆਂ ਤੇ ਇਤਿਹਾਸਕਾਰਾਂ ਦੀ ਕਮੇਟੀ ਬਣਾਉਣ ਦੀ ਮੰਗ ਵੀ ਰੱਖੀ ਗਈ।

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ, ਐਸ.ਜੀ.ਪੀ.ਸੀ. ਦਾ ਆਪਣਾ ਸੁਤੰਤਰ ਚੈਨਲ ਸ਼ੁਰੂ ਕਰਨ ਅਤੇ ਪੰਜਾਬ ਤੋਂ ਬਾਹਰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਵਾਉਣ ਵਰਗੇ ਅਹਿਮ ਮੁੱਦੇ ਵੀ ਜਥੇਦਾਰ ਸਾਹਿਬ ਦੇ ਧਿਆਨ ਵਿੱਚ ਲਿਆਂਦੇ ਗਏ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਕਿ ਅੱਜ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚੀਆਂ ਪੰਥਕ ਧਿਰਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਪਾਰਟੀ ਨੇ ਉਮੀਦ ਪ੍ਰਗਟਾਈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਨ੍ਹਾਂ ਗੰਭੀਰ ਕੌਮੀ ਮਸਲਿਆਂ ’ਤੇ ਵਿਚਾਰ ਕਰਕੇ ਜਲਦ ਠੋਸ ਪੰਥਕ ਪਹਿਲਕਦਮੀ ਕਰਨਗੇ।

ਵੱਲੋਂ:
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

Address

Sandaur
Malerkotla
148020

Alerts

Be the first to know and let us send you an email when Hardev Singh Kalyan posts news and promotions. Your email address will not be used for any other purpose, and you can unsubscribe at any time.

Shortcuts

Share