DC Mansa

DC Mansa Official Page Of District Administration Mansa

09/07/2026
ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ-ਪੋਰਟਲ 'ਤੇ ਸ਼ਿਕਾਇਤ ਪ੍ਰਾਪਤ ਹੋ...
03/07/2026

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

-ਪੋਰਟਲ 'ਤੇ ਸ਼ਿਕਾਇਤ ਪ੍ਰਾਪਤ ਹੋਣ 'ਤੇ ਫੌਰੀ ਕੀਤੀ ਜਾਵੇ ਕਾਰਵਾਈ: ਨਵਜੋਤ ਕੌਰ

-ਸ਼ਿਕਾਇਤਕਰਤਾ ਨੂੰ ਸ਼ਿਕਾਇਤ ਮਿਲਣ ਤੋਂ ਲੈ ਕੇ ਕੀਤੀ ਕਾਰਵਾਈ ਬਾਰੇ ਸਮੇਂ ਸਿਰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ

-ਰਾਜ ਅਤੇ ਕੇਂਦਰ ਪ੍ਰਾਯੋਜਿਤ ਸਕੀਮਾਂ ਦਾ ਲਾਭ ਹਰ ਯੋਗ ਵਪਾਰੀ ਤੱਕ ਪਹੁੰਚਾਉਣ ਦੇ ਨਿਰਦੇਸ਼

ਮਾਨਸਾ, 2 ਜੁਲਾਈ:

ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸਮੇਂ ਸਿਰ ਅਤੇ ਸੁਚੱਜੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਵੱਲੋਂ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਮਾਮਲਿਆਂ ਦੇ ਨਿਪਟਾਰੇ ਬਾਰੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਵਿਭਾਗੀ ਮੁਖੀਆਂ ਅਤੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਜਿਵੇਂ ਹੀ ਪੋਰਟਲ ਉੱਤੇ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਉਸ ਉੱਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਕਿ ਸ਼ਿਕਾਇਤ ਮਿਲਣ ਤੋਂ ਲੈ ਕੇ ਉਸ ਉੱਤੇ ਕੀਤੀ ਗਈ ਕਾਰਵਾਈ ਦੀ ਪ੍ਰਗਤੀ ਤੱਕ, ਹਰ ਪੜਾਅ ਬਾਰੇ ਸ਼ਿਕਾਇਤਕਰਤਾ ਨੂੰ ਲਾਜ਼ਮੀ ਤੌਰ 'ਤੇ ਸੂਚਿਤ ਕੀਤਾ ਜਾਵੇ ਤਾਂ ਜੋ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਬਣੀ ਰਹੇ।

ਮੀਟਿੰਗ ਦੌਰਾਨ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਪ੍ਰਾਯੋਜਿਤ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵਪਾਰੀ ਵਰਗ ਤੱਕ ਪਹੁੰਚਾਉਣ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਿਰਤ ਵਿਭਾਗ, ਸਿਹਤ ਵਿਭਾਗ, ਪਾਵਰਕਾਮ, ਪੁਲਿਸ ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਕਈ ਸ਼ਿਕਾਇਤਾਂ ਸਾਹਮਣੇ ਆਈਆਂ, ਜਿਨ੍ਹਾਂ ਦਾ ਮੌਕੇ 'ਤੇ ਹੀ ਪੋਰਟਲ ਉੱਤੇ ਨਿਪਟਾਰਾ ਕਰਦਿਆਂ ਰਿਕਾਰਡ ਅਪਡੇਟ ਕੀਤਾ ਗਿਆ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਤੇ ਮਾਨਸਾ ਗੁਰਮੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਵੀ ਸ਼ਿਰਕਤ ਕੀਤੀ ਅਤੇ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤੀ ਤੋਂ ਡਿਪਟੀ ਕਮਿਸ਼ਨਰ ਤੇ ਹਲਕਾ ਚੇਅਰਮੈਨਾਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਮੀਟਿੰਗ ਵਿੱਚ ਚੇਅਰਮੈਨ ਵਪਾਰ ਮੰਡਲ ਕਮਿਸ਼ਨ ਜ਼ਿਲ੍ਹਾ ਮਾਨਸਾ ਆਸ਼ੂ ਬਾਂਸਲ, ਚੇਅਰਮੈਨ ਬੁਢਲਾਡਾ ਲਲਿਤ ਜੈਨ ਤੇ ਚੇਅਰਮੈਨ ਮਾਨਸਾ ਮਨੋਜ ਗੋਇਲ, ਵੱਖ-ਵੱਖ ਵਿਭਾਗਾਂ ਦੇ ਮੁਖੀ, ਕਾਰਜਸਾਧਕ ਅਫਸਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਵੀ ਹਾਜ਼ਰ ਸਨ।

-ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ-ਡੀ-ਸਿਲਟਿੰਗ ਦਾ ...
03/07/2026

-ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ

-ਡੀ-ਸਿਲਟਿੰਗ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ ਨਵਜੋਤ ਕੌਰ

ਮਾਨਸਾ, 2 ਜੁਲਾਈ:

ਬਰਸਾਤੀ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਅਤੇ ਅਗੇਤੇ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਹੋਈ ਅਧਿਕਾਰੀਆਂ ਦੀ ਇੱਕ ਮੀਟਿੰਗ ਦੌਰਾਨ, ਘੱਗਰ ਦਰਿਆ ਵਿੱਚ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ 5 ਪ੍ਰਮੁੱਖ ਥਾਵਾਂ 'ਤੇ ਮਿੱਟੀ-ਗਾਰ ਕੱਢਣ ਅਤੇ ਸਫ਼ਾਈ (ਡੀ- ਸਿਲਟਿੰਗ) ਦੇ ਕੰਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਸਾਰੀਆਂ ਨਿਰਧਾਰਿਤ ਥਾਵਾਂ 'ਤੇ ਡੀ ਸਿਲਟਿੰਗ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ, ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਪਾਣੀ ਦੇ ਕੁਦਰਤੀ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘੱਗਰ ਦਰਿਆ ਅੰਦਰ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਘੱਗਰ ਨੇੜੇ ਪਿੰਡ ਸਰਦੂਲੇਵਾਲਾ, ਪਿੰਡ ਧਿੰਗਾਨਾ, ਭਗਵਾਨਪੁਰ ਹਿੰਗਣਾ ਅਤੇ ਆਹਲੂਪੁਰ ਦੇ ਨਜ਼ਦੀਕੀ ਖੇਤਰ, ਪਿੰਡ ਭੱਲਣਵਾੜਾ, ਪਿੰਡ ਫੂਸ ਮੰਡੀ ਅਤੇ ਮੀਰਪੁਰ ਖੁਰਦ ਦੇ ਨੇੜਲੇ ਹਿੱਸੇ ਅਤੇ ਘੱਗਰ ਦਰਿਆ ਸਰਦੂਲਗੜ੍ਹ ਨਜ਼ਦੀਕ ਸਟੀਲ ਫੁੱਟ ਬ੍ਰਿਜ ਵਿਖੇ ਡੀ-ਸਿਲਟਿੰਗ ਕਰਵਾਈ ਜਾਵੇਗੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੂੰ ਵਿਸ਼ੇਸ਼ ਤੌਰ 'ਤੇ ਨਿਰਦੇਸ਼ ਦਿੱਤੇ ਕਿ ਉਹ ਘੱਗਰ ਦਰਿਆ ਸਮੇਤ ਇਲਾਕੇ ਦੇ ਹੋਰ ਬਰਸਾਤੀ ਨਾਲਿਆਂ ਵਿੱਚ ਪਾਣੀ ਦੇ ਪੱਧਰ ਉੱਤੇ ਨਿਰੰਤਰ ਚੌਕਸੀ ਰੱਖਣ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਐਸ.ਪੀ. ਪ੍ਰਦੀਪ ਸੰਧੂ, ਕਾਰਜਕਾਰੀ ਇੰਜੀਨੀਅਰ ਡਰੇਨੇਜ਼ ਪਰਮਿੰਦਰ ਸਿੰਘ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕੌਰ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਘਰ ਘਰ ਪਹੁੰਚਾਉਣ ਲਈ ਵੈਨ ਰਾਹੀਂ ਹਰ ਪਿੰਡ ਵਿੱਚ ਦਿਖਾਈ ਜਾਵੇਗੀ ਵਿਸ਼ੇਸ ਡਾਕੂਮੈਂਟਰੀਡਿਪਟੀ ਕਮਿਸ਼...
01/07/2026

ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਘਰ ਘਰ ਪਹੁੰਚਾਉਣ ਲਈ ਵੈਨ ਰਾਹੀਂ ਹਰ ਪਿੰਡ ਵਿੱਚ ਦਿਖਾਈ ਜਾਵੇਗੀ ਵਿਸ਼ੇਸ ਡਾਕੂਮੈਂਟਰੀ

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਇਸ ਵਿਸ਼ੇਸ਼ ਮੁਹਿੰਮ ਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲਾ ਉਪਰਾਲਾ

ਮਾਨਸਾ, 1 ਜੁਲਾਈ:

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਪੂਰਵਕ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਜਲਦੀ ਹੀ ਵਿਸ਼ੇਸ ਡਾਕੂਮੈਂਟਰੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਫੁੱਟ x 8 ਫੁੱਟ ਦੀ ਵੱਡੀ ਐਲ.ਈ.ਡੀ ਸਕਰੀਨ ਵਾਲੀ ਵੈਨ, ਜ਼ਿਲ੍ਹਾ ਮਾਨਸਾ ਦੇ ਸਾਰੇ ਪਿੰਡਾਂ ਨੂੰ ਕਵਰ ਕਰੇਗੀ ਅਤੇ ਰੋਜ਼ਾਨਾ ਸ਼ਾਮ ਨੂੰ ਦੋ ਪਿੰਡਾਂ ਵਿੱਚ, ਇਸ ਵੈਨ ਰਾਹੀਂ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ, 30 ਮਿੰਟ ਦੀ ਹੋਵੇਗੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਸਬ ਡਵੀਜ਼ਨ ਪੱਧਰ ਉਤੇ ਇਸਦੀ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਜ਼ਿਲ੍ਹਾ ਪੱਧਰ ਉਤੇ ਇਸਦੀ ਨਿਗਰਾਨੀ ਕਰਨਗੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਮੁੱਚੇ ਸੁਰੱਖਿਆ ਪ੍ਰਬੰਧ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਿੰਡਾਂ ਵਿੱਚ ਢੁਕਵੀਂ ਜਗ੍ਹਾ ਦੀ ਚੋਣ, ਸੰਗਤ ਲਈ ਬੈਠਣ ਵਿਵਸਥਾ ਤੇ ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧ, ਸਾਫ ਸਫਾਈ, ਰੌਸ਼ਨੀ ਵਿਵਸਥਾ ਆਦਿ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਐਸ ਪੀ ਮਨਮਹੋਨ ਸਿੰਘ ਔਲਖ, ਡੀਐਸਪੀ ਹਰਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Address

Mansa
151505

Website

Alerts

Be the first to know and let us send you an email when DC Mansa posts news and promotions. Your email address will not be used for any other purpose, and you can unsubscribe at any time.

Shortcuts

Share