District Public Relations Office Moga

District Public Relations Office Moga The page is to share government information with common people

06/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਘੁੱਦਾ, ਬਠਿੰਡਾ ਵਿਖੇ ਲੋਕ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ।

[Live] CM during Lok Milni in village Ghudda, Bathinda.

05/09/2026

ਲਾਈਵ] ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਬਤ ਮੀਡੀਆ ਨੂੰ ਜਾਣਕਾਰੀ ਹੋਏ।

[Live] FM Harpal Singh Cheema briefing media on Cabinet decisions.

05/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਕਾਸ ਭਵਨ ਵਿਖੇ ਅਧਿਆਪਕ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਕਰਦੇ ਹੋਏ।

[Live] CM attending Teachers Day celebrations at Vikas Bhawan.

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ  ’ਬਾਘਾਪੁਰਾਣਾ ਚ ਭਰਵਾਂ ਸਵਾਗਤਬਾਘਾਪੁਰਾਣਾ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ...
04/09/2026

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ’ਬਾਘਾਪੁਰਾਣਾ ਚ ਭਰਵਾਂ ਸਵਾਗਤ

ਬਾਘਾਪੁਰਾਣਾ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਮਸ਼ਾਲ ਮਾਰਚ ਦੀ ਅਗਵਾਈ

ਬਾਘਾਪੁਰਾਣਾ (ਮੋਗਾ) 04 ਸਤੰਬਰ:

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਪੂਰੇ ਉਤਸ਼ਾਹ ਅਤੇ ਮਾਣ-ਸਨਮਾਨ ਨਾਲ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਦਾ ਬਾਘਾਪੁਰਾਣਾ ਵਿੱਚ ਪਹੁੰਚਣ ਨਾਲ ਖਿਡਾਰੀਆਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਤੋਂ ਪਹਿਲਾਂ ਮਸ਼ਾਲ ਮਾਰਚ ਦੇ ਸਮਾਲਸਰ ਪਹੁੰਚਣ ’ਤੇ ਰੋਇੰਗ ਦੇ ਅੰਤਰਰਾਸ਼ਟਰੀ ਖਿਡਾਰੀ ਗੁਰਪ੍ਰੀਤ ਸ਼ਾਹ ਢੁੱਡੀਕੇ ਵੱਲੋਂ ਮਸ਼ਾਲ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਬਾਘਾਪੁਰਾਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਅਗਵਾਈ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰੀ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ। ਉਨ੍ਹਾਂ ਨੇ ਮਸ਼ਾਲ ਦਾ ਸਵਾਗਤ ਕਰਦਿਆਂ ਮਸ਼ਾਲ ਮਾਰਚ ਦੀ ਅਗਵਾਈ ਵੀ ਕੀਤੀ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਨਵਦੀਪ ਜਿੰਦਲ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਸ੍ਰੀ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵੱਡੇ ਪੱਧਰ ਦੇ ਖੇਡ ਉਪਰਾਲਿਆਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਮੁਕਾਬਲੇ ਦਾ ਮਾਧਿਅਮ ਨਹੀਂ ਹਨ, ਸਗੋਂ ਇਹ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਨ ਦਾ ਮਜ਼ਬੂਤ ਸਾਧਨ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵਰਤਣ ਦਾ ਸੱਦਾ ਦਿੱਤਾ।

ਮਸ਼ਾਲ ਮਾਰਚ ਦੌਰਾਨ ਖੇਡਾਂ ਅਤੇ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਮਾਗਮ ਨੇ ਜ਼ਿਲ੍ਹੇ ਵਿੱਚ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਅਤੇ ਸਕਾਰਾਤਮਕ ਮਾਹੌਲ ਪੈਦਾ ਕੀਤਾ।

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਮੋਗਾ ’ਚ ਸ਼ਾਨਦਾਰ ਸਵਾਗਤ ਢੁੱਡੀਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮੋਗਾ ਵਿਖੇ ਵਿਧਾਇਕ ਡਾ...
04/09/2026

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਮੋਗਾ ’ਚ ਸ਼ਾਨਦਾਰ ਸਵਾਗਤ

ਢੁੱਡੀਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮੋਗਾ ਵਿਖੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਮਸ਼ਾਲ ਦਾ ਸਵਾਗਤ

ਮੋਗਾ, 04 ਸਤੰਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਅੱਜ ਮੋਗਾ ਜ਼ਿਲ੍ਹੇ ਵਿੱਚ ਪੂਰੇ ਜੋਸ਼ੋ-ਖਰੋਸ਼ ਅਤੇ ਮਾਣ-ਸਨਮਾਨ ਨਾਲ ਸਵਾਗਤ ਕੀਤਾ ਗਿਆ।

ਢੁੱਡੀਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮੋਗਾ ਵਿਖੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਮਸ਼ਾਲ ਮਾਰਚ ਦੀ ਅਗਵਾਈ ਕੀਤੀ।

ਢੁੱਡੀਕੇ ਵਿਖੇ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਮਸ਼ਾਲ ਦੀ ਅਗਵਾਈ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਅਤੇ ਦੁਨੀਆ ਨੂੰ ਸ਼ਾਨਦਾਰ ਖਿਡਾਰੀ ਦਿੱਤੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨ ਪ੍ਰਤਿਭਾ ਨੂੰ ਉਚਿਤ ਮੰਚ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਉਪਰੰਤ ਮਸ਼ਾਲ ਮੋਗਾ ਸ਼ਹਿਰ ਵਿੱਚ ਦਾਖਲ ਹੋਈ ਅਤੇ ਜੋਗਿੰਦਰ ਸਿੰਘ ਚੌਂਕ ਰਾਹੀਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਪਹੁੰਚੀ। ਇੱਥੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਸ਼ਾਲ ਦਾ ਸਵਾਗਤ ਕੀਤਾ। ਇਸ ਮੌਕੇ ਤੇ ਨਾਮੀ ਗਾਇਕ ਗਗਨ ਕੋਕਰੀ ਵੀ ਮੌਜੂਦ ਸਨ।

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਇੱਕ ਵਿਸ਼ਾਲ ਮੰਚ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਪੈਦਾ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਇਨ੍ਹਾਂ ਖੇਡਾਂ ਨਾਲ ਜੁੜ ਰਹੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ 9 ਤੋਂ 18 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਇਨ੍ਹਾਂ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਖਿਡਾਰੀ sports.punjab.gov.in ਰਾਹੀਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ।

ਮਸ਼ਾਲ 5 ਸਤੰਬਰ ਨੂੰ ਗੋਧੇਵਾਲਾ ਇੰਡੋਰ ਸਟੇਡੀਅਮ, ਮੋਗਾ ਤੋਂ ਪਿੰਡ ਥਰਾਜ ਲਈ ਰਵਾਨਾ ਹੋਵੇਗੀ, ਜਿੱਥੋਂ ਇਸ ਨੂੰ ਅੱਗੇ ਜ਼ਿਲ੍ਹਾ ਬਠਿੰਡਾ ਲਈ ਰਵਾਨਾ ਕੀਤਾ ਜਾਵੇਗਾ।

04/09/2026

[ਲਾਈਵ] ਕੈਬਨਿਟ ਮੰਤਰੀ ਅਮਨ ਅਰੋੜਾ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Cabinet Minister Aman Arora addressing a Press Conference at Punjab Bhawan.

https://www.facebook.com/share/p/193buyiUWF/?mibextid=wwXIfr
04/09/2026

https://www.facebook.com/share/p/193buyiUWF/?mibextid=wwXIfr

‘ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਖੇਡਾਂ ਵਿੱਚ ਭਾਗ ਲੈਣ ਲਈ ਕਿਊ ਆਰ ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾਓ।

#ਖੇਡਾਂ_ਵਤਨ_ਪੰਜਾਬ_ਦੀਆਂ


#ਪੰਜਾਬ_ਸਰਕਾਰ

03/09/2026

[ਲਾਈਵ] ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇੰਡਸਟਰੀਅਲ ਕਨਕਲੇਵ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

[Live] Punjab Education Minister Harjot Singh Bains addressing media on occasion of Industrial conclave.

03/09/2026

[ਲਾਈਵ] ਮੰਤਰੀ ਸਮੂਹ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Group of Ministers addressing a Press Conference at Punjab Bhawan.

02/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਸ਼ੇਰੋਂ, ਸੰਗਰੂਰ ਵਿਖੇ ਲੋਕ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ।
*

[Live] CM during Lok Milni in village Sheron, Sangrur.

Address

District Administrative Complex Moga
Moga
142001

Alerts

Be the first to know and let us send you an email when District Public Relations Office Moga posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office Moga:

Shortcuts

Share