District Education Officer SAS NAGAR

District Education Officer SAS NAGAR Dev Karan Singh

05/03/2026
ਅੰਗਰੇਜ਼ ਸਿੰਘ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ,ਐਸ.ਏ.ਐਸ ਨਗਰ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਵਾਧੂ ਚਾਰਜ ਸੰਭਾਲਿਆਐਸ.ਏ.ਐਸ ਨਗ...
19/02/2026

ਅੰਗਰੇਜ਼ ਸਿੰਘ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ,ਐਸ.ਏ.ਐਸ ਨਗਰ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਵਾਧੂ ਚਾਰਜ ਸੰਭਾਲਿਆ

ਐਸ.ਏ.ਐਸ ਨਗਰ, 19 ਫਰਵਰੀ: ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਜ਼ਿਲ੍ਹਾ ਸਿੱਖਿਆ ਵਿਭਾਗ ਵਿੱਚ ਅੰਗਰੇਜ਼ ਸਿੰਘ,ਜੋ ਇਸ ਸਮੇਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਸੇਵਾਵਾਂ ਨਿਭਾ ਰਹੇ ਹਨ, ਨੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਵਾਧੂ ਚਾਰਜ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਹੀ ਇੱਥੇ ਸੇਵਾ ਨਿਭਾ ਰਹੇ ਡਿਪਟੀ ਡੀਈਓ ਐਲੀਮੈਂਟਰੀ ਸੇਵਾ ਮੁਕਤ ਹੋਣ ਕਾਰਨ ਇਹ ਸੀਟ ਖ਼ਾਲੀ ਚੱਲ ਰਹੀ ਸੀ। ਇਸੇ ਤਹਿਤ ਅੱਜ ਸਿੱਖਿਆ ਵਿਭਾਗ ਪੰਜਾਬ ਵੱਲੋਂ ਉਨ੍ਹਾਂ ਨੂੰ ਵਾਧੂ ਚਾਰਜ ਦਿੱਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਅੰਗਰੇਜ਼ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੀ ਪ੍ਰਸ਼ਾਸਕੀ ਯੋਗਤਾ ਅਤੇ ਅਨੁਭਵ ‘ਤੇ ਭਰੋਸਾ ਜਤਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ.ਗਿੰਨੀ ਦੁੱਗਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਦਰਸ਼ਨਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਜਸਵੀਰ ਕੌਰ, ਬਲਜੀਤ ਸਿੰਘ ਸਨੇਟਾ,ਜਗਦੀਪ ਸਿੰਘ ਅਤੇ ਹੋਰ ਦਫ਼ਤਰੀ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੰਗਰੇਜ਼ ਸਿੰਘ ਨੂੰ ਵਾਧੂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿੱਚ ਐਲੀਮੈਂਟਰੀ ਸਿੱਖਿਆ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਅੰਗਰੇਜ਼ ਸਿੰਘ ਨੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਾਜ਼ਰ ਹੋਣ ਤੋਂ ਬਾਅਦ ਸਭਨਾਂ ਸਨੇਹੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਿੱਖਿਆ ਵਿਭਾਗ ਵੱਲੋਂ ਦਿੱਤੇ ਕੰਮਾਂ ਨੂੰ ਹੋਰ ਵਧੇਰੇ ਤਨਦੇਹੀ ਨਾਲ਼ ਨਿਭਾਉਣ ਦਾ ਪ੍ਰਣ ਲਿਆ।

ਜ਼ਿਲ੍ਹੇ ਵਿੱਚ ਦਾਖ਼ਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼ਹਲਕਾ ਵਿਧਾਇਕ ਵੱਲੋਂ ਦਾਖ਼ਲਾ ਪ੍ਰਚਾਰ ਤੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ...
29/01/2026

ਜ਼ਿਲ੍ਹੇ ਵਿੱਚ ਦਾਖ਼ਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼
ਹਲਕਾ ਵਿਧਾਇਕ ਵੱਲੋਂ ਦਾਖ਼ਲਾ ਪ੍ਰਚਾਰ ਤੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮਿਤੀ: 29 ਜਨਵਰੀ | ਸਥਾਨ: ਮੋਹਾਲੀ
ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਜੀ ਦੀ ਰਹਿਨੁਮਾਈ ਹੇਠ,ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖ਼ਲਿਆਂ ਨੂੰ ਹੋਰ ਵਧਾਉਣ ਲਈ ਵਿਸ਼ੇਸ਼ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਲਈ ਦਾਖ਼ਲਾ ਪ੍ਰਚਾਰ ਅਤੇ ਜਾਗਰੂਕਤਾ ਵੈਨ ਨੂੰ ਹਲਕਾ ਵਿਧਾਇਕ ਮੋਹਾਲੀ ਮਾਨਯੋਗ ਸ. ਕੁਲਵੰਤ ਸਿੰਘ ਜੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਨਵੇਂ ਦਾਖ਼ਲੇ ਦੀ ਪਹਿਲੀ ਰਜਿਸਟ੍ਰੇਸ਼ਨ ਕਰਕੇ ਮੁਹਿੰਮ ਦੀ ਸ਼ੁਭ ਆਰੰਭਤਾ ਵੀ ਕੀਤੀ ਗਈ।
ਇਸ ਮੌਕੇ 'ਤੇ ਸੰਬੋਧਨ ਕਰਦਿਆਂ ਸ. ਕੁਲਵੰਤ ਸਿੰਘ ਜੀ ਨੇ ਕਿਹਾ ਕਿ ਸਾਰੇ ਅਧਿਆਪਕ ਅਤੇ ਸਿੱਖਿਆ ਕਰਮਚਾਰੀ ਪੂਰੇ ਮਨੋਯੋਗ ਅਤੇ ਲਗਨ ਨਾਲ ਇਸ ਦਾਖ਼ਲਾ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਸਦਕਾ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ,ਇਨਫ੍ਰਾਸਟਰੱਕਚਰ ਅਤੇ ਸਿੱਖਿਆਕ ਸਹੂਲਤਾਂ ਵਿੱਚ ਕਾਫ਼ੀ ਸੁਧਾਰ ਆਇਆ ਹੈ,ਜਿਸ ਕਾਰਨ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਦਾਖ਼ਲਿਆਂ ਵਿੱਚ ਮਹੱਤਵਪੂਰਨ ਵਾਧੇ ਦੀ ਪੂਰੀ ਉਮੀਦ ਹੈ। ਉਨ੍ਹਾਂ ਮਾਪਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ. ਦਰਸ਼ਨਜੀਤ ਸਿੰਘ ਨੇ ਦੱਸਿਆ ਕਿ ਦਾਖ਼ਲਾ ਮੁਹਿੰਮ ਦੇ ਪ੍ਰਚਾਰ ਲਈ ਇਹ ਜਾਗਰੂਕਤਾ ਵੈਨ ਦੋ ਦਿਨਾਂ ਤੱਕ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਅਤੇ ਸਕੂਲਾਂ ਵਿੱਚ ਜਾਵੇਗੀ। ਉਨ੍ਹਾਂ ਦੱਸਿਆ ਕਿ ਵੈਨ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-2 ਤੋਂ ਰਵਾਨਾ ਹੋ ਕੇ ਜ਼ਿਲ੍ਹਾ ਮੋਹਾਲੀ ਦੇ ਵੱਖ-ਵੱਖ ਸਕੂਲਾਂ ਤੱਕ ਪਹੁੰਚੇਗੀ ਤਾਂ ਜੋ ਵੱਧ ਤੋਂ ਵੱਧ ਮਾਪਿਆਂ ਨੂੰ ਨਵੇਂ ਦਾਖ਼ਲਿਆਂ ਲਈ ਜਾਗਰੂਕ ਕੀਤਾ ਜਾ ਸਕੇ।
ਇਸੇ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ.ਗਿੰਨੀ ਦੁੱਗਲ ਨੇ ਕਿਹਾ ਕਿ ਜਿਹੜੇ ਖ਼ੇਤਰਾਂ ਵਿੱਚ ਇਹ ਜਾਗਰੂਕਤਾ ਵੈਨ ਪਹੁੰਚੇਗੀ,ਉਥੇ ਸਥਿਤ ਅੱਪਰ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਦਾਖ਼ਲਿਆਂ ਵਿੱਚ ਜ਼ਰੂਰ ਵਾਧਾ ਹੋਵੇਗਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ.ਦਰਸ਼ਨਜੀਤ ਸਿੰਘ,ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ.ਗਿੰਨੀ ਦੁੱਗਲ, ਡਿਪਟੀ ਡੀਈਓ ਐਲੀਮੈਂਟਰੀ ਸ੍ਰੀਮਤੀ ਪਰਮਿੰਦਰ ਕੌਰ,ਡਿਪਟੀ ਡੀਈਓ ਸੈਕੰਡਰੀ ਸ.ਅੰਗਰੇਜ਼ ਸਿੰਘ, ਵੱਖ-ਵੱਖ ਬਲਾਕਾਂ ਦੇ ਬੀਪੀਈਓਜ਼, ਬੀਐਨਓਜ਼,ਪ੍ਰਿੰਸੀਪਲ,ਕਲੱਸਟਰ ਸਕੂਲ ਇੰਚਾਰਜ,ਜ਼ਿਲ੍ਹਾ ਅਤੇ ਬਲਾਕ ਅਕਾਦਮਿਕ ਸਹਾਇਤਾ ਗਰੁੱਪ ਦੇ ਮੈਂਬਰ,ਮਾਪੇ,ਪਤਵੰਤੇ,ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

21/12/2025

ਸਕੂਲ ਸਿੱਖਿਆ ਵਿਭਾਗ ਪੰਜਾਬ ਮਹਾਨ ਸਿੱਖ ਯੋਧੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਮੌਕੇ ਕੋਟਿ-ਕੋਟਿ ਪ੍ਰਣਾਮ ਕਰਦਾ ਹੈ। ਭਾਈ ਜੈਤਾ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸੀਸ ਚਾਂਦਨੀ ਚੌਂਕ, ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਲੈ ਕੇ ਆਏ ਸਨ।


Department of School Education, Punjab, pays obeisance to the Great Sikh Warrior Baba Jiwan Singh Ji (Bhai Jaita Ji) on his Martyrdom Day. Bhai Jaita Ji bought the severed head (Sheesh) of Sri Guru Tegh Bahadur Ji from Chandni Chowk, Delhi to Sri Anandpur Sahib.


21/12/2025
20/12/2025

19/12/2025

*ਪਿਆਰੇ ਪੰਜਾਬੀਓ,*
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ!

ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੈ ਕਿ *20 ਦਸੰਬਰ (ਸ਼ਨਿੱਚਰਵਾਰ)* ਨੂੰ ਪੰਜਾਬ ਦੇ *ਸਾਰੇ 19,100 ਸਰਕਾਰੀ ਸਕੂਲਾਂ* ਵਿੱਚ *ਚੌਥੀ ਮੈਗਾ PTM* ਅਤੇ *ਪਹਿਲੀ ਵਿਸ਼ੇਸ਼ ਮਾਪੇ ਵਰਕਸ਼ਾਪ* ਕਰਵਾਈ ਜਾ ਰਹੀ ਹੈ। ਇਹ ਉਪਰਾਲਾ ਸਾਡੇ *26 ਲੱਖ ਬੱਚਿਆਂ ਦੇ ਭਵਿੱਖ* ਲਈ ਮਾਪਿਆਂ, ਅਧਿਆਪਕਾਂ ਅਤੇ ਸਰਕਾਰ ਦੀ ਸਾਂਝੀ ਕੋਸ਼ਿਸ਼ ਹੈ।

ਇਸ ਦੌਰਾਨ ਪਿਛਲੇ *3.5 ਸਾਲਾਂ ਵਿੱਚ ਸਿੱਖਿਆ ਖੇਤਰ ਦੇ ਅਹਿਮ ਸੁਧਾਰ—ਮਿਸ਼ਨ ਸਮਰੱਥ, ਬਿਜ਼ਨਸ ਬਲਾਸਟਰਜ਼, 100% ਹਾਜ਼ਰੀ, ਜ਼ੀਰੋ ਡਰਾਪਆਉਟ ਅਤੇ ਨਵੇਂ ਦਾਖ਼ਲਿਆਂ—ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਨਾਲ ਹੀ, **25 ਲੱਖ ਤੋਂ ਵੱਧ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ* ਵੀ ਕਰਵਾਈਆਂ ਜਾਣਗੀਆਂ।

ਮੈਂ ਸਾਰੇ ਮਾਪਿਆਂ ਨੂੰ ਅਪੀਲ ਕਰਦਾ ਹਾਂ ਕਿ *20 ਦਸੰਬਰ ਨੂੰ ਆਪਣੇ ਬੱਚਿਆਂ ਦੇ ਸਕੂਲ ਜ਼ਰੂਰ ਪਹੁੰਚੋ* ਅਤੇ ਇਸ ਸਾਂਝੇ ਉਪਰਾਲੇ ਦਾ ਹਿੱਸਾ ਬਣੋ।

ਆਓ, ਰਲ-ਮਿਲ ਕੇ *ਰੰਗਲੇ ਪੰਜਾਬ* ਦੇ ਬੱਚਿਆਂ ਦਾ ਭਵਿੱਖ ਸੰਵਾਰੀਏ।

*— ਭਗਵੰਤ ਸਿੰਘ ਮਾਨ*
*ਮੁੱਖ ਮੰਤਰੀ, ਪੰਜਾਬ*

Address

SAS NAGAR
Mohali
140301

Website

Alerts

Be the first to know and let us send you an email when District Education Officer SAS NAGAR posts news and promotions. Your email address will not be used for any other purpose, and you can unsubscribe at any time.

Share