Shiromani Akali Dal Sanyukt

Shiromani Akali Dal Sanyukt ਸ਼੍ਰੋਮਣੀ ਅਕਾਲੀ ਦਲ (ਸੰਯੁਕਤ)

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਹੋਈ ਮੀਟਿੰਗਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਸੰਬੰਧੀ ਫੈਸਲਾ ਲੈਣ ਦਾ ਅਧਿਕਾਰ ਸੁਖਦੇਵ ਸਿੰ...
05/03/2024

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਹੋਈ ਮੀਟਿੰਗ

ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਸੰਬੰਧੀ ਫੈਸਲਾ ਲੈਣ ਦਾ ਅਧਿਕਾਰ ਸੁਖਦੇਵ ਸਿੰਘ ਢੀਂਡਸਾ ਨੂੰ ਸੌਪਿਆਂ

ਪੰਜਾਬ ਦੇ ਮੌਜੂਦਾ ਸਿਆਸੀ ਹਲਾਤ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਅਗਲੀ ਰਣਨੀਤੀ ਉਲੀਕਣ ਲਈ ਗਠਤ ਕੀਤੀ ਗਈ ਪਾਰਟੀ ਦੇ ਪੰਜ ਮੈਂਬਰੀ ਕਮੇਟੀ ਵੱਲੋਂ ਸੌਂਪੀ ਗਈ ਰਿਪੋਰਟ ਤੋਂ ਬਾਅਦ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ.ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਸਮੂਹ ਆਗੂਆਂ ਨੇ ਸਰਬਸੰਮਤੀ ਨਾਲ ਪਾਰਟੀ ਦੇ ਭਵਿੱਖ ਸੰਬੰਧੀ ਫੈਸਲੇ ਲੈਣ ਦਾ ਅਧਿਕਾਰ ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੂੰ ਦੇ ਦਿੱਤਾ। ਆਉਣ ਵਾਲੇ ਸਮੇਂ ਵਿੱਚ ਸ.ਸੁਖਦੇਵ ਸਿੰਘ ਢੀਂਡਸਾ ਵੱਲੋਂ ਇਸ ਤੇ ਜਲਦ ਐਲਾਨ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਸਮੂਹ ਆਗੂਆਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਵਾਜਬ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ ।ਮੀਟਿੰਗ ਵਿੱਚ ਜਸਟਿਸ ਨਿਰਮਲ ਸਿੰਘ ,ਸਰਵਣ ਸਿੰਘ ਫਿਲੌਰ, ਸੰਤ ਬਲਵੀਰ ਸਿੰਘ ਘੁੰਨਸ ,ਅਰਜਨ ਸਿੰਘ ਸ਼ੇਰਗਿੱਲ, ਸੁਖਵਿੰਦਰ ਸਿੰਘ ਔਲਖ , ਪ੍ਰਕਾਸ਼ ਚੰਦ ਗਰਗ,ਸੁਖਵੰਤ ਸਿੰਘ ਸਰਾਓ,ਗੁਰਬਚਨ ਸਿੰਘ ਬਚੀ,ਹਰਵੇਲ ਸਿੰਘ ਮਾਧੋਪੁਰ, ਤੇਜਿੰਦਰਪਾਲ ਸਿੰਘ ਸੰਧੂ, ਅਵਤਾਰ ਸਿੰਘ ਜੌਹਲ, ਹਰਪ੍ਰੀਤ ਸਿੰਘ ਬੰਨੀ ਜੌਲੀ, ,ਰਾਮਪਾਲ ਸਿੰਘ ਬਹਿਣੀਵਾਲ, ਰਣਧੀਰ ਸਿੰਘ ਰੱਖੜਾ,ਮਲਕੀਤ ਸਿੰਘ ਚੰਗਾਲ, ਭੁਪਿੰਦਰ ਸਿੰਘ ਬਜਰੂੜ, ਦਲਜੀਤ ਸਿੰਘ ਅਮਰਕੋਟ,ਜਸਵੰਤ ਸਿੰਘ ਰਾਣੀਪੁਰ,ਡਾ. ਮੇਜਰ ਸਿੰਘ, ਲਖਵੀਰ ਸਿੰਘ ਥਾਬਲਾ, ਸਤਿਗੁਰ ਸਿੰਘ ਨਮੋਲ, ਪ੍ਰਿਤਪਾਲ ਸਿੰਘ ਹਾਂਡਾ, ਮਨਜੀਤ ਸਿੰਘ ਬੱਪੀਆਣਾ, ਰਜਿੰਦਰ ਸਿੰਘ ਸੰਦਲ, ਸਰਬਜੀਤ ਸਿੰਘ ਡੂੰਮਵਾਲੀ,ਜਗਤਾਰ ਸਿੰਘ ਰਾਜੇਆਣਾ, ਗੁਲਵੰਤ ਸਿੰਘ ਉਪਲ, ਕਰਮਵੀਰ ਸਿੰਘ ਪੰਨੂੰ, ਗੁਰਜੀਵਨ ਸਿੰਘ ਸਰੌਂਦ, ਸੁਖਦੇਵ ਸਿੰਘ ਚੱਕ, ਅਜੀਤ ਸਿੰਘ ਚੰਦੂਰਾਈਆਂ, ਤੁਫੈਲ ਮੁਹੰਮਦ, ਹਰਦੇਵ ਸਿੰਘ ਰੋਗਲਾ,ਅਜੀਤ ਸਿੰਘ ਕੁਤਬਾ,ਬਲਦੇਵ ਸਿੰਘ ਚੁੰਘਾ, ਇੰਦਰਪਾਲ ਸਿੰਘ ਸ਼ੇਰਗਿੱਲ, ਸੁਖਜਿੰਦਰ ਸਿੰਘ ਸਿੰਧੜਾ, ਰਵਿੰਦਰ ਸਿੰਘ ਰੰਮੀ ਢਿੱਲੋਂ, ਦਵਿੰਦਰ ਸਿੰਘ ਸੋਢੀ,ਜਸਵਿੰਦਰ ਸਿੰਘ ਓਐਸਡੀ ਅਤੇ ਗੁਰਵਿੰਦਰ ਸਿੰਘ ਗਿੰਦੀ ਆਦਿ ਮੌਜੂਦ ਸਨ।

Shiromani Akali Dal Sanyukt  Sukhdev Singh Dhindsa
29/02/2024

Shiromani Akali Dal Sanyukt Sukhdev Singh Dhindsa

Shiromani Akali Dal Sanyukt Sukhdev Singh Dhindsa
27/02/2024

Shiromani Akali Dal Sanyukt Sukhdev Singh Dhindsa

Shiromani Akali Dal Sanyukt
27/02/2024

Shiromani Akali Dal Sanyukt

ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।
27/02/2024

ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।

ਕੇਂਦਰ ਪਹਿਲ ਦੇ ਅਧਾਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ: ਸੁਖਦੇਵ ਸਿੰਘ ਢੀਂਡਸਾਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰ...
26/02/2024

ਕੇਂਦਰ ਪਹਿਲ ਦੇ ਅਧਾਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ: ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਮੰਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਹੁਣ ਇਕੱਲਾ ਕਿਸਾਨੀ ਮੰਗਾਂ ਤਕ ਸੀਮਤ ਨਹੀਂ ਰਿਹਾ ਹੈ ਬਲਕਿ ਇਹ ਮਸਲਾ ਦੇਸ਼ ਦੀ ਏਕਤਾ ਦਾ ਬਣ ਗਿਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਵਾਜਬ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋਂ ਦੇਸ਼ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਹੱਦਾਂ ‘ਤੇ ਪਿਛਲੇ ਕੁੱਝ ਦਿਨਾਂ ਤੋਂ ਨਿਹੱਥੇ ਕਿਸਾਨਾਂ ਤੇ ਢਾਇਆ ਜਾ ਰਿਹਾ ਤਸ਼ੱਦਦ ਅਣਮਨੁੱਖੀ ਹੈ। ਹਰਿਆਣਾ ਪੁਲਿਸ ਦੀ ਕਾਰਵਾਈ ਵਿਚ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਕਿਸਾਨ ਗੰਭੀਰ ਜ਼ਖਮੀ ਹੋਏ ਹਨ। ਸ.ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਪੁਲਿਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਹੈ।
ਸ. ਢੀਂਡਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਕਿਸਾਨਾਂ ਵਿਰੁੱਧ ਢਾਏ ਜਾ ਰਹੇ ਤਸ਼ੱਦਦ ਨੂੰ ਤੁਰੰਤ ਬੰਦ ਕਰਨ ਲਈ ਆਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਨੇ ਹਮੇਸ਼ਾ ਹੀ ਕਿਸਾਨਾਂ ਅਤੇ ਮਜਦੂਰਾਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਕਿਸਾਨ ਅੰਦੋਲਨ ਵਿਚ ਵੀ ਪਾਰਟੀ ਨੇ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਪੁਰਜ਼ੋਰ ਸਮਰਥਨ ਕੀਤਾ ਅਤੇ ਭਵਿੱਖ ਵਿਚ ਵੀ ਪਾਰਟੀ ਇਸੇ ਤਰ੍ਹਾਂ ਕਿਸਾਨਾਂ ਦੀ ਹਮਾਇਤ ਕਰਦੀ ਰਹੇਗੀ। ਸ.ਢੀਂਡਸਾ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਹਰੇਕ ਦਾ ਲੋਕਤੰਤਰਿਕ ਅਧਿਕਾਰ ਹੈ। ਇਸ ਕਰਕੇ ਕੇਂਦਰ ਅਤੇ ਹੋਰ ਕਿਸੇ ਵੀ ਰਾਜ ਨੂੰ ਆਪਣੇ ਨਾਗਰਿਕਾਂ ਤੋ ਇਹ ਅਧਿਕਾਰ ਖੋਹਣਾ ਨਹੀਂ ਚਾਹੀਦਾ ਹੈ। ਕੇਂਦਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਦੇਖਿਆਂ ਨਾ ਕਰੇ।

Shiromani Akali Dal Sanyukt  Parminder Singh Dhindsa
24/02/2024

Shiromani Akali Dal Sanyukt Parminder Singh Dhindsa

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
24/02/2024

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

Address

Mohali
140308

Alerts

Be the first to know and let us send you an email when Shiromani Akali Dal Sanyukt posts news and promotions. Your email address will not be used for any other purpose, and you can unsubscribe at any time.

Contact The Organization

Send a message to Shiromani Akali Dal Sanyukt:

Share