Gurmat Parcharak

Gurmat Parcharak Contact information, map and directions, contact form, opening hours, services, ratings, photos, videos and announcements from Gurmat Parcharak, Library, gurdwara singh sabha jhajon, Mohali.

Waheguru Waheguru Waheguru jiiiii
24/08/2015

Waheguru Waheguru Waheguru jiiiii

01/07/2015

Plz read :- ਨਾਮ ਸਿਮਰਨ ਬਾਰੇ ਵਿਚਾਰ ( ਭਾਈ ਵੀਰ ਸਿੰਘ )

ਭਾਈ ਵੀਰ ਸਿੰਘ ਜੀ ਦੀ ਕਲਮ ਤੋਂ
ਨਾਮ ਸਿਮਰਨ ਬਾਰੇ ਵਿਚਾਰ
੧. ਵਾਹਿਗੁਰੂ ਗੁਰਮੰਤਰ ਹੈ , ਇਸਦੇ ਸਿਮਰਨ ਨਾਲ ਸਭ ਕੁਝ ਪ੍ਰਾਪਤ ਹੋ ਜਾਂਦਾ ਹੈ |

੨. ਸਿਮਰਨ ਫੋਕਾ ਸਾਧਨ ਨਹੀਂ , ਇਹ ਪ੍ਰੀਤ ਦੀ ਰੀਤ ਹੈ | ਨਾਮ ਆਪ ਹੀ ਜਪਣਾ ਪੈਂਦਾ ਹੈ | ਜੇਹਰਾ ਰੋਟੀ ਖਾਏਗਾ , ਓਹੀ ਰੱਜੇਗਾ|
ਸਿਮਰਨ ਰਸਨਾ ਨਾਲ ਜਪਣਾ ਕਰਨਾ ਹੈ , ਫਿਰ ਇਹ ਆਪੇ ਹੀ ਹਿਰਦੇ ਵਿਚ ਲਹਿ ਜਾਂਦਾ ਹੈ |
ਨਾਮ ਜਪਨ ਵਾਲੇ ਨੂੰ ਸਬਰ ਤੇ ਨਿਮਰਤਾ ਦੀ ਬੜੀ ਲੋੜ ਹੈ |

੩. ਸਿਮਰਨ ਨਾਲ ਪਹਿਲਾਂ ਮਨ ਦੀ ਮੈਲ ਉਤਰਦੀ ਹੈ ਤੇ ਇਨਸਾਨ ਬੁਰੇ ਕੰਮ ਕਰਨ ਤੋ ਸੰਕੋਚ ਕਰਦਾ ਹੈ |

੪. ਵਾਹਿਗੁਰੂ – ਵਾਹਿਗੁਰੂ ਕਰਨ ਨਾਲ ਸਾਡੇ ਮਨ ਤੇ ਹਰ ਹਾਲਤ ਵਿਚ ਅਸਰ ਹੁੰਦਾ ਹੈ | ਇਸ ਨਾਲ ਸਾਡੇ ਵਿਚ ਕੋਮਲਤਾ ਆ ਜਾਂਦੀ ਹੈ ,
ਚੰਗੇ ਮੰਦੇ ਦੀ ਤਮੀਜ ਹੋ ਜਾਂਦੀ ਹੈ ਤੇ ਮਨ ਬੁਰਾਈ ਤੋ ਪ੍ਰਹੇਜ ਕਰਨ ਲਗ ਜਾਂਦਾ ਹੈ |

੫. ਸਿਮਰਨ ਪਹਲਾ ਮੈਂਲ ਕਟਦਾ ਹੈ , ਇਸ ਲਈ ਪਹਿਲਾਂ ਇਸ ਵਿਚ ਮਨ ਨਹੀਂ ਲਗਦਾ |
ਜਦੋ ਮਨ ਨਿਰਮਲ ਹੋ ਜਾਂਦਾ ਹੈ ਤਾ ਸਿਮਰਨ ਵਿਚ ਰਸ ਆਉਣ ਲਗਦਾ ਹੈ , ਫਿਰ ਛਡਨ ਨੂੰ ਦਿਲ ਨਹੀਂ ਕਰਦਾ |

੬.ਮਨ ਚਾਹੇ ਨਾ ਵੀ ਟਿਕੇ , ਨਾਮ ਜਪਣਾ ਚਾਹਿਦਾ ਹੈ | ਜੇ ਨਾਮ ਜਾਪਦੇਆਂ ਮਨ ਜਰਾ ਵੀ ਟਿਕ ਜਾਵੇ ਤਾ ਥੋੜੀ ਗਲ ਨਹੀਂ ,
ਮਨ ਪੂਰਾ ਵਸ ਤਦ ਆਉਂਦਾ ਜਦ ਵਾਹਿਗੁਰੂ ਦੀ ਪੂਰਨ ਕਿਰਪਾਲਤਾ ਹੋਵੇ |

੭. ਮਨ ਟਿਕੇ ਜਾ ਨਾ ਟਿਕੇ , ਨਾਮ ਜਪਣਾ ਚਾਹਿਦਾ ਹੈ , ਜੋ ਲੱਗੇ ਰਹਿਣਗੇ, ਓਹਨਾ ਲਈ ਓਹ ਸਮਾਂ ਵੀ ਆਵੇਗਾ ,
ਜਦੋ ਮਨ ਦਾ ਟਿਕਾਓ ਪ੍ਰਾਪਤ ਹੋ ਜਾਵੇਗਾ | ਜੋ ਤੁਰੇ ਰਹਿਣਗੇ , ਭਾਵੇ ਮਧਮ ਚਲ ਹੀ , ਓਹਨਾ ਦੇ ਮੰਜਿਲ ਤੇ ਪਹੁੰਚਣ ਦੀ ਆਸ ਹੋ ਸਕਦੀ ਹੈ |

੮. ਸਿਮਰਨ ਵਿਚ ਸੁਆਦ ਨਹੀਂ ਆਉਂਦਾ ਤਾਂ ਗੁਰੂ ਜਾਣੇ , ਜੋ ਸੁਆਦ ਨਹੀਂ ਦੇਂਦਾ | ਬੰਦੇ ਦਾ ਧਰਮ ਹੈ ਬੰਦਗੀ ਕਰਨਾ| ਸਦਾ ਰਸ ਤੇ ਹਕ ਨਹੀਂ |
ਰਸ ਤਾਂ ਕਦੇ- ਕਦੇ ਗੁਰੂ ਝਲਕਾਰਾ ਮਾਰ ਕੇ ਦੇ ਦੇਂਦਾ ਹੈ ਤਾ ਕਿ ਬੱਚੇ ਡੋਲ ਨਾ ਜਾਣ |

੯. ਨਾਮ ਪਾਪ ਤੇ ਦੁਖ ਕਟਦਾ ਹੈ | ਸਿਮਰਨ ਦੇਹ ਨੂੰ ਵੀ ਅਰੋਗ ਕਰਦਾ ਹੈ ਤੇ ਵਾਹਿਗੁਰੂ ਦੇ ਨੇੜੇ ਵੀ ਲੈ ਜਾਂਦਾ ਹੈ ,
ਇਸ ਨਾਲ ਅਸੀਂ ਅੰਤਰਮੁਖ ਹੁੰਦੇ ਹਾਂ |

੧੦. ਨਾਮ ਜਾਪਦੇ ਹੋਏ ਨਿਰਮਾਨਤਾ ਵਿਚ ਰਹੋ | ਨਾਮ ਵੀ ਵਾਹਿਗੁਰੂ ਦੀ ਦਾਤ ਹੈ , ਇਹ ਸਮਝ ਕੇ ਕਰਾਗੇ ਤਾ ਨਿਰਮਾਨਤਾ ਵਿਚ ਰਹਾਗੇ |
ਨਾਮੀ ਪੁਰਖ ਦੀ ਅਰਦਾਸ ਵਿਚ ਸ਼ਕਤੀ ਆ ਜਾਂਦੀ ਹੈ , ਜਦੋ ਕੁਝ ਬਰਕਤ ਆ ਜਾਵੇ ਤਾ ਸਿਖ ਦੁਨੀਆ ਤੋ ਖਬਰਦਾਰ ਰਹੇ ,
ਕਿਓਕਿ ਦੁਨੀਆ ਇਸ ਨੂੰ ਆਪਨੇ ਮਤਲਬ ਲਈ ਵਰਤੇਗੀ | ਇਸ ਨਾਲ ਆਦਮੀ ਨਾਮ ਤੋ ਟੁਟਦਾ ਹੈ|

੧੧. ਨਾਮ ਜਾਪਦੇ ਹੋਏ ਰਿਧੀਆਂ -ਸਿਧੀਆਂ ਆ ਜਾਂਦੀਆਂ ਹਨ | ਨਾਮ ਜਪਣ ਵਾਲੇ ਨੇ ਓਹਨਾ ਦੇ ਵਿਖਾਵੇ ਤੋ ਬਚਨਾ ਹੈ ਤਾ ਕਿ ਹਉਮੇ ਨਾ ਆਵੇ |
ਹਉਮੇ ਆਈ ਤਾ ਨਾਮ ਦਾ ਰਸ ਟੁਟ ਜਾਵੇਗਾ |

੧੨. ਰਿਧੀਆਂ -ਸਿਧੀਆਂ ਵਾਲਾ ਵੱਡਾ ਨਾਈ , ਵੱਡਾ ਓਹ ਹੈ ਜਿਸਨੂ ਨਾਮ ਦਾ ਰਸ ਆਇਆ ਹੈ ਤੇ ਨਾਮ ਜਿਸਦੇ ਜੀਵਨ ਦਾ ਆਧਾਰ ਬਣ ਗਿਆ ਹੈ |

੧੩. ਵਾਹਿਗੁਰੂ ਦਾ ਇਕ ਵਾਰ ਨਾਮ ਲੈ ਕੇ ਜੇ ਫਿਰ . ਵਾਹਿਗੁਰੂ ਕਹਿਣ ਨੂੰ ਮਨ ਕਰੇ ਤਾ ਇਹ ਸਮਝੋ ਕਿ ਸਿਮਰਨ ਸਫਲ ਹੋ ਰਿਹਾ ਹੈ
ਤੇ ਮੈਲ ਕੱਟ ਰਹੀ ਹੈ |
੧੪. ਰਸਨਾ ਨਾਲ ਇਕ ਵਾਰ ਵਾਹਿਗੁਰੂ ਕਹਿਣ ਤੇ ਜੇ ਦੂਜੀ ਵਾਰ ਕਹਿਣ ਨੂੰ ਜੀ ਕਰੇ ਤਾ ਚਾਰ ਵਾਰ ਵਾਹਿਗੁਰੂ ਦਾ ਸ਼ੁਕਰ ਕਰੋ ,
ਜੋ ਉਸਨੇ ਤੁਹਾਨੂ ਨਾਮ ਬਕਸ਼ਿਆ ਹੈ ਤੇ ਨਾਮ ਪਿਆਰਾ ਲੱਗਾ ਹੈ |

੧੫. ਵਾਹਿਗੁਰੂ ਦਾ ਨਾਮ ਜਪਣਾ ਇਕ ਬੋਹਤ ਵੱਡੀ ਨਿਆਮਤ ਹੈ , ਜੋ ਵਾਹਿਗੁਰੂ ਦੀ ਆਪਣੀ ਮੇਹਰ ਨਾਲ ਪ੍ਰਾਪਤ ਹੁੰਦੀ ਹੈ ,
ਜਦੋ ਵਾਹਿਗੁਰੂ ਜਪੋ ਤਾ ਉਸਦਾ ਸ਼ੁਕਰ ਕਰੋ , ਜੋ ਨਾਮ ਜਪਾ ਰਿਹਾ ਹੈ |

੧੬. ਜਦ ਸੁਰਤ ਚੜਦੀ ਕਲਾ ਵਿਚ ਹੋਵੇ ਤਾ ਮਾਣ ਨਾਈ ਕਰਨਾ , ਇਸ ਨੂੰ ਵਾਹਿਗੁਰੂ ਦੀ ਮੇਹਰ ਸਮਝਨਾ ਹੈ |
ਜਦੋਂ ਵਾਹਿਗੁਰੂ ਦਾ ਰਸ ਆਉਣ ਲਗਦਾ ਹੈ ਤਾ ਕਈ ਲੋਕ ਹੰਕਾਰ ਕਰਨ ਲਗ ਪੈਂਦੇ ਹਨ | ਇਹ ਪਰਮਾਰਥ ਦੇ ਰਸਤੇ ਵਿਚ ਰੁਕਾਵਟ ਹੈ,
ਇਸਤੋ ਬਚਨਾ ਚਾਹਿਦਾ ਹੈ |

੧੭. ਸਿਮਰਨ ਦੇ ਅਭਿਆਸ ਨਾਲ ਤੁਸੀਂ ਪਰਮਾਰਥ ਦੇ ਰਸਤੇ ਤੇ ਤਰੱਕੀ ਕਰ ਰਹੇ ਹੋ ਇਸ ਦੀਆਂ ਇਹ ਨਿਸ਼ਾਨੀਆਂ ਹਨ-:
ਇਕ ਵਾਰ ਵਾਹਿਗੁਰੂ ਆਖਣ ਤੇ ਫ਼ਿਰ ਵਾਹਿਗੁਰੂ ਕਹਿਣ ਨੂੰ ਜੀ ਕਰੇ
ਨਾਮ ਵਿਚ ਦਿਨ-ਬਦਿਨ ਵਿਸ਼ਵਾਸ਼ ਵਧੇ
ਵਿਕਾਰ ਘਟ ਜਾਣ
ਇਕਾਂਤ ਵਿਚੋ ਰਸ ਆਵੇ

੧੮. ਯਾਦ ਰਹੇ ਨਾਮ ਨੇ ਅੰਤ ਤਕ ਨਾਮ ਜਾਣਾ ਹੈ , ਸੋ ਇਸਦੇ ਜਪਣ ਦੀ ਅੰਤਮ ਸੁਆਸਾਂ ਤਕ ਲੋੜ ਹੈ |

Gurmat parcharak

ਧੰਨ ਧੰਨ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਮਾਹਾਰਾਜ  31,1,2015
31/01/2015

ਧੰਨ ਧੰਨ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਮਾਹਾਰਾਜ
31,1,2015

Hukamnama Sri Darbar Sahib  Amritsar Ang 658, 16-Jan-2015ਰਾਗੁ  ਸੋਰਠਿ  ਬਾਨੀ  ਭਗਤ  ਰਵਿਦਾਸ  ਜੀ  ਕੀ   ੴ ਸਤਿਗੁਰ ਪ੍ਰਸਾਦਿ ॥ ਦੁਲ...
16/01/2015

Hukamnama Sri Darbar Sahib Amritsar Ang 658, 16-Jan-2015

ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ||

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Gurmat parcharak

14/01/2015

14-1-2015
ੴਸਚਖਨਡ ਸ਼੍ਰੀ ਦਰਬਾਰ ਸਾਹਿਬ ੴ
ਤੋ ਸੰਧਿਆ ਵੇਲੇ ਦਾ ਵਾਕ

🌼ਸੋਰਠਿ ਮਹਲਾ ੫ ॥🌼
ਠਾਢਿ ਪਾਈ ਕਰਤਾਰੇ ॥ਤਾਪੁ ਛੋਡਿ ਗਇਆ ਪਰਵਾਰੇ ॥ਗੁਰਿ ਪੂਰੈ ਹੈ ਰਾਖੀ ॥ਸਰਣਿ ਸਚੇ ਕੀ ਤਾਕੀ ॥੧॥ਪਰਮੇਸਰੁ ਆਪਿ ਹੋਆ ਰਖਵਾਲਾ ॥ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ਹਰਿ ਹਰਿ ਨਾਮੁ ਦੀਓ ਦਾਰੂ ॥ਤਿਨਿ ਸਗਲਾ ਰੋਗੁ ਬਿਦਾਰੂ ॥ਅਪਣੀ ਕਿਰਪਾ ਧਾਰੀ ॥
ਤਿਨਿ ਸਗਲੀ ਬਾਤ ਸਵਾਰੀ ॥੨॥ਪ੍ਰਭਿ ਅਪਨਾ ਬਿਰਦੁ ਸਮਾਰਿਆ ॥ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ॥੩॥ਬੋਲਾਇਆ ਬੋਲੀ ਤੇਰਾ ॥ਤੂ ਸਾਹਿਬੁ ਗੁਣੀ ਗਹੇਰਾ ॥ਜਪਿ ਨਾਨਕ ਨਾਮੁ ਸਚੁ ਸਾਖੀ ॥ਅਪੁਨੇ ਦਾਸ ਕੀ ਪੈਜ ਰਾਖੀ!! Ang 622/23
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Gurmat parcharak

12/01/2015

HUKAMNAMA SRI DARBAR SAHIB SRI AMRITSAR
ANG 727
12-Jan-2015

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ !
Gurmat parcharak

10/01/2015

10-1-2015
ੴਸਚਖਨਡ ਸ਼੍ਰੀ ਦਰਬਾਰ ਸਾਹਿਬ ੴ
ਤੋ ਸੰਧਿਆ ਵੇਲੇ ਦਾ ਵਾਕ

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ਕਿਆ ਬਗੁ ਬਪੁੜਾ ਛਪੜੀ ਨਾਇ ॥ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
ਰਖਿ ਰਖਿ ਚਰਨ ਧਰੇ ਵੀਚਾਰੀ ॥ਦੁਬਿਧਾ ਛੋਡਿ ਭਏ ਨਿਰੰਕਾਰੀ ॥ਮੁਕਤਿ ਪਦਾਰਥੁ ਹਰਿ ਰਸ ਚਾਖੇ ॥ਆਵਣ ਜਾਣ ਰਹੇ ਗੁਰਿ ਰਾਖੇ ॥੨॥ਸਰਵਰ ਹੰਸਾ ਛੋਡਿ ਨ ਜਾਇ ॥ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ਅਕਥ ਕਥਾ ਗੁਰ ਬਚਨੀ ਆਦਰੁ ॥੩॥ਸੁੰਨ ਮੰਡਲ ਇਕੁ ਜੋਗੀ ਬੈਸੇ ॥ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ਸੁਰਿ ਨਰ ਨਾਥ ਸਚੇ ਸਰਣਾਈ ॥੪॥ਆਨੰਦ ਮੂਲੁ ਅਨਾਥ ਅਧਾਰੀ ॥ਗੁਰਮੁਖਿ ਭਗਤਿ ਸਹਜਿ ਬੀਚਾਰੀ ॥ਭਗਤਿ ਵਛਲ ਭੈ ਕਾਟਣਹਾਰੇ ॥ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ਅਨਿਕ ਜਤਨ ਕਰਿ ਕਾਲੁ ਸੰਤਾਏ ॥
ਮਰਣੁ ਲਿਖਾਇ ਮੰਡਲ ਮਹਿ ਆਏ ॥ਜਨਮੁ ਪਦਾਰਥੁ ਦੁਬਿਧਾ ਖੋਵੈ ॥ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ਜਤੁ ਸਤੁ ਸੰਜਮੁ ਰਿਦੈ ਸਮਾਏ ॥ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ਸਾਚੇ ਨਿਰਮਲ ਮੈਲੁ ਨ ਲਾਗੈ ॥ਗੁਰ ਕੈ ਸਬਦਿ ਭਰਮ ਭਉ ਭਾਗੈ ॥ਸੂਰਤਿ ਮੂਰਤਿ ਆਦਿ ਅਨੂਪੁ ॥ਨਾਨਕੁ ਜਾਚੈ ਸਾਚੁ ਸਰੂਪੁ !!
685/86
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Gurmat parcharak

09/01/2015

ੴਸਚਖਨਡ ਸ਼੍ਰੀ ਦਰਬਾਰ ਸਾਹਿਬ ੴ
ਤੋ ਸੰਧਿਆ ਵੇਲੇ ਦਾ ਵਾਕ
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ਸਿਕਦਾਰਹੁ ਨਹ ਪਤੀਆਇਆ ॥ਉਮਰਾਵਹੁ ਆਗੈ ਝੇਰਾ ॥ਮਿਲਿ ਰਾਜਨ ਰਾਮ ਨਿਬੇਰਾ ॥੧॥ਅਬ ਢੂਢਨ ਕਤਹੁ ਨ ਜਾਈ ॥ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ਆਇਆ ਪ੍ਰਭ ਦਰਬਾਰਾ ॥ਤਾ ਸਗਲੀ ਮਿਟੀ ਪੂਕਾਰਾ ॥ਲਬਧਿ ਆਪਣੀ ਪਾਈ ॥ਤਾ ਕਤ ਆਵੈ ਕਤ ਜਾਈ ॥੨॥ਤਹ ਸਾਚ ਨਿਆਇ ਨਿਬੇਰਾ ॥ਊਹਾ ਸਮ ਠਾਕੁਰੁ ਸਮ ਚੇਰਾ ॥ਅੰਤਰਜਾਮੀ ਜਾਨੈ ॥ਬਿਨੁ ਬੋਲਤ ਆਪਿ ਪਛਾਨੈ ॥੩॥ਸਰਬ ਥਾਨ ਕੋ ਰਾਜਾ ॥ਤਹ ਅਨਹਦ ਸਬਦ ਅਗਾਜਾ ॥ਤਿਸੁ ਪਹਿ ਕਿਆ ਚਤੁਰਾਈ ॥ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ANG-621

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Gurmat parcharak
9/1/2015

09/01/2015

ੴਧਂਨ ਗੁਰੂ ਨਾਨਕ ੴ
9-1-2015
ੴਸਚਖਨਡ ਸ਼੍ਰੀ ਦਰਬਾਰ ਸਾਹਿਬ ੴ
ਤੋ ਅਜ ਦਾ ਮੂਖਵਾਕ

ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥
ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥
ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥
ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥
ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥
ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥
ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥
ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥
ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥
ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥
ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥
ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥
ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥
ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥
ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥
ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥
ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥
ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥
ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥
ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥
ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥
ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥
ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥
ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥
ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥
ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥
ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥
ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ANG-688-89
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Gurmat parcharak

08/01/2015

ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥
ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ
8-1-2015
ੴਸਚਖਨਡ ਸ਼੍ਰੀ ਦਰਬਾਰ ਸਾਹਿਬ ੴ
ਤੋ ਸੰਧਿਆ ਵੇਲੇ ਦਾ ਵਾਕ

🌼ਸੋਰਠਿ ਮਹਲਾ ੫ ॥🌼
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥
ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥
ਸਾਚਾ ਸਾਹਿਬੁ ਸਦ ਮਿਹਰਵਾਣ ॥ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੂਰਬਾਣੁ !! Ang 619
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Gurmat Parcharak

08/01/2015

Page like kro ji taki daily gurbani di ap ji tak ate apji de dosta tak sewa kiti ja ske ji
Dhan waheguru ji

Library

"Mithut niwi nanaka gun chagyaia tat"
08/01/2015

"Mithut niwi nanaka gun chagyaia tat"

Address

Gurdwara Singh Sabha Jhajon
Mohali
140601

Telephone

9914151660

Website

Alerts

Be the first to know and let us send you an email when Gurmat Parcharak posts news and promotions. Your email address will not be used for any other purpose, and you can unsubscribe at any time.

Share

Category