District Public Relations Office Shaheed Bhagat Singh Nagar

District Public Relations Office Shaheed Bhagat Singh Nagar Contact information, map and directions, contact form, opening hours, services, ratings, photos, videos and announcements from District Public Relations Office Shaheed Bhagat Singh Nagar, Government Organization, District Administrative Complex, Nawanshahr Doaba.
(1)

District Public Relations Office has been Working as an important tool of Government of Punjab to propagate welfare schemes and policies directly related to the Public.

05/09/2026

ਲਾਈਵ] ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਬਤ ਮੀਡੀਆ ਨੂੰ ਜਾਣਕਾਰੀ ਹੋਏ।

[Live] FM Harpal Singh Cheema briefing media on Cabinet decisions.

05/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਕਾਸ ਭਵਨ ਵਿਖੇ ਅਧਿਆਪਕ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਕਰਦੇ ਹੋਏ।

[Live] CM attending Teachers Day celebrations at Vikas Bhawan.

*ਜ਼ਿਲ੍ਹੇ 'ਚ ਨਵੇਂ ਰਾਸ਼ਨ ਕਾਰਡ ਬਣਾਉਣ ਲਈ 'mSewa' ਐਪ ਸਬੰਧੀ ਵਿਸ਼ੇਸ਼ ਟ੍ਰੇਨਿੰਗ ਆਯੋਜਿਤ**ਤਿੰਨ ਪੜਾਵਾਂ 'ਚ 04 ਤੋਂ 25 ਸਤੰਬਰ ਤੱਕ ਮੁਕੰਮਲ ...
04/09/2026

*ਜ਼ਿਲ੍ਹੇ 'ਚ ਨਵੇਂ ਰਾਸ਼ਨ ਕਾਰਡ ਬਣਾਉਣ ਲਈ 'mSewa' ਐਪ ਸਬੰਧੀ ਵਿਸ਼ੇਸ਼ ਟ੍ਰੇਨਿੰਗ ਆਯੋਜਿਤ*

*ਤਿੰਨ ਪੜਾਵਾਂ 'ਚ 04 ਤੋਂ 25 ਸਤੰਬਰ ਤੱਕ ਮੁਕੰਮਲ ਹੋਵੇਗੀ ਵੈਰੀਫਿਕੇਸ਼ਨ ਪ੍ਰਕਿਰਿਆ : ਸਹਾਇਕ ਕਮਿਸ਼ਨਰ ਜਨਰਲ ਰਮਨਜੀਤ*

ਨਵਾਂਸ਼ਹਿਰ, 04 ਸਤੰਬਰ:
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪੁਰਾਣੇ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਦੇ ਨਾਂ ਦਰਜ ਕਰਨ ਲਈ 'mSewa' ਐਪ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 202 (ਪਹਿਲੀ ਮੰਜ਼ਿਲ) ਵਿਖੇ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਵੱਲੋਂ ਕੀਤੀ ਗਈ, ਜਦਕਿ ਮੀਟਿੰਗ ਦਾ ਸੰਚਾਲਨ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਸੰਯੋਗਤਾ ਨੇ ਕੀਤਾ।

ਇਸ ਵਰਕਸ਼ਾਪ ਦੌਰਾਨ ਸਹਾਇਕ ਕਮਿਸ਼ਨਰ ਜਰਨਲ ਰਮਨਜੀਤ ਨੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ mSewa ਐਪ ਰਾਹੀਂ ਵੈਰੀਫਿਕੇਸ਼ਨ ਪ੍ਰਕਿਰਿਆ ਅਤੇ ਇਸ ਦੇ ਵੱਖ-ਵੱਖ ਪੜਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ 04 ਸਤੰਬਰ 2026 ਤੋਂ ਸ਼ੁਰੂ ਹੋ ਕੇ 25 ਸਤੰਬਰ 2026 ਤੱਕ ਮੁਕੰਮਲ ਕੀਤੀ ਜਾਣੀ ਲਾਜ਼ਮੀ ਹੈ।

ਵੈਰੀਫਿਕੇਸ਼ਨ ਦੇ ਪੜਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ:
ਪਹਿਲਾ ਪੜਾਅ: ਪੇਂਡੂ ਖੇਤਰਾਂ ਵਿੱਚ ਪਿੰਡ ਪੱਧਰ 'ਤੇ ਅਤੇ ਸ਼ਹਿਰੀ ਖੇਤਰਾਂ ਵਿੱਚ ਤਹਿਸੀਲ ਪੱਧਰ 'ਤੇ ਤਾਇਨਾਤ ਵੈਰੀਫਿਕੇਸ਼ਨ ਅਫ਼ਸਰਾਂ (VOs) ਵੱਲੋਂ ਮੁੱਢਲੀ ਪੜਤਾਲ ਕੀਤੀ ਜਾਵੇਗੀ।
ਦੂਜਾ ਪੜਾਅ: ਐੱਸ.ਡੀ.ਸੀ.ਓ. (ਸਬੰਧਤ ਐੱਸ.ਡੀ.ਐੱਮ.) ਵੱਲੋਂ ਵੈਰੀਫਿਕੇਸ਼ਨ ਅਫ਼ਸਰਾਂ ਦੀਆਂ ਰਿਪੋਰਟਾਂ ਦੀ ਮੁਕੰਮਲ ਜਾਂਚ ਕੀਤੀ ਜਾਵੇਗੀ ਅਤੇ ਤਸੱਲੀਬਖ਼ਸ਼ ਪਾਏ ਜਾਣ ਉਪਰੰਤ ਮਾਮਲਾ ਡਿਪਟੀ ਕਮਿਸ਼ਨਰ ਨੂੰ ਅਗਲੀ ਕਾਰਵਾਈ ਲਈ ਭੇਜਿਆ ਜਾਵੇਗਾ।
ਤੀਜਾ ਪੜਾਅ: ਡਿਪਟੀ ਕਮਿਸ਼ਨਰ ਪੱਧਰ 'ਤੇ ਰਿਪੋਰਟ ਦੀ ਅੰਤਿਮ ਪੜਤਾਲ ਕਰਕੇ ਪ੍ਰਕਿਰਿਆ ਨੂੰ ਮੁਕੰਮਲ (ਫ਼ਾਈਨਲ) ਕੀਤਾ ਜਾਵੇਗਾ।

ਟ੍ਰੇਨਿੰਗ ਦੌਰਾਨ ਹਾਜ਼ਰੀਨ ਵੱਲੋਂ ਪੁੱਛੇ ਗਏ ਸਵਾਲਾਂ ਅਤੇ ਸ਼ੰਕਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਉਪਰੰਤ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ (ਨਵਾਂਸ਼ਹਿਰ, ਬਲਾਚੌਰ ਅਤੇ ਬੰਗਾ) ਦੇ ਐੱਸ.ਡੀ.ਐੱਮਜ਼ ਵੱਲੋਂ ਆਪਣੇ-ਆਪਣੇ ਪੱਧਰ 'ਤੇ ਫ਼ੀਲਡ ਸਟਾਫ਼ ਲਈ ਸਬ-ਡਵੀਜ਼ਨ ਪੱਧਰੀ ਸਿਖਲਾਈ ਸੈਸ਼ਨ ਵੀ ਆਯੋਜਿਤ ਕੀਤੇ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼, ਉਨ੍ਹਾਂ ਦਾ ਦਫ਼ਤਰੀ ਸਟਾਫ਼, ਸਮੂਹ ਬੀ.ਡੀ.ਪੀ.ਓਜ਼ (BDPOs), ਸੀ.ਡੀ.ਪੀ.ਓਜ਼ (CDPOs) ਅਤੇ ਸਹਾਇਕ ਖ਼ੁਰਾਕ ਤੇ ਸਪਲਾਈ ਅਫ਼ਸਰ (AFSOs) ਹਾਜ਼ਰ ਸਨ।

04/09/2026

[ਲਾਈਵ] ਕੈਬਨਿਟ ਮੰਤਰੀ ਅਮਨ ਅਰੋੜਾ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Cabinet Minister Aman Arora addressing a Press Conference at Punjab Bhawan.

03/09/2026

ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਬਲਾਕ ਪੱਧਰੀ ਖੇਡਾਂ ਦਾ ਉਦਘਾਟਨ 07 ਸਤੰਬਰ ਨੂੰ - ਜਿਲ੍ਹਾ ਖੇਡ ਅਫਸਰ

ਨਵਾਂਸ਼ਹਿਰ, 3 ਸਤੰਬਰ :-

ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ-4 ਦਾ ਉਦਘਾਟਨ 07 ਸਤੰਬਰ ਨੂੰ ਨਵਾਂਸ਼ਹਿਰ ਦੇ ਆਈ.ਟੀ.ਆਈ ਦੇ ਖੇਡ ਮੈਦਾਨ ਵਿੱਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਕੀਤਾ ਜਾ ਰਿਹਾ ਹੈ ਇਸ ਸਬੰਧੀ ਜਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਨੇ ਦੱਸਿਆ ਕਿ ਇਹ ਬਲਾਕ ਪੱਧਰੀ ਖੇਡਾਂ ਬਲਾਕ ਨਵਾਂਸ਼ਹਿਰ ਦੇ ਵੱਖ-ਵੱਖ ਖੇਡ ਮੈਦਾਨ ਵਿਖੇ ਮਿਤੀ 07-09-2026 ਤੋਂ 09-09-2026 ਤੱਕ ਚਲਣਗੀਆਂ ਜਿਸ ਦੇ ਤਹਿਤ ਐਥਲੈਟਿਕਸ, ਕਬੱਡੀ (ਨੈਸ਼ਨਲ), ਕਬੱਡੀ (ਸਰਕਲ ਸਟਾਈਲ), ਵਾਲੀਬਾਲ ਆਈ.ਟੀ.ਆਈ ਗਰਾਂਉਂਡ ਅਤੇ ਖੋ-ਖੋ, ਫੁੱਟਬਾਲ ਜੇ.ਐਸ.ਐਫ.ਐਚ ਖਾਲਸਾ ਸਕੂਲ, ਨਵਾਂ ਸ਼ਹਿਰ ਵਿਖੇ ਕਰਵਾਈਆਂ ਜਾਣਗੀਆਂ ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਖਿਡਾਰੀਆਂ ਵਿੱਚ ਬਹੁਤ ਜਿਆਦਾ ਉਤਸ਼ਾਹ ਪਾਇਆ ਜਾ ਰਿਹਾ ਹੈ ਇਹਨਾਂ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਹਨਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਖਿਡਾਰੀ ਆਪਣੇ ਪਹਿਚਾਣ ਪੱਤਰ ਦੇ ਤੌਰ ਤੇ (ਅਧਾਰ ਕਾਰਡ, ਉਮਰ ਪਰੂਫ ਸਰਟੀਫਿਕੇਟ) ਦੇ ਅਧਾਰ ਤੇ ਖੇਡ ਵਿਭਾਗ ਦੀ online participation portal ਦੀ ਵੈਬਸਾਈਟ https"//sports.punjab.gov.in ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਣ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਬਲਾਕ ਪੱਧਰੀ ਖੇਡਾਂ ਦੇ ਨੋਡਲ ਅਫਸਰ ਸ਼੍ਰੀ ਗੁਰਤੇਜ ਸਿੰਘ (ਸੁਪਰਵਾਈਜਰ) 78888-10665 ਜਾਂ ਦਫਤਰ ਦੇ ਫੋਨ ਨੰ. 01823-222254 ਤੇ ਸਪੰਰਕ ਕੀਤਾ ਜਾ ਸਕਦਾ ਹੈ।

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਨੇ ਨਸ਼ਿਆਂ ਖਿਲਾਫ਼ ਮ...
03/09/2026

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਮੈਂਬਰ ਪਾਰਲੀਮੈਂਟ ਨੇ ਨਸ਼ਿਆਂ ਖਿਲਾਫ਼ ਮੁਹਿੰਮ ‘ਚ ਸਮਾਜ ਦੇ ਹਰ ਵਰਗ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੇ ਸਮਗੱਲਰਾਂ ਦੀ 3.75 ਕਰੋੜ ਰੁਪਏ ਦੀਆਂ ਪ੍ਰਾਪਰਟੀਆਂ ਕੀਤੀਆਂ ਅਟੈਚ

ਸ਼ਹੀਦ ਭਗਤ ਸਿੰਘ ਨਗਰ, 3 ਸਤੰਬਰ : ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਦ੍ਰਿੜ ਵਚਨਬੱਧਤਾ ਦੁਹਰਾਈ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੈਂਬਰ ਪਾਰਲੀਮੈਂਟ ਨੇ ਸੀਨੀਅਰ ਪੁਲਿਸ ਅਤੇ ਸਿਵਲ ਅਧਿਕਾਰੀਆਂ, ਸਥਾਨਕ ਪ੍ਰਸ਼ਾਸਨਿਕ ਨੁਮਾਇੰਦਿਆਂ ਅਤੇ ‘ਆਪ’ ਆਗੂਆਂ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਐਸ.ਐਸ.ਪੀ ਤੁਸ਼ਾਰ ਗੁਪਤਾ, ਨਸ਼ਾ ਮੁਕਤੀ ਮੋਰਚਾ ਦੇ ਸਟੇਟ ਕੋਆਡੀਨੇਟਰ ਅਸ਼ਿਤ ਕੁਮਾਰ, ਦੁਆਬਾ ਕੋਆਡੀਨੇਟਰ ਅਤਿਨ ਅਗਨੀਹੋਤਰੀ, ਜ਼ਿਲ੍ਹਾ ਕੋਆਡੀਨੇਟਰ ਦਿਨੇਸ਼ ਸੂਰੀ, ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਤਹੱਈਆ ਕੀਤਾ ਹੋਇਆ ਹੈ, ਜਿਸ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲਾਂ ਦੀਆਂ ਸਲਾਖਾਂ ਪਿੱਛੇ ਭੇਜਣ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ।
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਡਿਫੈਂਸ ਕਮੇਟੀਆਂ ਵੱਲੋਂ ਸ਼ਨਾਖਤ ਕੀਤੇ ਗਏ ਡਰੱਗ ਹੋਟਸਪੋਟ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਇਨ੍ਹਾਂ ਇਲਾਕਿਆਂ ਵਿੱਚ ਨਸ਼ੇ ਨੂੰ ਠਲ੍ਹ ਪਾਈ ਜਾ ਸਕੇ।

ਐਮ.ਪੀ. ਨੇ ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਿਆਂ ਖਿਲਾਫ਼ ਲੜਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਜਿਥੇ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਸ਼ੱਕੀ ਵਿਅਕਤੀਆਂ ਦੀ ਪਛਾਣ, ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾਈ ਜਾ ਰਹੀ ਹੈ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨਾਲ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਧਰ ‘ਤੇ ਡੀ.ਐਸ.ਪੀਜ਼, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰਾਂ ਅਤੇ ਲੋਕ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਤਾਲਮੇਲ ਵਾਲੇ ਯਤਨਾਂ ‘ਤੇ ਜ਼ੋਰ ਦਿੱਤਾ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਛੁਡਾਊ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ ਤਾਂ ਜੋ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਹਰ ਵਿਅਕਤੀ ਦਾ ਵਧੀਆ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਇਆ ਜਾ ਸਕੇ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਮੀਟਿੰਗ ਵਿੱਚ ਮੌਜੂਦ ਸਥਾਨਕ ਆਗੂਆਂ ਅਤੇ ਪਾਰਟੀ ਨੁਮਾਇੰਦਿਆਂ ਨੇ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੀ ਭਾਗੀਦਾਰੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਰੇ ਵਰਗਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਮੂਹਿਕ ਯਤਨਾਂ ਨਾਲ ਹੀ ਨਸ਼ਾ ਮੁਕਤ ਰੰਗਲਾ ਪੰਜਾਬ ਦਾ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਮਾਰਚ 2025 ਤੋਂ 31 ਅਗਸਤ 2026 ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ 888 ਮੁਕਦਮੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 993 ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਡਰੱਗ ਮਾਫ਼ੀਆ ਦੇ ਵਿੱਤੀ ਨੈਟਵਰਕ ’ਤੇ ਹਮਲਾ ਬੋਲਦਿਆਂ ਇਸ ਮੁਹਿੰਮ ਤਹਿਤ ਵੱਡੇ ਸਮਗੱਲਰਾਂ ਦੀ 3.75 ਕਰੋੜ ਰੁਪਏ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਗਈਆਂ ਹਨ ਜਦ ਕਿ 7 ਪ੍ਰਾਪਰਟੀਆਂ ਢਾਹੀਆਂ ਗਈਆਂ ਹਨ।
ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਪਿਛਲੇ ਡੇਢ ਮਹੀਨੇ ਵਿੱਚ 12 ਡਰੱਗ ਹੋਟਸਪੋਟ ਇਲਾਕਿਆਂ ਵਿੱਚ ਨਸ਼ੇ ਨਾਲ ਜੂੜੇ 31 ਦੋਸ਼ੀ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ ਵਿੱਚ ਪਿਛਲੇ ਦੋ ਮਹੀਨਿਆਂ ਜੁਲਾਈ ਤੇ ਅਗਸਤ ਦੌਰਾਨ ਕਈ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ "ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੂਰੀ ਸੰਜੀਦਗੀ ਅਤੇ ਪਾਰਦਰਸ਼ਤਾ ਨਾਲ ਕੰਮ ਕਰ ਰਿਹਾ ਹੈ। ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਪੀੜਤਾਂ ਦੇ ਸਹੀ ਮੁੜ-ਵਸੇਬੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਗੰਭੀਰ ਮੁੱਦੇ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਨਸ਼ੇ ਦੇ ਵਿੱਚ ਫਸੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਵਾਪਸ ਜੋੜਨ ਲਈ ਇਸ ਸਾਲ 600 ਤੋਂ ਵੱਧ ਨੌਜਵਾਨਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ ਹੈ।

ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ(ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿਕਾਸ) ਅਵਨੀਤ ਕੌਰ, ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਿਵੀਜ਼ਨਾਂ ਦੇ ਐਸ.ਡੀ.ਐਮਜ਼, ਡੀ.ਐਸ.ਪੀ., ਬੀ.ਡੀ.ਪੀ.ਓਜ਼, ਨਗਰ ਕੌਂਸਲਾਂ ਦੇ ਈ.ਓ., ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰ, ਨਸ਼ਾ ਮੁਕਤੀ ਮੋਰਚਾ ਦੇ ਕੋਆਡੀਨੇਟਰ ਹਾਜ਼ਰ ਸਨ।

03/09/2026

[ਲਾਈਵ] ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇੰਡਸਟਰੀਅਲ ਕਨਕਲੇਵ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

[Live] Punjab Education Minister Harjot Singh Bains addressing media on occasion of Industrial conclave.

03/09/2026

[ਲਾਈਵ] ਮੰਤਰੀ ਸਮੂਹ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Group of Ministers addressing a Press Conference at Punjab Bhawan.

02/09/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਸ਼ੇਰੋਂ, ਸੰਗਰੂਰ ਵਿਖੇ ਲੋਕ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ।
*

[Live] CM during Lok Milni in village Sheron, Sangrur.

PRESS NOTE*Review of Preparedness for Phase-II of Census 2027 – District SBS nagar*A review meeting to assess the prepar...
02/09/2026

PRESS NOTE

*Review of Preparedness for Phase-II of Census 2027 – District SBS nagar*

A review meeting to assess the preparedness for Phase-II (Population Enumeration) of Census 2027 in respect of District SBS Nagar was convened on *02nd September, 2026* at District Administrative Complex, SBS nagar, under the chairmanship of *Dr. Navjot Khosa, IAS, Director, Census Operations, Punjab.*

The meeting was attended by Shri Gurpreet Singh Aulakh, IAS Deputy Commissioner-cum-Principal Census Officer, SBS Nagar; Shri Sanjeev Sharma , PCS, ADC(G), Sub-Divisional Magistrates, Tehsildars/Executive Officers, Charge Officers and other officers/officials entrusted with Census duties.

At the outset, the Director, Census Operations placed on record her appreciation for the dedicated efforts and commitment shown by the Charge Officers and field functionaries which led to successful and timely completion of Phase-I – House Listing and Housing Census (HLO) operations in the district.

While underscoring the significance of advance planning and seamless inter-departmental coordination, the Director directed that all pending activities relating to Census 2027 be completed strictly within the prescribed timelines.

The Director further directed the Principal Census Officers and other Census Officers to ensure all requisite administrative and logistical arrangements and to remain fully prepared for smooth, efficient and effective conduct of Population Enumeration.

Deputy Commissioner, SBS Nagar assured that the District Administration would extend all necessary support and would ensure completion of all Census related activities within the stipulated timeframe, strictly in accordance with the guidelines issued by the Office of the Registrar General & Census Commissioner, India.

A detailed roadmap for timely and smooth conduct of Phase-II of Census 2027 was deliberated upon.

While reviewing the status of preparation of District Census Handbook (DCHB), the Director instructed all Charge Officers to expedite the compilation and vetting of Village Directory and Town Directory Data and to ensure its completion in all respects before the prescribed last date i.e. *08.09.2026*.

The meeting concluded with a vote of thanks.

Address

District Administrative Complex
Nawanshahr Doaba
144514

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Telephone

+918427300629

Alerts

Be the first to know and let us send you an email when District Public Relations Office Shaheed Bhagat Singh Nagar posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office Shaheed Bhagat Singh Nagar:

Shortcuts

Share