District Public Relations Office, Patiala

District Public Relations Office, Patiala W’r Working as an Important tool of Government of Punjab to propagate it's policies & welfare schemes
(2)

ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ....
06/08/2026

ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.

ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਜਲਦ ਰੋਲ ਆਊਟ ਹੋਣਗੀਆਂ ਨਵੀਂਆਂ ਆਨਲਾਈਨ ਈ.ਟੀ.ਐਮ. ਮਸ਼ੀਨਾਂ: ਚੇਅਰਮੈਨ ਹਰਪਾਲ ਜੁਨੇਜਾ

ਯੂ.ਪੀ.ਆਈ., ਡੈਬਿਟ ਅਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਤੋਂ ਇਲਾਵਾ ਹੋਰ ਮਿਲਣਗੀਆਂ ਕਈ ਸਹੂਲਤਾਂ

ਪਟਿਆਲਾ, 06 ਅਗਸਤ :

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਦੇ ਸੰਪੂਰਨ ਕੰਪਿਊਟਰੀਕਰਨ ਅਤੇ ਡਿਜੀਟਲ ਸੁਧਾਰਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ ਆਪਣੀਆਂ ਬੱਸਾਂ ਵਿੱਚ ਨਵੀਂਆਂ ਆਨਲਾਈਨ ਈ.ਟੀ.ਐਮ. ਮਸ਼ੀਨਾਂ ਰੋਲ ਆਊਟ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਅੱਜ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਆਈ ਏ ਐਸ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਅਤੇ ਮੁੰਬਈ ਦੀ 'ਓਮਨੀਫਿਸੈਂਟ ਟੈਕਨੋਲੋਜੀ ਪ੍ਰਾਈਵੇਟ ਲਿਮਟਿਡ' ਕੰਪਨੀ ਦੇ ਸੀ.ਈ.ਓ. ਸ੍ਰੀ ਅਮਿਤ ਮਹਿਤਾ ਤੇ ਸਾਫਟਵੇਅਰ ਇੰਜੀਨੀਅਰ ਸ੍ਰੀ ਪ੍ਰਦੀਪ ਮਿਸ਼ਰਾ ਨਾਲ ਇੱਕ ਉੱਚ ਪੱਧਰੀ ਡੈਮੋ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਪਟਿਆਲਾ ਡਿਪੂ ਵਿੱਚ ਨਵੀਂਆਂ ਆਨਲਾਈਨ ਟਿਕਟ ਮਸ਼ੀਨਾਂ ਸਬੰਧੀ ਚੱਲ ਰਹੇ ਪਾਇਲਟ ਪ੍ਰੋਜੈਕਟ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਅਤੇ ਸੁਧਾਰ ਲਈ ਜ਼ਰੂਰੀ ਨੁਕਤਿਆਂ 'ਤੇ ਵਿਚਾਰ ਕੀਤਾ ਗਿਆ। ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਵੱਲੋਂ ਮੌਕੇ 'ਤੇ ਹੀ ਸਮੂਹ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਇਸ ਪ੍ਰੋਜੈਕਟ ਨੂੰ ਪੂਰੇ ਪੰਜਾਬ ਵਿੱਚ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ।

ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਮਸ਼ੀਨਾਂ ਦਾ ਲਾਈਵ ਡੈਮੋ ਖੁਦ ਚੈੱਕ ਕਰਨ ਤੋਂ ਬਾਅਦ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਨਾਲ ਯਾਤਰੀਆਂ ਨੂੰ ਨਕਦ ਪੈਸੇ ਦੇਣ ਦੀ ਲੋੜ ਨਹੀਂ ਪਵੇਗੀ, ਉਹ ਯੂ.ਪੀ.ਆਈ., ਡੈਬਿਟ ਜਾਂ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਕਿਰਾਇਆ ਅਦਾ ਕਰ ਸਕਣਗੇ। ਉਨ੍ਹਾਂ ਅੱਗੇ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਲਈ ਪੀ.ਆਰ.ਟੀ.ਸੀ. ਵੱਲੋਂ ਇੱਕ ਵਿਸ਼ੇਸ਼ ਮੋਬਾਈਲ ਐਪਲੀਕੇਸ਼ਨ ਵੀ ਜਾਰੀ ਕੀਤੀ ਜਾ ਰਹੀ ਹੈ। ਇਸ ਐਪ ਰਾਹੀਂ ਮੁਸਾਫ਼ਰ ਬੱਸਾਂ ਦੀ ਲਾਈਵ ਲੋਕੇਸ਼ਨ, ਆਨਲਾਈਨ ਟਿਕਟ ਬੁਕਿੰਗ ਅਤੇ ਸਮੇਂ ਦੀ ਸਾਰਣੀ ਬਾਰੇ ਜਾਣਕਾਰੀ ਘਰ ਬੈਠੇ ਹੀ ਹਾਸਲ ਕਰ ਸਕਣਗੇ।

ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਆਈ.ਟੀ. ਸੈੱਲ ਨੂੰ ਹੋਰ ਮਜ਼ਬੂਤ ਕਰਨ ਅਤੇ ਯਾਤਰੀਆਂ ਨੂੰ ਹਾਈ-ਟੈਕ ਸਹੂਲਤਾਂ ਦੇਣ ਲਈ ਭਵਿੱਖ ਵਿੱਚ ਵੀ ਅਜਿਹੇ ਕਦਮ ਜਾਰੀ ਰਹਿਣਗੇ। ਉਨ੍ਹਾਂ ਇਸ ਲੋਕ-ਪੱਖੀ ਤੇ ਸ਼ਲਾਘਾਯੋਗ ਪਹਿਲਕਦਮੀ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ।

ਮੀਟਿੰਗ ਦੌਰਾਨ ਜਨਰਲ ਮੈਨੇਜਰ ਪਟਿਆਲਾ ਸ੍ਰੀ ਜਤਿੰਦਰਪਾਲ ਸਿੰਘ ਗਰੇਵਾਲ, ਜਨਰਲ ਮੈਨੇਜਰ ਸੰਗਰੂਰ ਸ੍ਰੀ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ (ਆਈ.ਟੀ.) ਸ੍ਰੀ ਰਮਨ ਸ਼ਰਮਾ ਅਤੇ ਆਈ.ਟੀ. ਵਿੰਗ ਦੇ ਮਾਹਿਰ ਮੌਜੂਦ ਸਨ, ਜਦਕਿ ਹੋਰਨਾਂ ਡਿਪੂਆਂ ਦੇ ਜਨਰਲ ਮੈਨੇਜਰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਲ ਹੋਏ।

ਨਾਭਾ ਬਲਾਕ ਦੇ ਪਿੰਡ ਬਨੇਰਾ ਕਲਾਂ ਅਤੇ ਸੌਜਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀਨਾਭਾ, 06 ਅਗਸਤ:ਪੰਜਾਬ ਸਰਕਾਰ ਵੱ...
06/08/2026

ਨਾਭਾ ਬਲਾਕ ਦੇ ਪਿੰਡ ਬਨੇਰਾ ਕਲਾਂ ਅਤੇ ਸੌਜਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਨਾਭਾ, 06 ਅਗਸਤ:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਬਨੇਰਾ ਕਲਾਂ ਅਤੇ ਸੌਜਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ।

ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਵਿਦਿਆਰਥੀਆਂ ਤੇ ਆਮ ਲੋਕਾਂ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਨਿਗਮ ਨਾਲ ਮਿਲ ਕੇ ਪਟਿਆਲਾ ਦੀਆਂ ਪੰਜ ਪ੍ਰਮੁੱਖ ਸੜਕਾਂ ਦੀ ਸਫ਼ਾਈ ਕੀਤੀ...
06/08/2026

ਵਿਦਿਆਰਥੀਆਂ ਤੇ ਆਮ ਲੋਕਾਂ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਨਿਗਮ ਨਾਲ ਮਿਲ ਕੇ ਪਟਿਆਲਾ ਦੀਆਂ ਪੰਜ ਪ੍ਰਮੁੱਖ ਸੜਕਾਂ ਦੀ ਸਫ਼ਾਈ ਕੀਤੀ

-ਮਿਸ਼ਨ ਕਲੀਨ ਪਟਿਆਲਾ ਤਹਿਤ ਦੋ ਦਿਨਾਂ ਮੁਹਿੰਮ ਦੌਰਾਨ ਛੇ ਸੰਸਥਾਵਾਂ ਨੇ ਪੰਜ ਸੜਕਾਂ ਤੋਂ ਲਗਭਗ 1700 ਕਿੱਲੋ ਕੂੜਾ ਇਕੱਠਾ ਕੀਤਾ

ਪਟਿਆਲਾ, 6 ਅਗਸਤ:

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨਗਰ ਨਿਗਮ, ਪਟਿਆਲਾ ਦੇ ਸਹਿਯੋਗ ਨਾਲ ਆਪਣੀ ਵਡਮੁੱਲੀ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ, ਇਨਕਮ ਟੈਕਸ ਰੋਡ, ਜੇਲ੍ਹ-ਭਾਦਸੋਂ ਰੋਡ, ਘੁੰਮਣ ਰੋਡ ਅਤੇ ਪ੍ਰਤਾਪ ਨਗਰ ਰੋਡ 'ਤੇ ਸਫ਼ਾਈ ਮੁਹਿੰਮ ਚਲਾਈ।ਇਸ ਦੌਰਾਨ ਇਨ੍ਹਾਂ ਪੰਜ ਸੜਕਾਂ ਤੋਂ ਛੇ ਸੰਸਥਾਵਾਂ ਵੱਲੋਂ ਲਗਭਗ 1700 ਕਿਲੋਗ੍ਰਾਮ ਕੂੜਾ ਇਕੱਠਾ ਕੀਤਾ ਗਿਆ।

ਇਸ ਮੁਹਿੰਮ ਵਿੱਚ ਬਲਾਸਮ ਸੀਨੀਅਰ ਸੈਕੰਡਰੀ ਸਕੂਲ, ਸੇਂਟ ਪੀਟਰਜ਼ ਸਕੂਲ, ਸਿਵਲ ਲਾਈਨ ਸਕੂਲ ਅਤੇ ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਵੀ ਇਸ ਮੁਹਿੰਮ ਨਾਲ ਜੁੜੀਆਂ। ਪਟਿਆਲਾ ਨੂੰ ਸਾਫ਼-ਸੁਥਰਾ ਰੱਖਣ ਲਈ ਸਮਰਪਿਤ ਸਵੈ-ਸੇਵੀ ਨਾਗਰਿਕ ਸੰਸਥਾ "ਮੇਰਾ ਪਟਿਆਲਾ ਮੈਂ ਹੀ ਸਵਾਰਾਂ" ਦੇ ਮੈਂਬਰਾਂ ਨੇ ਵੀ ਭਾਦਸੋਂ ਰੋਡ ਅਤੇ ਨਾਭਾ ਰੋਡ 'ਤੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ।

‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ ਨੇ ਕਿਹਾ, ਅਪ੍ਰੈਲ 2026 ਵਿੱਚ ਸ਼ੁਰੂ ਕੀਤਾ ਗਿਆ ਮਿਸ਼ਨ ਕਲੀਨ ਪਟਿਆਲਾ ਹੁਣ ਇੱਕ ਸ਼ਹਿਰ-ਪੱਧਰੀ ਜਨ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ। ਮੁਹਿੰਮ ਦੇ ਪਹਿਲੇ ਪੜਾਅ ਵਿੱਚ ਲਗਭਗ 30 ਸੰਸਥਾਵਾਂ ਨੇ ਭਾਗ ਲੈਂਦਿਆਂ 30 ਤੋਂ ਵੱਧ ਜਨਤਕ ਸਥਾਨਾਂ ਨੂੰ ਸਫ਼ਾਈ ਅਤੇ ਵਾਤਾਵਰਣ ਸੰਭਾਲ ਲਈ ਗੋਦ ਲਿਆ। ਇਨ੍ਹਾਂ ਵਿੱਚ 18 ਸਕੂਲ, 10 ਕਾਲਜ ਅਤੇ ਪਟਿਆਲਾ ਸ਼ਹਿਰ ਦੀਆਂ ਚਾਰ ਸਰਕਾਰੀ ਸੰਸਥਾਵਾਂ ਸ਼ਾਮਲ ਹਨ। ਜੁਲਾਈ 2026 ਵਿੱਚ ਸ਼ੁਰੂ ਹੋਏ ਦੂਜੇ ਪੜਾਅ ਦੌਰਾਨ ਹੋਰ ਪੰਜ ਸੰਸਥਾਵਾਂ ਇਸ ਅਭਿਆਨ ਨਾਲ ਜੁੜੀਆਂ, ਜਿਸ ਨਾਲ ਭਾਗ ਲੈਣ ਵਾਲੀਆਂ ਸੰਸਥਾਵਾਂ ਦੀ ਕੁੱਲ ਗਿਣਤੀ 37 ਹੋ ਗਈ ਹੈ।
ਚੇਅਰਪਰਸਨ ਰੀਨਾ ਗੁਪਤਾ ਨੇ ਅੱਗੇ ਦੱਸਿਆ ਕਿ “ਸਭ ਤੋਂ ਸਾਫ਼ ਸ਼ਹਿਰ ਉਹੀ ਹੁੰਦੇ ਹਨ ਜਿੱਥੇ ਹਰ ਨਾਗਰਿਕ ਆਪਣੇ ਘਰ, ਦਫ਼ਤਰ ਜਾਂ ਸੰਸਥਾ ਦੇ ਬਾਹਰ ਦੀ ਸੜਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਾ ਹੈ। ਅਸੀਂ ਪਟਿਆਲਾ ਦੀਆਂ ਪ੍ਰਮੁੱਖ ਸੰਸਥਾਵਾਂ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਸਮੁਦਾਇਕ ਸਮੂਹਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਹੈ। ਜੇਕਰ ਹਰ ਸੰਸਥਾ ਇੱਕ ਜਨਤਕ ਸਥਾਨ ਨੂੰ ਗੋਦ ਲੈ ਕੇ ਹਰ ਮਹੀਨੇ ਕੁਝ ਘੰਟੇ ਇਸ ਦੀ ਸਫ਼ਾਈ ਲਈ ਸਮਰਪਿਤ ਕਰੇ, ਤਾਂ ਅਸੀਂ ਇੱਕ ਹੋਰ ਸਾਫ਼-ਸੁਥਰਾ, ਸਿਹਤਮੰਦ ਅਤੇ ਰਹਿਣ-ਯੋਗ ਪੰਜਾਬ ਤਿਆਰ ਕਰ ਸਕਦੇ ਹਾਂ।” ਚੇਅਰਪਰਸਨ ਨੇ ਸਾਰੀਆਂ ਸਮਾਜਿਕ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਗਠਨਾਂ (ਐਨਜੀਓਜ਼) ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।

ਜਿਕਰਯੋਗ ਹੈ ਕਿ ਮਿਸ਼ਨ ਕਲੀਨ ਪਟਿਆਲਾ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ 700 ਤੋਂ ਵੱਧ ਭਾਗੀਦਾਰਾਂ ਨੇ ਆਪਣੇ-ਆਪਣੇ ਸੰਸਥਾਨਾਂ ਦੇ ਨੇੜੇ ਲਗਭਗ 29 ਸਫ਼ਾਈ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਹਿੱਸਾ ਲਿਆ ਹੈ। ਇਸ ਵਿੱਚ 20 ਸਿੱਖਿਆ ਸੰਸਥਾਵਾਂ-ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਸਰਕਾਰੀ ਸੀਨੀਅਰ ਸੈਕੰਡਰੀ ਸਿਵਲ ਲਾਈਨਜ਼ ਸਕੂਲ, ਸਰਕਾਰੀ ਆਈਟੀਆਈ ਕਾਲਜ, ਮੁਲਤਾਨੀ ਮਾਲ ਮੋਦੀ ਕਾਲਜ, ਡੀਏਵੀ ਪਬਲਿਕ ਸਕੂਲ, ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ, ਬੁੱਢਾ ਦਲ ਪਬਲਿਕ ਸਕੂਲ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਕੈਂਟਲ ਸੀਨੀਅਰ ਸਕੂਲ, ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ, ਦਿ ਬ੍ਰਿਟਿਸ਼ ਕੋ-ਐਡ ਸਕੂਲ, ਯਾਦਵੇਂਦਰਾ ਪਬਲਿਕ ਸਕੂਲ, ਬਲਾਸਮਜ਼ ਸੀਨੀਅਰ ਸੈਕੰਡਰੀ ਸਕੂਲ, ਆਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ, ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ, ਔਰੋਬਿੰਦੋ ਪਬਲਿਕ ਸਕੂਲ, ਪੰਜਾਬੀ ਯੂਨੀਵਰਸਿਟੀ, ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਪੌਲੀਟੈਕਨਿਕ ਕਾਲਜ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਅਤੇ ਸ਼ਿਵਾਲਿਕ ਪਬਲਿਕ ਸਕੂਲ, ਸ਼ਾਮਲ ਹਨ। ਇਹ ਸੰਸਥਾਵਾਂ ਨਾ ਸਿਰਫ਼ ਸੜਕਾਂ ਦੀ ਸਫ਼ਾਈ ਕਰ ਰਹੀਆਂ ਹਨ, ਸਗੋਂ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸੁੰਦਰ ਬਣਾਉਣ ਲਈ ਨਵੇਂ ਅਤੇ ਨਵੀਨਤਾਕਾਰੀ ਵਿਚਾਰਾਂ 'ਤੇ ਵੀ ਕੰਮ ਕਰ ਰਹੀਆਂ ਹਨ। ਇਸ ਮੁਹਿੰਮ ਨਾਲ ਜੁੜੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਇੰਡੋ-ਤਿੱਬਤ ਬਾਰਡਰ ਪੁਲਿਸ, ਸਟੇਸ਼ਨ ਹੈੱਡਕੁਆਰਟਰ ਪਟਿਆਲਾ, ਬਾਗਬਾਨੀ ਵਿਭਾਗ, ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਲੋਕ ਨਿਰਮਾਣ ਵਿਭਾਗ, ਸਿੰਚਾਈ ਅਤੇ ਡਰੇਨੇਜ ਵਿਭਾਗ ਆਦਿ ਵੀ ਸ਼ਾਮਲ ਹੋਏ ਹਨ।

ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲਪਟਿਆਲਾ, 6 ਅਗਸਤ: ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇੱਕ ਗੁ...
06/08/2026

ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ

ਪਟਿਆਲਾ, 6 ਅਗਸਤ:

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇੱਕ ਗੁੰਮਸ਼ੁਦਾ ਬੱਚੀ ਜੋ ਕਿ ਸਪੈਸ਼ਲ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਬਾਲ ਘਰ ਵਿਖੇ ਰਹਿ ਰਹੀ ਹੈ। ਜਿਸਦੀ ਮੌਜੂਦਾ ਸਮੇਂ ਵਿੱਚ ਉਮਰ ਤਕਰੀਬਨ 12 ਸਾਲ ਹੈ ਅਤੇ ਬੱਚੀ ਦਾ ਰੰਗ ਸਾਵਲਾ ਹੈ। ਇਸ ਬੱਚੀ ਦੇ ਵਾਰਸਾ ਦੀ ਬਹੁਤ ਭਾਲ ਕੀਤੀ ਗਈ ਹੈ ਪਰੰਤੂ ਇਸ ਬੱਚੀ ਦਾ ਕੋਈ ਵੀ ਜਾਣਕਾਰ ਦਾ ਪਤਾ ਨਹੀ ਲਗਿਆ ਹੈ। ਇਸ ਲਈ ਹੁਣ ਇਹ ਆਖਰੀ ਜਨਤਕ ਸੂਚਨਾ ਦਿੱਤੀ ਜਾਂਦੀ ਹੈ ਕਿ ਜੇਕਰ ਇਸ ਬੱਚੀ ਦੇ ਪਰਿਵਾਰ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਪਟਿਆਲਾ, ਕਮਰਾ ਨੰ. 150 ਬਲਾਕ ਸੀ ਐਕਸਟੈਨਸ਼ਨ ਮਿਨੀ ਸਕੱਤਰੇਤ ਪਟਿਆਲਾ, ਫੋਨ ਨੰ. 0175-2353523, ਈ ਮੇਲ.- [email protected] ਅਤੇ 1098 ਚਾਈਲਡ ਹੈਲਪ ਲਾਈਨ ਪਟਿਆਲਾ ਤੇ ਮਿਤੀ 10-09-2026 ਤੱਕ ਸੰਪਰਕ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਬੱਚੇ ਨੂੰ ਅਡਾਪਟ ਕਰਵਾਉਣ ਲਈ ਲੀਗਲੀ ਫਰੀ ਕਰ ਦਿੱਤਾ ਜਾਵੇਗਾ।

06/08/2026

ਪੰਜਾਬ ਵਿਧਾਨ ਸਭਾ ਤੋਂ ਮੀਡੀਆ ਨੂੰ ਸੰਬੋਧਨ, Live

06/08/2026

Address

Patiala

Alerts

Be the first to know and let us send you an email when District Public Relations Office, Patiala posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office, Patiala:

Shortcuts

Share