04/03/2026
ਰੋਪੜ ਹਲਕੇ ਵਿੱਚ ਮਾਈਨਿੰਗ ਨਾਲ ਜੁੜੇ ਮਾਮਲਿਆਂ ਨੇ ਗੰਭੀਰ ਸਵਾਲ ਖੜੇ ਕੀਤੇ ਹਨ। ਕਈ ਲੋਕਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਨਜਾਇਜ਼ ਮਾਈਨਿੰਗ ਨੂੰ ਕੁਝ ਪ੍ਰਭਾਵਸ਼ਾਲੀ ਤਾਕਤਾਂ ਦੀ ਛਤਰਛਾਇਆ ਮਿਲਦੀ ਰਹੀ। ਜੇਕਰ ਐਸਾ ਹੈ ਤਾਂ ਇਸਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ।
ਕਾਨੂੰਨ ਸਭ ਲਈ ਇੱਕੋ ਜਿਹਾ ਹੋਣਾ ਚਾਹੀਦਾ ਹੈ — ਚਾਹੇ ਆਮ ਕਾਰੋਬਾਰੀ ਹੋਣ ਜਾਂ ਕਿਸੇ ਵੀ ਪੱਧਰ ਦੇ ਪ੍ਰਭਾਵਸ਼ਾਲੀ ਲੋਕ। ਇਮਾਨਦਾਰ ਕਾਰੋਬਾਰੀਆਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕਰਨਾ ਵੀ ਉਤਨਾ ਹੀ ਜ਼ਰੂਰੀ ਹੈ।
ਅਸੀਂ ਨਿਆਂ, ਜਵਾਬਦੇਹੀ ਅਤੇ ਪਾਰਦਰਸ਼ਤਾ ਦੇ ਹੱਕ ਵਿੱਚ ਆਪਣੀ ਆਵਾਜ਼ ਉਠਾਉਂਦੇ ਹਾਂ।
ਜੋਰਾਵਰ ਸਿੰਘ