SDM Fatehgarh Sahib

SDM Fatehgarh Sahib 2022 ਵਿਧਾਨ ਸਭਾ ਚੋਣ ਪ੍ਰਕਿਿਰਆ ਦੀਆਂ ਗਤੀਵਿਧੀ

ਐਸ.ਡੀ.ਐਮ. ਨੇ ਪਿੰਡ ਮਾਧੋਪੁਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਹੀ ਲੋਕਾਂ ਦੀਆਂ ਮੁਸ਼ਕਲਾਂ...
17/01/2023

ਐਸ.ਡੀ.ਐਮ. ਨੇ ਪਿੰਡ ਮਾਧੋਪੁਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ

ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਪਿੰਡ ਮਾਧੋਪੁਰ ਦੇ ਲੋਕਾਂ ਨੇ ਪਿੰਡ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੁੱਜੇ ਐੱਸ ਡੀ ਐਮ ਹਰਪ੍ਰੀਤ ਸਿੰਘ ਅਟਵਾਲ ਨੂੰ ਆਪਣੀਆਂ ਮੁਸ਼ਕਲਾਂ ਬਾਰੇ ਦੱਸਿਆ।

ਇਸ ਮੌਕੇ ਸ. ਅਟਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਦੇ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ।

ਅਜਿਹੇ ਉਪਰਾਲਿਆਂ ਨਾਲ ਪਿੰਡਾਂ ਵਿਚ ਜ਼ਮੀਨੀ ਪੱਧਰ ਉਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਨ੍ਹਾਂ ਦਾ ਹੱਲ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲਗਾਤਰ ਕੀਤੇ ਜਾਂਦੇ ਰਹਿਣਗੇ, ਜਿਨ੍ਹਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਹੋ ਜਾਇਆ ਕਰਨਗੇ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਰੋਜ਼ਗਾਰ ਸਬੰਧੀ ਮੁਫ਼ਤ ਸਿਖਲਾਈ ਲੈ ਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਹਨਾਂ ਨੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਲਾਂ ਬੇਝਿਜਕ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲੈਕੇ ਆਉਣ।

ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

ਐੱਸ ਡੀ ਐੱਮ ਦਫ਼ਤਰ ਮਿਤੀ 14-01-2023 (ਸ਼ਨਿਚਰਵਾਰ) ਅਤੇ ਮਿਤੀ 15-01-2023 (ਐਤਵਾਰ) ਨੂੰ ਵੀ ਆਮ ਦਿਨਾਂ ਵਾਂਗ ਰਹਿਵੇਗਾ  ਖੁੱਲ੍ਹਾ- ਐੱਸ ਡੀ ਐ...
14/01/2023

ਐੱਸ ਡੀ ਐੱਮ ਦਫ਼ਤਰ ਮਿਤੀ 14-01-2023 (ਸ਼ਨਿਚਰਵਾਰ) ਅਤੇ ਮਿਤੀ 15-01-2023 (ਐਤਵਾਰ) ਨੂੰ ਵੀ ਆਮ ਦਿਨਾਂ ਵਾਂਗ ਰਹਿਵੇਗਾ ਖੁੱਲ੍ਹਾ- ਐੱਸ ਡੀ ਐੱਮ ਫਤਹਿਗੜ੍ਹ ਸਾਹਿਬ

ਪੀ.ਸੀ.ਐਸ ਅਫਸਰ ਐਸੋਸ਼ੀਏਸ਼ਨ ਪੰਜਾਬ ਦੇ ਸੱਦੇ ਮੁਤਾਬਕ ਅੱਜ ਮਿਤੀ 14-01-2023 ਨੂੰ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਪੀ.ਸੀ.ਐਸ, ਐੱਸ ਡੀ ਐੱਮ ਫਤਹਿਗੜ੍ਹ ਸਾਹਿਬ ਵੱਲੋਂ ਦਫ਼ਤਰ ਦੇ ਕੰਮ-ਕਾਜ ਕੀਤੇ ਗਏ ਅਤੇ ਸਰਕਾਰੀ ਡਿਸਪੈਂਸਰੀ ਸਰਹਿੰਦ ਜਿਸਨੂੰ ਆਮ ਆਦਮੀ ਕਲੀਨੀਕ ਵਿੱਚ ਬਦਲਿਆ ਜਾਣਾ ਹੈ, ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਜਿੱਥੇ ਲੋਕਾਂ ਨੂੰ ਕਈ ਤਰ੍ਹਾਂ ਦੇ ਫ੍ਰੀ ਟੈਸਟ ਅਤੇ ਦਵਾਈਆਂ ਮੁਹੱਇਆ ਕਰਵਾਈ ਜਾਣਗੀਆਂ।

ਚਾਈਨਾ ਡੋਰ ਵੇਚਣ ਅਤੇ ਸਟੋਰ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ :ਐੱਸ.ਡੀ.ਐੱਮ
14/01/2023

ਚਾਈਨਾ ਡੋਰ ਵੇਚਣ ਅਤੇ ਸਟੋਰ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ :ਐੱਸ.ਡੀ.ਐੱਮ

ਐਸ.ਡੀ.ਐਮ. ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸ਼ਹੀਦਾਂ ਨੂੰ ਯਾਦ ਕੀਤਾਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿ...
26/12/2022

ਐਸ.ਡੀ.ਐਮ. ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸ਼ਹੀਦਾਂ ਨੂੰ ਯਾਦ ਕੀਤਾ

ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ ਇੱਥੇ ਜੁੜੀ ਸਾਲਾਨਾ ਸ਼ਹੀਦੀ ਸਭਾ ਦੇ ਪਹਿਲੇ ਦਿਨ ਐਸ.ਡੀ.ਐਮ. ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।

ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਆਈ ਸਮੁੱਚੀ ਸੰਗਤ ਦੀ ਸੇਵਾ ਵਿੱਚ ਹਾਜ਼ਰ ਹੈ।

ਇਸ ਮੌਕੇ ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ, ਤਹਿਸੀਲਦਾਰ ਬਾਦਲਦੀਨ ਸਮੇਤ ਹੋਰ ਵਿਭਾਗੀ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ.

ਸ਼ਹੀਦੀ ਸਭਾ ਦੌਰਾਨ ਆਉਣ ਵਾਲੀ ਸੰਗਤ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ: ਐਸ.ਡੀ.ਐਮ.-      ਹਰੇਕ ਸ਼ਰਧਾਲੂ ਤੱਕ ਸੂਚਨਾ ਮੁਹੱਈਆ ਕਰਵਾਉਣ  ਲਈ ਬਣਾਇਆ QR ...
22/12/2022

ਸ਼ਹੀਦੀ ਸਭਾ ਦੌਰਾਨ ਆਉਣ ਵਾਲੀ ਸੰਗਤ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ: ਐਸ.ਡੀ.ਐਮ.

- ਹਰੇਕ ਸ਼ਰਧਾਲੂ ਤੱਕ ਸੂਚਨਾ ਮੁਹੱਈਆ ਕਰਵਾਉਣ ਲਈ ਬਣਾਇਆ QR Code

- QR Code ਸਕੈਨ ਕਰਨ ਉਪਰੰਤ ਆਉਣ ਵਾਲੇ ਨਕਸ਼ੇ ਤੇ ਹਰ ਸੁਵਿਧਾ ਦੀ ਦਿੱਤੀ ਗਈ ਜਾਣਕਾਰੀ

ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਸ਼ਾਸ਼ਨ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਇੱਕ QR Code ਬਣਾਇਆ ਗਿਆ ਹੈ ਜਿਸ ਨੂੰ ਸਕੈਨ ਕਰਨ ਉਪਰੰਤ ਇੱਕ ਨਕਸ਼ਾ ਸਾਹਮਣੇ ਆਉਂਦਾ ਹੈ ਜਿਸ ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਆਪਣੇ ਦਫ਼ਤਰ ਵਿਖੇ ਸ਼ਹੀਦੀ ਸਭਾ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਹਰੇਕ ਸ਼ਰਧਾਲੂ ਨੂੰ ਚਾਹੀਦਾ ਹੈ ਕਿ ਇਸ QR Code ਨੂੰ ਆਪਣੇ ਮੋਬਾਇਲ ਵਿੱਚ ਸੁਰੱਖਿਅਤ ਕਰਕੇ ਸਹੂਲਤਾਂ ਦੀ ਸੂਚੀ ਡਾਊਨਲੋਡ ਕਰਕੇ ਰੱਖਣ ਤਾਂ ਜੋ ਸ਼ਹੀਦੀ ਸਭਾ ਦੌਰਾਨ ਆਸਾਨੀ ਨਾਲ ਸਹੂਲਤਾਂ ਦਾ ਲਾਭ ਲਿਆ ਜਾ ਸਕੇ।

ਐਸ.ਡੀ.ਐਮ. ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਪਹਿਲੀ ਵਾਰ ਸ਼ਰਧਾਲੂਆਂ ਦੀ ਸਹੂਲਤ ਲਈ ਪੰਜ ਸਮਾਧਾਨ ਕੇਂਦਰ ਬਣਾਏ ਜਾ ਰਹੇ ਹਨ ਜਿਥੋਂ ਕਿ ਪੁਲਿਸ ਸਹਾਇਤਾ ਅਤੇ ਮੈਡੀਕਲ ਸਹਾਇਤਾ ਤੋਂ ਇਲਾਵਾ ਹੋਰ ਸਹੂਲਤਾਂ ਵੀ ਹਾਸਲ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਧਾਨ ਕੇਂਦਰਾਂ ਤੇ ਗੁੰਮਸ਼ੁਦਾ ਬਾਰੇ ਸੂਚਨਾ ਦੇਣ ਦੇ ਨਾਲ-ਨਾਲ ਐਮਰਜੰਸੀ ਦੀ ਹਾਲਤ ਵਿੱਚ ਮੈਡੀਕਲ ਸਹੂਲਤ ਵੀ ਹਾਸਲ ਕੀਤੀ ਜਾ ਸਕੇਗੀ। ਉਨ੍ਹਾਂ ਹੋਰ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਤਿਆਰ ਕਰਵਾਏ ਗਏ ਨਕਸ਼ੇ ਰਾਹੀਂ ਬਣਾਈਆਂ ਗਈਆਂ ਪਾਰਕਿੰਗਾਂ ਦੀ ਅਸਲ ਜਗ੍ਹਾਂ ਦੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਸ਼ਰਧਾਲੂ ਆਪਣੀ ਸਹੂਲਤ ਅਨੁਸਾਰ ਆਪਣੇ ਵਾਹਨ ਖੜੇ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਨਕਸ਼ੇ ਵਿੱਚ ਆਰਜੀ ਬੱਸਾਂ ਚੱਲਣ ਬਾਰੇ, ਆਰਜੀ ਪਖਾਨਿਆਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ।

ਸ਼੍ਰੀ ਅਟਵਾਲ ਨੇ ਇਹ ਵੀ ਦੱਸਿਆ ਕਿ ਪ੍ਰਸ਼ਾਸ਼ਨ ਸ਼ਰਧਾਲੂਆਂ ਦੀ ਸਹੂਲਤ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕਰੇਗਾ ਅਤੇ ਸ਼ਰਧਾਲੂਆਂ ਨੂੰ ਲੋੜ ਅਨੁਸਾਰ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਸੁਚਾਰੂ ਆਵਾਜਾਈ ਲਈ ਆਪਣੇ ਵਾਹਨ ਸੜਕਾਂ ਕਿਨਾਰੇ ਨਾ ਖੜੇ ਕੀਤੇ ਜਾਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਨਾ ਵਾਪਰ ਸਕਣ ਅਤੇ ਪੈਦਲ ਚੱਲਣ ਵਾਲੇ ਸ਼ਰਧਾਲੂ ਬਿਨਾਂ ਕਿਸੇ ਵਿਘਨ ਤੋਂ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ।

ਸ਼ਹੀਦੀ ਸਭਾ ਦੌਰਾਨ ਸਾਦੇ ਲੰਗਰ ਲਗਾਉਣ ਨੂੰ ਦਿੱਤੀ ਜਾਵੇ ਤਰਜ਼ੀਹ- ਐਸ.ਡੀ.ਐਮ
14/12/2022

ਸ਼ਹੀਦੀ ਸਭਾ ਦੌਰਾਨ ਸਾਦੇ ਲੰਗਰ ਲਗਾਉਣ ਨੂੰ ਦਿੱਤੀ ਜਾਵੇ ਤਰਜ਼ੀਹ- ਐਸ.ਡੀ.ਐਮ

13/12/2022
ਐੱਸ ਡੀ ਐੱਮ ਦਫ਼ਤਰ ਵਿਖੇ ਸੜਕ ਸੁਰੱਖਿਆ ਅਭਿਆਨ ਤਹਿਤ ਸਟਾਫ ਮੈਂਬਰਾਂ ਨੇ ਚੁੱਕੀ ਸਹੁੰ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦ...
10/12/2022

ਐੱਸ ਡੀ ਐੱਮ ਦਫ਼ਤਰ ਵਿਖੇ ਸੜਕ ਸੁਰੱਖਿਆ ਅਭਿਆਨ ਤਹਿਤ ਸਟਾਫ ਮੈਂਬਰਾਂ ਨੇ ਚੁੱਕੀ ਸਹੁੰ

ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਦੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਜਾਗਰੂਕਤਾ ਪੰਦਰਵਾੜਾ ਦੇ ਤਹਿਤ ਐੱਸ ਡੀ ਐਮ ਫਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ ਦੀ ਸਰਪ੍ਰਸਤੀ ਹੇਠ ਸਮੂਹ ਸਟਾਫ ਮੈਂਬਰਾ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁੱਕੀ ਕਿ “ਉਹ ਆਪ ਖੁੱਦ ਰੋਡ ਸੇਫਟੀ ਦੇ ਸਾਰੇ ਨਿਯਮਾਂ ਦਾ ਪਾਲਣਾ ਕਰਨਾ ਯਕੀਨੀ ਬਣਾਉਣਗੇ ਅਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਮੂਹ ਵਿਅਕਤੀਆਂ ਨੂੰ ਇਹਨਾਂ ਨਿਯਮਾਂ ਪ੍ਰਤੀ ਜਾਗਰੂਕ ਕਰਨਗੇ”।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ੍ਰ. ਅਟਵਾਲ ਨੇ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਸਾਨੂੰ ਟ੍ਰੈਫਿਕ ਸਬੰਧੀ ਬਹੁਤ ਸਾਰੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਸਮੂਹ ਪੰਜਾਬ ਨਿਵਾਸੀਆਂ ਨੂੰ ਇਹਨਾਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣ, ਆਵਾਜਾਈ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਪਹਿਨਣ, ਸੀਟ ਬੇਲਟ ਦਾ ਪ੍ਰਯੋਗ ਕਰਨ, ਮੋਬਾਈਲ ਦੀ ਵਰਤੋ ਨਾ ਕਰਨ, ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਗੱਡੀਆਂ ਨੂੰ ਪਹਿਲਾਂ ਲੰਘਣ ਲਈ ਰਸਤਾ ਦੇਣ ਸਬੰਧੀ ਵੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਜੋਗਿੰਦਰ ਕੁਮਾਰ, ਸ੍ਰੀ ਅਮਰਜੀਤ ਸਿੰਘ, ਸ੍ਰੀ ਗੁਰਵਿੰਦਰ ਸਿੰਘ, ਸ੍ਰੀਮਤੀ ਮਨਦੀਪ ਕੌਰ ਅਤੇ ਹੋਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Special Summary Revision Year 2023Form 6     :  To Registration as a New VoterForm 6A   :  To Registration as Overseas V...
06/12/2022

Special Summary Revision Year 2023

Form 6 : To Registration as a New Voter
Form 6A : To Registration as Overseas Voter (NRI)
Form 6B : For linking EPIC with Aadhaar

ਐੱਸ ਡੀ ਐੱਮ ਦਫ਼ਤਰ ਫਤਹਿਗੜ੍ਹ ਸਾਹਿਬ ਵਲੋਂ  100 ਲੋੜਵੰਦਾਂ ਨੂੰ ‘ਹਾਈਜੈਨਿਕ ਕਿੱਟਾਂ’ ਵੰਡੀਆਂ ਗਈਆਂਐੱਸ ਡੀ ਐਮ ਦਫ਼ਤਰ ਫਤਹਿਗੜ੍ਹ ਸਾਹਿਬ ਵਲੋਂ ...
06/12/2022

ਐੱਸ ਡੀ ਐੱਮ ਦਫ਼ਤਰ ਫਤਹਿਗੜ੍ਹ ਸਾਹਿਬ ਵਲੋਂ 100 ਲੋੜਵੰਦਾਂ ਨੂੰ ‘ਹਾਈਜੈਨਿਕ ਕਿੱਟਾਂ’ ਵੰਡੀਆਂ ਗਈਆਂ

ਐੱਸ ਡੀ ਐਮ ਦਫ਼ਤਰ ਫਤਹਿਗੜ੍ਹ ਸਾਹਿਬ ਵਲੋਂ ਸਲੱਮ ਏਰੀਆ ਵਿਚ ਰਹਿੰਦੇ ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਅੱਜ ਐੱਸ ਡੀ ਐੱਮ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਪੀ.ਸੀ.ਐਸ ਦੀ ਅਗਵਾਈ ਚ ਸ਼ਹਿਰ ਵਿਚ ਪੈਂਦੇ ਸਲੱਮ ਏਰੀਏ ਵਿਚ ਅਤੇ ਕੁਸ਼ਟ ਆਸ਼ਰਮ ਵਿੱਚ ਰਹਿੰਦੇ ਲੋਕਾਂ/ਮਰੀਜ਼ਾਂ ਦੀ ਸਹੂਲਤ ਲਈ ਜ਼ਿਲਾ ਰੈੱਡ ਕਰਾਸ ਸੁਸਾਇਟੀ ਫਤਹਿਗੜ੍ਹ ਸਾਹਿਬ ਵਲੋਂ ਜਾਰੀ ਕੀਤੀਆਂ 100 ਹਾਈਜੈਨਿਕ ਕਿੱਟਾਂ’ ਵੰਡੀਆਂ ਗਈਆਂ ।

ਇਸ ਮੌਕੇ ਗੱਲਬਾਤ ਕਰਦਿਆਂ ਗੁਰਵਿੰਦਰ ਸਿੰਘ, ਨਾਜਰ ਨੇ ਦੱਸਿਆ ਕਿ ਜਿਲਾ ਰੈੱਡ ਕਰਾਸ ਸੁਸਾਇਟੀ ਵਲੋ ਹਮੇਸ਼ਾ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ, ਜਿਸ ਦੇ ਚੱਲਦਿਆਂ ਸ਼ਹਿਰ ਦੇ ਸਲੱਮ ਖੇਤਰਾਂ ਤੇ ਸਰਹੱਦੀ ਪਿੰਡਾਂ ਅੰਦਰ ਸਮੇਂ ਸਮੇਂ ਸਿਰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ। ਇਸ ਮੌਕੇ ਉਨਾਂ ਵਲੋਂ ਸਲੱਮ ਏਰੀਏ ਦੀਆਂ ਝੁੱਗੀਆਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਸਾਫ-ਸਫਾਈ ਦਾ ਪੂਰਾ ਧਿਆਨ ਰੱਖਣ। ਇਸ ਸਮੇਂ ਸ੍ਰੀਮਤੀ ਗੁਰਿੰਦਰ ਕੌਰ ਸੀਨੀਅਰ ਸਹਾਇਕ, ਸ੍ਰੀ ਰਾਜਪਾਲ ਸਿੰਘ ਚੋਣ ਕਾਨੂੰਗੋ, ਸ੍ਰੀ ਹਰਜਿੰਦਰ ਸਿੰਘ ਕੰਪਿਊਟਰ ਫ਼ੈਕਲਟੀ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਦਵਿੰਦਰ ਸਿੰਘ, ਸ੍ਰੀ ਸ਼ਤੀਸ਼ ਕੁਮਾਰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਫਤਹਿਗੜ੍ਹ ਸਾਹਿਬ ਆਦਿ ਮੌਜੂਦ ਸਨ।

ਵੋਟ ਹੱਕ ਹੈ ਵੋਟ ਸੱਚ ਹੈ ਵੋਟ ਹੈ ਜ਼ਿੰਮੇਵਾਰੀ, ਬਟਨ ਦਬਾ ਕੇ ਘੜ੍ਹ ਤਕਦੀਰਾਂ ਹੁਣ ਤੇਰੀ ਹੈ ਵਾਰੀ - ਦਵਿੰਦਰ ਕੁਮਾਰ         ਅੱਜ ਵਿਧਾਨ ਸਭਾ ਹ...
30/11/2022

ਵੋਟ ਹੱਕ ਹੈ ਵੋਟ ਸੱਚ ਹੈ ਵੋਟ ਹੈ ਜ਼ਿੰਮੇਵਾਰੀ, ਬਟਨ ਦਬਾ ਕੇ ਘੜ੍ਹ ਤਕਦੀਰਾਂ ਹੁਣ ਤੇਰੀ ਹੈ ਵਾਰੀ - ਦਵਿੰਦਰ ਕੁਮਾਰ

ਅੱਜ ਵਿਧਾਨ ਸਭਾ ਹਲਕਾ 055 ਦੇ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਐੱਸ ਡੀ ਐੱਮ ਹਰਪ੍ਰੀਤ ਸਿੰਘ ਅਟਵਾਲ ਦੀਆਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੇਂ ਵੋਟਰਾਂ ਨੂੰ ਵੋਟ ਬਣਾਉਣ ਪ੍ਰਤੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਸਵੀਪ ਦੇ ਨੋਡਲ ਅਫ਼ਸਰ ਦਵਿੰਦਰ ਕੁਮਾਰ ਨੇ ਗਲਬਾਤ ਕਰਦਿਆਂ ਕਿਹਾ ਕਿ ਜਿੱਥੇ ਵੋਟ ਲੋਕਤੰਤਰ ਦੀ ਬੁਨਿਆਦ ਹੈ ਉੱਥੇ ਹੀ ਨੌਜਵਾਨ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹਨ ਹਨ । ਇਸ ਨੌਜਵਾਨਾਂ ਦਾ ਚੋਣ ਪ੍ਰਕਿਰਿਆ ਚ ਹਿੱਸਾ ਲੈਣਾ ਜ਼ਰੂਰੀ ਹੈ।

ਇਸ ਮੌਕੇ ਆਈ ਟੀ ਆਈ ਦੇ ਸਵੀਪ ਟੀਮ ਦੇ ਜਸਪਾਲ ਸਿੰਘ ਢੀਂਡਸਾ, ਕਰਨਵੀਰ ਸਿੰਘ, ਅੰਮ੍ਰਿਤਪਾਲ ਮੰਘਾਣੀਆਂ ਬੀਐੱਲ ਓ ਖੁਸ਼ਵੰਤ ਸਿੰਘ ਸ਼ਾਮਿਲ ਹੋਏ।

Address

Sirhind

Website

Alerts

Be the first to know and let us send you an email when SDM Fatehgarh Sahib posts news and promotions. Your email address will not be used for any other purpose, and you can unsubscribe at any time.

Contact The Organization

Send a message to SDM Fatehgarh Sahib:

Share