Gurdwara Ber Sahib Sultanpur Lodhi

Gurdwara Ber Sahib Sultanpur Lodhi ਰੋਜਾਨਾ ਹੁਕਮਨਾਮਾ ਸਾਹਿਬ

18/02/2025

ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਰਵਣ ਕਰੋ ਜੀ
ਮੰਗਲਵਾਰ 18 ਫਰਵਰੀ 2025 (7 ਫੱਗਣ ਸੰਮਤ 556 ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667}

12/02/2025

ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਰਵਣ ਕਰੋ ਜੀ
ਬੁੱਧਵਾਰ 12 ਫਰਵਰੀ 2025 (1 ਫੱਗਣ ਸੰਮਤ 556 ਨਾਨਕਸ਼ਾਹੀ)
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ {ਪੰਨਾ 718}
ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ। ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

Address

Sultanpur Lodhi

Telephone

+33781398954

Alerts

Be the first to know and let us send you an email when Gurdwara Ber Sahib Sultanpur Lodhi posts news and promotions. Your email address will not be used for any other purpose, and you can unsubscribe at any time.

Contact The Organization

Send a message to Gurdwara Ber Sahib Sultanpur Lodhi:

Share