01/06/2026
ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਦਾ ਇੱਕ ਹੋਰ ਸ਼ਾਨਦਾਰ ਉਪਰਾਲਾ
ਬੀਤੇ ਦਿਨ ਪਿੰਡ ਹਰਰਾਏਪੁਰ ਤੋਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਭੁੱਚੋ ਹਲਕੇ ਵਿੱਚੋਂ 80ਵੀਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਲਈ ਰਵਾਨਾ ਕੀਤੀ ਗਈ।
ਇਹ ਯੋਜਨਾ ਪੰਜਾਬ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਅਤੇ ਧਾਰਮਿਕ ਭਾਵਨਾਵਾਂ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਇਸ ਉਪਰਾਲੇ ਸਦਕਾ ਹਜ਼ਾਰਾਂ ਬਜ਼ੁਰਗ, ਮਾਤਾਵਾਂ, ਭੈਣਾਂ ਅਤੇ ਹੋਰ ਸ਼ਰਧਾਲੂ ਬਿਨਾਂ ਕਿਸੇ ਖਰਚੇ ਦੇ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਇਹ ਸਿਰਫ਼ ਇੱਕ ਯਾਤਰਾ ਨਹੀਂ, ਸਗੋਂ ਲੋਕਾਂ ਦੀਆਂ ਆਸਥਾਵਾਂ ਨਾਲ ਜੁੜਿਆ ਇੱਕ ਸੇਵਾ ਕਾਰਜ ਹੈ।
ਮੈਂ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ Bhagwant Mann ਜੀ ਅਤੇ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ-ਪੱਖੀ ਨੀਤੀਆਂ ਕਾਰਨ ਆਮ ਲੋਕਾਂ ਨੂੰ ਅਜਿਹੀਆਂ ਸੁਵਿਧਾਵਾਂ ਦਾ ਲਾਭ ਮਿਲ ਰਿਹਾ ਹੈ। ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਅਤੇ ਹਰ ਵਰਗ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ।
ਐਮ.ਐਲ.ਏ. ਮਾਸਟਰ ਜਗਸੀਰ ਸਿੰਘ ਭੁੱਚੋ ਮੰਡੀ।