30/05/2022
ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ। ਉਸ ਦੇ ਪਰਿਵਾਰ ਅਤੇ ਦੋਸਤਾਂ ਨਾਲ ਮੈਂ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ। ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਇਸ ਕਤਲ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕੀਤਾ ਜਾਵੇ। ਇਹ ਨਿੰਦਣਯੋਗ ਘਟਨਾ ਪੰਜਾਬ ਵਿੱਚ ਅਮਨ-ਕਨੂੰਨ ਦੀ ਵਿਵਸਥਾ ਦੇ ਬੁਰੀ ਤਰ੍ਹਾਂ ਨਾਲ ਚਰਮਰਾ ਜਾਣ ਦਾ ਸਬੂਤ ਹੈ।
ਇਹ ਇੱਕ ਬਹੁਤ ਹੀ ਧੁੰਦਲੀ ਅਤੇ ਨਾਜ਼ੁਕ ਘੜੀ ਹੈ, ਜਿਸ ਵਿੱਚ ਸਾਨੂੰ ਸਭ ਨੂੰ ਬਹੁਤ ਸੰਜਮ ਅਤੇ ਸੂਝ ਵਰਤਣ ਦੀ ਲੋੜ ਹੈ। ਮੁੱਖ ਮੰਤਰੀ ਪੰਜਾਬ ਨੂੰ ਵੀ ਆਪਣੇ ਪੱਖ ਨੂੰ ਡੂੰਘਾਈ ਨਾਲ ਵਿਚਾਰਨ ਦੀ ਲੋੜ ਹੈ, ਕਿ ਉਹਨਾਂ ਦੀ ਅਗਵਾਈ 'ਚ ਪੰਜਾਬ ਅਮਨ-ਕਾਨੂੰਨ ਤੋਂ ਸੱਖਣਾ ਕਿਉਂ ਹੋਇਆ, ਅਤੇ ਮੁਕੰਮਲ ਅਰਾਜਕਤਾ ਵਿੱਚ ਕਿਉਂ ਵਧਿਆ।
ਮੁੱਖ ਮੰਤਰੀ ਪੰਜਾਬ ਨੂੰ ਇਮਾਨਦਾਰੀ ਨਾਲ ਇਹ ਵੀ ਸੋਚਣਾ ਚਾਹੀਦਾ ਹੈ ਕਿ ਕੀ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ 'ਸਸਤੀ ਸ਼ੋਹਰਤ' ਵਾਲਾ ਫ਼ੈਸਲਾ, ਇਸ ਦੁਖਾਂਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ? ਆਖ਼ਿਰਕਾਰ ਉਸ ਨੂੰ ਪਹਿਲਾਂ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ। ਇਹ ਸਮਾਂ ਕਿਸੇ ਕਿਸਮ ਦੇ ਸਿਆਸੀ ਲਾਹੇ ਲੈਣ ਦਾ ਨਹੀਂ, ਪਰ ਕਿਸੇ ਨਾ ਕਿਸੇ ਨੂੰ ਹਾਲਾਤਾਂ ਦੀ ਜ਼ਿੰਮੇਵਾਰੀ ਤਾਂ ਲੈਣੀ ਪਵੇਗੀ।
Shocked to learn about the killing of young Punjabi singer Sidhu Moosewala. My sympathies with his family & friends. Those responsible must be arrested without delay. This exhibits an abject breakdown of law & order in Punjab.
This is an extremely sombre and critical hour, requiring all of us to exercise restraint and statesmanship. On his part, CM must reflect deeply why Punjab under him has drifted into anarchy with total breakdown of law & order.
CM also must honestly think if the cheaply populist decision to withdraw Moosewala's security is directly responsible for the tragedy. After all, he faced tangible threat to life. This is no time for political point scoring but someone must take responsibility for the situation.