Shiromani Akali Dal Sanyukat - Bathinda

  • Home
  • Shiromani Akali Dal Sanyukat - Bathinda

Shiromani Akali Dal Sanyukat - Bathinda Contact information, map and directions, contact form, opening hours, services, ratings, photos, videos and announcements from Shiromani Akali Dal Sanyukat - Bathinda, Political Party, .

28/08/2023

Shiromani Akali Dal Sanyukt

17/11/2022

Shiromani Akali Dal Sanyukt Parminder Singh Dhindsa

13/10/2022
29/08/2022

ਪਰਮ ਸਤਿਕਾਰਯੋਗ ਆਗੂ ਸਾਹਿਬਾਨ

ਵਾਹਿਗੁਰੂ ਜੀ ਕਾ ਖ਼ਾਲਸਾ।।
ਵਾਹਿਗੁਰੂ ਜੀ ਕੀ ਫ਼ਤਿਹ।।
ਆਪ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਮੇਜਰ ਸਰਜਰੀ ਤੋਂ ਬਾਅਦ ਮੇਰੇ ਵੱਲੋਂ ਆਪ ਸਭ ਜੀ ਨੂੰ ਮਿਲਣ ਦਾ ਸਮਾਂ ਦਿੱਤਾ ਗਿਆ ਸੀ ਪ੍ਰੰਤੂ ਸਿਹਤ ਪੂਰੀ ਤਰ੍ਹਾਂ ਠੀਕ ਨਾ ਹੋਣ ਕਾਰਨ ਡਾਕਟਰਾਂ ਨੇ ਮੈਨੂੰ ਪੂਰਨ ਤੌਰ ਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਜਿਸ ਕਰਕੇ ਫਿਲਹਾਲ ਮੈਂ ਆਪ ਜੀ ਨੂੰ ਨਹੀਂ ਮਿਲ ਪਾਵਾਂਗਾ।ਜਿਸ ਦੇ ਲਈ ਮੈ ਆਪ ਸਾਰਿਆਂ ਤੋ ਮੁਆਫ਼ੀ ਮੰਗਦਾ ਹਾਂ। ਡਾਕਟਰਾਂ ਦੀ ਸਲਾਹ ਮੁਤਾਬਿਕ ਮਿਲਣ ਦਾ ਅਗਲਾ ਸਮਾਂ ਆਪ ਜੀ ਨੂੰ ਦੇ ਦਿੱਤਾ ਜਾਵੇਗਾ।
ਧੰਨਵਾਦ ਸਹਿਤ

ਗੁਰੂ ਪੰਥ ਦਾ ਦਾਸ
ਸੁਖਦੇਵ ਸਿੰਘ ਢੀਂਡਸਾ (ਪ੍ਰਧਾਨ)
ਸ਼੍ਰੋਮਣੀ ਅਕਾਲੀ ਦਲ (ਸੰਯੁਕਤ)

27/08/2022

ਪਰਮ ਸਤਿਕਾਰਯੋਗ ਆਗੂ ਸਾਹਿਬਾਨ
ਵਾਹਿਗੁਰੂ ਜੀ ਕਾ ਖ਼ਾਲਸਾ।।
ਵਾਹਿਗੁਰੂ ਜੀ ਕੀ ਫ਼ਤਿਹ।।
ਆਪ ਜੀ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀ ਮੇਰੀ ਮੇਜਰ ਸਰਜਰੀ ਹੋਣ ਕਾਰਨ ਡਾਕਟਰਾਂ ਨੇ ਮੈਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ। ਸੋਂ ਇਸ ਕਰਕੇ ਮੈਂ ਆਪ ਜੀ ਨੂੰ ਨਹੀਂ ਮਿਲ ਸਕਿਆ,ਪਰ ਹੁਣ ਮੇਰੀ ਸਿਹਤ ਵਿੱਚ ਸੁਧਾਰ ਹੋਣ ਕਰਕੇ ਮੈਂ ਆਪ ਸਭ ਨੂੰ ਮਿਲਣਾ ਚਾਹੁੰਦਾ ਹਾਂ ਸੋਂ ਜੋ ਵੀ ਆਗੂ ਸਾਹਿਬਾਨ ਮੈਨੂੰ ਮਿਲਣਾ ਚਾਹੁੰਦੇ ਹਨ ਉਹ ਕ੍ਰਿਪਾ ਕਰਕੇ ਮਿਤੀ 29 ਅਗਸਤ ਦਿਨ ਸੋਮਵਾਰ ਤੋਂ ਹਰ ਰੋਜ਼ ਸਵੇਰੇ ਕੋਠੀ ਨੰ.3,ਸੈਕਟਰ 2 ਵਿਖੇ 11 ਵਜੇ ਤੋਂ 12.30 ਵਜੇ ਤੱਕ ਆ ਕੇ ਮਿਲ ਸਕਦੇ ਹੋ। ਕ੍ਰਿਪਾ ਕਰਕੇ ਇਸ ਸਮੇਂ ਦੌਰਾਨ ਹੀ ਮੈਨੂੰ ਮਿਲਣ ਦੀ ਕ੍ਰਿਪਲਤਾ ਕੀਤੀ ਜਾਵੇ ਜੀ।
ਧੰਨਵਾਦ ਸਹਿਤ
ਗੁਰੂ ਪੰਥ ਦਾ ਦਾਸ
ਸੁਖਦੇਵ ਸਿੰਘ ਢੀਂਡਸਾ (ਪ੍ਰਧਾਨ)
ਸ਼੍ਰੋਮਣੀ ਅਕਾਲੀ ਦਲ (ਸੰਯੁਕਤ)

19/08/2022

19/08/2022

ਟਾਈਟਲਰ ਟੀ-ਸ਼ਰਟ ਵਿਵਾਦ: ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਦੀ ਕੀਤੀ ਨਿਖੇਧੀ, ਨਿਰਪੱਖ ਜਾਂਚ ਦੀ ਮੰਗ |

18/08/2022
09/08/2022

ਝੂੰਦਾ ਕਮੇਟੀ ਦੀ ਰਿਪੋਰਟ ਮੁਕੰਮਲ ਤੌਰ `ਤੇ ਲਾਗੂ ਕਰਨ ਦੀ ਸੀਨੀਅਰ ਲੀਡਰਾਂ ਦੀ ਮੰਗ ਸ਼ਲਾਘਾਯੋਗ ਕਦਮ |

ਸੁਖਦੇਵ ਸਿੰਘ ਢੀਂਡਸਾ ਦੇ ਕਹੇ ਮੁਤਾਬਕ ਫੈਸਲੇ ਲਏ ਹੁੰਦੇ ਤਾਂ ਅੱਜ ਪੰਜਾਬ `ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦੀ |

ਸ਼੍ਰੋਮਣੀ ਅਕਾਲੀ ਦਲ ਵਿਚ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਮੁਕੰਮਲ ਤੌਰ `ਤੇ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਅਕਾਲੀ ਲੀਡਰਾਂ ਦੀ ਸ਼ਲਾਘਾ ਕੀਤੀ ਕਿ ਝੂੰਦਾ ਕਮੇਟੀ ਦੀ ਰਿਪੋਰਟ ਮੁਤਾਬਕ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹੋਈ ਨਮੋਸ਼ੀਜਨਕ ਹਾਰ ਲਈ ਸਿੱਧੇ ਤੌਰ ਤੇ ਸੁਖਬੀਰ ਸਿੰਘ ਬਾਦਲ ਨੂੰ ਜਿੰਮੇਵਾਰ ਠਹਿਰਾਇਆ ਗਿਆ ਹੈ। ਇਸੇ ਕਾਰਨ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰਨ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਨੂੰ ਵੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀਆਂ ਬਾਗੀ ਸੁਰਾਂ ਉਠ ਰਹੀਆਂ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਕੁੱਝ ਸੀਨੀਅਰ ਲੀਡਰਸਿ਼ਪ ਨੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਕੇ ਹਿੰਮਤ ਭਰਿਆ ਕੰਮ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਤਾਨਾਸ਼ਾਹੀ ਨੀਤੀਆਂ, ਪੰਥਕ ਸਿਧਾਂਤਾਂ ਦੇ ਉਲਟ ਕੀਤੇ ਫ਼ੈਸਲਿਆਂ ਕਾਰਨ ਹੀ ਅੱਜ ਸੁਖਬੀਰ ਬਾਦਲ ਵਿਰੁੱਧ ਬਾਗੀ ਸੁਰ ਨਜ਼ਰ ਆ ਰਹੇ ਹਨ। ਉਹ ਦਿਨ ਦੂਰ ਨਹੀਂ ਜਦੋਂ ਸੁਖਬੀਰ ਸਿੰਘ ਬਾਦਲ ਕੋਲ ਆਪਣੇ ਆਪ ਹੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਮੁਕੰਮਲ ਤੌਰ ਤੇ ਲਾਗੂ ਕਰਨ ਲਈ ਬੁਲੰਦ ਦੀ ਕੀਤੀ ਗਈ ਆਵਾਜ਼ ਵੱਡੀ ਪਹਿਲਕਦਮੀ ਹੈ ਪਰ ਇਸਦੇ ਬਾਵਜੂਦ ਵੀ ਸੁਖਬੀਰ ਸਿੰਘ ਬਾਦਲ ਦੀ ਹੇਂਕੜਬਾਜ਼ੀ ਬਰਕਰਾਰ ਹੈ। ਇਸ ਗੱਲ ਦਾ ਇੱਥੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰਨ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਨੇ ਸਾਰੇ ਅਖਤਿਆਰ ਅਸਿੱਧੇ ਤੌਰ `ਤੇ ਆਪਣੇ ਕੋਲ ਰੱਖੇ ਹੋਏ ਹਨ । ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਹੱਥ ਠੋਕਿਆਂ ਦੀ ਅਨੁਸ਼ਾਸ਼ਨੀ ਕਮੇਟੀ ਬਣਾ ਕੇ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਦਾ ਤਾਨਾਸ਼ਾਹੀ ਰਵੱਈਆ ਨਹੀਂ ਚਲੇਗਾ। ਉਨ੍ਹਾਂ ਪਾਰਟੀ ਅੰਦਰ ਬੈਠੀ ਬਾਕੀ ਲੀਡਰਸਿ਼ਪ ਨੂੰ ਅਪੀਲ ਕੀਤੀ ਕਿ ਹੁਣ ਪੰਜਾਬ ਅਤੇ ਪੰਥ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਦਾ ਵਕਤ ਆ ਗਿਆ ਹੈ। ਇਸ ਲਈ ਉਹ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਹਿੰਮਤ ਦਿਖਾਉਣ।
ਅੱਜ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਕਹੀ ਗਈਆਂ ਸਾਰੀਆਂ ਗੱਲਾਂ ਸਹੀ ਸਾਬਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਸ: ਸੁਖਦੇਵ ਸਿੰਘ ਢੀਂਡਸਾ ਦੇ ਕਹੇ ਮੁਤਾਬਕ ਫ਼ੈਸਲੇ ਪਹਿਲਾਂ ਲਏ ਹੁੰਦੇ ਤਾਂ ਅੱਜ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕਿਸੇ ਸਮੇਂ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਵਿਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਵਿਚ ਵਿਰੋਧੀ ਧਿਰ ਵਿਚ ਵੀ ਬੈਠਣਾ ਨਸੀਬ ਨਹੀ ਹੋਇਆ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ, ਤਾਨਾਸ਼ਾਹੀ ਨੀਤੀਆਂ ਕਾਰਨ ਹੀ ਸੀਨੀਅਰ ਅਕਾਲੀ ਅਤੇ ਟਕਸਾਲੀ ਆਗੂ ਬਾਦਲ ਦਲ ਤੋਂ ਕਿਨਾਰਾ ਕਰ ਰਹੇ ਹਨ।

Shiromani Akali Dal Sanyukt

19/07/2022

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਅਤੇ ਵਰਕਰ ਸਹਿਬਾਨਾਂ ਨੂੰ ਸਨਿਮਰ ਬੇਨਤੀ ਹੈ ਕਿ ਪਾਰਟੀ ਦੇ ਪ੍ਰਧਾਨ ਸ:ਸੁਖਦੇਵ ਸਿੰਘ ਢੀਂਡਸਾ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਦੁਆਬਾ ਜੋਨ ਦੀ ਇੱਕ ਅਹਿਮ ਮੀਟਿੰਗ ਜੋ ਮਿਤੀ 23 ਜੁਲਾਈ 2022 ਨੂੰ ਜਲੰਧਰ ਵਿਖੇ ਰੱਖੀ ਗਈ ਸੀ ਉਹ ਮੀਟਿੰਗ ਕੁੱਝ ਨਾ ਟਾਲੇ ਜਾਣਯੋਗ ਕਾਰਨਾਂ ਕਰਕੇ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮੀਟਿੰਗ ਦੀ ਮਿਤੀ ਆਪ ਜੀ ਨੂੰ ਬਾਅਦ ਵਿੱਚ ਦੱਸ ਦਿਤੀ ਜਾਵੇਗੀ ਜੀ |
ਧੰਨਵਾਦ
ਮਨਿੰਦਰਪਾਲ ਸਿੰਘ ਬਰਾੜ (ਦਫ਼ਤਰ ਸਕੱਤਰ)
95013-22233

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਮਾਲਵਾ ਖੇਤਰ-1 ਦੀ ਮੀਟਿੰਗ 18 ਜੁਲਾਈ ਨੂੰ ਸੰਗਰੂਰ ਵਿਖੇ ਹੋਵੇਗੀਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ...
16/07/2022

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਮਾਲਵਾ ਖੇਤਰ-1 ਦੀ ਮੀਟਿੰਗ 18 ਜੁਲਾਈ ਨੂੰ ਸੰਗਰੂਰ ਵਿਖੇ ਹੋਵੇਗੀ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਆਉਣ ਵਾਲੇ ਸੋਮਵਾਰ ਮਿਤੀ 18 ਜੁਲਾਈ ਨੂੰ ਮਾਲਵਾ ਖੇਤਰ -1 ਦੀ ਅਹਿਮ ਮੀਟਿੰਗ ਸਵੇਰ 10:30 ਵਜੇ ਗੁਰਦੁਆਰਾ ਸ਼੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਰੱਖੀ ਗਈ ਹੈ। ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ. ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆਂ ਕਿ ਪਾਰਟੀ ਵੱਲੋਂ ਸੂਬੇ ਨੂੰ ਚਾਰ ਖੇਤਰਾਂ ਵਿੱਚ ਵੰਡਿਆ ਗਿਆ ਹੈ। ਜਿਸ ਵਿੱਚ ਮਾਲਵਾ ਖੇਤਰ -1 , ਮਾਲਵਾ ਖੇਤਰ-2 , ਦੋਆਬਾ ਅਤੇ ਮਾਝਾ ਸ਼ਾਮਿਲ ਹਨ। ਇਸ ਦੇ ਤਹਿਤ ਆਉਣ ਵਾਲੇ ਸੋਮਵਾਰ ਨੂੰ ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਮਾਲਵਾ ਖੇਤਰ -1 ਦੀ ਪਲੇਠੀ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਮਾਲਵਾ ਖੇਤਰ -1 ਵਿੱਚ ਆਉਂਦੇ ਜ਼ਿਲ੍ਹੇ ਮੋਹਾਲੀ, ਸ਼੍ਰੀ ਫ਼ਤਹਿਗੜ੍ਹ ਸਾਹਿਬ, ਪਟਿਆਲਾ,ਸੰਗਰੂਰ, ਮਲੇਰਕੋਟਲਾ, ਮਾਨਸਾ, ਬਠਿੰਡਾ ਅਤੇ ਬਰਨਾਲਾ ਦੇ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।

Address


Website

Alerts

Be the first to know and let us send you an email when Shiromani Akali Dal Sanyukat - Bathinda posts news and promotions. Your email address will not be used for any other purpose, and you can unsubscribe at any time.

Shortcuts

  • Address
  • Alerts
  • Claim ownership or report listing
  • Want your organization to be the top-listed Government Service?

Share